ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਐੱਸਏਐੱਸ ਨਗਰ (ਮੁਹਾਲੀ) - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਇੱਥੋਂ ਦੇ ਫੇਜ਼-11 ਵਿਚ ਹੋਈ, ਜਿਸ ’ਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਏ। ਜਦੋਂਕਿ ਪੰਜਵੇਂ ਮੈਂਬਰ ਡਾ. ਰਤਨ ਸਿੰਘ ਅਜਨਾਲਾ ਬਿਮਾਰ ਹੋਣ ਕਰ ਕੇ ਮੀਟਿੰਗ ਵਿੱਚ ਨਹੀਂ ਆ ਸਕੇ। ਮੀਟਿੰਗ ’ਚ ਬੇਅਦਬੀ ਤੇ ਗੋਲੀਕਾਂਡ, ਸ੍ਰੀ ਆਨੰਦਪੁਰ ਸਾਹਿਬ ਦਾ ਮਤਾ, ਸ੍ਰੀ 550ਵਾਂ ਪ੍ਰਕਾਸ਼ ਪੁਰਬ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਚਰਚਾ ਕੀਤੀ ਗਈ। ਬੀਰਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੀਬੀਆਈ ਵੱਲੋਂ ਮੋਦੀ ਸਰਕਾਰ ਦੇ ਦਬਾਅ ਹੇਠ ਕੇਸ ਖ਼ਤਮ ਲਈ ਅਰਜ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਇਆ ਹੈ। ਇਹ ਸਾਰਾ ਕੁਝ ਮੁੱਖ ਮੰਤਰੀ ਕੈਪਟਨ ਅਮਰਿੰਦਰ…
    ਅੰਮ੍ਰਿਤਸਰ - ਕੁਝ ਵਰ੍ਹੇ ਪਹਿਲਾਂ ਹੋਂਦ ਵਿਚ ਆਇਆ ਯੂਨਾਈਟਿਡ ਅਕਾਲੀ ਦਲ ਵੀ ਦੋਫਾੜ ਹੋ ਗਿਆ ਹੈ। ਅੱਜ ਇਥੇ ਜਥੇਬੰਦੀ ਦੇ ਇਕ ਧੜੇ ਨੇ ਅਹੁਦੇਦਾਰਾਂ ਤੇ ਕੋਰ ਕਮੇਟੀ ਦੀ ਮੀਟਿੰਗ ਕਰਕੇ ਭਾਈ ਮੋਹਕਮ ਸਿੰਘ ਨੂੰ ਮੁੜ ਦੋ ਸਾਲਾਂ ਵਾਸਤੇ ਪਾਰਟੀ ਪ੍ਰਧਾਨ ਥਾਪ ਦਿੱਤਾ ਹੈ। ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਨੇ 11 ਜੁਲਾਈ ਨੂੰ ਹੋਈ ਮੀਟਿੰਗ ਨੂੰ ਗੈਰ ਕਾਨੂੰਨੀ ਦੱਸਦਿਆਂ ਇਸ ਨੂੰ ਰੱਦ ਕਰ ਦਿੱਤਾ ਹੈ। ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਕੋਰ ਕਮੇਟੀ ਦੀ ਇਕ ਮੀਟਿੰਗ ਮਗਰੋਂ ਪਾਰਟੀ ਨੇ ਸੰਵਿਧਾਨ ਮੁਤਾਬਕ ਭਾਈ ਮੋਹਕਮ ਸਿੰਘ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਕੋਰ ਕਮੇਟੀ ਵਲੋਂ ਭਾਈ ਗੁਰਦੀਪ ਸਿੰਘ ਨੂੰ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ।ਅੱਜ ਇੱਥੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਨਾਵਾਂ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਭਾਈ ਮੋਹਕਮ ਸਿੰਘ ਦੀਆਂ ਪਿਛਲੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੇ ਪ੍ਰਧਾਨ ਵਜੋਂ ਕਾਰਜਕਾਲ ਵਿਚ…
