ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਹਿੰਦੂ ਧਰਮ ਅੰਤਰਜਾਤੀ ਵਿਆਹ ਦੇ ਵਿਰੁੱਧ ਨਹੀਂ ਹੈ ਅਤੇ ਇਹ ਵਿਅਕਤੀ ਅਤੇ ਔਰਤ ਦੇ ਸੁਮੇਲ ਦਾ ਮੁੱਦਾ ਹੈ। ਉਹ ਇਥੇ ਅੰਤਰਜਾਤੀ ਵਿਆਹਾਂ, ਸਿੱਖਿਆ ਅਤੇ ਜਾਤ ਸਬੰਧੀ ਸਵਾਲਾਂ ਦੇ ਜਵਾਬ ਦੇ ਰਹੇ ਸਨ। ਭਾਗਵਤ ਨੇ ਕਿਹਾ ਕਿ ਜੇ ਅੰਤਰਜਾਤੀ ਵਿਆਹਾਂ ਦੀ ਗਿਣਤੀ ਕਰਵਾਈ ਜਾਵੇ ਤਾਂ ਉਸ ਵਿੱਚ ਜ਼ਿਆਦਾਤਰ ਕੇਸ ਉਹ ਮਿਲਣਗੇ ਜਿਨ੍ਹਾਂ ਦਾ ਸਬੰਧ ਸੰਘ ਨਾਲ ਹੈ। ਆਰਐੱਸਐੱਸ ਦੇ ਤਿੰਨ ਦਿਨਾ ਸਮਾਗਮ ਦੇ ਆਖ਼ਰੀ ਦਿਨ ਆਰਐਸਐਸ ਮੁਖੀ ਨੇ ਕਿਹਾ ਕਿ ਭਾਰਤ ਨੂੰ ਨਵੀਂ ਸਿੱਖਿਆ ਨੀਤੀ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਬਦੀਲੀ ਗਲਤ ਹੈ। ਸਮਾਗਮ ਦੇ ਆਖ਼ਰੀ ਦਿਨ ਉਨ੍ਹਾਂ ਕਿਹਾ ਕਿ ਸਵੈਮ ਸੇਵਕ ਸੰਘ ਸੰਵਿਧਾਨ ਦੀ ਧਾਰਾ 370 ਅਤੇ 35-ਏ ਨੂੰ ਸਵੀਕਾਰ ਨਹੀਂ ਕਰੇਗਾ ਜੋ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਸੂਬੇ ਦੀ ਤਰੱਕੀ ਦੀ ਕਾਮਨਾ ਕਰਦੇ ਹਨ ਅਤੇ ਇਸ ਗੱਲ ’ਤੇ ਜ਼ੋਰ ਦਿੰਦੇ ਹਨ ਕਿ ਇਥੋਂ ਦੇ ਲੋਕ ਮੁੱਖ ਧਾਰਾ ਵਿੱਚ ਸ਼ਾਮਲ ਹੋਣ।…
    ਲੰਬੀ - ਮੰਡੀ ਕਿੱਲਿਆਂਵਾਲੀ ਵਿੱਚ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਣਗਿਣਤ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਲੰਬੀ ਪੁਲੀਸ ਨੇ ਜਤਿੰਦਰ ਸਿੰਘ ਵਾਸੀ ਚੱਕ ਮਿੱਡੂ ਸਿੰਘਵਾਲਾ ਦੀ ਸ਼ਿਕਾਇਤ ’ਤੇ ਧਾਰਾ 323/341/506/148/149 ਅਤੇ 427 ਤਹਿਤ ਪਰਚਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿੱਲਿਆਂਵਾਲੀ ਤੋਂ ਕਾਂਗਰਸ ਉਮੀਦਵਾਰ ਰਵਿੰਦਰਪਾਲ ਸਿੰਘ ਰੰਮੀ ਦਾ ਸਕਾ ਭਰਾ ਹੈ। ਸਾਬਕਾ ਉਪ ਮੁੱਖ ਮੰਤਰੀ ਖਿਲਾਫ਼ ਕੇਸ ਦਰਜ ਹੋਣ ਵਿੱਚ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਦੀ ਕੋਠੀ ’ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਦਾ ਅਹਿਮ ਰੋਲ ਰਿਹਾ।
