ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਲੰਧਰ - ਤਖ਼ਤ ਪਟਨਾ ਸਾਹਿਬ ਦੇ ਹਟਾਏ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਤਾ ਲੱਗਾ ਹੈ ਕਿ ਮੁੜ ਬਹਾਲ ਕਰਨ ਲਈ ਆਰ. ਐੱਸ. ਐੱਸ. ਵਲੋਂ ਗੁਰਦੁਆਰਾ ਪ੍ਰਬੰਧਕ ਬੋਰਡ ਉਪਰ ਭਾਰੀ ਦਬਾਅ ਪਾਇਆ ਜਾ ਰਿਹਾ ਹੈ | ਇਸ ਸਾਲ ਦੇ ਸ਼ੁਰੂ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਹੁਤ ਸਾਰੀਆਂ ਧਾਰਮਿਕ ਤੇ ਸਮਾਜਿਕ ਕੁਰੀਤੀਆਂ 'ਚ ਗ੍ਰਸੇ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਨ੍ਹਾਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਜਾਂਚ ਕਮੇਟੀ ਗਠਿਤ ਕੀਤੀ ਸੀ | ਇਸ ਕਮੇਟੀ ਦੇ ਜਾਂਚ ਆਰੰਭ ਕਰਨ ਤੋਂ ਪਹਿਲਾਂ ਹੀ ਗਿਆਨੀ ਇਕਬਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ | ਜਦ ਜਾਂਚ ਕਮੇਟੀ ਨੇ ਇਹ ਜਾਣਕਾਰੀ ਦਿੱਤੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸੰਵਿਧਾਨ ਦੀ ਧਾਰਾ 79 'ਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਤੀਫ਼ਾ ਪ੍ਰਵਾਨ…
    ਲਾਹੌਰ - ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਲਈ ਪਾਕਿਸਤਾਨ 14 ਗੁਣਾ ਵੱਧ ਯਾਨੀ 42 ਏਕੜ ਜ਼ਮੀਨ ਅਲਾਟ ਕਰੇਗਾ। ਪੰਜਾਬ ਦੇ ਗਵਰਨਰ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਵਾਲੇ ਪਾਸੇ ’ਚ ਕਰਤਾਰਪੁਰ ਲਾਂਘੇ ਦਾ ਕੰਮ 80 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ। ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ’ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਭਾਰਤੀ ਸਿੱਖ ਸ਼ਰਧਾਲੂ ਵੀਜ਼ੇ ਤੋਂ ਬਿਨਾਂ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੇ।‘ਦਿ ਨਿਊਜ਼’ ਮੁਤਾਬਕ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੇ ਮੰਗਲਵਾਰ ਨੂੰ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਲਈ ਜ਼ਮੀਨ ਦੀ ਅਲਾਟਮੈਂਟ ਤਿੰਨ ਏਕੜ ਤੋਂ ਵਧਾ ਕੇ 42 ਏਕੜ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦੀ ਉਸਾਰੀ ਨਹੀਂ ਕੀਤੀ ਜਾਵੇਗੀ ਜਿਸ ’ਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ। ਲਾਂਘੇ ਦੇ ਕੰਮਾਂ ਦਾ ਜਾਇਜ਼ਾ ਲੈਣ ਦੌਰਾਨ ਸਰਵਰ ਨੇ ਕਿਹਾ ਕਿ ਉਹ ਦੁਨੀਆ ਭਰ ’ਚ ਵਸਦੇ ਸਿੱਖ ਭਰਾਵਾਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ…
