ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਉਮਰ ਕੈਦ ਲਈ ਸਜ਼ਾਯਾਫ਼ਤਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕਰਕੇ ‘ਪਰਿਵਾਰਕ ਕਾਰਨਾਂ’ ਦਾ ਹਵਾਲਾ ਦਿੰਦਿਆਂ ਆਤਮ ਸਮਰਪਣ ਦੀ ਮਿਆਦ 30 ਜਨਵਰੀ 2019 ਤਕ ਵਧਾਏ ਜਾਣ ਦੀ ਮੰਗ ਕੀਤੀ ਹੈ। ਕੁਮਾਰ ਦੀ ਇਸ ਅਪੀਲ ’ਤੇ ਸੁਣਵਾਈ ਭਲਕੇ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਸੱਜਣ ਕੁਮਾਰ ਨੂੰ 17 ਦਸੰਬਰ ਨੂੰ ਦਿੱਲੀ ਹਾਈ ਕੋਰਟ ਨੇ ਪੰਜ ਸਿੱਖਾਂ ਦੇ ਕਤਲ ਤੇ ਗੁਰਦੁਆਰੇ ਦੀ ਸਾੜ ਫੂਕ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤਕ ਆਤਮ ਸਮਰਪਣ ਕਰਨ ਦੀ ਤਾਕੀਦ ਕੀਤੀ ਹੋਈ ਹੈ।ਸੱਜਣ ਕੁਮਾਰ ਦੇ ਵਕੀਲ ਅਨਿਲ ਸ਼ਰਮਾ ਨੇ ਹਾਈ ਕੋਰਟ ਵਿੱਚ ਦਾਇਰ ਅਪੀਲ ਵਿੱਚ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਸੁਪਰੀਮ ਕੋਰਟ ਵਿੱਚ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਅਤੇ ਜਾਇਦਾਦ ਨਾਲ ਸਬੰਧਤ ਪਰਿਵਾਰਕ ਮਸਲੇ ਨਜਿੱਠਣ ਲਈ ਹੋਰ ਸਮਾਂ ਚਾਹੀਦਾ ਹੈ। ਹਾਈ ਕੋਰਟ ਨੇ…
    ਜਲੰਧਰ - ਸਾਕਾ ਨੀਲਾ ਤਾਰਾ ਦੇ ਡੇਢ ਸਾਲ ਬਾਅਦ ਨਕੋਦਰ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ 5 ਬੀੜਾਂ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟਾ ਰਹੇ ਚਾਰ ਸਿੱਖ ਨੌਜਵਾਨਾਂ ਦੀ ਪੁਲੀਸ ਗੋਲੀਆਂ ਨਾਲ ਹੋਈ ਮੌਤ ਬਾਰੇ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪ ਦਾ ਮੁੱਦਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਉਠਾਇਆ। ਡਾ. ਧਰਮਵੀਰ ਗਾਂਧੀ ਨੇ ਆਪਣੇ ਫੇਸਬੁਕ ਪੰਨੇ ’ਤੇ ਦਾਅਵਾ ਕੀਤਾ ਹੈ ਕਿ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸੈਕਟਰੀ ਨੂੰ ਸੱਦ ਕੇ ਪੰਜਾਬ ਸਰਕਾਰ ਨੂੰ ਪੱਤਰ ਲਿਖਣ ਤੇ ਰਿਪੋਰਟ ਭੇਜਣ ਲਈ ਕਿਹਾ ਹੈ।ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਸਾਰੀ ਘਟਨਾ ਦੱਸੀ ਕਿ ਕਿਵੇਂ 2 ਫਰਵਰੀ 1986 ਨੂੰ ਜਲੰਧਰ ਦੇ ਨਕੋਦਰ ਕਸਬੇ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪਾਂ ਦੀ ਬੇਅਦਬੀ ਹੋਈ ਸੀ ਤੇ ਉਸ ਦਾ ਰੋਸ ਪ੍ਰਗਟਾ ਰਹੇ ਚਾਰ ਸਿੱਖ ਨੌਜਵਾਨਾਂ ਨੂੰ 4 ਫਰਵਰੀ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਇਸ ਘਟਨਾ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ…