    ਮੁੰਬਈ - ਹਿੰਦੀ ਫਿਲਮ ‘‘ ਮਨਮਰਜ਼ੀਆਂ’’ ਵਿੱਚ ਅਭਿਸ਼ੇਕ ਬੱਚਨ ਨੂੰ ਸਿੱਖ ਦੇ ਕਿਰਦਾਰ ’ਚ ਸਿਗਰਟ ਪੀਂਦਿਆਂ ਦਿਖਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਕੀਤੇ ਜਾਣ ਤੋਂ ਬਾਅਦ ਨਿਰਮਾਤਾ ਨੇ ਫਿਲਮ ’ਚੋਂ ਤਿੰਨ ਸੀਨ ਹਟਾਉਣ ਦਾ ਐਲਾਨ ਕੀਤਾ ਹੈ। ਫਿਲਮ ਨਿਰਮਾਤਾਵਾਂ ਨੇ ਸੀਨ ਹਟਾਉਣ ਲਈ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਕੋਲ ਪਹੁੰਚ ਕੀਤੀ ਹੈ। ਸੈਂਸਰ ਬੋਰਡ ਦੀ ਇਕ ਕਾਪੀ ਮੁਤਾਬਕ ਜਿਹੜੇ ਤਿੰਨ ਸੀਨ ਕੱਢੇ ਗਏ ਹਨ ਉਨ੍ਹਾਂ ਵਿੱਚ ਅਭਿਸ਼ੇਕ ਬੱਚਨ ਵੱਲੋਂ ਸਿਗਰਟਨੋਸ਼ੀ ਦਾ 29 ਸੈਂਕਿੰਡ ਦਾ ਸੀਨ, ਇਕ ਗੁਰਦੁਆਰੇ ’ਚ ਤਾਪਸੀ ਪੰਨੂ ਤੇ ਅਭਿਸ਼ੇਕ ਦੇ ਦਾਖ਼ਲ ਹੋਣ ਦਾ ਇਕ ਮਿੰਟ ਦਾ ਸੀਨ ਤੇ ਤਾਪਸੀ ਦੇ ਸਿਗਰਟਨੋਸ਼ੀ ਦਾ 11 ਸੈਕਿੰਡ ਦਾ ਸੀਨ ਸ਼ਾਮਲ ਹਨ। ਫਿਲਮ ਦੀ ਪ੍ਰੋਡਕਸ਼ਨ ਯੂਨਿਟ ਨਾਲ ਜੁੜੇ ਇਕ ਸੂਤਰ ਨੇ ਪੀਟੀਆਈ ਨੂੰ ਦੱਸਿਆ ‘‘ਅਸੀਂ ਲੋਕਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਫਿਲਮ ’ਚੋਂ ਤਿੰਨੋ ਸੀਨ ਹਟਾ ਦਿੱਤੇ ਹਨ। ਮਹਾਂਨਗਰਾਂ ਵਿੱਚ ਅੱਜ ਤੋਂ ਹੀ ਇਹ ਤਬਦੀਲੀ ਨਜ਼ਰ ਆ ਜਾਵੇਗੀ ਜਦਕਿ ਵੀਰਵਾਰ-ਸ਼ੁੱਕਰਵਾਰ ਤੱਕ ਸਮੁੱਚੇ ਦੇਸ਼ ਵਿੱਚ ਨਜ਼ਰ ਆਵੇਗੀ।’’ ਫਿਲਮਸਾਜ਼ ਅਨੁਰਾਗ ਕਸ਼ਯਪ ਨੇ…
    ਕਰਾਚੀ - ਪਾਕਿਸਤਾਨ ਵਿੱਚ ਵਸਦੇ ਸਿੱਖਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਸਰਹੱਦ ਨੂੰ ਖੋਲ੍ਹਿਆ ਜਾਵੇ ਤਾਂ ਜੋ ਭਾਰਤ ਵਿਚਲੇ ਸਿੱਖ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੌਖ ਨਾਲ ਦਰਸ਼ਨ ਕਰ ਸਕਣ। ਇਹ ਪ੍ਰਗਟਾਵਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਭਾਰਤ ਵਿੱਚ ਸਥਿਤ ਡੇਰਾ ਬਾਬਾ ਨਾਨਕ ਸਰੱਹੱਦ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਮੰਗ ਤੋਂ ਸਿਰਫ ਸਾਢੇ ਚਾਰ ਕਿਲੋਮੀਟਰ ਦੂਰ ਹੈ। ਲੋਕ ਰੋਜ਼ਾਨਾਂ ਦੂਰਬੀਨ ਦੀ ਸਹਾਇਤਾ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੇ ਹਨ। ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਸਿੱਖ ਕੌਂਸਲ ਦੇ ਆਗੂ ਸਰਦਾਰ ਰਮੇਸ਼ ਸਿੰਘ ਖਾਲਸਾ ਨੇ ਕਿਹਾ ਕਿ ਜੇ ਸਰਹੱਦ ਖੁੱਲ੍ਹ ਜਾਂਦੀ ਹੈ ਤਾਂ ਭਾਰਤ ਵਿਚਲੇ ਸਿੱਖਾਂ ਡੇਰਾ ਬਾਬਾ ਨਾਨਕ ਰਾਹੀਂ ਕਰਤਾਰਪੁਰ ਸਥਿਤ ਗੁਰਦੁਆਰੇ ਦੇ ਦਰਸ਼ਨ ਕਰਨ ਵਿੱਚ ਸੌਖ ਹੋ ਜਾਵੇਗੀ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਨੁਸਾਰ ਸ੍ਰੀ ਖਾਲਸਾ ਨੇ ਕਿਹਾ ਕਿ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ। ਉਨ੍ਹਾਂ ਨੇ ਇਮਰਾਨ ਖਾਨ ਦੀ…
    ਕੋਟਕਪੂਰਾ - ਬਰਗਾੜੀ ਇਨਸਾਫ਼ ਮੋਰਚੇ ਦੇ ਆਗੂ ਜਥੇਦਾਰ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ‘ਕੈਪਟਨ, ਬਾਦਲਾਂ ਨਾਲ ਦੋਸਤਾਨਾ ਮੈਚ ਬੰਦ ਕਰ ਦੇਣ’, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਿੱਖ ਸੰਗਤ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਆਖਿਆ ਇੰਜ ਜਾਪ ਰਿਹਾ ਹੈ, ਜਿਵੇਂ ਮੌਜੂਦਾ ਮੁੱਖ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਬੇਅਦਬੀ ਦੇ ਮਾਮਲੇ ਵਿੱਚ ਦੋਸਤਾਨਾ ਮੈਚ ਖੇਡ ਰਹੇ ਹੋਣ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਬੇਅਦਬੀ ਦਾ ਮਸਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਸੰਗਤ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਇਸ ਮਸਲੇ ਨੂੰ ਰੈਲੀਆਂ ਕਰਕੇ ਰੋਲਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਜਥੇਦਾਰ ਮੰਡ ਨੇ ਸਪਸ਼ਟ ਕੀਤਾ ਕਿ ਬਰਗਾੜੀ ਵਿੱਚ ਇਨਸਾਫ਼ ਮੋਰਚਾ ਉਦੋਂ ਤੱਕ ਸਮਾਪਤ ਨਹੀਂ ਪਵੇਗਾ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਭਾਵੇਂ ਕੋਈ ਏਜੰਸੀ ਕਰੇ, ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਪਰ ਇਨਸਾਫ…
