ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਗਤਾ ਭਾਈ - ਭਗਤਾ ਭਾਈ ਦੀ ਸੰਗਤ ਨੇ ਸਥਾਨਕ ਕਸਬੇ ਅਤੇ ਨੇੜਲੇ ਪਿੰਡ ਗੁਰੂਸਰ ਜਲਾਲ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ ਹੇਠ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਭਗਤਾ ਭਾਈ ਦੇ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਿੱਖ ਸੰਗਤ ਦਾ ਭਰਵਾਂ ਇਕੱਠ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ, ਭਗਤਾ ਭਾਈ ਵਿਖੇ ਹੋਇਆ।ਇਸ ਇਕੱਠ ਵਿਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਭਾਗ ਲਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਸਰਬਸੰਮਤੀ ਨਾਲ ਹੱਥ ਖੜ੍ਹੇ ਕਰਕੇ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਫ਼ੈਸਲਾ ਕਰਦਿਆਂ ਕਿਹਾ ਕਿ ਡੇਰੇ ਨਾਲ ਜੁੜੇ ਵਿਅਕਤੀਆਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ। ਇਕੱਤਰ ਸੰਗਤ ਨੇ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਅਰਦਾਸ ਵੀ ਕੀਤੀ। ਗੁਰਦੁਆਰੇ ਦੇ ਗ੍ਰੰਥੀ ਭਾਈ ਮਨਪ੍ਰੀਤ ਸਿੰਘ ਭਗਤਾ, ਡਾ. ਸੁਰਜੀਤ ਸਿੰਘ, ਡਾ. ਨਿਰਭੈ ਸਿੰਘ ਭਗਤਾ, ਗੁਰਚਰਨ ਸਿੰਘ ਖ਼ਾਲਸਾ ਤੇ ਬਲਜਿੰਦਰ ਸਿੰਘ ਖ਼ਾਲਸਾ ਨੇ ਬੇਅਦਬੀ ਦੇ ਦੋਸ਼ੀਆਂ…
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਵਿਚ ਛਾਪੀਆਂ ਅਜਿਹੀਆਂ ਪੁਸਤਕਾ ਜੋ ਵਿਵਾਦ ਦਾ ਕਾਰਨ ਬਣੀਆਂ ਹਨ, ਬਾਰੇ ਸਿੱਖ ਸੰਗਤ ਕੋਲੋਂ ਖਿਮਾ ਯਾਚਨਾ ਕੀਤੀ ਗਈ ਹੈ। ਜਨਰਲ ਇਜਲਾਸ ਵੱਲੋਂ ਵਿਦਵਾਨਾਂ ਦੀ ਨਜ਼ਰਸਾਨੀ ਕਮੇਟੀ ਬਣਾਉਣ ਵਾਸਤੇ ਅੰਤ੍ਰਿੰਗ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਤਾਂ ਜੋ ਭਵਿੱਖ ਵਿਚ ਸੰਸਥਾਗਤ ਤੌਰ ’ਤੇ ਅਜਿਹੀਆਂ ਗ਼ਲਤੀਆਂ ਨੂੰ ਰੋਕਿਆ ਜਾ ਸਕੇ।ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਜਨਰਲ ਇਜਲਾਸ ਵਿਚ ਰੱਖਿਆ ਗਿਆ, ਜਿਸ ਨੂੰ ਸਾਰੇ ਮੈਂਬਰਾਂ ਨੇ ਪ੍ਰਵਾਨ ਕੀਤਾ ਹੈ। ਇਸੇ ਮਤੇ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਸਿਲੇਬਸ ਵਿਚ ਗੁਰ-ਇਤਿਹਾਸ ਨਾਲ ਛੇੜਛਾੜ ਦੀ ਨਿੰਦਾ ਕੀਤੀ ਗਈ ਹੈ। ਜਨਰਲ ਇਜਲਾਸ ’ਚ ਮੁੱਖ ਮੰਤਰੀ ਨੂੰ ਸਿੱਖ ਜਗਤ ਕੋਲੋਂ ਮੁਆਫ਼ ਮੰਗਣ, ਸਿੱਖਿਆ ਮੰਤਰੀ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਨ ਤੇ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵਿਦਵਾਨਾਂ ਤੇ ਲੇਖਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ…