    ਨਵੀਂ ਦਿੱਲੀ - ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈ ਕੋਰਟ ਦੇ ਫੈਸਲੇ ਮਗਰੋਂ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਇਸ ਮੌਕੇ ਕੇਸ ਦੀ ਗਵਾਹ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਅਤੇ ਜਗਸ਼ੇਰ ਸਿੰਘ ਨੇ ਪੂਰੀ ਲੜਾਈ ’ਚ ਸਹਿਯੋਗ ਦੇਣ ਲਈ ਕੌਮ ਦਾ ਧੰਨਵਾਦ ਕੀਤਾ। ਸ੍ਰੀ ਜੀਕੇ ਨੇ ਕਿਹਾ ਕਿ ਸੱਜਣ ਦੇ ਗੁਨਾਹ ਵੱਡੇ ਹਨ, ਜਿਸ ਲਈ ਉਹਨੂੰ ਉਮਰ ਕੈਦ ਦੀ ਥਾਂ ਫਾਂਸੀ ਮਿਲਣੀ ਚਾਹੀਦੀ ਹੈ। ਦਿੱਲੀ ਕਮੇਟੀ ਪੀੜਤਾਂ ਨੂੰ ਨਾਲ ਲੈ ਕੇ ਸੁਪਰੀਮ ਕੋਰਟ ’ਚ ਪਹੁੰਚ ਕਰੇਗੀ। ਸ੍ਰੀ ਜੀਕੇ ਨੇ ਮੰਗ ਕੀਤੀ ਕਿ ਸੰਸਦ ’ਚ ਰੁਕੇ ਹੋਏ ਫਿਰਕੂ ਹਿੰਸਾ ਵਿਰੋਧੀ ਬਿਲ ਨੂੰ ਤੁਰੰਤ ਪਾਸ ਕੀਤਾ ਜਾਵੇ, ਤਾਂ ਕਿ ਭਵਿੱਖ ’ਚ ਕੋਈ ਵੀ ਸਿਆਸੀ ਪਾਰਟੀ ਆਪਣੇ ਸਿਆਸੀ ਫਾਇਦੇ ਲਈ ਘੱਟਗਿਣਤੀ ਕੌਮਾਂ ਨੂੰ ਆਪਣਾ ਸ਼ਿਕਾਰ ਬਣਾਉਣ ਤੋਂ ਪਰਹੇਜ਼…
    ਜਲੰਧਰ - ਸਿੱਖ ਜਥੇਬੰਦੀਆਂ ਤੇ ਮਨੁੱਖੀ ਅਧਿਕਾਰ ਸੰਸਥਾ ਨੇ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 34 ਸਾਲਾਂ ਬਾਅਦ ਸਿੱਖ ਕਤਲੇਆਮ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸਣਾਉਣ ’ਤੇ ਇਤਰਾਜ਼ ਕਰਦਿਆਂ ਕਿਹਾ ਉਸ ਨੂੰ ਘੱਟੋ-ਘੱਟ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਸੀ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਕਮਲ ਨਾਥ ਖ਼ਿਲਾਫ਼ ਕੇਸ ਚਲਾਉਣ ਦੀ ਮੰਗ ਵੀ ਜ਼ੋਰ ਫੜਨ ਲੱਗੀ ਹੈ। ਇੱਥੇ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਪੰਜਾਬ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਨਹੀਂ, ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਸਵਾਲ ਵੀ ਕੀਤਾ ਕਿ ਇੰਦਰਾ ਗਾਂਧੀ ਦੇ ਕਾਤਲਾਂ ਨੂੰ ਤਾਂ ਬਹੁਤ ਜਲਦੀ ਫਾਂਸੀ ਹੋ ਗਈ ਸੀ, ਪਰ ਬੇਕਸੂਰ ਸਿੱਖਾਂ ਨੂੰ ਮਾਰਨ ਵਾਲੇ ਕਾਂਗਰਸੀਆਂ ਨੂੰ ਸਜ਼ਾ ਦੇਣ ਲਈ 34 ਸਾਲ ਕਿਉਂ ਲੱਗ ਗਏ ? ਉਨ੍ਹਾਂ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਕਮਲ ਨਾਥ ਤੇ ਜਗਦੀਸ਼ ਟਾਈਟਲਰ ਲਈ ਵੀ ਸਜ਼ਾ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ…
    ਲੌਂਗੋਵਾਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਵੰਬਰ 1984 ਵਿਚ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਇਹ ਵੀ ਆਖਿਆ ਹੈ ਕਿ ਸੱਜਣ ਕੁਮਾਰ ਉਮਰ ਕੈਦ ਦਾ ਨਹੀਂ, ਸਗੋਂ ਫਾਂਸੀ ਦੀ ਸਜ਼ਾ ਦਾ ਹੱਕਦਾਰ ਸੀ।ਭਾਈ ਲੌਂਗੋਵਾਲ ਨੇ ਆਖਿਆ ਕਿ 34 ਸਾਲ ਬਾਅਦ ਆਇਆ ਇਹ ਫ਼ੈਸਲਾ ਸਿੱਖ ਕਤਲੇਆਮ ਪੀੜਤਾਂ ਨੂੰ ਕੁਝ ਹੱਦ ਤੱਕ ਰਾਹਤ ਦੇਣ ਵਾਲਾ ਹੈ, ਪਰ ਅਜੇ ਵੀ ਬਹੁਤ ਸਾਰੇ ਦੋਸ਼ੀ ਕਾਨੂੰਨ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਜਗਦੀਸ਼ ਟਾਈਟਲਰ ਸਮੇਤ ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਨੂੰ ਵੀ ਸਖ਼ਤ ਸਜ਼ਾਵਾਂ ਦੀ ਵਕਾਲਤ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ ਅਤੇ ਇਸ ਦੇ ਗਵਾਹਾਂ ਨੂੰ ਮਾਲੀ ਮਦਦ ਦੇਣ ਦੇ ਨਾਲ ਨਾਲ ਸਾਧਨ ਵੀ ਮੁਹੱਈਆ ਕਰਵਾਏ…
    ਨਵੀਂ ਦਿੱਲੀ - ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸੱਜਣ ਕੁਮਾਰ ’ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸੱਜਣ ਕੁਮਾਰ ਤੋਂ ਇਲਾਵਾ ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕਿਸ਼ਨ ਖੋਖਰ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ।ਬੀਬੀਸੀ ਪੱਤਰਕਾਰ ਸੁਚਿਤਰਾ ਮੋਹੰਤੀ ਅਨੁਸਾਰ ਫੈਸਲਾ ਸੁਣਾਉਣ ਵੇਲੇ ਦਿੱਲੀ ਹਾਈ ਕੋਰਟ ਨੇ ਜੱਜ ਨੇ ਕਿਹਾ, 1947 ਵਿੱਚ ਭਾਰਤ - ਪਾਕਿਸਤਾਨ ਦੀ ਵੰਡ ਵੇਲੇ ਕਈ ਲੋਕਾਂ ਦਾ ਕਤਲੇਆਮ ਹੋਇਆ ਸੀ। 37 ਸਾਲਾਂ ਬਾਅਦ ਦਿੱਲੀ ਨੇ ਫਿਰ ਤੋਂ ਉਹੀ ਕਤਲੇਆਮ ਹੋਇਆ।ਇੱਕ ਨਵੰਬਰ 1984 ਵਿੱਚ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਜਗਦੀਸ਼ ਕੌਰ ਦੇ ਵੱਡੇ…