    ਲਖਨਊ - ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਅਤੇ ਕੁਝ ਹੋਰਨਾਂ ਸੂਬਿਆਂ ਵਿੱਚ ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ। ਮਾਇਆਵਤੀ ਦਾ ਇਹ ਬਿਆਨ ਮੁਜ਼ੱਫਰਨਗਰ ਦੇ ਇੱਕ ਮੌਲਵੀ ਵੱਲੋਂ ਜਬਰੀ ਜੈ ਸ੍ਰੀ ਰਾਮ ਦੇ ਨਾਅਰੇ ਲਵਾਉਣ ਲਈ ਮਜਬੂਰ ਅਤੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਏ ਜਾਣ ਤੋਂ ਬਾਅਦ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ’ਚ 12 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਉੱਤਰ ਪ੍ਰਦੇਸ਼ ਸਣੇ ਹੋਰ ਸੂਬਿਆਂ ਵਿੱਚ ਧਾਰਮਿਕ ਨਾਅਰੇ ਲਵਾਉਣ ਅਤੇ ਅੱਤਿਆਚਾਰ ਕਰਨ ਨੂੰ ਗਲਤ ਪਿਰਤ ਕਰਾਰ ਦਿੰਦਿਆਂ ਕਿਹਾ ਕਿ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਆਪਣੀ ਪੋਸਟ ’ਚ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਮਸਲਾ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਹਰ ਪਾਸੇ ਭਾਈਚਾਰਾ ਅਤੇ ਇਕਸੁਰਤਾ ਬਣੀ ਰਹੇ ਅਤੇ ਇਸ ਨਾਲ ਵਿਕਾਸ ਪ੍ਰਭਾਵਿਤ ਨਾ ਹੋੋਵੇ।
    ਅੰਮ੍ਰਿਤਸਰ - ਕਰਤਾਰਪੁਰ ਸਾਹਿਬ ਗਲਿਆਰੇ ਸਬੰਧੀ ਭਾਰਤ-ਪਾਕਿਸਤਾਨ ਦਰਮਿਆਨ ਜਾਰੀ ਅਹਿਮ ਬੈਠਕ ਪੂਰੀ ਹੋ ਗਈ ਹੈ। ਬੈਠਕ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਆਪਣੇ 11 ਮਦਾਂ ਵਾਲੇ ਡਰਾਫਟ ਤੋਂ ਜਾਣੂ ਕਰਵਾਇਆ। ਇਸ ਵਿੱਚ ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ, ਰੱਖਿਆ ਮੰਤਰਾਲਾ, ਪੰਜਾਬ ਸਰਕਾਰ ਤੇ ਭਾਰਤੀ ਕੌਮੀ ਸ਼ਾਹਰਾਹ ਅਥਾਰਟੀ ਦੇ ਵੱਖ-ਵੱਖ ਨੁਮਾਇੰਦੇ ਕੇਂਦਰੀ ਸੰਯੁਕਤ ਗ੍ਰਹਿ ਸਕੱਤਕ ਐਸਸੀਐਲ ਦਾਸ ਦੀ ਅਗਵਾਈ ਵਿੱਚ ਸ਼ਾਮਲ ਹੋਏ। ਭਾਰਤ ਨੇ ਅਪੀਲ ਕੀਤੀ ਹੈ ਕਿ ਕਰਤਾਰਪੁਰ ਗਲਿਆਰਾ ਸਾਰਾ ਸਾਲ, ਹਫ਼ਤੇ ਦੇ ਸੱਤੇ ਦਿਨ ਖੁੱਲ੍ਹਾ ਰਹਿਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਸ਼ਰਧਾਲੂ ਜਾਂ ਜਥਾ ਆਪਣੀ ਮਰਜ਼ੀ ਦੇ ਸਮੇਂ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ, ਜਿਸ ਨੂੰ ਪਾਕਿਸਤਾਨ ਨੇ ਮੰਨ ਲਿਆ ਹੈ।ਬੈਠਕ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਸ਼ਰਧਾਲੂਆਂ ਦੇ ਆਦਾਨ-ਪ੍ਰਦਾਨ ਤੇ ਗਲਿਆਰੇ ਦੇ ਬੁਨਿਆਦੀ ਢਾਂਚੇ ਬਾਰੇ ਕਾਫੀ ਵਿਚਾਰਾਂ ਹੋਈਆਂ। ਭਾਰਤ ਨੇ ਆਪਣੇ ਡਰਾਫਟ ਵਿੱਚ ਪਾਕਿਸਤਾਨ ਨੂੰ ਮੁੜ ਤੋਂ ਦੁਹਰਾਇਆ ਕਿ ਉਹ ਰੋਜ਼ਾਨਾ 5,000 ਤੇ ਖ਼ਾਸ ਦਿਹਾੜਿਆਂ ਮੌਕੇ 10,000 ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਦੇਵੇ। ਭਾਰਤ ਇਹ…
    ਚੰਡੀਗੜ੍ਹ - ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੇ ਅਸਤੀਫੇ ਦੀਆਂ ਖਬਰਾਂ ਮਗਰੋਂ ਮੁੱਖ ਮੰਤਰੀ ਦਫਤਰ ਨੇ ਬਿਆਨ ਜਾਰੀ ਕੀਤਾ ਕਿ ਕੋਈ ਅਸਤੀਫਾ ਨਹੀਂ ਮਿਲਿਆ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਟਵੀਟ ਕਰਕੇ ਕਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਕੋਲ ਅਸਤੀਫਾ ਪਹੁੰਚ ਜਾਏਗਾ।ਦਰਅਸਲ ਕੈਬਨਿਟ ਤੋਂ ਅਸਤੀਫਾ ਮੁੱਖ ਮੰਤਰੀ ਨੂੰ ਹੀ ਦੇਣਾ ਹੁੰਦਾ ਹੈ ਕਿਉਂਕਿ ਉਹ ਕੈਬਨਿਟ ਦੇ ਮੁਖੀ ਹੁੰਦੇ ਹਨ। ਸਿੱਧੂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪਿਆ ਹੈ। ਇਸ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਹੀ ਅਸਤੀਫਾ ਸੌਂਪਣਾ ਪਏਗਾ।ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ। ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ…