    ਬਰਗਾੜੀ- ਮੋਰਚਾ ਸੰਚਾਲਕ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਿੱਖ ਮਸਲਿਆਂ ਦੇ ਹੱਲ ਲਈ ਇਨਸਾਫ਼ ਮੋਰਚੇ ਦੀ ਅਗਵਾਈ ਵਿੱਚ ਹਾਈਕੋਰਟ ਦੇ ਸੀਨੀਅਰ ਸਿੱਖ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਧਿਆਨ ਸਿੰਘ ਮੰਡ ਦੇ ਨਿੱਜੀ ਸਹਾਇਕ ਭਾਈ ਜਗਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਪੈਨਲ ਪਿਛਲੇ ਉਸ ਸਮੇਂ ਤੋਂ ਵਿਚਾਰ ਅਧੀਨ ਸੀ ਜਦੋ ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ ਵਿੱਚ ਦੋਸੀ ਪਾਏ ਗਏ ਪੁਲਿਸ ਅਫਸਰਾਂ ਵੱਲੋਂ ਆਪਣੀ ਗਿ੍ਰਫਤਾਰੀ ਤੇ ਰੋਕ ਲਗਵਾਉਣ ਅਤੇ ਬੇਅਦਬੀ ਦੇ ਦੋਸ਼ੀਆਂ ਵੱਲੋਂ ਆਪਣੀਆਂ ਜਮਾਨਤਾਂ ਕਰਵਾਉਣ ਲਈ ਪਾਈ ਗਈ ਪਟੀਸ਼ਨ ਦੇ ਫੈਸਲੇ ਸਮੇਂ ਉਨਾਂ ਦਾ ਵਿਰੋਧ ਕਰਨ ਲਈ ਸਰਕਾਰੀ ਧਿਰ ਦਾ ਕੋਈ ਵੀ ਵਕੀਲ ਪੇਸ਼ ਨਹੀਂ ਸੀ ਹੋਇਆ,ਜਿਸ ਕਰਕੇ ਪੁਲਿਸ ਅਧਿਕਾਰੀਆ ਸਮੇਤ ਬੇਅਦਬੀ ਦੇ ਦੋਸੀ ਹਾਈਕੋਰਟ ਤੋ ਰਾਹਤ ਲੈਣ ਵਿੱਚ ਕਾਮਯਾਬ ਹੋ ਗ?ੇ ਸਨ।ਪੰਥ ਨੇ ਉਸ ਮੌਕੇ ਇਹ ਲੋੜ ਮਹਿਸੂਸ ਕੀਤੀ ਕਿ ਕਿਉਂ ਨਾ ਸੀਨੀਅਰ ਵਕੀਲਾਂ ਦਾ ਇੱਕ ਅਜਿਹਾ ਪੈਨਲ ਬਣਾਇਆ ਜਾਵੇ ਜਿਹੜਾ ਉਕਤ ਕੇਸਾਂ ਤੋਂ ਇਲਾਵਾ ਸਮੂਹ ਸਿੱਖ ਮਸਲਿਆਂ ਦੀ ਪੈਰਵੀ ਕਰਨ ਲਈ…
    ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬੌਲੀਵੁਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਨੂੰ ਅੱਜ ਉਸ ਸਮੇਂ ਤਕੜਾ ਝਟਕਾ ਲੱਗਾ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ (ਐਸਆਈਟੀ) ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ। ‘ਸਿੱਟ’ ਵਲੋਂ ਪੰਜਾਬ ਪੁਲੀਸ ਦੇ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਸਟਾਰ ਅਕਸ਼ੈ ਕੁਮਾਰ ਨੂੰ 21 ਨਵੰਬਰ ਸ੍ਰੀ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ ਜਿਨ੍ਹਾਂ ਬਾਰੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਡੇਰਾਮੁਖੀ ਦੀ ਫਿਲਮ ਰਿਲੀਜ਼ ਕਰਾਉਣ ਵਿਚ ਯੋਗਦਾਨ ਪਾਇਆ ਸੀ। ਵਿਸ਼ੇਸ਼ ਜਾਂਚ ਟੀਮ ਵਲੋਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਦੋਵੇਂ ਸਾਬਕਾ ਮੰਤਰੀਆਂ ਦੇ ਪੁੱਤਰਾਂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਹਫ਼ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਬਿਗਲ ਵਜਾਉਣ ਵਾਲੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ।ਕੋਰ ਕਮੇਟੀ ਦੇ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜਿਥੇ ਮਾਝੇ ਵਿਚ ਵੱਡੀ ਢਾਹ ਲੱਗਣ ਦੇ ਆਸਾਰ ਹਨ, ਉਥੇ ਇਨ੍ਹਾਂ ਆਗੂਆਂ ਕੋਲ ਹੁਣ ਨਵੀਂ ਪਾਰਟੀ ਬਣਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹਿ ਗਿਆ। ਕੋਰ ਕਮੇਟੀ ਦੇ ਅੱਜ ਦੇ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੰਜਾਬ ਅਤੇ ਖਾਸ ਕਰ ਕੇ ਮਾਝੇ ਵਿਚ ਜ਼ੋਰਦਾਰ ਖਿੱਚੋਤਾਣ ਸ਼ੁਰੂ ਹੋ ਗਈ ਹੈ। ਦੂਜੇ ਪਾਸੇ, ਅਕਾਲੀ ਦਲ ਵਿੱਚੋਂ ਕੱਢੇ ਗਏ ਆਗੂ ਚੁੱਪ…
    ਬਾਦਲ ਸੌਦਾ ਸਾਧ ਨਾਲ, ਅਸੀਂ ਗੁਰੂ ਗ੍ਰੰਥ ਸਾਹਿਬ ਨਾਲ ਹਾਂ-ਬ੍ਰਹਮਪੁਰਾ ਅਕਾਲੀ ਦਲ ਨੂੰ ਬਾਦਲ ਮੁਕਤ ਕਰਨ ਲਈ ਰਣਨੀਤੀ ਜਲਦੀ ਘੜਾਂਗੇ-ਬ੍ਰਹਮਪੁਰਾ ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਨੂੰ ਪਾਰਟੀ ਚੋਂ ਕੱਢਣ ਨਾਲ ਮਾਝੇ 'ਚ ਸ਼੍ਰੋਮਣੀ ਅਕਾਲੀ ਦਲ ਹੋਇਆ ਕਮਜੋਰ ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋ ਬਰਖਾਸਤ ਕਰਨ ਤੋਂ ਬਾਅਦ ਬਾਗੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਪੱਸ਼ਟ ਕੀਤਾ ਹੈ ਕਿ ਉਹ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਨਾਲ ਹਨ ਤੇ ਬਾਦਲ ਪਰਿਵਾਰ ਸੌਦਾ ਸਾਧ ਨਾਲ ਜੁੜਿਆ ਹੋਇਆ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਦਸਮ ਪਿਤਾ ਦਾ ਸਵਾਂਗ ਰਚਾਇਆ ਸੀ। ਬ੍ਰਹਮਪੁਰਾ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਪੰਥ ਦਾ ਹੈ, ਬਾਦਲ ਪਰਿਵਾਰ ਦੀ ਜਗੀਰ ਨਹੀਂ। ਜੇਕਰ ਬਾਦਲ ਗੁਰੂ ਨਾਲ ਹੁੰਦੇ ਤਾਂ ਸੌਦਾ ਸਾਧ ਦੀ ਫਿਲਮ ਲਈ ਫੋਰਸਾਂ ਨਾ ਲੱਗਦੀਆਂ। ਜੇਕਰ ਸੁਰੱਖਿਆ ਦਸਤੇ ਸੌਦਾ ਸਾਧ ਦੀ ਫਿਲਮ ਚਲਾਉਣ ਲਈ ਲੱਗ ਸਕਦੇ ਸਨ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਵਾਸਤੇ ਸੁਰੱਖਿਆ ਦਸਤੇ ਕਿਉਂ ਨਾ ਤਾਇਨਾਤ ਕੀਤੇ ਗਏ ?…