    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ। ਅਕਾਲੀ ਦਲ ਦੀ ਸਥਾਪਨਾ ਦੇ ਐਲਾਨ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਧਰਮ ਸਿੰਘ ਨੇ ਅਰਦਾਸ ਕੀਤੀ।ਅਕਾਲ ਤਖ਼ਤ ’ਤੇ ਅਰਦਾਸ ਕਰਨ ਲਈ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਸਾਹਮਣੇ ਬਣੇ ਪਲਾਜ਼ਾ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਦੀ ਅਗਵਾਈ ਹੇਠ ਪਾਰਟੀ ਦੇ ਸਮਰਥਕ ਇਕੱਠੇ ਹੋਏ। ਅਕਾਲੀ ਦਲ ਦੀ ਸਥਾਪਨਾ ਲਈ ਅਰਦਾਸ ਕਰਨ ਮਗਰੋਂ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਬਾਦਲ ਪਰਿਵਾਰ ’ਤੇ ਸਿੱਖ ਸਿਧਾਤਾਂ ਦਾ ਘਾਣ ਕਰਨ ਦੇ ਦੋਸ਼ ਲਾਏ। ਇਸ ਮੌਕੇ ਪੜ੍ਹੇ ਗਏ ਮਤੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਮੁਆਫ਼ੀ ਦੇਣ,…
    ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕ ਤੇ ਸਿੱਖ ਕਤਲੇਆਮ ਮਾਮਲਿਆਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਦੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਐਲਾਨੇ ਜਾ ਚੁੱਕੇ ਕਮਲ ਨਾਥ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ 'ਤੇ ਆਪਣੀ ਪਾਰਟੀ ਨਾਲ ਆਢਾ ਲਾਉਣ ਦੀ ਅਪੀਲ ਕੀਤੀ ਹੈ ਫੂਲਕਾ ਨੇ ਕਾਂਗਰਸ 'ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਕਮਲਨਾਥ ਨੇ ਰਾਜੀਵ ਗਾਂਧੀ ਦੇ ਕਹਿਣ 'ਤੇ ਰਕਾਬਗੰਜ ਵਿਖੇ ਭੀੜ ਨੂੰ ਭੜਕਾਇਆ ਸੀ ਜਿਸ ਨੇ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭੀੜ ਨੇ ਉੱਥੇ ਦੋ ਸਿੱਖਾਂ ਨੂੰ ਜਿਊਂਦੇ ਸਾੜਿਆ ਗਿਆ ਸੀ ਤੇ ਉਸ ਭੀੜ ਨੂੰ ਕਮਲਨਾਥ ਕੰਟ੍ਰੋਲ ਕਰ ਰਿਹਾ ਸੀ। ਉਨ੍ਹਾਂ ਮੰਗ ਕੀਤੀ ਕਿ ਕਮਲਨਾਥ ਵਿਰੁੱਧ ਕੇਸ ਦਰਜ ਕੀਤਾ ਜਾਵੇ।ਐਚ.ਐਸ. ਫੂਲਕਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਤਿੱਖਾ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਉਹ ਵੀ ਰਾਜੀਵ ਗਾਂਧੀ ਵਾਲੀ ਨੀਤੀ 'ਤੇ ਚੱਲ ਰਹੇ ਹਨ…
    ਡਰਬਨ: ਮਹਾਤਮਾ ਗਾਂਧੀ ਨੂੰ ਨਸਲੀ ਵਿਤਕਰਾ ਕਰਨ ਵਾਲਾ ਦੱਸ ਕੇ ਦੱਖਣੀ ਅਫ਼ਰੀਕਾ ਵਿੱਚੋਂ ਉਨ੍ਹਾਂ ਦਾ ਬੁੱਤ ਹਟਾਇਆ ਗਿਆ ਹੈ। ਇਹ ਪਿਛਲੇ ਦਿਨੀਂ ਘਟਨਾ ਆਕਰਾ ਸਥਿਤ ਯੂਨੀਵਰਸਿਟੀ ਆਫ਼ ਘਾਨਾ ਵਿੱਚ ਵਾਪਰੀ। ਯੂਨੀਵਰਸਿਟੀ ਦੇ ਵਿਦਿਆਰਥੀ ਇਸ ਬੁੱਤ 'ਤੇ ਇਤਰਾਜ਼ ਜਤਾ ਰਹੇ ਸਨ।