    ਚੰਡੀਗੜ੍ਹ - ਨਾਭਾ ਜੇਲ੍ਹ ਵਿੱਚ ਮਾਰੇ ਗਏ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਸਣੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸੀਬੀਆਈ ਜਾਂਚ ਬੰਦ ਹੋਵੇਗੀ। ਮਾਮਲੇ ਦੀ ਪੜਤਾਲ ਕਰ ਰਹੀ ਕੇਂਦਰੀ ਜਾਂਚ ਬਿਊਰੋ ਨੇ ਮੁਹਾਲੀ ਅਦਾਲਤ ਵਿੱਚ ਜਾਂਚ ਵਿੱਚ ਕੁਝ ਨਾ ਨਿੱਕਲਣ ਦਾ ਤਰਕ ਦੇ ਕੇ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਹੈ। ਅਦਾਲਤ ਨੇ ਆਉਂਦੀ 23 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਰੱਖੀ ਹੈ।ਸੀਬੀਆਈ ਦੇ ਵਧੀਕ ਐਸਪੀ ਪੀ.ਵੀ. ਚੱਕਰਵਰਤੀ ਨੇ ਬਿੱਟੂ, ਸੁਖਜਿੰਦਰ ਸਿੰਘ ਸੰਨੀ ਕੰਡਾ ਤੇ ਸ਼ਕਤੀ ਸਿੰਘ ਖ਼ਿਲਾਫ਼ ਸਬੂਤਾਂ ਦੀ ਘਾਟ ਹੋਣ ਕਾਰਨ ਜਾਂਚ ਅੱਗੇ ਵੱਧਣ ਤੋਂ ਅਸਮਰੱਥਤਾ ਪ੍ਰਗਟਾਈ ਹੈ। ਸੰਨੀ ਤੇ ਸ਼ਕਤੀ ਲੰਮੇ ਸਮੇਂ ਤੋਂ ਜ਼ਮਾਨਤ 'ਤੇ ਹਨ ਜਦਕਿ ਬਿੱਟੂ ਦਾ 22 ਜੂਨ ਨੂੰ ਨਾਭਾ ਜੇਲ੍ਹ 'ਚ ਕਤਲ ਹੋ ਗਿਆ ਸੀ।ਐਸਪੀ ਨੇ ਅਦਾਲਤ ਨੂੰ ਦੱਸਿਆ ਕਿ ਤਿੰਨਾਂ ਦੇ ਬ੍ਰੇਨ ਮੈਪਿੰਗ ਤੇ ਲਾਈ ਡਿਟੈਕਟਰ ਟੈਸਟ (ਝੂਠ ਫੜਨ ਵਾਲੇ ਟੈਸਟ) ਵੀ ਕਰਵਾਏ ਗਏ ਸਨ ਪਰ ਕੁਝ ਨਹੀਂ ਮਿਲਿਆ। ਸੀਬੀਆਈ ਤੈਅ ਸਮੇਂ ਦੌਰਾਨ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਸੀ ਕਰ ਸਕੀ, ਇਸ ਲਈ ਅਦਾਲਤ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਸਬੰਧੀ ਮੁਹਾਲੀ ਦੀ ਇੱਕ ਅਦਾਲਤ ਵਿਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਇਹ ਰਿਪੋਰਟ ਨੂੰ ਵਾਪਸ ਲਈ ਜਾਵੇ ਤੇ ਬੇਅਦਬੀ ਕੇਸਾਂ ਦੀ ਜਾਂਚ ਨੂੰ ਸਿਰੇ ਚੜ੍ਹਾਇਆ ਜਾਵੇ। ਇਸ ਨੂੰ ਇੱਕ ਮੰਦਭਾਗੀ ਕਾਰਵਾਈ ਕਰਾਰ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਪੂਰੀ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਮਾਮੂਲੀ ਅਪਰਾਧ ਨਹੀਂ, ਸਗੋਂ ਇੱਕ ਅਜਿਹਾ ਜੁਰਮ ਹੈ, ਜਿਸ ਨੇ ਭਾਵਨਾਵਾਂ ਨੂੰ ਸੱਟ ਮਾਰੀ ਹੈ। ਅਕਾਲੀ ਦਲ ਇਸ ਅਪਰਾਧ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ, ਕਿਉਂਕਿ ਇਸ ਮਸਲੇ ਦਾ ਸਬੰਧ ਪੂਰੀ ਸਿੱਖ ਕੌਮ ਨਾਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਮੰਗ ਕਰਦੇ ਹਾਂ…