    ਜਲੰਧਰ - ਭਾਰਤੀ ਮੂਲ ਦੇ 2382 ਨਾਗਰਿਕ ਜਿਹਨਾਂ ਵਿਚੋਂ ਜਿਆਦਾ ਪੰਜਾਬ ਤੇ ਗੁਜਰਾਤ ਸੂਬੇ ਨਾਲ ਸਬੰਧਤ ਹਨ ਅਜੇ ਵੀ ਅਮਰੀਕਾ ਦੀਆਂ ਜੇਲਾਂ ਵਿਚ ਨਜਰਬੰਦ ਹਨ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪਰੈਸ ਨੋਟ ਰਾਹੀਂ ਦਿਤੀ।ਸ: ਚਾਹਲ ਨੇ ਦਸਿਆ ਕਿ ਅਮਰੀਕਾ ਦੇ ਫਰੀਡਮ ਆਫ ਇੰਫਰਮੇਸ਼ਨ(ਢੀਅ) ਐਕਟ ਤਹਿਤ ਪਰਾਪਤ ਕੀਤੀ ਗਈ ਇਸ ਜਾਣਕਾਰੀ ਅਨੁਸਾਰ ਭਾਰਤੀ ਮੂਲ ਦੇ ਇਹ ਸਾਰੇ ਨਾਗਰਿਕ ਅਮਰੀਕਾ ਦੇ ਇੰਮੇਗੇਸ਼ਨ ਕਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਮੌਕਿਆਂ ਤੇ ਨਜਰਬੰਦ ਕੀਤੇ ਗਏ ਹਨ ਜਿਹਨਾਂ ਵਿਚੋਂ ਬਹੁਤ ਸਾਰੇ ਨਜਰਬੰਦ ਕੈਦੀ ਅਮਰੀਕਾ ਅੰਦਰ ਸਿਆਸੀ ਸ਼ਰਣ ਲੈਣ ਦੀ ਮੰਗ ਕਰ ਰਹੇ ਹਨ।ਇਹਨਾਂ 2382 ਕੈਦੀਆਂ ਵਿਚੋਂ 891 ਕੈਦੀ ਕੈਲੀਫੋਰਨੀਆਂ ਦੀਆਂ ਜੇਲਾਂ ਵਿਚ,52 ਕੈਦੀ ਨਿਊਯਾਰਕ ਦੀਆਂ ਜੇਲਾਂ ਵਿਚ,115 ਕੈਦੀ ਵਸ਼ਿੰਗਟਨ ਸਟੇਟ ਦੀਆਂ ਜੇਲਾਂ ਵਿਚ ਨਜਰਬੰਦ ਹਨ।ਸ: ਚਾਹਲ ਨੇ ਇਸ ਗਲ ਤੇ ਦੁਖ ਪਰਗਟ ਕੀਤਾ ਕਿ ਪੰਜਾਬ ਵਿਚ ਗੈਰ ਕਨੂੰਨੀ ਮਨੁਖੀ ਤਸਕਰੀ ਦਾ ਧੰਦਾ ਦਿਨੋ…
    ਲੰਡਨ - ਵਿਸ਼ਵ ਜੰਗਾਂ ਦੌਰਾਨ ਸ਼ਹਾਦਤਾਂ ਪਾਉਣ ਵਾਲੇ ਸਿੱਖ ਫ਼ੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਯਾਦਗਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ |ਸਿੱਖ ਫ਼ੌਜੀ ਦੇ ਬੁੱਤ ਹੇਠ ਅੰਗਰੇਜ਼ੀ 'ਚ ਲਿਖੇ ਗਏ 'ਲਾਇਨਜ਼ ਆਫ਼ ਦਾ ਗਰੇਟ ਵਾਰ' ਸ਼ਬਦਾਂ 'ਤੇ ਕਾਲੇ ਰੰਗ ਦੀ ਲਕੀਰ ਵਾਹ ਕੇ ਅੱਗੇ ਸਿਪਾਹੀ ਨੋ ਮੋਰ ਅਤੇ ਲਾਇਨ ਸ਼ਬਦ ਰੱਖ ਕੇ ਅੱਗੇ ਜਰਨੈਲ ਲਿਖ ਦਿੱਤਾ ਹੈ | ਗੁਰੂ ਨਾਨਕ ਗੁਰਦੁਆਰਾ ਸਮੋਦਿਕ ਦੇ ਸਾਹਮਣੇ ਬਣੀ ਇਹ ਯੂ.ਕੇ. ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯਾਦਗਾਰ ਹੈ ਜੋ ਸਿੱਖ ਫ਼ੌਜੀਆਂ ਨੂੰ ਸਮਰਪਿਤ ਹੈ | ਇਸ ਹਰਕਤ ਤੋਂ ਸਿੱਖ ਭਾਈਚਾਰਾ ਪੂਰੇ ਗੁੱਸੇ ਵਿਚ ਹੈ | ਗੁਰੂ ਘਰ ਦੇ ਪ੍ਰਧਾਨ ਜਤਿੰਦਰ ਸਿੰਘ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਬਹਾਦਰਾਂ ਨੂੰ ਸਮਰਪਿਤ ਯਾਦਗਾਰ ਹੈ ਜੋ ਹਜ਼ਾਰਾਂ ਮੀਲ ਦੂਰ ਆ ਕੇ ਉਸ ਦੇਸ਼ ਲਈ ਲੜੇ ਜੋ ਉਨ੍ਹਾਂ ਦਾ ਆਪਣਾ ਨਹੀਂ ਸੀ | ਇਨ੍ਹਾਂ ਯੋਧਿਆਂ ਦੀ ਬਦੌਲਤ ਅੱਜ ਬਰਤਾਨੀਆ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ | ਇਹ…
    ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਦੇ ਅਹੁਦਿਆਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਵਾਸਤੇ 13 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਾਸਤੇ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ, ਸ਼੍ਰੋਮਣੀ ਕਮੇਟੀ ਹਲਕਿਆਂ ਵਿਚ ਇਸ ਚੋਣ ਨੂੰ ਲੈ ਕੇ ਵੱਡੀ ਚਰਚਾ ਵੀ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਸਬੰਧ ਵਿਚ ਆਪਣੀ ਪਾਰਟੀ ਨਾਲ ਸਬੰਧਤ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ 12 ਨਵੰਬਰ ਬਾਅਦ ਦੁਪਹਿਰ 4 ਵਜੇ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਗਈ ਹੈ ਜਿਸ ਵਿਚ ਅਕਾਲੀ ਦਲ ਦੀ ਰਵਾਇਤ ਮੁਤਾਬਕ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਤੇ ਹੋਰ ਅਹੁਦੇਦਾਰ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਜਾਣਗੇ। ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਇਜਲਾਸ ਮੌਕੇ ਹੀ ਇਨ੍ਹਾਂ ਅਹੁਦਿਆਂ ਵਾਸਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਮਿਲੇ ਵੇਰਵਿਆਂ ਮੁਤਾਬਕ ਇਸ ਮੀਟਿੰਗ ਵਿਚ ਜਿਥੇ ਪੰਥਕ ਮੁੱਦਿਆਂ ਬਾਰੇ ਰਾਏ ਮੰਗੀ ਗਈ ਹੈ, ਉਥੇ ਸ਼੍ਰੋਮਣੀ ਕਮੇਟੀ…
    ਟੋਰਾਟੋ - ਇਸ ਸਾਲ ਵਿਸ਼ੇਸ਼ ਤੌਰ ਤੇ ਮਨਾਏ ਜਾ ਰਹੇ ਨੂੰ ਇੱਕ ਸੌ ਸਾਲਾ ਰਿਮੈਮਬਰੈਸ਼ਂ ਦਿਨ ਤੇ ਕਨੇਡਾ ਦੇ ਸ਼ਹੀਦਾਂ ਫ਼ੌਜੀ ਜਵਾਨਾਂ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਚਿੱਤਰ ਬਣਾਇਆਂ ਗਿਆ ਹੈ ।ਯਾਦ ਰਹੇ ਕਿ ਸਾਰੇ ਕਨੇਡਾ ਭਰ ਵਿੱਚ ਹਰ ਸਾਲ ਗਿਆਰਾਂ ਨਵੰਬਰ ਸਵੇਰੇ ਗਿਆਰਾ ਵੱਜ ਕੇ ਗਿਆਰਾਂ ਮਿੰਟ ਤੇ ਦੌ ਮਿੰਟ ਲਈ ਦੇਸ ਲਈ ਕੁਰਬਾਨੀ ਕਰਨ ਵਾਲੇ ਫੌਜੀ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ । ਵਿਸ਼ਵ ਯੁੱਧਾਂ ਦੇ ਸ਼ਹੀਦਾਂ ਨੂੰ ਦੇਸ ਵਾਸੀਆ ਵੱਲੋਂ ਯਾਦ ਕੀਤਾ ਜਾਂਦਾ ਹੈ ।ਇਸ ਮੌਕੇ ਸਾਰੇ ਕਨੇਡੀਅਨ ਨਾਗਰਿਕ ਸਤਿਕਾਰ ਵਜੋਂ ਕੋਟ ਦੇ ਕਾਲਰ ਤੇ ਪੋਪੀ ਦਾ ਫੁੱਲ ਲਾਉਦੇ ਹਨ ।ਯਾਦ ਰਹੇ ਇਹ ਯੁੱਧ ਸੌ ਦਿਨ ਚੱਲਿਆ ਸੀ ।ਪਹਿਲਾ ਰੈਮਮਬਰੇਸ ਡੇਅ 1918 ਨੂੰ ਸ਼ੁਰੂ ਹੋਿੲਆ ਸੀ ।ਇਸ ਸਾਲ ਇਸਦੀ 100 ਵੀਂ ਸਾਲ ਗਿ੍ਰਹਾ ਤੇ ਮੌਕੇ ਤੇ ਕਨੇਡੀਅਨ ਨਾਗਰਿਕ ਤੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਨੇ ਪਹਿਲਾ ਨਿਵੇਕਲਾ ਸ਼ਹੀਦਾਂ ਨੂੰ ਸਮਰਪਿਤ ਚਿੱਤਰ ਦੇਸ ਨੂੰ ਭੇਟ ਕੀਤਾ ਹੈ ।ਜਿਸ ਵਿੱਚ ਪੰਜਾਬੀ ਭਾਸ਼ਾ ਵਿੱਚ ਵੀ ਦੇਸ ਦੇ ਸ਼ਹੀਦਾਂ ਨੂੰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com