ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    -ਸਰਵਜੀਤ ਸਿੰਘ ਸੈਕਰਾਮੈਂਟੋ

    ਸਿੱਖ ਮਾਨਸਿਕਤਾ `ਚ ਘਰ ਕਰ ਚੁੱਕੀਆਂ ਇਹ ਦੋਵੇਂ ਤਾਰੀਖਾਂ ਭਾਵੇਂ ਅੱਜ ਤੋਂ 344 ਸਾਲ ਪਹਿਲਾ ਇਕੋ ਦਿਨ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀਂ ਹੁੰਦਾ। ਇਨ੍ਹਾਂ ਵਿਚੋਂ ਇਕ ਤਾਰੀਖ 23 ਪੋਹ, ਸੂਰਜੀ ਬ੍ਰਿਕਮੀ (Solar) ਕੈਲੰਡਰ ਦੀ ਹੈ ਅਤੇ ਦੂਜੀ ਪੋਹ ਸੁਦੀ 7, ਚੰਦ+ਸੂਰਜੀ (Lunisolar) ਬ੍ਰਿਕਮੀ ਕੈਲੰਡਰ ਦੀ ਹੈ। ਅੱਜ ਇਨ੍ਹਾਂ ਦੋ ਤਾਰੀਖਾਂ `ਚ ਇਕ ਤਾਰੀਖ ਦੀ ਚੋਣ ਕਰਨੀ ਸਾਡੇ ਲਈ ਸਭ ਤੋਂ ਵੱਡੀ ਚਨੌਤੀ ਬਣਦੀ ਜਾਂ ਰਹੀ। ਇਹ ਚਨੌਤੀ, ਕਿਸੇ ਹੋਰ ਨੇ ਨਹੀ ਦਿੱਤੀ ਸਗੋਂ ਸਾਡੇ ਧਾਰਮਿਕ ਮੁਖੀਆਂ ਵਲੋਂ ਹੀ ਦਿੱਤੀ ਗਈ ਹੈ। ਆਓ, ਦਿਨੋ-ਦਿਨ ਗੰਭੀਰ ਹੁੰਦੀ ਜਾਂ ਰਹੀ ਇਸ ਸਮੱਸਿਆ ਬਾਰੇ ਮੁਢਲੀ ਜਾਣਕਾਰੀ ਸਾਂਝੀ ਕਰੀਏ।

    -ਹਰਪਾਲ ਸਿੰਘ
    ਉਸਨੇ ਇੱਕ ਲੰਮਾ ਸਾਹ ਲਿਆ...ਤੇ ਜੂਨ ਮਹੀਨੇ ਨੂੰ ਭੁੱਲ ਜਾਣ ਦੀ ਕੋਸ਼ਿਸ਼ ਕੀਤੀ.....
    " ਤੁਸੀਂ ਦੁਰਗਾ ਹੋ "
    ਉਸਨੂੰ ਹੋਂਸਲਾ ਦਿੱਤਾ ਗਿਆ...
    ਪਰ ਉਸਨੂੰ ਹੁਣ ਚੈਨ ਨਹੀਂ ਸੀ...ਉਹ ਹੁਣ ਬੇਚੈਨ ਰਹਿਣ ਲਗੀ ਸੀ...
    " ਸਭ ਨੂੰ ਦੀਵਾਲੀ ਵੰਡ ਦਿੱਤੀ ਹੈ ? " ਇੰਦਰਾ ਨੇ ਆਪਣੇ ਖਾਸਮਖਾਸ ਨੂੰ ਪੁੱਛਿਆ...
    " ਹਾਂ...ਪਰ ਉਨ੍ਹਾਂ ਦੋਵਾਂ ਨੇ ਦੀਵਾਲੀ ਲੈਣ ਤੋੰ ਮਨ੍ਹਾ ਕਰਤਾ..."
    " ਕਿੰਨਾ ਨੇ ? " ਇੰਦਰਾ ਦੀਆਂ ਅੱਖਾਂ ਨੇ ਸੁਆਲ ਕੀਤਾ...
    " ਓਹੀ ਜੋ ਤੁਹਾਡੇ ਦੋ ਸਰਦਾਰ ਅੰਗ ਰਖਿਅਕ ਨੇ "
    ਇੰਦਰਾ ਕੁਛ ਨਾ ਬੋਲੀ...