    ਇਸਲਾਮਾਬਾਦ - ਭਾਰਤ ਵੱਲੋਂ ਬਣਾਏ ਗਏ ਦਬਾਅ ਅੱਗੇ ਝੁਕਦਿਆਂ ਪਾਕਿਸਤਾਨ ਨੇ ਖਾਲਿਸਤਾਨ ਪੱਖੀ ਆਗੂ ਗੋਪਾਲ ਸਿੰਘ ਚਾਵਲਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਪੀਜੀਸੀ) ’ਚੋਂ ਹਟਾ ਦਿੱਤਾ ਹੈ। ਕਮੇਟੀ ਕਰਤਾਰਪੁਰ ਲਾਂਘੇ ਨਾਲ ਸਬੰਧਤ ਕੰਮਕਾਜ ਨੂੰ ਦੇਖ ਰਹੀ ਹੈ। ਕਰਤਾਰਪੁਰ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਐਤਵਾਰ ਨੂੰ ਵਾਹਗਾ ’ਤੇ ਹੋਣ ਵਾਲੀ ਬੈਠਕ ਤੋਂ ਪਹਿਲਾਂ ਪਾਕਿਸਤਾਨ ਨੇ ਇਹ ਕਦਮ ਉਠਾਇਆ ਹੈ। ਉਂਜ ਪਾਕਿਸਤਾਨ ਨੇ ਖਾਲਿਸਤਾਨ ਪੱਖੀ ਇਕ ਹੋਰ ਆਗੂ ਨੂੰ ਕਮੇਟੀ ’ਚ ਸ਼ਾਮਲ ਕਰ ਲਿਆ ਹੈ।ਭਾਰਤ ਵੱਲੋਂ ਇਤਰਾਜ਼ ਜਤਾਏ ਜਾਣ ਮਗਰੋਂ ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ 10 ਮੈਂਬਰੀ ਨਵੀਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਲਾਨ ਕੀਤਾ ਜਿਸ ’ਚ ਚਾਵਲਾ ਦਾ ਨਾਮ ਸ਼ਾਮਲ ਨਹੀਂ ਹੈ। ਉਹ ਪੀਐਸਜੀਪੀਸੀ ’ਚ ਜਨਰਲ ਸਕੱਤਰ ਸੀ। ਕਮੇਟੀ ’ਚ ਖਾਲਿਸਤਾਨ ਪੱਖੀ ਆਗੂ ਅਮੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮੰਨਿਆ ਜਾਂਦਾ ਹੈ ਕਿ ਅਮੀਰ ਸਿੰਘ ਖਾਲਿਸਤਾਨੀ ਆਗੂ ਬਿਸ਼ਨ ਸਿੰਘ ਦਾ ਭਰਾ ਹੈ। ਸੂਤਰਾਂ ਮੁਤਾਬਕ ਅਮੀਰ ਸਿੰਘ ਪਾਕਿਸਤਾਨ ’ਚ ਖਾਲਿਸਤਾਨੀ ਲਹਿਰ ਦੇ ਮੋਹਰੀ ਆਗੂਆਂ ’ਚ ਸ਼ਾਮਲ…
    ਮੁੰਬਈ - ਪਿਛਲੇ ਮਹੀਨੇ ਤੋਂ ਹੀ ਸੁਰਖੀਆਂ ਵਿਚ ਚਲ ਰਹੀ ਬਾਲੀਵੁੱਡ ਗਾਇਕਾ ਅਤੇ ਰੈਪਰ ਹਾਰਡ ਕੌਰ ਜੋ ਕਿ ਭਾਰਤ ਵਿਚ ਘੱਟ ਗਿਣਤੀਆਂ ਤੇ ਹੋ ਰਹੇ ਜ਼ੁਲਮਾਂ ਖਿਲਾਫ ਡਟਕੇ ਖੜੀ ਹੋਈ ਹੈ। ਭਾਵੇਂ ਕਿ ਉਸ ਉੱਪਰ ਦੇਸ਼ ਧ੍ਰੋਹ ਦਾ ਕੇਸ ਵੀ ਪਾਇਆ ਗਿਆ ਪਰ ਫਿਰ ਵੀ ਉਸ ਵਲੋਂ ਭਾਰਤੀ ਵਿਚ ਹਿੰਦੂਤਵੀ ਲੋਕਾਂ ਕੀਤੇ ਜਾ ਰਹੇ ਧਰਮ ਦੇ ਨਾਮ ਤੇ ਘੱਟਗਿਣਤੀਆਂ ਦੇ ਸ਼ੋਸ਼ਣ ਅਤੇ ਕਤਲਾਂ ਖਿਲਾਫ ਆਵਾਜ਼ ਉਠਾਈ ਜਾ ਰਹੀ ਹੈ।