    ਅੰਮ੍ਰਿਤਸਰ - ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਦਿੱਤੀ ਕਲੋਜ਼ਰ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਗ਼ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲੇ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਹਨ। ਇਹ ਇਕੱਤਰਤਾ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਸਬੰਧੀ ਅਗਲੀ ਕਾਰਵਾਈ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ।ਸ੍ਰੀ ਲੌਂਗੋਵਾਲ…
    ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ | ਬਰਗਾੜੀ ਮਾਮਲਿਆਂ 'ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵਲੋਂ ਚੁਣੌਤੀ ਦੇਣ ਦੇ ਫ਼ੈਸਲੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ 'ਤੇ ਫ਼ਿਕਰਮੰਦ ਹੋਣ ਦਾ ਡਰਾਮਾ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਜੋ ਉਸ ਮੌਕੇ ਸੂਬੇ ਦਾ ਉਪ-ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੀ, ਨੇ ਇਸ ਮਾਮਲੇ ਦੀ ਜਾਂਚ ਖ਼ੁਦ ਕਰਵਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਿਤ ਪਹਿਲੇ ਤਿੰਨ ਮਾਮਲਿਆਂ ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਕੋਲ ਭੇਜ ਦਿੱਤਾ | ਉਨ੍ਹਾਂ ਕਿਹਾ ਕਿ ਹੁਣ ਜਦੋਂ ਸੀ.ਬੀ.ਆਈ. ਨੇ ਆਪਣੀ ਜਾਂਚ ਮੁਕੰਮਲ ਕਰਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਤਾਂ ਸੁਖਬੀਰ ਬੁਖਲਾ ਗਿਆ ਜਿਸ ਨਾਲ ਇਸ ਸਮੁੱਚੇ ਮਾਮਲੇ 'ਚ…
    ਐੱਸਏਐੱਸ ਨਗਰ (ਮੁਹਾਲੀ) - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਇੱਥੋਂ ਦੇ ਫੇਜ਼-11 ਵਿਚ ਹੋਈ, ਜਿਸ ’ਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਏ। ਜਦੋਂਕਿ ਪੰਜਵੇਂ ਮੈਂਬਰ ਡਾ. ਰਤਨ ਸਿੰਘ ਅਜਨਾਲਾ ਬਿਮਾਰ ਹੋਣ ਕਰ ਕੇ ਮੀਟਿੰਗ ਵਿੱਚ ਨਹੀਂ ਆ ਸਕੇ। ਮੀਟਿੰਗ ’ਚ ਬੇਅਦਬੀ ਤੇ ਗੋਲੀਕਾਂਡ, ਸ੍ਰੀ ਆਨੰਦਪੁਰ ਸਾਹਿਬ ਦਾ ਮਤਾ, ਸ੍ਰੀ 550ਵਾਂ ਪ੍ਰਕਾਸ਼ ਪੁਰਬ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਚਰਚਾ ਕੀਤੀ ਗਈ। ਬੀਰਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੀਬੀਆਈ ਵੱਲੋਂ ਮੋਦੀ ਸਰਕਾਰ ਦੇ ਦਬਾਅ ਹੇਠ ਕੇਸ ਖ਼ਤਮ ਲਈ ਅਰਜ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਇਆ ਹੈ। ਇਹ ਸਾਰਾ ਕੁਝ ਮੁੱਖ ਮੰਤਰੀ ਕੈਪਟਨ ਅਮਰਿੰਦਰ…
    ਅੰਮ੍ਰਿਤਸਰ - ਕੁਝ ਵਰ੍ਹੇ ਪਹਿਲਾਂ ਹੋਂਦ ਵਿਚ ਆਇਆ ਯੂਨਾਈਟਿਡ ਅਕਾਲੀ ਦਲ ਵੀ ਦੋਫਾੜ ਹੋ ਗਿਆ ਹੈ। ਅੱਜ ਇਥੇ ਜਥੇਬੰਦੀ ਦੇ ਇਕ ਧੜੇ ਨੇ ਅਹੁਦੇਦਾਰਾਂ ਤੇ ਕੋਰ ਕਮੇਟੀ ਦੀ ਮੀਟਿੰਗ ਕਰਕੇ ਭਾਈ ਮੋਹਕਮ ਸਿੰਘ ਨੂੰ ਮੁੜ ਦੋ ਸਾਲਾਂ ਵਾਸਤੇ ਪਾਰਟੀ ਪ੍ਰਧਾਨ ਥਾਪ ਦਿੱਤਾ ਹੈ। ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਨੇ 11 ਜੁਲਾਈ ਨੂੰ ਹੋਈ ਮੀਟਿੰਗ ਨੂੰ ਗੈਰ ਕਾਨੂੰਨੀ ਦੱਸਦਿਆਂ ਇਸ ਨੂੰ ਰੱਦ ਕਰ ਦਿੱਤਾ ਹੈ। ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਕੋਰ ਕਮੇਟੀ ਦੀ ਇਕ ਮੀਟਿੰਗ ਮਗਰੋਂ ਪਾਰਟੀ ਨੇ ਸੰਵਿਧਾਨ ਮੁਤਾਬਕ ਭਾਈ ਮੋਹਕਮ ਸਿੰਘ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਕੋਰ ਕਮੇਟੀ ਵਲੋਂ ਭਾਈ ਗੁਰਦੀਪ ਸਿੰਘ ਨੂੰ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ।ਅੱਜ ਇੱਥੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਨਾਵਾਂ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਭਾਈ ਮੋਹਕਮ ਸਿੰਘ ਦੀਆਂ ਪਿਛਲੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੇ ਪ੍ਰਧਾਨ ਵਜੋਂ ਕਾਰਜਕਾਲ ਵਿਚ…
    ਲਖਨਊ - ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਅਤੇ ਕੁਝ ਹੋਰਨਾਂ ਸੂਬਿਆਂ ਵਿੱਚ ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ। ਮਾਇਆਵਤੀ ਦਾ ਇਹ ਬਿਆਨ ਮੁਜ਼ੱਫਰਨਗਰ ਦੇ ਇੱਕ ਮੌਲਵੀ ਵੱਲੋਂ ਜਬਰੀ ਜੈ ਸ੍ਰੀ ਰਾਮ ਦੇ ਨਾਅਰੇ ਲਵਾਉਣ ਲਈ ਮਜਬੂਰ ਅਤੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਏ ਜਾਣ ਤੋਂ ਬਾਅਦ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ’ਚ 12 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਉੱਤਰ ਪ੍ਰਦੇਸ਼ ਸਣੇ ਹੋਰ ਸੂਬਿਆਂ ਵਿੱਚ ਧਾਰਮਿਕ ਨਾਅਰੇ ਲਵਾਉਣ ਅਤੇ ਅੱਤਿਆਚਾਰ ਕਰਨ ਨੂੰ ਗਲਤ ਪਿਰਤ ਕਰਾਰ ਦਿੰਦਿਆਂ ਕਿਹਾ ਕਿ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਆਪਣੀ ਪੋਸਟ ’ਚ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਮਸਲਾ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਹਰ ਪਾਸੇ ਭਾਈਚਾਰਾ ਅਤੇ ਇਕਸੁਰਤਾ ਬਣੀ ਰਹੇ ਅਤੇ ਇਸ ਨਾਲ ਵਿਕਾਸ ਪ੍ਰਭਾਵਿਤ ਨਾ ਹੋੋਵੇ।
    ਅੰਮ੍ਰਿਤਸਰ - ਕਰਤਾਰਪੁਰ ਸਾਹਿਬ ਗਲਿਆਰੇ ਸਬੰਧੀ ਭਾਰਤ-ਪਾਕਿਸਤਾਨ ਦਰਮਿਆਨ ਜਾਰੀ ਅਹਿਮ ਬੈਠਕ ਪੂਰੀ ਹੋ ਗਈ ਹੈ। ਬੈਠਕ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਆਪਣੇ 11 ਮਦਾਂ ਵਾਲੇ ਡਰਾਫਟ ਤੋਂ ਜਾਣੂ ਕਰਵਾਇਆ। ਇਸ ਵਿੱਚ ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ, ਰੱਖਿਆ ਮੰਤਰਾਲਾ, ਪੰਜਾਬ ਸਰਕਾਰ ਤੇ ਭਾਰਤੀ ਕੌਮੀ ਸ਼ਾਹਰਾਹ ਅਥਾਰਟੀ ਦੇ ਵੱਖ-ਵੱਖ ਨੁਮਾਇੰਦੇ ਕੇਂਦਰੀ ਸੰਯੁਕਤ ਗ੍ਰਹਿ ਸਕੱਤਕ ਐਸਸੀਐਲ ਦਾਸ ਦੀ ਅਗਵਾਈ ਵਿੱਚ ਸ਼ਾਮਲ ਹੋਏ। ਭਾਰਤ ਨੇ ਅਪੀਲ ਕੀਤੀ ਹੈ ਕਿ ਕਰਤਾਰਪੁਰ ਗਲਿਆਰਾ ਸਾਰਾ ਸਾਲ, ਹਫ਼ਤੇ ਦੇ ਸੱਤੇ ਦਿਨ ਖੁੱਲ੍ਹਾ ਰਹਿਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਸ਼ਰਧਾਲੂ ਜਾਂ ਜਥਾ ਆਪਣੀ ਮਰਜ਼ੀ ਦੇ ਸਮੇਂ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ, ਜਿਸ ਨੂੰ ਪਾਕਿਸਤਾਨ ਨੇ ਮੰਨ ਲਿਆ ਹੈ।ਬੈਠਕ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਸ਼ਰਧਾਲੂਆਂ ਦੇ ਆਦਾਨ-ਪ੍ਰਦਾਨ ਤੇ ਗਲਿਆਰੇ ਦੇ ਬੁਨਿਆਦੀ ਢਾਂਚੇ ਬਾਰੇ ਕਾਫੀ ਵਿਚਾਰਾਂ ਹੋਈਆਂ। ਭਾਰਤ ਨੇ ਆਪਣੇ ਡਰਾਫਟ ਵਿੱਚ ਪਾਕਿਸਤਾਨ ਨੂੰ ਮੁੜ ਤੋਂ ਦੁਹਰਾਇਆ ਕਿ ਉਹ ਰੋਜ਼ਾਨਾ 5,000 ਤੇ ਖ਼ਾਸ ਦਿਹਾੜਿਆਂ ਮੌਕੇ 10,000 ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਦੇਵੇ। ਭਾਰਤ ਇਹ…