    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਨਵੇਂ ਥਾਪੇ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਵਿੱਖ ਵਿਚ ਸ੍ਰੀ ਅਕਾਲ ਤਖ਼ਤ ਤੋਂ ਲਏ ਜਾਣ ਵਾਲੇ ਫੈਸਲੇ ਪੰਥਕ ਭਾਵਨਾਵਾਂ ਮੁਤਾਬਕ ਲਏ ਜਾਣਗੇ। ਅੱਜ ਦੇ ਸੇਵਾ ਸੰਭਾਲ ਸਮਾਗਮ ਵਿਚ ਬਰਗਾੜੀ ਮੋਰਚੇ, ਪੰਥਕ ਅਸੈਂਬਲੀ ਅਤੇ ਗਰਮਖਿਆਲੀਆਂ ਨਾਲ ਜੁੜੀਆਂ ਧਿਰਾਂ ਨੇ ਸ਼ਮੂਲੀਅਤ ਨਹੀਂ ਕੀਤੀ, ਜਿਸ ਨਾਲ ਸਰਵ ਪ੍ਰਵਾਨਿਤ ਜਥੇਦਾਰ ਹੋਣ ’ਤੇ ਸ਼ੁਰੂ ‘ਚ ਹੀ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ।
    ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਉਹ ਇਸ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ। ਅੱਜ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਗਿਆਨੀ ਹਰਪ੍ਰੀਤ ਸਿੰਘ ਦਾ ਸੇਵਾ ਸੰਭਾਲ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੂਹ ਧਿਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਸਨਮੁਖ ਹੋਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਸਤਾਰ ਭੇਟ ਕਰਕੇ ਪ੍ਰਵਾਨਗੀ ਦਿੱਤੀ। ਉਪਰੰਤ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਹੋਰਨਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਨਵ-ਨਿਯੁਕਤ ਜਥੇਦਾਰ ਨੇ ਆਖਿਆ ਕਿ ਉਹ ਕੌਮ ਦੇ ਸੇਵਾਦਾਰ ਅਤੇ ਨਿਮਾਣੇ ਸਿੱਖ ਵਜੋਂ ਗੁਰਮਤਿ ਸਿਧਾਂਤਾਂ ਤੇ ਰਹਿਤ ਮਰਿਆਦਾ ਦੀ ਰੌਸ਼ਨੀ ਵਿਚ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੇ ਫੈਸਲੇ ਲੈਣਗੇ। ਉਨ੍ਹਾਂ ਆਖਿਆ ਕਿ ਉਹ ਪੰਥਕ ਸ਼ਕਤੀ ਨੂੰ ਇਕਜੁਟ ਕਰਨ ਦਾ ਯਤਨ ਕਰਨਗੇ। ਸ੍ਰੀ ਅਕਾਲ ਤਖ਼ਤ ਦੀ ਸਰਵਉਚਤਾ ਤੇ ਮਰਿਆਦਾ ਨੂੰ ਕਾਇਮ ਕੀਤਾ ਜਾਵੇਗਾ। ਉਨ੍ਹਾਂ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਪੰਥਕ ਇਕਜੁਟਤਾ ਕਰਨਾ ਉਨ੍ਹਾਂ ਦਾ ਤਰਜੀਹੀ ਕੰਮ ਹੋਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਗਲੇ ਵਰ੍ਹੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਿੱਖ ਪਰਿਵਾਰ ਰੋਜ਼ਾਨਾ ਪੰਜ ਤੋਂ ਦਸ ਮਿੰਟ ਵਾਸਤੇ ਆਪਣੇ ਮੋਬਾਈਲ ਫੋਨ ਬੰਦ ਕਰਕੇ ਮੂਲ ਮੰਤਰ ਦੇ ਪਾਠ ਕਰਨ। ਉਨ੍ਹਾਂ ਇਹ ਵੀ ਆਖਿਆ ਕਿ ਭਵਿੱਖ ਵਿਚ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਪੰਥ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਸ੍ਰੀ ਅਕਾਲ ਤਖ਼ਤ ਦੀ ਸਰਵਉਚਤਾ ਨੂੰ ਕਾਇਮ ਰੱਖਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਉਨ੍ਹਾਂ ਆਖਿਆ ਕਿ ਇਹ ਮਾਮਲਾ ਵੀ ਸਿੱਖ ਵਿਦਵਾਨਾਂ ਦੀ ਮੀਟਿੰਗ ਵਿਚ ਰੱਖਿਆ ਜਾਵੇਗਾ। ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਸਬੰਧੀ ਫੈਸਲੇ ਅਤੇ ਮੁਤਵਾਜ਼ੀ ਜਥੇਦਾਰਾਂ ਬਾਰੇ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਉਹ ਸਿੱਖ ਮਸਲੇ ਸਾਰਿਆਂ ਦੀ ਮਦਦ ਨਾਲ ਅਤੇ ਸਾਰਿਆਂ ਨੂੰ ਨਾਲ ਲੈ ਕੇ ਹੱਲ ਕਰਨਗੇ। ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਆਖਿਆ ਕਿ ਜਲਦੀ ਹੀ ਇਸ ਸਬੰਧ ਵਿਚ ਇਕ ਵਫਦ ਪਾਕਿਸਤਾਨ ਜਾਵੇਗਾ।