ਸਾਲ 2016 ਵਿੱਚ ਤਤਕਾਲੀ ਭਾਰਤੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਮਹਾਤਮਾ ਗਾਂਧੀ ਦੇ ਇਸ ਬੁੱਤ ਦਾ ਉਦਘਾਟਨ ਕੀਤਾ ਸੀ। ਉਦੋਂ ਤੋਂ ਹੀ ਅਫ਼ਰੀਕੀ ਵਿਦਿਆਰਥੀ ਇਸ ਦੇ ਵਿਰੁੱਧ ਸਨ ਅਤੇ ਉਨ੍ਹਾਂ ਇਸ ਨੂੰ ਹਟਾਉਣ ਸਬੰਧੀ ਆਨਲਾਈਨ ਪਟੀਸ਼ਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਸੀ। ਸਥਾਨਕ ਵਿਦਿਆਰਥੀਆਂ ਦਾ ਤਰਕ ਹੈ ਕਿ ਗਾਂਧੀ ਨੇ ਜਦ ਵਕਾਲਤ ਕੀਤੀ ਸੀ ਤਾਂ ਅਫ਼ਰੀਕੀ ਮੂਲ ਦੇ ਕਾਲੇ ਲੋਕਾਂ ਬਾਰੇ ਨਿੰਦਣਯੋਗ ਟਿੱਪਣੀਆਂ ਕੀਤੀਆਂ ਸਨ। ਉੱਧਰ, ਅਫ਼ਰੀਕਾ ਦੀ ਗਾਂਧੀ ਮੈਮੋਰੀਅਲ ਕਮੇਟੀ ਦੇ ਚੇਅਰਮੈਨ ਡੇਵਿਡ ਗੇਂਗਨ ਨੇ ਬਾਪੂ ਦਾ ਬੁੱਤ ਹਟਾਏ ਜਾਣ ਨੂੰ ਗ਼ੈਰ ਵਾਜਬ ਕਰਾਰ ਦਿੱਤਾ ਹੈ।ਗੇਂਗਨ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦੇ ਜਿਹੜੇ ਵੀ ਵਿਦਿਆਰਥੀ ਜਾਂ ਪ੍ਰੋਫੈਸਰ ਇਸ ਦੇ ਖ਼ਿਲਾਫ਼ ਹਨ ਉਹ ਤੰਗ ਸੋਚ ਦੇ ਮਾਲਕ ਹਨ। ਦਰਅਸਲ, ਜਿਸ ਸਮੇਂ ਗਾਂਧੀ…
    ਪਟਿਆਲਾ - ਦਮਦਮਾ ਸਾਹਿਬ ਤੋਂ 8 ਦਸੰਬਰ ਨੂੰ ਚਲੇ ਇਨਸਾਫ਼ ਮਾਰਚ ਦੀ ਸਮਾਪਤੀ ਮੌਕੇ ਇਥੇ ਕੀਤੀ ਗਈ ਰੈਲੀ ਦੌਰਾਨ ਸੁਖਪਾਲ ਸਿੰਘ ਖਹਿਰਾ ਧੜੇ, ਲੋਕ ਇਨਸਾਫ਼ ਪਾਰਟੀ ਅਤੇ ਪੰਜਾਬ ਮੰਚ ਨੇ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ’ (ਪੀਡੀਏ) ਬਣਾਉਣ ਦਾ ਐਲਾਨ ਕੀਤਾ। ਆਉਂਦੇ ਦਿਨਾਂ ’ਚ ਅਲਾਇੰਸ ਦੇ ਮੁਖੀ ਦਾ ਐਲਾਨ ਕਰ ਦਿੱਤਾ ਜਾਵੇਗਾ। ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਰੈਲੀ ਵਿੱਚ ਪੁੱਜ ਕੇ ਅਲਾਇੰਸ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ। ਪਹਿਲਾ ਮਤਾ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਜੇਕਰ ਪੰਜਾਬ ਸਰਕਾਰ ਨੇ ਮਾਘੀ ਤੱਕ ਸਜ਼ਾਵਾਂ ਨਾ ਦਿੱਤੀਆਂ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇੱਥੇ ਮਹਿਮਦਪੁਰ ਮੰਡੀ ਵਿੱਚ ਹੋਈ ਰੈਲੀ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਖਹਿਰਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦਾ ਦੋਸ਼ੀ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੋਂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com