ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਪੁਲਵਾਮਾ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ। ਉਨ੍ਹਾਂ ਕਿਹਾ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣੀ ਪਵੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੁਸ਼ਮਣਾਂ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਵਾਰਤਾ ਦਾ ਵੇਲਾ ਲੰਘ ਚੁੱਕਾ ਹੈ ਤੇ ਪੁਲਵਾਮਾ ਹਮਲੇ ਨੇ ਗੁਆਂਢੀ ਮੁਲਕ ਦੇ ਦੋਹਰੇ ਕਿਰਦਾਰ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਪਾਕਿਸਤਾਨੀ ਫ਼ੌਜ ਅਤੇ ਆਈਐਸਆਈ ਨੂੰ ਪੰਜਾਬ ਵਿੱਚ ਅਜਿਹੀ ਕਿਸੇ ਵੀ ਗਤੀਵਿਧੀ ਵਿਰੁੱਧ ਚਿਤਾਵਨੀ ਦਿੱਤੀ ਹੈ।ਵਿਧਾਨ ਸਭਾ ਵਿੱਚ ਸਦਨ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ…
    ਚੀਮਾ ਮੰਡੀ - ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਸਿੱਖ ਪੰਥ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਧਰਮ ਨਾਲ ਸਬੰਧਤ ਲੋਕਾਂ ਦੇ ਹਿਰਦੇ ਬਲੂੰਦਰੇ ਗਏ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਬਜ਼ ਲੋਕਾਂ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਇਸ ਸਮੇਂ ਉਹ ਕਸਬੇ ਵਿਚ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜੈਵਿੰਦਰ ਸਿੰਘ ਦੀ ਮਾਤਾ ਨਮਿਤ ਰੱਖੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਲੋਕਾਂ ਨੇ ਨਰੈਣੂ ਮਾਹੰਤ ਨੂੰ ਵੀ ਮਾਤ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੌ ਸਾਲ ਦੇ ਅਰਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੜ੍ਹਾਈ ਲਈ ਕਿਸੇ ਵੀ ਲੋੜਵੰਦ ਸਿੱਖ ਪਰਵਾਰ ਦੇ ਬੱਚੇ ਦੀ ਫੀਸ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਕੋਈ ਵੀ ਸਿੱਖ ਪੰਥਕ ਲਹਿਰ ਵਿੱਚ…