    ਅੰਮ੍ਰਿਤਸਰ - ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਿਚ ਸ਼ਾਮਲ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਪੰਥਕ ਅਸੈਂਬਲੀ ਵਿਚ ਮਤਾ ਪਾਸ ਕੀਤਾ ਗਿਆ ਸੀ ਕਿ ਜਦੋਂ ਤਕ ਵਿਧੀ ਵਿਧਾਨ ਨਹੀਂ ਬਣਦਾ ਅਤੇ ਸਰਵ ਪ੍ਰਵਾਨਿਤ ਜਥੇਦਾਰ ਨਿਯੁਕਤ ਨਹੀਂ ਹੁੰਦਾ, ਉਨ੍ਹਾਂ ਵੱਲੋਂ ਇਕ ਧਿਰ ਰਾਹੀਂ ਨਿਯੁਕਤ ਕੀਤੇ ਜਥੇਦਾਰ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਦਾ ਕੋਈ ਵੀ ਨੁਮਾਇੰਦਾ ਅੱਜ ਸੇਵਾ ਸੰਭਾਲ ਸਮਾਗਮ ਵਿਚ ਨਹੀਂ ਪੁੱਜਾ ਹੈ। ਯੂਨਾਈਟਿਡ ਅਕਾਲੀ ਦਲ ਅਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਭਾਈ ਮੋਹਕਮ ਸਿੰਘ ਨੇ ਆਖਿਆ ਕਿ ਬਰਗਾੜੀ ਮੋਰਚੇ ਨਾਲ ਸਬੰਧਤ ਧਿਰਾਂ ਪਹਿਲਾਂ ਹੀ ਜਥੇਦਾਰਾਂ ਨੂੰ ਰੱਦ ਕਰ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਾਲਾ ਸੰਤ ਸਮਾਜ ਵੀ ਸਮਾਗਮ ਵਿਚ ਸ਼ਾਮਲ ਨਹੀਂ ਹੋਇਆ।

    ਲੁਧਿਆਣਾ - ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਬਰਗਾੜੀ ਤੇ ਹੋਰਨਾਂ ਬੇਅਦਬੀਆਂ ਕਾਰਨ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਰੋਸ ਹੈ। ਇਸ ਸਬੰਧ ਵਿੱਚ ਅੱਜ ਸ਼ਿਵਾ ਸੈਨਾ ਪੰਜਾਬ ਵੱਲੋਂ ਪਾਰਟੀ ਦੇ ਹਲਕਾ ਕੇਂਦਰੀ ਦੇ ਇੰਚਾਰਜ ਵਿਪਨ ਸੂਦ ਕਾਕਾ ਦੇ ਘਰ ਦੇ ਬਾਹਰ ਘਿਰਾਓ ਕੀਤਾ। ਇਸ ਦੌਰਾਨ ਸ਼ਿਵ ਸੈਨਾ ਦੇ ਮੈਂਬਰਾਂ ਤੇ ਪੁਲੀਸ ਦੀ ਤਲਖੀ ਵੀ ਹੋਈ।
    ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਦੀ ਅਗਵਾਈ ਵਿੱਚ ਸ਼ਿਵ ਸੈਨਾ ਦੇ ਆਗੂ ਫੀਲਡ ਗੰਜ ਸਥਿਤ ਵਿਪਨ ਸੂਦ ਕਾਕਾ ਦੇ ਦਫ਼ਤਰ ਪੁੱਜੇ। ਉਨ੍ਹਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰਨ ਵਾਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਪਨ ਸੂਦ ਨੇ ਵੀ ਆਪਣੇ ਦਫ਼ਤਰ ਵਿੱਚ ਸਮਰੱਥਕ ਬਿਠਾਏ ਹੋਏ ਸਨ। ਉਨ੍ਹਾਂ ਨੇ ਸ਼ਿਵ ਸੈਨਾ ਵੱਲੋਂ ਨਾਅਰੇਬਾਜ਼ੀ ਹੋਣ ਕਾਰਨ ਵਿਪਨ ਸੂਦ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਕੇ ’ਤੇ ਪੱਜੇ, ਜਿਨ੍ਹਾਂ ਨੇ ਦੋਵਾਂ ਪੱਖਾਂ ਦੀ ਨਾਅਰੇਬਾਜ਼ੀ ਨੂੰ ਬੰਦ ਕਰਵਾਇਆ।
    ਇਸ ਦੌਰਾਨ ਸ਼ਿਵ ਸੈਨਾ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਵਿਪਨ ਸੂਦ ਕਾਕਾ ਨੇ ਕਿਹਾ ਕਿ ਉਹ ਹਿੰਦੂ ਪਰਿਵਾਰ ਤੋਂ ਹੈ ਤੇ ਆਪਣੇ ਧਰਮ ਦੇ ਅਨੁਸਾਰ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੇਅਦਬੀ ਮਾਮਲੇ ਕਾਰਨ ਇਹ ਕਿਹਾ ਸੀ ਉਹ ਕਾਲੀ ਦੀਵਾਲੀ ਮਨਾਉਣਗੇ ਤੇ ਲੋਕਾਂ ਨੂੰ ਉਸ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਸੀ, ਪਰ ਉਨ੍ਹਾਂ ਨੇ ਅਜਿਹਾ ਕੋਈ ਫੈਸਲਾ ਲੋਕਾਂ ’ਤੇ ਜਾ ਪਾਰਟੀ ਵਰਕਰਾਂ ’ਤੇ ਥਾਪਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਆਪਣੇ ਧਰਮ ਦੇ ਮੁਤਾਬਕ ਦੀਵਾਲੀ ਮਨਾਉਣਗੇ।
