ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼ਿਲਾਂਗ - ਪੰਜਾਬ ਸਰਕਾਰ ਵੱਲੋਂ ਸ਼ਿਲਾਂਗ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ 60 ਲੱਖ ਰੁਪਏ ਮੁਆਵਜ਼ਾ ਦੇਣ ਦੇ ਫ਼ੈਸਲੇ ’ਤੇ ਮੇਘਾਲਿਆ ਸਰਕਾਰ ਨੇ ਇਤਰਾਜ ਕੀਤਾ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਇੱਥੇ ਹੋਏ ਦੰਗਾ-ਫ਼ਸਾਦ ਦੌਰਾਨ ਭਾਈਚਾਰੇ ਦਾ ਮਾਲੀ ਨੁਕਸਾਨ ਹੋਇਆ ਸੀ। ਮੇਘਾਲਿਆ ਦੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹੈਮਲੈੱਟਸੋਨ ਦੌਹਲਿੰਗ ਨੇ ਪੰਜਾਬ ਸਰਕਾਰ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਫ਼ੈਸਲਾ ਮਸਲੇ ਨੂੰ ਹੋਰ ਵਿਗਾੜੇਗਾ ਜਦਕਿ ਮੇਘਾਲਿਆ ਸਰਕਾਰ ਸਹਿਮਤੀ ਨਾਲ ਹੱਲ ਦੇ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਨੇ ਇਸੇ ਹਫ਼ਤੇ ਦੇ ਸ਼ੁਰੂ ਵਿਚ ਇਹ ਰਾਸ਼ੀ ਪ੍ਰਵਾਨ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਾਲੀ ਮਦਦ ਵਿਚੋਂ 50 ਲੱਖ ਰੁਪਏ ਖਾਲਸਾ ਮਿਡਲ ਸਕੂਲ ਦੀ ਖ਼ਸਤਾ ਹਾਲ ਇਮਾਰਤ ਲਈ ਰੱਖੇ ਗਏ ਹਨ। ਬਾਕੀ ਰਾਸ਼ੀ ਉਨ੍ਹਾਂ ਸਿੱਖਾਂ ਲਈ ਰੱਖੀ ਗਈ ਹੈ, ਜਿਨ੍ਹਾਂ ਦੀਆਂ ਦੁਕਾਨਾਂ ਤੇ ਟਰੱਕ ਦੰਗਿਆਂ ਦੌਰਾਨ ਨੁਕਸਾਨੇ ਗਏ ਹਨ। ਦੌਹਲਿੰਗ ਨੇ ਕਿਹਾ ਕਿ ਡਿਪਟੀ ਮੁੱਖ ਮੰਤਰੀ ਦੀ ਅਗਵਾਈ ਵਿਚ ਇਕ…
    ਟੋਰਾਂਟੋ - ਕੈਨੇਡਾ ਸਰੀ ਤੋਂ ਮੈਂਬਰ ਪਾਰਲੀਮੈਂਟ ਰਨਦੀਪ ਸਿੰਘ ਸਰਾਂ ਨੇ ਕੈਨੇਡਾ ਦੇ ਪਬਲਿਕ ਸੇਫਟੀ {ਲੋਕ ਰੱਖਿਆ} ਮੰਤਰਾਲੇ ਵਲੋਂ ਜਾਰੀ ਕੀਤੇ ਗਏ ਲੇਖੇ 2018 “Public Report On the Terrorist Threat To Canada” ਵਿੱਚ ‘ਸਿੱਖ, ਖਾਲਿਸਤਾਨੀ,ਕੱਟੜਵਾਦ {Sikh Khalistani Extermism} ਸਿਰਲੇਖ ਹੇਠ ਸਿੱਖਾਂ ਨੂੰ ਕੈਨੇਡਾ ਦੇ ਲਈ ਅੱਤਵਾਦੀ ਖਤਰਾ ਦੱਸੇ ਜਾਣ ਉੱਤੇ ਆਪਣਾ ਪ੍ਰਤੀਕਰਮ ਜਾਹਰ ਕਰਦਿਆਂ ਕਿਹਾ ਹੈ ਕਿ “ਇਸਨੂੰ ਜਲਦੀ ਤੋਂ ਜਲਦੀ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿੳਂਕਿ ਲੇਖੇ ਵਿੱਚ ਇਸ ਸੰਬੰਧੀ ਕੋਈ ਵੀ ਯੋਗ ਤੱਥ, ਕਾਰਣ ਜਾਂ ਸੰਬੰਧਤ ਘਟਨਾਵਾਂ ਦਾ ਵੇਰਵਾ ਨਹੀਂ ਦਿੱਤਾ ਗਿਆ।ਰਨਦੀਪ ਸਿੰਘ ਸਰਾਂ ਨੇ ਆਪਣੇ ਬਿਆਨ ਵਿਚ ਕਿਹਾ ਕਿ “ਸਰੀ ਸੈਂਟਰ ਤੋਂ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ, ਮੈਂ ਅਜਿਹੇ ਖੇਤਰ ਦੀ ਪ੍ਰਤੀਨਿਧਤਾ ਕਰਦਾ ਹਾਂ ਜਿੱਥੇ ਹਜਾਰਾਂ ਦੀ ਗਿਣਤੀ ਵਿਚ ਸਿੱਖ ਰਹਿੰਦੇ ਹਨ। ਇੱਕ ਸਿੱਖ ਹੋਣ ਦੇ ਨਾਤੇ ਜਦੋਂ ਕੋਈ ਅਜਿਹੀ ਰਿਪੋਰਟ ਜਾਰੀ ਹੁੰਦੀ ਹੈ ਤਾਂ ਏਹ ਮੇਰੇ ਨਾਲ ਵੀ ਜੁੜਦੀ ਹੈ। ਸ਼ੁਰੂਆਤੀ ਭੂਮਿਕਾ ਤੋਂ ਬਾਅਦ “ਸਿੱਖ,ਖਾਲਿਸਤਾਨੀ,ਕੱਟੜਵਾਦ” ਸ਼ਬਦ-ਜੋੜ ਪੰਨਾ ਨੰਬਰ 8 ਉੱਤੇ ਦਿਸਦਾ ਹੈ, ਛੋਟੇ ਜਿਹੇ ਪੈਰ੍ਹੇ ਵਿੱਚ…