    ਪਾਲ ਸਿੰਘ ਨੌਲੀਜਲੰਧਰ - ਨਕੋਦਰ ਬੇਅਦਬੀ ਕਾਂਡ ਬਾਰੇ ਜਸਟਿਸ ਗੁਰਨਾਮ ਸਿੰਘ ਦੀ ਜਾਂਚ ਰਿਪੋਰਟ ਵਿਚ ਪੁਲੀਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਉਠਾਏ ਗਏ ਹਨ। 33 ਸਾਲ ਪਹਿਲਾਂ ਵਾਪਰੇ ਇਸ ਕਾਂਡ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਪੀੜਤ ਪਰਿਵਾਰਾਂ ਵੱਲੋਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਸੀ। ਨਕੋਦਰ ਬੇਅਦਬੀ ਕਾਂਡ ਬਾਰੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਬਣੇ ਦਬਾਅ ਦੇ ਚੱਲਦਿਆਂ ਇਹ ਖੁਲਾਸਾ ਹੋਇਆ ਕਿ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਹੋਇਆਂ ਇਹ ਰਿਪੋਰਟ ਮਾਰਚ 2001 ਵਿਚ ਵਿਧਾਨ ਸਭਾ ’ਚ ਰੱਖ ਦਿੱਤੀ ਗਈ ਸੀ। ਪਰ ਇਸ ਰਿਪੋਰਟ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਰਿਪੋਰਟ ਅਨੁਸਾਰ ਪੁਲੀਸ ਦੀ ਕਾਰਗੁਜ਼ਾਰੀ ਉਸੇ ਤਰ੍ਹਾਂ ਸ਼ੱਕੀ ਨਜ਼ਰ ਆਈ ਜਿਸ ਤਰ੍ਹਾਂ ਬਹਿਬਲ ਕਲਾਂ ’ਚ ਨਜ਼ਰ ਆਈ ਸੀ। ਜਸਟਿਸ ਗੁਰਨਾਮ ਸਿੰਘ ਉਸ ਵੇਲੇ ਇਸ ਰਿਪੋਰਟ ਦੇ ਨਾਲ-ਨਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਹੋਈ ਮੌਤ ਬਾਰੇ ਵੀ ਜਾਂਚ ਕਰ ਰਹੇ ਸਨ।ਜਸਟਿਸ ਗੁਰਨਾਮ ਸਿੰਘ ਨੇ ਆਪਣੀ ਰਿਪੋਰਟ ਦੇ ਸਫ਼ਾ ਨੰਬਰ 49 ’ਤੇ ਲਿਖਿਆ…
    ਜੰਮੂ - ਜੰਮੂ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਵੱਲੋਂ ਸ਼ੁੱਕਰਵਾਰ ਨੂੰ ਜੰਮੂ ਸ਼ਹਿਰ ਵਿਚ ਕਰਫਿਊ ਲਗਾ ਦਿੱਤਾ ਗਿਆ। ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ 40 ਸੀਆਰਪੀਐਫ ਦੇ ਜਵਾਨ ਸ਼ਹੀਦ ਹੋਣ ਤੋਂ ਬਾਅਦ ਸ਼ਹਿਰ ਵਿਚ ਰੋਸ ਮੁਜ਼ਾਹਰਿਆਂ ਦੌਰਾਨ ਸੰਭਾਵੀ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।ਫੌਜ ਦੇ ਅਧਿਕਾਰੀਆਂ ਨੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਲਾਅ ਐਂਡ ਅਰਡਰ ਨੂੰ ਬਣਾਈ ਰੱਖਣ ਲਈ ਅਤੇ ਫਲੈਗ ਮਾਰਚ ਕਰਨ ਲਈ ਮਦਦ ਕਰੇ। ਜੰਮੂ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇ ਨਜ਼ਰ ਕਰਫਿਊ ਲਗਾਇਆ ਗਿਆ ਹੈ। ਜੰਮੂ ਵਿਚ ਰੋਸ ਮੁਜ਼ਾਹਰਿਆਂ ਦੌਰਾਨ ਸਾੜਫੂਕ ਕੀਤੇ ਜਾਣ ਦਾ ਡਰ ਹੈ, ਜਿਸ 'ਚ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਅਤੇ ਕਿਸੇ ਦਾ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਜੰਮੂ ਦੇ ਖੇਤਰ ਵਿਚ ਕਰਫਿਊ ਲਗਾਇਆ ਗਿਆ ਹੈ। ਜੰਮੂ ਸ਼ਹਿਰ 'ਚ ਕਰਫਿਊ ਲਗਾਏ ਜਾਣ ਤੋਂ ਬਾਅਦ ਇਸ ਦਾ ਸਪੀਕਰਾਂ ਰਾਹੀਂ ਐਲਾਨ ਕੀਤਾ ਗਿਆ, ਪ੍ਰੰਤੂ ਪ੍ਰਦਰਸ਼ਨਕਾਰੀ ਦੇ ਖਿੰਡਣ ਤੋਂ…
