ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਕੁਠਾਲੇ ਦਾ ਸ਼ਹੀਦੀ ਸਾਕਾ

  - ਪਰਮਜੀਤ ਸਿੰਘ ਕੁਠਾਲਾ
  ਗੁਲਾਮ ਭਾਰਤ ਵਿੱਚ ਅੰਗਰੇਜ਼ ਹੁਕਮਰਾਨਾਂ ਨੇ ਦੇਸੀ ਰਾਜੇ ਮਹਾਰਾਜਿਆਂ ਅਤੇ ਨਵਾਬਾਂ ਨੂੰ ਆਪਣੇ ਅਧੀਨ ਕਰਕੇ ਭਾਰਤੀ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਇਸ ਰਿਆਸਤੀ ਰਾਜ ਪ੍ਰਬੰਧ ਅੰਦਰ ਆਪਣੇ ਅੰਗਰੇਜ਼ ਮਾਲਕਾਂ ਨੂੰ ਖੁਸ਼ ਕਰਨ ਲਈ ਇਨ੍ਹਾਂ ਰਾਜਿਆਂ ਤੇ ਨਵਾਬਾਂ ਨੇ ਹਰ ਤਰ੍ਹਾਂ ਦੀ ਜਨਤਕ ਬਗਾਵਤ ਨੂੰ ਬੜੀ ਹੀ ਬੇਰਹਿਮੀ ਨਾਲ ਕੁਚਲਿਆ। ਰਿਆਸਤਾਂ ਵਿੱਚੋਂ ਮਲੇਰਕੋਟਲਾ ਦੇ ਨਵਾਬ ਦੇ ਜ਼ੁਲਮਾਂ ਦੀਆਂ ਕਹਾਣੀਆਂ ਭਾਵੇਂ ਅਜ਼ਾਦੀ ਸੰਗਰਾਮ ਦੇ ਕਿਸੇ ਇਤਿਹਾਸ ਦਾ ਉੱਘੜਵਾਂ ਹਿੱਸਾ ਨਹੀਂ ਬਣ ਸਕੀਆਂ ਪਰ ਇਸ ਰਿਆਸਤ ਦੇ ਪਿੰਡ ਕੁਠਾਲਾ ਦੀਆਂ ਕੰਧਾਂ ਤੇ ਦਰਵਾਜਿਆਂ ’ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨ ਅੱਜ ਵੀ ਨਵਾਬੀ ਜ਼ੁਲਮਾਂ ਦੀਆਂ ਦਰਦਨਾਕ ਯਾਦਾਂ ਨੂੰ ਬਿਆਨ ਕਰ ਰਹੇ ਹਨ। ਜਦ ਬਜਬਜ ਘਾਟ, ਜੈਤੋ, ਗੰਗਸਰ, ਨਨਕਾਣਾ ਸਾਹਿਬ ਅਤੇ

  ਜਲ੍ਹਿਆਂ ਵਾਲਾ ਬਾਗ ਦੇ ਸਾਕਿਆਂ ਨੇ ਲੋਕਾਂ ਨੂੰ ਭੈਅ ਭੀਤ ਕਰ ਰੱਖਿਆ ਸੀ ਤਾਂ ਸੇਵਾ ਸਿੰਘ ਠੀਕਰੀਵਾਲਾ ਨੇ ਰਿਆਸਤੀ ਕਿਸਾਨ ਘੋਲਾਂ ਨੂੰ ਨਵੀਂ ਸੇਧ ਦਿੱਤੀ। ਮਲੇਰਕੋਟਲਾ ਦੇ ਨਵਾਬ ਸਰ ਅਹਿਮਦ ਅਲੀ ਖਾਨ ਨੇ ਅੰਗਰੇਜ਼ ਮਾਲਕਾਂ ਨੂੰ ਖੁਸ਼ ਕਰਨ ਲਈ ਰਿਆਸਤ ਦੇ ਕਿਰਤੀਆਂ ਸਿਰ ਟੈਕਸਾਂ ਦਾ ਵਾਧੂ ਬੋਝ ਲੱਦ ਦਿੱਤਾ।
  ਨਵਾਬ ਦੀਆਂ ਨਿੱਤ ਰੋਜ਼ ਧੱਕੇਸ਼ਾਹੀਆਂ ਨੇ ਕਿਸਾਨਾਂ ਨੂੰ ਲਾਮਬੰਦ ਹੋਣ ਲਈ ਮਜਬੂਰ ਕਰ ਦਿੱਤਾ। ਜਨਵਰੀ 10, 1926 ਨੂੰ ਮਲੇਰਕੋਟਲਾ ਰਿਆਸਤ ਦੇ ਕਿਸਾਨ ਆਗੂਆਂ ਨੇ ਪਿੰਡ ਕੁਠਾਲਾ ਵਿੱਚ ਮੀਟਿੰਗ ਦੌਰਾਨ ਜ਼ਿਮੀਦਾਰਾ ਕਮੇਟੀ ਨਾਂ ਦੀ ਜਥੇਬੰਦੀ ਗਠਿਤ ਕਰਕੇ ਜਥੇਦਾਰ ਰਤਨ ਸਿੰਘ ਚੀਮਾ ਨੂੰ ਇਸ ਦਾ ਕਨਵੀਨਰ ਥਾਪ ਦਿੱਤਾ। ਮਈ 15, 1926 ਨੂੰ ਜ਼ਿਮੀਂਦਾਰਾ ਕਮੇਟੀ ਦੀ ਬਾਕਾਇਦਾ ਚੋਣ ਕਰਕੇ ਜਥੇਦਾਰ ਨਰੈਣ ਸਿੰਘ ਕੁਠਾਲਾ ਨੂੰ ਪ੍ਰਧਾਨ ਤੇ ਜਥੇਦਾਰ ਦਿਆ ਸਿੰਘ ਕੁਠਾਲਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ। ਬਰਤਾਨਵੀ ਮਾਲਕਾਂ ਦੀ ‘ਪਾੜੋ ਤੇ ਰਾਜ ਕਰੋ’ ਨੀਤੀ ’ਤੇ ਚੱਲਦੇ ਹੋਏ ਨਵਾਬ ਨੇ ਪਿੰਡਾਂ ਵਿੱਚ ਅਪਣੇ ਟੋਡੀ ਲੋਕ ਇੱਕਠੇ ਕਰਕੇ ‘ਨੈਸ਼ਨਲ ਜ਼ਿਮੀਦਾਰਾ ਕਮੇਟੀ’ ਦੇ ਨਾਂ ਹੇਠ ਗੁੰਡਾ ਗਰੋਹ ਬਣਾ ਲਿਆ। ਇਸ ਗਰੋਹ ਦੇ ਮੈਂਬਰਾਂ ਨੂੰ ਹਰ ਤਰ੍ਹਾਂ ਦੇ ਧੱਕੇ ਤੇ ਲੁੱਟ ਖੋਹ ਕਰਨ ਦੀ ਪੂਰੀ ਤਰ੍ਹਾਂ ਖੁੱਲ੍ਹ ਦਿੱਤੀ ਗਈ। ਨਵਾਬੀ ਜ਼ੁਲਮਾਂ ਦੇ ਸਤਾਏ ਕਿਸਾਨਾਂ ਨੇ ਜ਼ਿੰਮੀਂਦਾਰਾਂ ਕਮੇਟੀ ਰਾਹੀਂ ਸਾਰੀ ਦਰਦ ਭਰੀ ਦਾਸਤਾਨ ਵਾਇਸਰਾਏ 12407199CD _PARMJIT KUTHALAਹਿੰਦ ਨੂੰ ਸ਼ਿਮਲਾ ਲਿਖ ਭੇਜੀ, ਜਿਸ ਦੇ ਜਵਾਬ ਵਿੱਚ 10 ਮਈ 1927 ਨੂੰ ਕਰਨਲ ਐਚ.