    ਇਸ ਮੌਕੇ ’ਤੇ ਸੌਰਭ ਅਰੌੜਾ, ਅਮਿਤ ਕੌਂਡਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਉਹ ਸਿੱਖ ਭਾਈਚਾਰੇ ਦੇ ਨਾਲ ਹਨ। ਪਰ ਕੁਝ ਲੋਕ ਸਿਆਸੀ ਲਾਹਾ ਲੈਣ ਲਈ ਤਿਉਹਾਰਾਂ ਨੂੰ ਖ਼ਰਾਬ ਕਰ ਰਹੇ ਹਨ।

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਪਹਿਲਾਂ 'ਅਣਜਾਣੇ ਚ ਹੋਈਆਂ ਭੁੱਲਾਂ (ਬਿਨਾ ਕਿਸੇ ਸੋਚੀ-ਸਮਝੀ ਯੋਜਨਾ ਅਧੀਨ ਹੋਈਆਂ ਗ਼ਲਤੀਆਂ) ਬਖ਼ਸ਼ਵਾਉਣ ਲਈ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਣ ਦੀ ਯੋਜਨਾ ਉਲੀਕ ਰਿਹਾ ਹੈ। ਦਰਅਸਲ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਡੂੰਘੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪੰਥਕ ਹਲਕਿਆਂ ਚ ਉਸ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ; ਜਦ ਕਿ ਇਨ੍ਹਾਂ ਹੀ ਹਲਕਿਆਂ ਚ ਅਕਾਲੀ ਦਲ ਦਾ ਮੁਧੱਖ ਆਧਾਰ ਹੈ। ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਕੇ ਮਾਫ਼ੀ ਮੰਗਣ ਲਈ ਅਕਾਲੀ ਦਲ ਲੀਡਰਸ਼ਿਪ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ 14 ਦਸੰਬਰ ਦਾ ਦਿਨ ਚੁਣਿਆ ਗਿਆ ਹੈ। ਉਸ ਦਿਨ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਵੱਡੇ ਬਾਦਲ ਹੁਰਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੁੱਜਣਗੇ। ਇਸੇ ਲਈ ਹੁਣ ਸੀਨੀਅਰ ਬਾਦਲ ਲਗਾਤਾਰ ਸਾਰੇ ਆਗੂਆਂ ਨਾਲ ਮੁਲਾਕਾਤ ਕਰ ਕੇ ਇਸ ਮੁੱਦੇ ਤੇ ਆਮ-ਸਹਿਮਤੀ ਕਾਇਮ ਕਰ ਰਹੇ ਹਨ; ਤਾਂ ਜੋ ਬਾਅਦ ਚ ਕੋਈ ਅਸੰਤੁਸ਼ਟੀ ਨਾ ਰਹੇ।
    ਸਾਲ 2015 ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਅਕਾਲੀ ਦਲ ਦੇ ਸਮਰਥਨ ਦਾ ਆਧਾਰ ਵੱਡੇ ਪੱਧਰ ਤੇ ਘਟਿਆ ਹੈ। ਉਦੋਂ ਅਕਾਲੀ-ਭਾਜਪਾ ਗੱਠਜੋੜ ਦੀ ਹੀ ਸਰਕਾਰ ਸੀ, ਜਦੋਂ ਬਰਗਾੜੀ ਤੇ ਕੋਟਕਪੂਰਾ ਵਿਖੇ ਸਿੱਖ ਰੋਸ ਮੁਜ਼ਾਹਰਾਕਾਰੀਆਂ ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕਰ ਦਿੱਤੀ ਸੀ। ਇਸੇ ਲਈ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਸਿਰਫ਼ 15 ਸੀਟਾਂ ਹੀ ਜਿੱਤ ਸਕਿਆ ਤੇ ਉਸ ਦੇ ਪੰਥਕ ਆਧਾਰ ਨੂੰ ਵੱਡਾ ਖੋਰਾ ਲੱਗ ਗਿਆ। ਹੁਣ ਬਰਗਾੜੀ ਚ ਬੇਅਦਬੀ ਅਤੇ ਉਸ ਤੋਂ ਬਾਅਦ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਵਿਰੁੱਧ ਬੀਤੀ 1 ਜੂਨ ਤੋਂ ਚੱਲ ਰਹੇ ਰੋਸ ਧਰਨੇ ਨੂੰ ਲਗਾਤਾਰ ਵੱਡਾ ਸਮਰਥਨ ਮਿਲਦਾ ਜਾ ਰਿਹਾ ਹੈ; ਜਿਸ ਕਾਰਨ ਅਕਾਲੀ ਦਲ ਦਾ ਫ਼ਿਕਰਮੰਦ ਹੋਣਾ ਸੁਭਾਵਕ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬੇਅਦਬੀ ਤੇ ਉਸ ਤੋਂ ਬਾਅਦ ਬਰਗਾੜੀ ਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ 'ਦੋਸ਼ੀ ਮੰਨਿਆ ਸੀ। ਇਸੇ ਕਾਰਨ ਇਸ ਪਾਰਟੀ ਲਈ ਹਾਲਾਤ ਹੋਰ ਵੀ ਗੁੰਝਲਦਾਰ ਹੁੰਦੇ ਚਲੇ ਗਏ।ਪੰਜਾਬ ਦੀ ਮਾਝਾ ਪੱਟੀ ਦੇ ਟਕਸਾਲੀ ਅਕਾਲੀ ਆਗੂ - ਰਣਜੀਤ ਸਿੰਘ ਬ੍ਰਹਮਪੁਰਾ (ਲੋਕ ਸਭਾ ਮੈਂਬਰ), ਸਾਬਕਾ ਐੱਮਪੀ ਰਤਨ ਸਿੰਘ ਅਜਨਾਲਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਪਿੱਛੇ ਜਿਹੇ ਅਕਾਲੀ ਲੀਡਰਸ਼ਿਪ ਪ੍ਰਤੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰ ਚੁੱਕੇ ਹਨ। ਫਿਰ ਪਾਰਟੀ ਚ ਸੀਨੀਆਰਤਾ ਦੇ ਮਾਮਲੇ ਚ ਦੂਜੇ ਨੰਬਰ ਦੇ ਆਗੂ ਸਮਝੇ ਜਾਂਦੇ ਸੁਖਦੇਵ ਸਿੰਘ ਢੀਂਡਸਾ ਰੋਸ ਵਜੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ ਤੇ ਇਸ ਵੇਲੇ ਉਹ ਕਿਸੇ ਨੂੰ ਬਹੁਤਾ ਮਿਲ ਵੀ ਨਹੀਂ ਰਹੇ।
    ਦੋਵੇਂ ਬਾਦਲਾਂ ਨੇ ਪਾਰਟੀ ਚ ਹਲਾਤ ਸੁਖਾਵੇਂ ਕਰਨ ਦੇ ਡਾਢੇ ਜਤਨ ਪਰ ਕੋਈ ਫ਼ਾਇਦਾ ਨਾ ਹੋਇਆ। ਚਾਰੇ ਨਾਰਾਜ਼ ਅਕਾਲੀ ਆਗੂ ਆਪਣੀਆਂ 'ਪਿਛਲੀਆਂ ਭੁੱਲਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਚੁੱਕੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭੁੱਲ ਬਖ਼ਸ਼ਵਾਉਣ ਦੇ ਮੁੱਦੇ ਤੇ ਅਕਾਲੀ ਆਗੂ ਆਪਸ ਵਿੱਚ ਵੰਡੇ ਹੋਏ ਹਨ ਕਿਉਂਕਿ ਕਈ ਆਗੂਆਂ ਨੂੰ ਜਾਪਦਾ ਹੈ ਕਿ 'ਭੁੱਲ ਬਖ਼ਸ਼ਵਾਉਣ ਦਾ ਮਤਲਬ ਤਾਂ ਇਹੋ ਹੋਵੇਗਾ ਕਿ ਆਪਣੀ ਭੂਮਿਕਾ ਨੂੰ ਪ੍ਰਵਾਨ ਕਰ ਲੈਣਾ। ਇੱਕ ਅਕਾਲੀ ਆਗੂ ਨੇ ਆਪਣਾ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ਤੇ ਕਿਹਾ,'ਹੁਣ ਸਾਡੀ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖ ਧਰਮ ਵਿੱਚ ਗ਼ਲਤੀ ਮੰਨਣਾ ਤੇ ਮੁਆਫ਼ੀ ਮੰਗਣ ਦਾ ਇੱਕ ਅਰਥ ਹੈ। ਹਾਲਾਤ ਸਾਡੇ ਹੱਕ ਚ ਨਹੀਂ ਹੋ ਰਹੇ; ਭਾਵੇਂ ਪਹਿਲਾਂ ਅਕਾਲੀ ਦਲ ਦੀ ਕਦੇ ਕੋਈ ਭੂਮਿਕਾ ਨਹੀਂ ਰਹੀ ਪਰ ਕਿਉਂਕਿ ਸਰਕਾਰ ਅਕਾਲੀਆਂ ਾਦੀ ਸੀ, ਇਸ ਲਈ ਦੋਸ਼ਾਂ ਨੂੰ ਕਬੂਲ ਕਰਨਾ ਹੀ ਪਵੇਗਾ। ਹੁਣ ਇਸ ਮਾਮਲੇ ਤੇ ਵਿਚਾਰ ਕੀਤਾ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਹ ਮਾਮਲਾ ਪੇਸ਼ ਕਿਵੇਂ ਕੀਤਾ ਜਾਵੇਗਾ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਐਕਟਿੰਗ ਜੱਥੇਦਾਰ ਬਣਾਉਣਾ ਵੀ ਉਸੇ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਪਾਰਟੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਕੇ ਮੁਆਫ਼ੀ ਮੰਗਣ ਦਾ ਮਨ ਬਣਾ ਚੁੱਕੀ ਹੈ। ਜੇ ਪਾਰਟੀ ਗਿਆਨੀ ਗੁਰਬਚਨ ਸਿੰਘ ਹੁਰਾਂ ਸਾਹਵੇਂ ਹੀ ਪੇਸ਼ ਹੁੰਦੀ, ਤਾਂ ਫਿਰ ਮੁਆਫ਼ੀ ਦਾ ਕੋਈ ਮਤਲਬ ਹੀ ਨਹੀਂ ਸੀ ਰਹਿਣਾ ਕਿਉਂਕਿ ਉਨ੍ਹਾਂ ਨੇ ਹੀ ਤਾਂ ਸਾਲ 2015 ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਮਾਫ਼ ਕੀਤਾ ਸੀ ਤੇ ਫਿਰ ਦਬਾਅ ਪੈਣ ਤੋਂ ਬਾਅਦ ਉਹ ਫ਼ੈਸਲਾ ਵਾਪਸ ਵੀ ਲੈ ਲਿਆ ਸੀ।

    ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਏਕੇ ਦੀ ਕਵਾਇਦ ਦਾ ਅੱਜ ਭੋਗ ਪੈ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਧੜੇ ਨਾਲ ਸੁਲ੍ਹਾ ਨਹੀਂ ਹੋਏਗੀ। ਵਿਧਾਇਕ ਸੁਖਪਾਲ ਖਹਿਰਾ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੱਲ਼ਬਾਤ ਦਾ ਪਾਖੰਡ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਉਮੀਦਵਾਰ ਤੇ ਅਹੁਦੇਦਾਰ ਐਲਾਨੇ ਜਾ ਰਹੇ ਹਨ।

    ਦਰਅਸਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਜਾਏਗਾ। ਇਸ ਮਗਰੋਂ ਹੀ ਨਵੇਂ ਅਹੁਦੇਦਾਰ ਐਲਾਨ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਸੀ ਪਰ ਭਗਵੰਤ ਮਾਨ ਧੜੇ ਦੇ ਲੀਡਰ ਇਸ ਨਾਲ ਸਹਿਮਤ ਨਹੀਂ ਸੀ। ਇਹੋ ਕਾਰਨ ਹੈ ਕਿ ਮੀਟਿੰਗ ਤੋਂ ਬਾਅਦ ਵੀ ਅਹੁਦੇਦਾਰਾਂ ਦੀ ਨਿਯੁਕਤੀ ਹੋਈ ਤੇ ਹੁਣ ਉਮੀਦਵਾਰ ਐਲਾਨ ਦਿੱਤਾ ਗਏ। ਇਸ ਤੋਂ ਸਪਸ਼ਟ ਹੈ ਕਿ ਭਗਵੰਤ ਮਾਨ ਧੜਾ ਖਹਿਰਾ ਦੀਆਂ ਸ਼ਰਤਾਂ 'ਤੇ ਸਮਝੌਤਾ ਕਰਨ ਲਈ ਤਿਆਰ ਨਹੀਂ।
    ਦੂਜੇ ਪਾਸੇ ਸੁਖਪਾਲ ਖਹਿਰਾ ਨੇ ਵੀ ਨਵਾਂ ਸਿਆਸੀ ਫਰੰਟ ਬਣਾਉਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਸੱਤ ਨਵੰਬਰ ਤੱਕ ਉਡੀਕ ਕਰਨਗੇ। ਜੇਕਰ ਆਮ ਆਦਮੀ ਪਾਰਟੀ ਮੌਜੂਦਾ ਢਾਂਚੇ ਨੂੰ ਭੰਗ ਨਹੀਂ ਕਰਦੀ ਤਾਂ ਉਹ ਪੰਜਾਬ ਵਿੱਚ ਨਵਾਂ ਫਰੰਟ ਕਾਇਮ ਕਰਨ ਵੱਲ਼ ਵਧਣਗੇ। ਖਹਿਰਾ ਨੇ ਮੰਨਿਆ ਕਿ ਅਕਾਲੀ ਦਲ ਤੋਂ ਨਾਰਾਜ਼ ਟਕਸਾਲੀ ਆਗੂਆਂ ਨਾਲ਼ ਟੈਲੀਫ਼ੋਨ 'ਤੇ ਗੱਲਬਾਤ ਹੋ ਰਹੀ ਹੈ। ਬੈਂਸ ਭਰਾ ਵੀ ਖਹਿਰਾ ਨਾਲ ਚੱਲ਼ ਰਹੇ ਹਨ। ਇਹ ਵੀ ਚਰਚਾ ਹੈ ਕਿ ਬਰਗਾੜੀ ਮੋਰਚੇ ਦੇ ਕੁਝ ਲੀਡਰ ਖਹਿਰਾ ਨਾਲ ਆ ਸਕਦੇ ਹਨ। ਖਹਿਰਾ ਧੜਾ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਤੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨਾਲ ਵੀ ਗੱਲ਼ਬਾਤ ਕਰ ਰਿਹਾ ਹੈ। ਅਜਿਹੇ ਵਿੱਚ ਨਵੇਂ ਸਿਆਸੀ ਫਰੰਟ ਦਾ ਖਾਕਾ ਸਾਹਮਣੇ ਆ ਰਿਹਾ ਹੈ।
    ਉਧਰ, ਆਮ ਆਦਮੀ ਪਾਰਟੀ ਵੱਲੋਂ ਚੁੱਪ-ਚੁਪੀਤੇ ਐਲਾਨੇ ਗਏ ਉਮੀਦਵਾਰਾਂ ਤੋਂ ਸਪਸ਼ਟ ਹੈ ਕਿ ਪਾਰਟੀ ਖਹਿਰਾ ਧੜੇ ਨੂੰ ਆਪਣੀਆਂ ਸ਼ਰਤਾਂ ਤਹਿਤ ਹੀ ਨਾਲ ਲਿਆਉਣਾ ਚਾਹੁੰਦੀ ਹੈ। ਦੂਜੇ ਪਾਸੇ ਖਹਿਰਾ ਧੜਾ ਸਪਸ਼ਟ ਕਰ ਚੁੱਕਾ ਹੈ ਕਿ ਬਠਿੰਡਾ ਕਨਵੈਨਸ਼ਨ ਦੇ ਛੇ ਮਤਿਆਂ ਨੂੰ ਮੰਨਣ ਮਗਰੋਂ ਹੀ ਉਹ ਪਾਰਟੀ ਨਾਲ ਆਉਣ ਦਾ ਫੈਸਲਾ ਲੈਣਗੇ। ਬਾਗੀ ਧੜੇ ਦੀ ਵੱਡੀ ਮੰਗ ਪਾਰਟੀ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਦੀ ਨਵੇਂ ਸਿਰਿਓਂ ਚੋਣ ਹੈ। ਇਸ ਤੋਂ ਇਲਾਵਾ ਮੌਜੂਦਾ ਢਾਂਚਾ ਭੰਗ ਕਰਕੇ ਨਵੇਂ ਸਿਰਿਓਂ ਅਹੁਦੇਦਾਰਾਂ ਦਾ ਐਲਾਨ ਵੀ ਮੁੱਖ ਸ਼ਰਤਾ ਹੈ। ਪਾਰਟੀ ਨੇ ਜ਼ਿਆਦਾਤਰ ਅਹੁਦੇਦਾਰ ਖਹਿਰਾ ਧੜੇ ਦੇ ਬਾਗੀ ਹੋਣ ਮਗਰੋਂ ਐਲਾਨ ਸੀ। ਇਸ ਲਈ ਢਾਂਚਾ ਭੰਗ ਕਰਨ ਨਾਲ ਭਗਵੰਤ ਮਾਨ ਧੜੇ ਨੂੰ ਹੀ ਨੁਕਸਾਨ ਪੁੱਜੇਗਾ। ਭਗਵੰਤ ਮਾਨ ਧੜਾ ਅਜਿਹਾ ਰਿਸਕ ਲੈਣ ਤੋਂ ਡਰ ਰਿਹਾ ਹੈ।

    -ਡਾ. ਗੁਰਨਾਮ ਸਿੰਘ ਤੀਰ
    ਇੱਕ ਵਾਰ ਮੈਂ ਦਾਣਾ ਮੰਡੀ ਦੀ ਬੋਲੀ ਵਿਚ ਫਸਿਆ ਸਾਂ ਤੇ ਇੱਕ ਵਾਰ ਵਹੁਟੀ ਦੇ ਬੋਲੀ ਮਾਰਨ ਵਿੱਚ ਫਸ ਗਿਆ।
    ਦਾਣਾ ਮੰਡੀ ’ਚ ਕਣਕ ਦੇ ਢੇਰ ਦੀ ਬੋਲੀ ਹੋ ਰਹੀ ਸੀ। ਆੜ੍ਹਤੀਏ ਤੀਂਘ-ਤੀਂਘ ਇਕ ਇਕ ਪੈਸਾ ਉਤਾਂਹ ਚੜ੍ਹਾ ਰਹੇ ਸਨ। ‘‘ਦੋ ਪੈਸੇ, ਦੋ ਪੈਸੇ, ਢਾਈ ਪੈਸੇ, ਢਾਈ ਪੈਸੇ, ਤਿੰਨ ਪੈਸੇ, ਤਿੰਨ ਪੈਸੇ’’ ਉਹ ਬੋਲੀ ਦਿੰਦੇ ਗਏ। ਜਦੋਂ "ਸੋਲਾਂ ਪੈਸੇ, ਸੋਲਾਂ ਪੈਸੇ’’ ਹੋਣ ਲੱਗੇ ਤਾਂ ਆੜ੍ਹਤੀਆਂ ਦੇ ਮੁੜ੍ਹਕੇ ਛੁੱਟ ਪਏ ਤੇ ਰਗਾਂ ਫੁੱਲ ਗਈਆਂ।