    ਬਠਿੰਡਾ - ਇਥੇ ਦਰਬਾਰ ਏ ਖ਼ਾਲਸਾ ਜਥੇਬੰਦੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਮਾਝੀ ਦੀ ਅਗਵਾਈ ਹੇਠ ਭਾਈ ਘਨ੍ਹੱਈਆ ਜੀ ਚੌਕ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀਆਂ ਦੇ ਕਾਰਕੁਨਾਂ ਨੇ ਹੱਥਾਂ ਵਿੱਚ ਸਾਹਿਤ ਤੇ ਲਿਟਰੇਚਰ ਫੜਿਆ ਹੋਇਆ ਸੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਜੇ ਸਿੱਖ ਸਾਹਿਤ ਪੜ੍ਹਨਾ ਗੁਨਾਹ ਹੈ ਤਾਂ ਉਹ ਇਸ ਨੂੰ ਚੁਰਾਹੇ ਵਿੱਚ ਖੜ੍ਹ ਕੇ ਇਹ ਗੁਨਾਹ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਇਹ ਪ੍ਰਦਰਸ਼ਨ ਜਥੇਬੰਦੀ ਵੱਲੋਂ ਬੀਤੇ ਦਿਨੀ ਨਵਾਂ ਸ਼ਹਿਰ ਨੇੜੇ ਪਿੰਡ ਦੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਣ ਖ਼ਿਲਾਫ਼ ਵਿਰੋਧ ਜਤਾਉਣ ਲਈ ਕੀਤਾ ਗਿਆ ਸੀ। ਇਸ ਮੌਕੇ ਕ੍ਰਿਪਾਲ ਸਿੰਘ ਬਠਿੰਡਾ ਨੇ ਕਿਹਾ ਕਿ ਨਵਾਂ ਸ਼ਹਿਰ ਦੇ ਐਡੀਸ਼ਨਲ ਜੱਜ ਵੱਲੋਂ ਨੌਜਵਾਨਾਂ ਨੂੰ ਮੁਲਕ ਖ਼ਿਲਾਫ਼ ਸਾਜ਼ਿਸ਼ ਤੇ ਜੰਗ ਛੇੜਨ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਦਰਸ਼ਨ ਦਾ…
    ਚੰਡੀਗੜ੍ਹ - ਖ਼ਾਲਿਸਤਾਨ ਪੱਖੀ ਸਮੱਗਰੀ ਰੱਖਣ ਤੇ ਅਜਿਹੀ ਸਮਗਰੀ ਵਿਦੇਸ਼ਾਂ ਨੂੰ ਭੇਜਣ ਕਾਰਨ ਦੇਸ਼ ਵਿਰੁੱਧ ਜੰਗ ਛੇੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਸਜ਼ਾਯਾਫ਼ਤਾ ਤਿੰਨ ਸਿੱਖ ਨੌਜਵਾਨਾਂ ਨੇ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਸੁਣਾਈ ਉਮਰ ਕੈਦ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਪੀਲ ਕੀਤੀ ਹੈ | ਐਡਵੋਕੇਟ ਆਰ.ਐਸ.ਬੈਂਸ ਰਾਹੀਂ ਉਨ੍ਹਾਂ ਨੇ ਹੇਠਲੀ ਅਦਾਲਤ ਦਾ ਫ਼ੈਸਲਾ ਰੱਦ ਕਰਨ ਤੋਂ ਇਲਾਵਾ ਜ਼ਮਾਨਤ ਦੀ ਮੰਗ ਵੀ ਕੀਤੀ ਹੈ | ਅਜੇ ਇਹ ਅਪੀਲ ਸੁਣਵਾਈ ਲਈ ਆਉਣੀ ਹੈ ਤੇ ਰਜਿਸਟਰੀ 'ਚ ਹੀ ਦਾਖ਼ਲ ਹੋਈ ਹੈ | ਅਗਲੇ ਕੁਝ ਦਿਨਾਂ 'ਚ ਸੁਣਵਾਈ ਦੀ ਉਮੀਦ ਹੈ | ਮਾਮਲੇ ਮੁਤਾਬਿਕ ਨਵਾਂਸ਼ਹਿਰ ਪੁਲਿਸ ਨੇ ਖ਼ੁਫ਼ੀਆ ਏਜੰਸੀਆਂ ਵਲੋਂ ਦਿੱਤੀ ਰਿਪੋਰਟ ਕਿ ਤਿੰਨ ਨੌਜਵਾਨ ਰਵਿੰਦਰ ਸਿੰਘ, ਰਣਜੀਤ ਸਿੰਘ ਤੇ ਸੁਰਜੀਤ ਸਿੰਘ ਖੇਤਰ 'ਚ ਸਰਗਰਮ ਹਨ ਤੇ ਜੇਕਰ ਉਨ੍ਹਾਂ ਨੂੰ ਫੜਿਆ ਜਾਵੇ ਤਾਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਣਗੇ | ਪੁਲਿਸ ਨੇ ਸੂਚਨਾ ਦੇ ਆਧਾਰ 'ਤੇ 24 ਮਈ 2016 ਨੂੰ ਦੇਸ਼ ਵਿਰੁੱਧ ਜੰਗ ਛੇੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕਰਕੇ ਪਹਿਲਾਂ…
    ਸੰਗਰੂਰ - ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਦੁੱਖ ਪ੍ਰਗਟ ਕੀਤਾ ਹੈ ਕਿ ਅੱਜ ਸਿਆਸੀ ਪਾਰਟੀਆਂ ਵਲੋਂ ਆਪਣੇ ਰਾਜਸੀ ਹਿੱਤਾਂ ਨੰੂ ਮੁੱਖ ਰੱਖਿਆ ਜਾ ਰਿਹਾ ਹੈ ਅਤੇ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿਦੇਸ਼ਾਂ ਵੱਲ ਜਾ ਰਹੀ ਹੈ, ਕਿਸਾਨ ਅਤੇ ਮੁਲਾਜ਼ਮ ਖੱਜਲ ਖੁਆਰ ਹੋ ਰਹੇ ਹਨ | ਇਨ੍ਹਾਂ ਮੁੱਦਿਆਂ 'ਤੇ ਧਿਆਨ ਦੇਣ ਦੀ ਲੋੜ ਹੈ ਜੋ ਨਹੀਂ ਦਿੱਤਾ ਜਾ ਰਿਹਾ | ਸ. ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਸੀ ਕਿ ਅਕਾਲੀ ਦਲ ਨੰੂ ਬਚਾਉਣ ਲਈ ਬਾਦਲ ਪਰਿਵਾਰ ਨੰੂ ਕੁਰਬਾਨੀ ਦੇ ਕੇ ਇਕ ਪਾਸੇ ਹੋ ਜਾਣਾ ਚਾਹੀਦਾ ਹੈ ਪਰ ਇਹ ਗੱਲ ਸਵੀਕਾਰ ਨਹੀਂ ਕੀਤੀ ਗਈ ਅਤੇ ਵਾਰ-ਵਾਰ ਕਹਿਣਾ ਚੰਗਾ ਵੀ ਨਹੀਂ ਲਗਦਾ | ਉਨ੍ਹਾਂ ਕਿਹਾ ਕਿ ਸੱਚ ਇਹ ਹੈ ਕਿ ਅੱਜ ਤਕਰੀਬਨ ਹਰੇਕ ਪਾਰਟੀ 'ਚ ਲੋਕਤੰਤਰ ਵਾਲੀ ਰਿਵਾਇਤ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਮੰਨਿਆ ਕਿ ਟਕਸਾਲੀ ਆਗੂਆਂ ਵਲੋਂ ਪਾਰਟੀ ਛੱਡੇ ਜਾਣ ਨਾਲ ਪਾਰਟੀ ਨੰੂ ਨੁਕਸਾਨ ਪਹੁੰਚ…
    ਅੰਮ੍ਰਿਤਸਰ - ਨਵਾਂ ਸ਼ਹਿਰ ਦੀ ਅਦਾਲਤ ਵਲੋਂ ਤਿੰਨ ਸਿੱਖ ਨੌਜੁਆਨਾਂ ਨੂੰ ਉਮਰ ਕੈਦ ਦੀ ਸਜਾ ਸੁਣਾਏ ਜਾਣ ਤੇ ਹੈਰਾਨਗੀ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਸਿੰਘਾਂ ਨੇ ਸਮੁਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਇਸ ਧੱਕੇਸ਼ਾਹੀ ਖਿਲਾਫ ਸੁਚੇਤ ਤੇ ਕੌਮੀ ਪਹਿਰੇਦਾਰ ਬਣ ਕੇ ਪਹਿਰੇਦਾਰੀ ਕੀਤੀ ਜਾਵੇ ।