    ਗੁਰਪ੍ਰੀਤ ਸਿੰਘ ਮੰਡਿਆਣੀ-8872664000 ਫਰੀਦਕੋਟ ਰੈਲੀ 'ਚ ਸ. ਬਾਦਲ ਵੱਲੋਂ ਪੰਜਾਬੀ ਸੂਬੇ ਦੇ ਜ਼ਿਕਰ ਦਾ ਮਾਮਲਾਪੰਜਾਬ ਦੇ ਸਭ ਤੋਂ ਬਜੁ਼ਰਗ ਸਿਆਸਤਦਾਨ ਅਤੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਅਧੂਰਾ ਸੱਚ ਬੋਲ ਕੇ ਅਸਲੀਅਤ ਨੂੰ ਪਲਟਾ ਦਿੰਦੇ ਹਨ। 16 ਸਤੰਬਰ ਨੂੰ ਫਰੀਦਕੋਟ 'ਚ ਰੈਲੀ ਦੌਰਾਨ ਆਪਦੀ ਵਿਰੋਧੀ ਪਾਰਟੀ ਕਾਂਗਰਸ ਦੀ ਭੰਡੀ ਕਰਨ ਖਾਤਰ ਬਾਦਲ ਸਾਹਿਬ ਨੇ ਕਾਂਗਰਸੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਦੋਸ਼ ਲਾਇਆ ਕਿ ਪੰਜਾਬੀ ਸੂਬੇ ਦੀ ਹੱਕੀ ਮੰਗ ਨੂੰ ਉਹਨਾਂ ਨੇ ਪੂਰੀ ਨਹੀਂ ਹੋਣ ਦਿੱਤਾ। ਇਹ ਗੱਲ ਸਹੀ ਹੈ ਕਿ ਨਹਿਰੂ ਨੇ ਆਪਦੇ ਜਿਊਂਦੇ ਜੀ ਪੰਜਾਬੀਆਂ ਦੀ ਇਹ ਬਿਲਕੁਲ ਵਾਜਬ ਮੰਗ ਨਹੀਂ ਮੰਨੀ ਤੇ ਇਹਦੇ ਹੱਕ ਵਿੱਚ ਅਕਾਲੀ ਦਲ ਵੱਲੋਂ ਚਲਾਈ ਗਈ ਜੱਦੋਜਹਿਦ ਤੇ ਬਹੁਤ ਹੀ ਤਸ਼ੱਦਦ ਕੀਤਾ। ਸ. ਬਾਦਲ ਵੱਲੋਂ ਬੋਲਿਆ ਗਿਆ ਇਹ ਅਧੂਰਾ ਸੱਚ ਹੈ।ਪੂਰਾ ਸੱਚ ਇਹ ਹੈ ਕਿ ਅੱਜ ਉਹਨਾਂ ਦੀ ਭਾਈਵਾਲ ਪਾਰਟੀ ਭਾਰਟੀ ਜਨਤਾ ਪਾਰਟੀ ਪੰਜਾਬੀ ਸੁੂਬੇ ਦੀ ਮੰਗ ਨੂੰ ਕੁਚਲਣ ਲਈ ਨਹਿਰੂ ਤੋਂ ਵੀ ਦੋ ਰੱਤੀਆਂ ਅਗਾਂਹ ਸੀ। ਪੰਜਾਬੀ ਸੂਬੇ ਦੀ…
    ਨਰਿੰਦਰ ਪਾਲ ਸਿੰਘਫਰੀਦਕੋਟ ਵਿਖੇ ਸਖਤ ਸੁਰਖਿਆ ਪ੍ਰਬੰਧਾਂ ਹੇਠ ਨੇਪਰੇ ਚਾੜ੍ਹੀ ਗਈ ਬਾਦਲ ਦੀ ਸਿਆਸੀ ਨਾਮ ਚਰਚਾ ਦੀ ਸਫਲਤਾ/ਅਸਫਲਤਾ ਜਾਂ ਲਾਭ/ਹਾਨੀ ਨੂੰ ਵਿਚਾਰੇ ਬਿਨ੍ਹਾਂ ਹੀ ਦਲ ਦੇ ਸੀਨੀਅਰ ਸਿਆਸਤਦਾਨ ਦਾ ਜੋ ਸ਼ੋਸ਼ਾ ਆਮ ਲੋਕਾਂ ਤੇ ਸ਼ੋਸ਼ਲ ਮੀਡੀਆ ਫੇਸ ਬੁੱਕ ਤੇ ਸਭਤੋਂ ਵੱਧ ਮਕਬੂਲ ਹੋਇਆ ਉਹ ਸੀ ਕਿ 'ਜੇ ਮੈਨੂੰ ਜਾਂ ਮੇਰੇ ਪੁਤ ਨੂੰ ਜਾਨ ਦੇਣ ਦੀ ਲੋੜ ਪਈ ਤਾਂ ਅਸੀਂ ਤਿਆਰ ਹਾਂ'। ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਮੁਚੇ ਵਰਤਾਰੇ ਵਿੱਚ ਬਾਦਲਾਂ ਦੀ ਖੋਲੀ ਗਈ ਪੋਲ ਤੋਂ ਬਾਅਦ ਦਲ ਦੀ ਫਰੀਦਕੋਟ ਵਾਲੀ ਪੋਲ ਖੋਲ ਰੈਲੀ ਨੱਕ ਦਾ ਵਕਾਰ ਬਣੀ ਹੋਈ ਸੀ ।ਤੇ ਪੰਜ ਜਿਲ੍ਹਿਆਂ ਦੀ ਪੁਲਿਸ ਦੀ ਸਖਤ ਸੁਰਖਿਆ ਛਤਰੀ ਹੇਠ ਜੋ ਰੈਲੀ ਦਾ ਰੌਲਾ ਪਾਇਆ ਗਿਆ ਉਸ ਵਿਚੱੋਂ ਉਹੀ ਦਹਾਕਿਆਂ ਪੁਰਾਣਾ ਰਾਗ ਸੁਨਣ ਨੂੰ ਮਿਲਿਆ ਉਹ ਕਿਸੇ ਫਿਲਮੀ ਗਾਣੇ 'ਤੂੰ ਨਾ ਮਿਲੀ ਤੋਂ ਮੈਂ ਮਰ ਜਾਉਂਗਾ'।ਫਰਕ ਸਿਰਫ ਇਹੀ ਰਿਹਾ ਕਿ ਫਿਲਮ ਦੇ ਗਾਣੇ ਵਿੱਚ ਕਲਾਕਾਰ ਚੰਦ ਪੈਸਿਆਂ ਖਾਤਿਰ ਕੁਝ ਸਮੇਂ ਦੀ ਸਹੇਲੀ ਮਗਰ ਭੱਜਦਾ…
    ਨਵੀਂ ਦਿੱਲੀ - ਹਿੰਦੀ ਫਿਲਮ ‘ਮਨਮਰਜ਼ੀਆਂ’ ਦੇ ਇਕ ਸੀਨ ਕਾਰਨ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁੱਖੀ ਨੂੰ ਪੱਤਰ ਲਿਖ ਕੇ ਸੈਂਸਰ ਬੋਰਡ ’ਚ ਇੱਕ ਸਿੱਖ ਮੈਂਬਰ ਦੀ ਨਿਯੁਕਤੀ ਪੱਕੇ ਤੌਰ ’ਤੇ ਕਰਨ ਦੀ ਮੰਗ ਕੀਤੀ ਹੈ।ਫਿਲਮ ‘ਮਨਮਰਜ਼ੀਆਂ’ ਵਿੱਚ ਅਭਿਸ਼ੇਕ ਬੱਚਨ ਨੂੰ ਸਿੱਖ ਪਹਿਰਾਵੇ ਵਿੱਚ ਦਿਖਾਇਆ ਗਿਆ ਹੈ। ਦਸਤਾਰ ਉਤਾਰਨ ਤੋਂ ਬਾਅਦ ਉਸ ਦਾ ਸਿਗਰਟ ਪੀਣਾ ਅਤੇ ਅਨੰਦ ਕਾਰਜ ਸਿੱਖ ਰਹਿਤ ਮਰਿਆਦਾ ਨਾਲ ਕਰਨ ’ਤੇ ਸਿੱਖਾਂ ਵੱਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ੍ਰੀ ਜੀਕੇ ਨੇ ਆਪਣੇ ਪੱਤਰ ’ਚ ਕਿਹਾ ਹੈ ਕਿ ਸੈਂਸਰ ਬੋਰਡ ਕਈ ਸਾਲਾਂ ਤੋਂ ਸਿੱਖ ਵਿਚਾਰਧਾਰਾ ਵਿਰੋਧੀ ਫਿਲਮਾਂ ਨੂੰ ਪ੍ਰਦਰਸ਼ਨ ਕਰਨ ਦੀ ਮਨਜੂਰੀ ਦੇ ਰਿਹਾ ਹੈ। ਇਨ੍ਹਾਂ ’ਚ ਮਨਮਰਜ਼ੀਆਂ, ਢਿਸ਼ੂੰਮ, ਸੰਤਾ-ਬੰਤਾ ਅਤੇ ਨਾਨਕਸ਼ਾਹ ਫ਼ਕੀਰ ਵਰਗੀਆਂ ਵਿਵਾਦਿਤ ਫਿਲਮਾਂ ਨੂੰ ਸੈਂਸਰ…
    ਪਟਿਆਲਾ - ਆਮ ਆਦਮੀ ਪਾਰਟੀ ਦੇ ਬਾਗ਼ੀ ਐਮਪੀ ਡਾ. ਧਰਮਵੀਰ ਗਾਂਧੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਪਟਿਆਲਾ ਤੋਂ ਐਮਪੀ ਦੀ ਚੋਣ ਵੀ ਲੜਨਗੇ। ਇਹ ਦਾਅਵਾ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀ ਗਾਂਧੀ ਕੁਝ ਕੁ ਸ਼ਰਤਾਂ ਤਹਿਤ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਧਰ ਡਾ. ਗਾਂਧੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸ਼ਰਤਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਉਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ, ਪਰ ਉਹ ਪੰਜਾਬ ਵਿੱਚ ਕਾਂਗਰਸ ਨਾਲ ਸਮਝੌਤਾ ਕਰਨ ਦੇ ਖ਼ਿਲਾਫ਼ ਹਨ। ਇਸ ਦੌਰਾਨ ਡਾ. ਗਾਂਧੀ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਲਈ ਮੰਗੀ ਜਾ ਰਹੀ ਖ਼ੁਦਮੁਖ਼ਤਾਰੀ ਨੂੰ ਮਾਮੂਲੀ ਦੱਸਦਿਆਂ ਕਿਹਾ ਕਿ ਉਹ ਸਿਰਫ਼ ਪੰਜਾਬ ਲਈ ਨਹੀਂ ਸਗੋਂ ਭਾਰਤ ਦੇ ਸਾਰੇ ਰਾਜਾਂ ਲਈ ਖ਼ੁਦਮੁਖ਼ਤਾਰੀ ਮੰਗ ਰਹੇ ਹਨ।ਜਾਣਕਾਰੀ ਅਨੁਸਾਰ ‘ਆਪ’ ਆਗੂ ਸੰਜੇ ਸਿੰਘ ਨੇ ਬੀਤੀ ਰਾਤ ਡਾ. ਧਰਮਵੀਰ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਲਗਪਗ ਡੇਢ ਘੰਟਾ…
    ਅੰਮ੍ਰਿਤਸਰ - ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ ਕਰਨ ਦਾ ਫ਼ੈਸਲਾ ਕੀਤਾ ਹੈ, ਜਿੱਥੋਂ ਪਾਕਿਸਤਾਨ ਵਿਚਲਾ ਗੁਰਦੁਆਰਾ ਕਰਤਾਰਪੁਰ ਸਾਹਿਬ ਦਿਖਾਈ ਦਿੰਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਮੁੜ ਪੇਸ਼ਕਸ਼ ਕੀਤੀ ਹੈ ਕਿ ਜੇਕਰ ਦੋਵਾਂ ਸਰਕਾਰਾਂ ਵਿਚਾਲੇ ਲਾਂਘੇ ਸਬੰਧੀ ਸਹਿਮਤੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਲਾਂਘੇ ਦੀ ਉਸਾਰੀ, ਰਾਵੀ ਦਰਿਆ ’ਤੇ ਪੁਲ ਦੀ ਉਸਾਰੀ ਅਤੇ ਹੋਰ ਸਾਫ਼-ਸਫ਼ਾਈ ਦੀ ਸੇਵਾ ਕਰੇਗੀ।ਅੱਜ ਇੱਥੇ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਹੋਰ ਆਗੂਆਂ ਵਿਚਾਲੇ ਮੀਟਿੰਗ ਹੋਈ ਹੈ। ਇਨ੍ਹਾਂ ਸਿੱਖ ਆਗੂਆਂ ਨੇ ਗੁਰਦੁਆਰਾ ਡੇਰਾ ਬਾਬਾ ਨਾਨਕ ਨੇੜੇ ਬਣੇ ਦਰਸ਼ਨ ਸਥਲ ਦਾ ਦੌਰਾ ਵੀ ਕੀਤਾ ਹੈ। ਇਸ ਸਬੰਧੀ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਅਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com