ਬੀ. ਸੈਂਟਜਾਨ ਨੇ ਉਸ ਵੇਲੇ ਦੇ ਪ੍ਰਸਿੱਧ ਕਿਸਾਨ ਆਗੂ ਤੇ ਇਤਿਹਾਸਕਾਰ ਗਿਆਨੀ ਕਿਹਰ ਸਿੰਘ ਚੱਕ ਨੂੰ ਲਿਖਤੀ ਤੌਰ ’ਤੇ ਸੂਚਿਤ ਕਰਕੇ ਜ਼ਿਮੀਂਦਾਰਾਂ ਕਮੇਟੀ ਨੂੰ ਪੂਰੇ ਸਬੂਤਾਂ ਤੇ ਗਵਾਹਾਂ ਸਮੇਤ 31 ਜੁਲਾਈ 1927 ਨੂੰ ਸ਼ਿਮਲਾ ਵਾਇਸਰਾਏ ਹਿੰਦ ਨਾਲ ਮੁਲਾਕਾਤ ਕਰਨ ਦਾ ਸੱਦਾ ਦੇ ਦਿੱਤਾ। ਇਸੇ ਮੁਲਾਕਾਤ ਦੀ ਤਿਆਰੀ ਲਈ 17 ਜੁਲਾਈ 1927 ਨੂੰ ਰਿਆਸਤ ਦੇ ਮੋਢੀ ਕਿਸਾਨ ਆਗੂਆਂ ਨੇ ਇੱਕ ਮੀਟਿੰਗ ਪਿੰਡ ਕੁਠਾਲਾ ਵਿੱਚ ਬੁਲਾ ਲਈ। ਇਸ ਮੀਟਿੰਗ ਦੀ ਸੂਹ ਪਿੰਡ ਦੇ ਬਾਈਕਾਟੀਆਂ ਰਾਹੀਂ ਨਵਾਬ ਨੂੰ ਮਿਲ ਗਈ। ਅੰਗਰੇਜ਼ ਮਾਲਕਾਂ ਅੱਗੇ ਬਦਨਾਮੀ ਦੇ ਡਰੋਂ ਨਵਾਬ ਨੇ ਕਿਸਾਨਾਂ ਨੂੰ ਸ਼ਿਮਲਾ ਜਾਣ ਤੋਂ ਰੋਕਣ ਦੇ ਸਾਰੇ ਅਧਿਕਾਰ ਆਪਣੇ ਅਹਿਲਕਾਰ ਚੌਧਰੀ ਸੁਲਤਾਨ ਅਹਿਮਦ ਨੂੰ ਸੌਂਪ ਕੇ ਆਪ ਪਹਿਲੋਂ ਹੀ ਸ਼ਿਮਲਾ ਵਾਇਸਰਾਏ ਹਿੰਦ ਦੇ ਚਰਨੀਂ ਜਾ ਬੈਠਿਆ। ਨਵਾਬੀ ਪੁਲੀਸ ਨੇ ਰਾਤੋ ਰਾਤ ਛਾਪੇ ਮਾਰ ਕੇ ਚੋਟੀ ਦੇ ਕਿਸਾਨ ਆਗੂਆਂ ਪੰਡਤ ਬਚਨ ਸਿੰਘ ਘਨੌਰ, ਸੇਵਾ ਸਿੰਘ ਬਾਪਲਾ, ਪੰਡਤ ਬਿਜਲਾ ਸਿੰਘ ਦਰਦੀ, ਜਥੇਦਾਰ ਦਿਆ ਸਿੰਘ ਕੁਠਾਲਾ, ਗੰਡਾ ਸਿੰਘ ਕੁੱਪ, ਗਿਆਨੀ ਕਿਹਰ ਸਿੰਘ ਚੱਕ ਤੇ ਜਥੇਦਾਰ ਤ੍ਰਿਲੋਕ ਸਿੰਘ ਕੁਠਾਲਾ ਨੂੰ ਗ੍ਰਿਫਤਾਰ ਕਰਕੇ ਰਹਿਮਤਗੜ੍ਹ ਦੇ ਕਿਲ੍ਹਾ ’ਚ ਨਜ਼ਰਬੰਦ ਕਰ ਦਿੱਤਾ। ਭਾਈ ਜੀਵਾ ਸਿੰਘ ਕੇਲੋਂ ਤੇ ਹੌਲਦਾਰ ਕਿਸ਼ਨ ਸਿੰਘ ਕੁਠਾਲਾ ਨੂੰ ਜ਼ਿਮੀਦਾਰਾ ਕਮੇਟੀ ਦੇ ਮਲੇਰਕੋਟਲਾ ਦਫਤਰ ’ਚੋਂ ਗ੍ਰਿਫਤਾਰ ਕਰਕੇ ਦਫਤਰ ’ਚ ਪਿਆ ਸਾਰਾ ਰਿਕਾਰਡ ਫੂਕ ਦਿੱਤਾ ਗਿਆ। ਬਾਅਦ ਵਿੱਚ ਗ੍ਰਿਫਤਾਰ ਕੀਤੇ ਸਾਰੇ ਕਿਸਾਨ ਆਗੂਆਂ ਨੂੰ 20-20 ਸਾਲ ਸਖਤ ਕੈਦ ਤੇ ਇੱਕ ਇੱਕ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ। ਜਨਰਲ ਮੇਹਰ ਮੁਹੰਮਦ , ਕਰਨਲ ਹਿਯਾਤ ਮੁਹੰਮਦ, ਸੂਬੇਦਾਰ ਅਕਬਰ ਖਾਂ ਤੇ ਅਸਿਸਟੈਂਟ ਸਰਜਨ ਡਾ. ਪਰਸ਼ੋਤਮ ਦਾਸ ਦੀ ਕਮਾਨ ਹੇਠ ਭਾਰੀ ਫੌਜੀ ਲਸ਼ਕਰ ਨੇ 17 ਜੁਲਾਈ 1927 ਨੂੰ ਦੁਪਹਿਰੇ ਇੱਕ ਵਜੇ ਪਿੰਡ ਕੁਠਾਲੇ ਨੂੰ ਘੇਰਾ ਪਾ ਲਿਆ। ਬਿਨਾਂ ਕਿਸੇ ਅਗਾਊਂ ਚਿਤਾਵਨੀ ਦੇ ਨਵਾਬੀ ਫੌਜਾਂ ਨੇ ਭੂਦਨ ਵਾਲੇ ਦਰਵਾਜੇ ਕੋਲ ਫਾਇਰਿੰਗ ਸ਼ੁਰੂ ਕਰ ਦਿੱਤੀ। ਸਾਰੇ ਪਿੰਡ ਵਿੱਚ ਭਗਦੜ ਮੱਚ ਗਈ। ਲੋਕਾਂ ਨੂੰ ਘਰਾਂ ’ਚੋਂ ਕੱਢ ਕੱਢ ਕੇ ਤਸ਼ੱਦਦ ਕੀਤਾ ਜਾਣ ਲੱਗਿਆ। ਰਾਤ ਦੇ ਅੱਠ ਵਜੇ ਤੱਕ ਰਜਵਾੜਾਸ਼ਾਹੀ ਦਾ ਜ਼ੁਲਮ ਨਿਹੱਥੇ ਕੁਠਾਲਾ ਵਾਸੀਆਂ ਉਪਰ ਹੁੰਦਾ ਰਿਹਾ।
  ਇਸ ਖੂਨੀ ਕਾਂਡ ਵਿੱਚ 18 ਕਿਸਾਨ ਸ਼ਹੀਦ ਕਰ ਦਿੱਤੇ ਗਏ, ਜਿੰਨ੍ਹਾ ਦੀਆਂ ਲਾਸ਼ਾਂ ਟਾਂਗਿਆਂ ਵਿੱਚ ਲੱਦ ਕੇ ਮਲੇਰਕੋਟਲੇ ਕੂਕਿਆਂ ਦੇ ਕੱਲਰ ’ਚ ਮਿੱਟੀ ਦਾ ਤੇਲ ਪਾ ਕੇ ਫੂਕ ਦਿੱਤੀਆਂ। ਜ਼ਿਮੀਦਾਰਾ ਕਮੇਟੀ ਦੀ ਪੜਤਾਲੀਆ ਰਿਪੋਰਟ ਮੁਤਾਬਕ 120 ਕਿਸਾਨ ਫੱਟੜ ਹੋਏ। ਕੁਠਾਲਾ ਸਾਜਿਸ਼ ਕੇਸ ਦੇ ਨਾਂ ਹੇਠ 168 ਕਿਸਾਨਾਂ ਉੱਪਰ ਮੁਕੱਦਮੇ ਦਰਜ ਕਰਕੇ ਨਵਾਬੀ ਤਸੀਹਾ ਕੇਂਦਰਾਂ ’ਚ ਅੰਨ੍ਹਾ ਤਸ਼ੱਦਦ ਕੀਤਾ ਗਿਆ। ਦੂਜੇ ਪਾਸੇ ਨੈਸ਼ਨਲ ਕਮੇਟੀ ਦੇ ਮੈਂਬਰਾਂ ਨੂੰ ਨਵਾਬ ਦੀ ਮਦਦ ਕਰਨ ਬਦਲੇ ਨੰਬਰਦਾਰੀਆਂ ਤੇ ਜਗੀਰਾਂ ਬਖਸ਼ ਕੇ ਸਨਮਾਨਿਆ ਤੇ ਸ਼ਹੀਦ ਹੋਏ ਪਰਿਵਾਰਾਂ ਦੀਆਂ ਜ਼ਮੀਨਾਂ ਜ਼ਬਤ ਕਰ ਲਈਆਂ।

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

  ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

  ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

  ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

  ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

  ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com