    ਚੰਡੀਗੜ੍ਹ - ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੇ ਅਸਤੀਫੇ ਦੀਆਂ ਖਬਰਾਂ ਮਗਰੋਂ ਮੁੱਖ ਮੰਤਰੀ ਦਫਤਰ ਨੇ ਬਿਆਨ ਜਾਰੀ ਕੀਤਾ ਕਿ ਕੋਈ ਅਸਤੀਫਾ ਨਹੀਂ ਮਿਲਿਆ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਟਵੀਟ ਕਰਕੇ ਕਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਕੋਲ ਅਸਤੀਫਾ ਪਹੁੰਚ ਜਾਏਗਾ।ਦਰਅਸਲ ਕੈਬਨਿਟ ਤੋਂ ਅਸਤੀਫਾ ਮੁੱਖ ਮੰਤਰੀ ਨੂੰ ਹੀ ਦੇਣਾ ਹੁੰਦਾ ਹੈ ਕਿਉਂਕਿ ਉਹ ਕੈਬਨਿਟ ਦੇ ਮੁਖੀ ਹੁੰਦੇ ਹਨ। ਸਿੱਧੂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪਿਆ ਹੈ। ਇਸ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਹੀ ਅਸਤੀਫਾ ਸੌਂਪਣਾ ਪਏਗਾ।ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ। ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ…
    ਚੰਡੀਗੜ੍ਹ - ਨਾਭਾ ਜੇਲ੍ਹ ਵਿੱਚ ਮਾਰੇ ਗਏ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਸਣੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸੀਬੀਆਈ ਜਾਂਚ ਬੰਦ ਹੋਵੇਗੀ। ਮਾਮਲੇ ਦੀ ਪੜਤਾਲ ਕਰ ਰਹੀ ਕੇਂਦਰੀ ਜਾਂਚ ਬਿਊਰੋ ਨੇ ਮੁਹਾਲੀ ਅਦਾਲਤ ਵਿੱਚ ਜਾਂਚ ਵਿੱਚ ਕੁਝ ਨਾ ਨਿੱਕਲਣ ਦਾ ਤਰਕ ਦੇ ਕੇ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਅਦਾਲਤ ਨੇ ਆਉਂਦੀ 23 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਰੱਖੀ ਹੈ।ਸੀਬੀਆਈ ਦੇ ਵਧੀਕ ਐਸਪੀ ਪੀ.ਵੀ. ਚੱਕਰਵਰਤੀ ਨੇ ਬਿੱਟੂ, ਸੁਖਜਿੰਦਰ ਸਿੰਘ ਸੰਨੀ ਕੰਡਾ ਤੇ ਸ਼ਕਤੀ ਸਿੰਘ ਖ਼ਿਲਾਫ਼ ਸਬੂਤਾਂ ਦੀ ਘਾਟ ਹੋਣ ਕਾਰਨ ਜਾਂਚ ਅੱਗੇ ਵੱਧਣ ਤੋਂ ਅਸਮਰੱਥਤਾ ਪ੍ਰਗਟਾਈ ਹੈ। ਸੰਨੀ ਤੇ ਸ਼ਕਤੀ ਲੰਮੇ ਸਮੇਂ ਤੋਂ ਜ਼ਮਾਨਤ 'ਤੇ ਹਨ ਜਦਕਿ ਬਿੱਟੂ ਦਾ 22 ਜੂਨ ਨੂੰ ਨਾਭਾ ਜੇਲ੍ਹ 'ਚ ਕਤਲ ਹੋ ਗਿਆ ਸੀ।ਐਸਪੀ ਨੇ ਅਦਾਲਤ ਨੂੰ ਦੱਸਿਆ ਕਿ ਤਿੰਨਾਂ ਦੇ ਬ੍ਰੇਨ ਮੈਪਿੰਗ ਤੇ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲੇ ਟੈਸਟ) ਵੀ ਕਰਵਾਏ ਗਏ ਸਨ ਪਰ ਕੁਝ ਨਹੀਂ ਮਿਲਿਆ। ਸੀਬੀਆਈ ਤੈਅ ਸਮੇਂ ਦੌਰਾਨ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਸੀ ਕਰ ਸਕੀ, ਇਸ ਲਈ ਅਦਾਲਤ…
    Page 1 of 82

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com