ਪਿਛਲੇ ਦਿਨੀ ਸਿੱਖ ਜਥੇਬੰਦੀ ਸਿੱਖਸ ਫੌਰ ਜਸਟਿਸ ਉੱਤੇ ਭਾਰਤ ਸਰਕਾਰ ਵਲੋਂ ਲਾਈ ਪਬੰਦੀ ਤੇ ਉਸ ਪਿੱਛੋਂ ਸਿਖਸ ਫੌਰ ਜਸਟਿਸ ਵੱਲੋਂ ਕਨੇਡਾ ਵਿਖੇ ਭਾਰਤ ਖ਼ਿਲਾਫ਼ ਕੀਤੇ ਮਾਣ-ਹਾਨੀ ਦੇ ਮੁਕੱਦਮੇ ‘ਚ ਭਾਰਤੀ ਐਮਬੈੱਸਡਰ ਵਿਕਾਸ ਸਰੂਪ, ਜਿਸਨੂੰ ਸਿੱਖਸ ਫੌਰ ਜਸਟਿਸ ਵੱਲੋਂ ਪੇਪਰ ਭੇਜੇ ਗਏ ਸੀ,ਉਸਨੂੰ ਭਾਰਤ ਸਰਕਾਰ ਨੇ ਵਾਪਿਸ ਸੱਦ ਲਿਆ ਹੈ। ਹੁਣ ਹਾਰਡ ਕੌਰ ਨੇ ਵੀ ਸਿੱਖਸ ਫੌਰ ਜਸਟਿਸ ਵਲੋਂ ਚਲਾਈ ਰੈਫਰੈਂਡਮ 2020 ਦੀ ਖਾਲਿਸਤਾਨ ਮੁਹਿੰਮ ਨੂੰ ਸਮਰਥਨ ਦਿੰਦਿਆਂ ਆਪਣੇ ਇੰਸਟਾਗ੍ਰਾਮ ਖਾਤੇ ਉੱਤੇ ਰੈਫਰੈਂਡਮ 2020 ਵਾਲੀ ਖਾਲਿਸਤਾਨ ਦੀ ਟੀ-ਸ਼ਰਟ ਪਾ ਕੇ ਵੀਡੀਓ ਪੋਸਟ ਕੀਤੀ…
    ਤਰਨ ਤਾਰਨ - ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਗਠਿਤ ਕੀਤੇ ਗਏ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਚੋਣ ਲੜਨ ਵਾਲੀ ਬੀਬੀ ਪਰਮਜੀਤ ਕੌਰ ਖਾਲੜਾ ਦੀ ਸਰਪ੍ਰਸਤੀ ਵਾਲੇ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (ਕੇਐੱਮਓ) ਸਮੇਤ ਕਈ ਹੋਰ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ‘ਸਿੱਖਸ ਫ਼ਾਰ ਜਸਟਿਸ’ ’ਤੇ ਲਗਾਈ ਗਈ ਪਾਬੰਦੀ ਦੀ ਨਿਖੇਧੀ ਕੀਤੀ ਗਈ ਹੈ| ਇਥੇ ਜਾਰੀ ਕੀਤੇ ਗਏ ਇਕ ਪ੍ਰੈੱਸ ਬਿਆਨ ਰਾਹੀਂ ਕੇਐੱਮਓ ਦੇ ਆਗੂ ਸਤਵਿੰਦਰ ਸਿੰਘ ਪਲਾਸੌਰ, ਸਤਵੰਤ ਸਿੰਘ ਮਾਣਕ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਿਰਪਾਲ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ ਆਦਿ ਆਗੂਆਂ ਨੇ ਮਨੁੱਖੀ ਹੱਕਾਂ ਦੀ ਰਾਖੀ ਕਰਦੀ ਵਕੀਲ ਇੰਦਰਾ ਜੈਸਿੰਘ ਦੇ ਘਰ ਬਿਨਾਂ ਕਾਰਨ ਛਾਪੇ ਮਾਰਨ ਦੀ ਵੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ‘ਸਿੱਖਸ ਫਾਰ ਜਸਟਿਸ’ ’ਤੇ ਪਾਬੰਦੀ ਲਗਾਉਣ ਦੀ ਥਾਂ ਗੱਲਬਾਤ ਦਾ ਰਸਤਾ ਅਖ਼ਿਤਆਰ ਕੀਤਾ ਜਾਵੇ। ਆਗੂਆਂ ਨੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com