ਅੱਜ ਇਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਅੰਮ੍ਰਿਤ ਸੰਚਾਰ ਜਥਾ ਦੇ ਭਾਈ ਸਤਨਾਮ ਸਿੰਘ ਖੰਡਾ,ਭਾਈ ਮੇਜਰ ਸਿੰਘ ,ਭਾਈ ਮੰਗਲ ਸਿੰਘ ਨੇ ਕਿਹਾ ਕਿ ਦਰਪੇਸ਼ ਪੰਥਕ ਹਾਲਾਤਾਂ ਤੇ ਵਿਚਾਰ ਕਰਦਿਆਂ ਪੰਜ ਸਿੰਘਾਂ ਨੇ ਨਵਾਂ ਸ਼ਹਿਰ ਦੀ ਸ਼ੈਸ਼ਨਜ ਕੋਰਟ ਵਲੋਂ ਤਿੰਨ ਸਿੱਖ ਨੌਜੁਆਨਾਂ ਅਰਵਿੰਦਰ ਸਿੰਘ ,ਸੁਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਧਾਰਾ 121 ਅਤੇ 121 ਏ ਤਹਿਤ ਮੁਲਕ ਦੇ ਖਿਲਾਫ ਜੰਗ ਛੇੜਣ ਦਾ ਇਲਜਾਮ ਲਗਾਇਆ ਗਿਆ ਤੇ ਨਾਲ ਹੀ ਗੈਰ ਕਾਨੂੰਨੀ ਕਾਰਵਾਈ ਐਕਟ 1967 ਦੀ ਧਾਰਾ 10ਅਤੇ 13 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤੱਥਾਂ ਅਨੁਸਾਰ ਨੌਜੁਆਨਾਂ ਤੋਂ ਕੇਵਲ ਸ਼ਹੀਦ ਸਿੰਘਾਂ ਦੀਆਂ ਫੋਟੋ ,ਪ੍ਰਕਾਸ਼ਿਤ ਸਹਿਤ ਅਤੇ ਕੁਝ ਕਿਤਾਬਾਂ ਮਿਲੀਆਂ ਹਨ…
    ਚੰਡੀਗੜ੍ਹ - ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਖ਼ਿਲਾਫ਼ ਕਥਿਤ ਤੌਰ 'ਤੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਸ਼ਿਕਾਇਤ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀਡੀਓ ਰਿਕਾਰਡਿੰਗ ਨੂੰ ਅਦਾਲਤ 'ਚ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ।ਦੋਵਾਂ ਆਗੂਆਂ ਵੱਲੋਂ ਪੱਤਰਕਾਰ ਸੰਮੇਲਨ ਤੇ ਹੋਰਨਾਂ ਮੌਕਿਆਂ 'ਤੇ ਕਮਿਸ਼ਨ ਖ਼ਿਲਾਫ਼ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਕਮਿਸ਼ਨ ਦੇ ਪ੍ਧਾਨ ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਅਪਰਾਧਿਕ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਜਸਟਿਸ ਅਮਿਤ ਰਾਵਲ ਨੇ ਸੋਮਵਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਅਦਾਲਤ ਇਨ੍ਹਾਂ ਟਿੱਪਣੀਆਂ ਦੀ ਵੀਡੀਓ ਰਿਕਾਰਡਿੰਗ ਨੂੰ ਦੇਖੇਗੀ। ਇਸ ਮਾਮਲੇ ਵਿਚ ਫਿਲਹਾਲ ਨੋਟਿਸ ਨਾ ਜਾਰੀ ਕਰਦਿਆਂ ਜਸਟਿਸ ਰਾਵਲ ਨੇ ਕਿਹਾ ਕਿ ਅਦਾਲਤ ਅਜਿਹੇ ਮਾਮਲਿਆਂ ਵਿਚ ਕਿਸੇ ਨੂੰ ਸੰਮਨ ਭੇਜਣ ਤੋਂ ਪਹਿਲਾਂ ਮੁੱਢਲੇ ਤੱਥਾਂ 'ਤੇ ਵਿਚਾਰ ਕਰੇਗੀ।ਸੁਣਵਾਈ ਦੌਰਾਨ ਜਸਟਿਸ ਰਣਜੀਤ ਸਿੰਘ ਦੇ ਵਕੀਲ ਏਪੀਐੱਸ ਦਿਓਲ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਅਪਰਾਧਿਕ ਸ਼ਿਕਾਇਤ ਦੇਣ ਦਾ ਕਾਰਨ ਦੱਸਦਿਆਂ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮਿਸ਼ਨ ਦੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com