    ਉਨ੍ਹਾਂ ਦੀਆਂ ਘਿਗੀਆਂ ਬੈਠਣ ਲੱਗੀਆਂ।
    ਮੈਂ ਸੋਚਿਆ ਹੁਣ ਵੀ ਇਨ੍ਹਾਂ ’ਚੋਂ ਕੋਈ ਮਰਿਆ, ਹੁਣ ਵੀ ਕੋਈ ਮਰਿਆ।
    ਮੈਂ ਕਿਹਾ ਇਹ ਬੰਦੇ ਸ਼ਰੀਫ ਲੱਗਦੇ ਹਨ, ਪਰ ਇਹ ਕੁੱਕੜ ਬਾਂਗ ਜਿਹੀ ’ਚ ਮਾਰੇ ਜਾਣੇ ਹਨ।
    ਉਨ੍ਹਾਂ ਨੂੰ ਮੁਸੀਬਤ ਤੋਂ ਛੁਡਾਉਣ ਲਈ ਮੈਂ ਅੱਗੇ ਵਧਿਆ ਤੇ ਦਾਣਿਆਂ ਦੇ ਢੇਰ ਲਾਗੇ ਜਾ ਕੇ ਕਿਹਾ : ‘‘ਇਕ ਰੁਪਈਆ, ਇਕ ਰੁਪਈਆ।’’ ਮੰਡੀ ਵਿੱਚ ਸੰਨਾਟਾ ਛਾ ਗਿਆ।
    ਸਾਰੇ ਪਸੀਨੇ ਪੂੰਝ ਕੇ ਮੇਰੇ ਵੱਲ ਤੱਕਣ ਲੱਗੇ।
    ਫੇਰ ਉਨ੍ਹਾਂ ਹਿੰਮਤ ਕਰ ਕੇ ਮੈਨੂੰ ਫੜ ਲਿਆ ਤੇ ਕਹਿਣ ਲੱਗੇ, ‘‘ਸਰਦਾਰ, ਤੇਰੀ ਬੋਲੀ ਟੁੱਟ ਗਈ-ਚੁੱਕ ਸਾਰੀ ਕਣਕ। ਨੱਬੇ ਰੁਪਏ ਕੁਐਂਟਲ।’’
    ਮੈਂ ਤਾਂ ਕੁਝ ਹੋਰ ਸੋਚਿਆ ਸੀ ਪਰ ਬਣ ਗਿਆ ਕੁਝ ਹੋਰ।

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ‘ਕੁਰਸੀ’ ਕਾਇਮ ਰੱਖਣ ਲਈ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੋਹਰ ਲਵਾ ਲਈ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਪਾਰਟੀ ‘ਪ੍ਰਧਾਨ’ ਨਾਲ ਖੜ੍ਹੀ ਹੈ ਅਤੇ ਕਿਸੇ ਨੇ ਅਸਤੀਫ਼ਾ ਨਹੀਂ ਮੰਗਿਆ ਹੈ। ਕੋਰ ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਦਿੱਤੇ ਅਸਤੀਫ਼ੇ ਜਲਦਬਾਜ਼ੀ ਵਿੱਚ ਪ੍ਰਵਾਨ ਕਰਨ ਦੀ ਵੀ ਕੋਈ ਜ਼ਰੂਰਤ ਨਹੀਂ ਹੈ ਅਤੇ ਮਾਮਲਾ ਆਪਣੇ ਆਪ ਠੰਢਾ ਪੈ ਜਾਵੇਗਾ। ਉਨ੍ਹਾਂ ਮਾਝੇ ਦੇ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀਆਂ ਦਲੀਲਾਂ ਅਤੇ ਪਾਰਟੀ ਪ੍ਰਧਾਨ ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਾਜ਼ਾ ਘਟਨਾਕ੍ਰਮ ਤੋਂ ਇਹ ਵੀ ਝਲਕ ਪੈਂਦੀ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਕਰਨਾ ਸੋਚੀ-ਸਮਝੀ ਰਣਨੀਤੀ ਸੀ ਅਤੇ 24 ਘੰਟਿਆਂ ਦੇ ਅੰਦਰ ਹੀ ਪ੍ਰਧਾਨ ਬਣੇ ਰਹਿਣ ਦਾ ਫਤਵਾ ਵੀ ਲੈ ਲਿਆ ਗਿਆ। ਕੋਰ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ। ਪਾਰਟੀ ਦੇ ਸਿਆਸੀ ਫ਼ੈਸਲੇ ਲੈਣ ਵਾਲੀ ਇਸ ਅਹਿਮ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਲਏ ਗਏ ਸਪੱਸ਼ਟ ਸਟੈਂਡ ਨੇ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਬਾਦਲ ਪਰਿਵਾਰ ਦਰਮਿਆਨ ਸਿੱਧੀ ਲਕੀਰ ਵੀ ਖਿੱਚ ਦਿੱਤੀ ਹੈ। ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹੀ ਫ਼ੈਸਲਾ ਕੀਤਾ ਗਿਆ ਕਿ ਮਾਝੇ ਨਾਲ ਸਬੰਧਤ ਅਕਾਲੀ ਨੇਤਾਵਾਂ ਜਾਂ ਹੋਰਨਾਂ ਦੀਆਂ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਜਾਵੇ। ਅਕਾਲੀ ਦਲ ਦੇ ਆਗੂਆਂ ਨੇ ਬਰਗਾੜੀ ਕਾਂਡ ਤੋਂ ਹੋ ਰਹੇ ਨੁਕਸਾਨ ਦੀ ਪੂਰਤੀ ਲਈ ਪੰਥਕ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨ ਦੀ ਰਣਨੀਤੀ ਵੀ ਬਣਾਈ ਹੈ। ਇਸੇ ਤਰ੍ਹਾਂ ਸਰਕਾਰ ’ਤੇ ਬਾਰ੍ਹਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਉਂਦਿਆਂ ਸਰਕਾਰ ਖਿਲਾਫ਼ ਪਹਿਲੀ ਨਵੰਬਰ ਤੋਂ ਹੀ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੋਰ ਕਮੇਟੀ ਨੇ ਫ਼ੈਸਲਾ ਕੀਤਾ ਕਿ ਅਕਾਲੀ ਦਲ ਵੱਲੋਂ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਕਮੇਟੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਕਮੇਟੀ ਦੇ ਨੁਮਾਇੰਦਿਆਂ ਨੇ ਅਸਤੀਫ਼ਾ ਦੇ ਦਿੱਤਾ ਸੀ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਸਿੱਖ ਸੰਸਥਾਵਾਂ ਨੂੰ ਢਾਹ ਲਾਈ ਸੀ ਅਤੇ ਹੁਣ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

    ਮੋਗਾ - ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ਮੂਲੀਅਤ ਦੇ ਬਾਅਦ, ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਵੀ ਹੁਣ ਡੇਰਾ ਪ੍ਰੇਮੀਆਂ ਦਾ ਹੱਥ ਸਾਹਮਣੇ ਆਇਆ ਹੈ। ਮੋਗਾ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਦੇ ਪ੍ਰੇਮੀਆਂ ਦੀ ਸ਼ਮੂਲੀਅਤ ਬਾਰੇ “ਅਹਿਮ ਸੁਰਾਗ“ ਲੱਭੇ ਹਨ। ਐਸ.ਆਈ.ਟੀ. ਨੇ ਇਹ ਸੁਰਾਗ ਡੇਰਾ ਰਾਜ ਕਮੇਟੀ ਦੇ ਇੱਕ ਮੈਂਬਰ ਪਿਰਥੀ ਸਿੰਘ ਦੀ ਪੁੱਛਗਿੱਛ ਦੌਰਾਨ ਹਾਸਲ ਕੀਤੇ। ਮੋਗਾ ਬੇਅਦਬੀ ਕੇਸ ਵਿੱਚ ਮਿਲੀ ਇਸ ਸਫ਼ਲਤਾ ਬਾਰੇ ਦੱਸਦਿਆਂ ਜਾਂਚ ਨਾਲ ਸੰਬੰਧਿਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਪਰਾਧ ਵਿੱਚ ਸ਼ਾਮਲ ਦੂਜੇ ਡੇਰਾ ਸ਼ਰਧਾਲੂਆਂ ਦੀ ਪਛਾਣ ਕੀਤੀ ਗਈ ਹੈ ਤੇ ਉਹ ਵੀ ਰਾਡਾਰ 'ਤੇ ਹਨ।
    ਐਸਆਈਟੀ ਦੇ ਇੱਕ ਮੈਂਬਰ ਨੇ ਕਿਹਾ ਕਿ ਅਸੀਂ ਜਲਦੀ ਹੀ ਕੇਸ ਨੂੰ ਹੱਲ ਕਰ ਲਵਾਂਗੇ। ਜਦੋਂ ਮਾਮਲੇ ਦੀ ਅਗਵਾਈ ਕਰ ਰਹੇ ਡੀਆਈਜੀ ਰਣਬੀਰ ਸਿੰਘ ਖੱਟਰਾ ਨੂੰ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਿਥੀ ਸਿੰਘ ਦੀ ਪੁੱਛਗਿੱਛ ਦੌਰਾਨ ਸਾਨੂੰ ਕਈ ਸੁਰਾਗ ਮਿਲ ਗਏ ਹਨ। ਅਸੀਂ ਹੋਰ ਦੋਸ਼ੀਆਂ ਨੂੰ ਫੜਨ ਲਈ ਛਾਪੇ ਵੀ ਮਾਰ ਰਹੇ ਹਾਂ। “ਜੂਨ 2018 ਵਿੱਚ, ਡੇਰਾ ਦੀ 45 ਮੈਂਬਰੀ ਰਾਜ ਕਮੇਟੀ ਦੇ ਮੈਂਬਰ ਤੇ ਕੋਟਕਪੂਰਾ ਦੇ ਵਸਨੀਕ ਮੋਹਿੰਦਰ ਪਾਲ ਬਿੱਟੂ ਨੂੰ ਉਸਦੇ ਦੋ ਹੋਰ ਸਾਥੀਆਂ ਸਮੇਤ ਬਰਗਾੜ੍ਹੀ ਬੇਅਦਬੀ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
    ਬਿੱਟੂ ਨੇ ਬਾਅਦ 'ਚ ਇਹ ਕਬੂਲ ਕਰ ਲਿਆ ਸੀ ਕਿ ਉਸ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀ ਸਾਜ਼ਿਸ਼ ਰਚੀ ਸੀ। ਬਿੱਟੂ ਨੂੰ ਕਥਿਤ ਤੌਰ 'ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਿੱਜੀ ਸਹਾਇਕ (ਪੀ.ਏ.) ਰਾਕੇਸ਼ ਦਿੜ੍ਹਬਾ ਤੋਂ ਹਦਾਇਤਾਂ ਵੀ ਮਿਲੀਆਂ ਸਨ। ਨਵੰਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਟੁੱਕੜੇ ਮੋਗਾ ਜ਼ਿਲ੍ਹੇ ਦੇ ਪਿੰਡ ਮਲਕੇ ਦੀਆਂ ਸੜਕਾਂ 'ਤੇ ਮਿਲੇ ਸਨ, ਇਸ ਮਾਮਲੇ ਨੇ ਸੂਬੇ 'ਚ ਤਣਾਅ ਪੈਦਾ ਕਰ ਦਿੱਤਾ ਸੀ।

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com