    ਅਜਨਾਲਾ - ਇੱਥੇ ਦਮਦਮੀ ਟਕਸਾਲ ਵਿਖੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਛੇ ਮਹੀਨੇ ਛੇ ਦਿਨ ਲਾਏ ਬਰਗਾੜੀ ਮੋਰਚੇ ਦੀ ਅਸਫ਼ਲਤਾ ਤੇ ਸਿੱਖ ਸੰਗਤ ਦੀ ਖੱਜਲ-ਖੁਆਰੀ ਲਈ ਜਥੇਦਾਰ ਧਿਆਨ ਸਿੰਘ ਮੰਡ ਜ਼ਿੰਮੇਵਾਰ ਹਨ।ਭਾਈ ਅਜਨਾਲਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਬਰਗਾੜੀ ਮੋਰਚੇ ਦੇ ਸ਼ੁਰੂ ਹੋਣ ਤੋਂ ਤੀਜੇ ਦਿਨ ਹੀ ਪੰਜਾਬ ਸਰਕਾਰ ਨੇ ਮੋਰਚੇ ਦੀਆਂ ਮੁੱਖ ਤਿੰਨ ਮੰਗਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ, ਬਹਿਬਲ ਕਲਾਂ ਕਾਂਡ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਤੇ ਨੌਕਰੀ ਅਤੇ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਚਾਰਾਜੋਈ ਲਈ ਸਹਿਮਤੀ ਪ੍ਰਗਟਾ ਦਿੱਤੀ ਸੀ, ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰ ਕੇ ਧਿਆਨ ਸਿੰਘ ਮੰਡ ਨੇ ਸਰਕਾਰ ਵੱਲੋਂ ਦਿੱਤੇ ਭਰੋਸੇ ਨੂੰ ਠੁਕਰਾ ਦਿੱਤਾ। ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਦੇ ਆਗੂਆਂ ਦੀ 17 ਅਗਸਤ ਨੂੰ ਮੁੜ ਹੋਈ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਸੀ ਕਿ 18 ਅਗਸਤ ਨੂੰ ਇਨ੍ਹਾਂ ਮੰਗਾਂ ਪ੍ਰਤੀ ਸਰਕਾਰ ਨਾਲ ਗੱਲਬਾਤ…
    ਅੰਮ੍ਰਿਤਸਰ - ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੀਨੀਅਰ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਆਦਿ ਨੇ ਅੱਜ ਇਥੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗੀ। ਇਸ ਦੌਰਾਨ ਪਾਰਟੀ ਦੀ ਸ਼ੁਰੂਆਤ ਲਈ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ ਜਿਸ ਵਿਚ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।ਟਕਸਾਲੀ ਆਗੂ ਅੱਜ ਇਥੇ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਤੇ ਨਿਰਾਸ਼ ਆਗੂਆਂ ਤੇ ਕਾਰਕੁਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਪੁੱਜੇ ਸਨ। ਨਵੀਂ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮਰਹੂਮ ਅਕਾਲੀ ਆਗੂ ਮਨਜੀਤ ਸਿੰਘ ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਕਲਕੱਤਾ, ਸਾਬਕਾ ਜ਼ਿਲਾ ਪ੍ਰਧਾਨ ਪ੍ਰਦੀਪ ਸਿੰਘ ਵਾਲੀਆ, ਸ੍ਰੀ ਅਕਾਲ ਤਖ਼ਤ ਦੇ ਮਰਹੂਮ ਜਥੇਦਾਰ ਚੇਤ ਸਿੰਘ ਦੇ ਬੇਟੇ ਤਰਲੋਚਨ ਸਿੰਘ ਸਮੇਤ ਜ਼ਿਲਾ ਅਕਾਲੀ ਜਥੇ ਦੇ ਹੋਰ ਸਾਬਕਾ ਆਗੂ ਤੇ ਕਾਰਕੁਨ ਸ਼ਾਮਲ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ…
    ਰੂਪਨਗਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਥਾਪ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ 1984 ਦੇ ਸਿੱਖ ਵਿਰੋਧੀ ਦੰਗਿਆ ਵਿੱਚ ਕਮਲ ਨਾਥ ਦੀ ਭੂਮਿਕਾ ਜੱਗ ਜਾਹਰ ਹੈ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਬਨਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਪਾਕਿਸਤਾਨ ਦੀ ਚਾਲ ਵਾਲੀ ਦਿੱਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ `ਕਿ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਨੇ ਸਿੱਖ ਸੰਗਤਾਂ ਦੇ ਮਨਾਂ ’ਤੇ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾ ਚੁੱਕਾ ਹੈ ਤਾਂ ਕੈਪਟਨ ਦੁਆਰਾ ਅਜਿਹਾ ਬਿਆਨ ਦੇਣਾ ਮੰਦਾਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਆਕਾਲੀ ਦਲ ਕੁਰਬਾਨੀਆਂ ਅਤੇ ਬਲਿਦਾਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬੀ ਸੂਬੇ…
    ਨਵੀਂ ਦਿੱਲੀ - ਸੀਪੀਆਈਐਮ ਨੇ ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ਨੂੰ ਮੇਘਾਲਿਆ ਹਾਈ ਕੋਰਟ ਦੇ ਜਸਟਿਸ ਸੁਦੀਪ ਰੰਜਨ ਸੇਨ ਨੂੰ ਨਿਆਇਕ ਫ਼ਰਜ਼ਾਂ ਤੋਂ ਲਾਂਭੇ ਕਰਨ ਦੀ ਬੇਨਤੀ ਕੀਤੀ ਹੈ ਜਿਨ੍ਹਾਂ ਆਪਣੇ ਇਕ ਹਾਲੀਆ ਫ਼ੈਸਲੇ ਵਿਚ ਭਾਰਤੀ ਸੰਵਿਧਾਨ ਦੇ ਮੂਲ ਢਾਂਚੇ ਖਿਲਾਫ਼ ਟੀਕਾ ਟਿੱਪਣੀਆਂ ਕੀਤੀਆਂ ਸਨ। ਜਸਟਿਸ ਸੇਨ ਨੇ 12 ਦਸਬੰਰ ਨੂੰ ਸੁਣਾਏ ਫੈਸਲੇ ਵਿਚ ਆਖਿਆ ਸੀ ਕਿ ਭਾਰਤ ਨੂੰ 1947 ਦੀ ਵੰਡ ਵੇਲੇ ਹੀ ਹਿੰਦੂ ਰਾਸ਼ਟਰ ਐਲਾਨ ਦੇਣਾ ਚਾਹੀਦਾ ਸੀ। ਖੱਬੀ ਪਾਰਟੀ ਨੇ ਆਖਿਆ ਕਿ ਜਸਟਿਸ ਸੇਨ ਖਿਲਾਫ਼ ਸੰਸਦ ਵਿਚ ਮਹਾਂਦੋਸ਼ ਦੀ ਕਾਰਵਾਈ ਚਲਾਉਣ ਲਈ ਹੋਰਨਾਂ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਸੀਪੀਆਈਐਮ ਨੇ ਦੋਸ਼ ਲਾਇਆ ਕਿ ਜਸਟਿਸ ਸੇਨ ਨੇ ਹਿੰਦੂ ਰਾਸ਼ਟਰ ਬਾਰੇ ਆਰਐਸਐਸ ਦੀ ਵਿਚਾਰਧਾਰਾ ਪ੍ਰਤੀ ਆਪਣਾ ਸਿਆਸੀ ਅਕੀਦਾ ਜ਼ਾਹਰ ਕੀਤਾ ਹੈ ਤੇ ਇੰਜ ਜੱਜ ਦੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਜੱਜ ਨੇ ਨਾਗਰਿਕਤਾ ਕਾਨੂੰਨ ’ਚ ਸੋਧ ਬਾਰੇ ਇਕ ਸਿਆਸੀ ਬਿਆਨ ਦਿੱਤਾ ਹੈ।
    ਨਰਿੰਦਰ ਪਾਲ ਸਿੰਘ, 98553-13236 *ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਸੰਘਰਸ਼ 1ਜੂਨ 2018 ਨੂੰ ਬਰਗਾੜੀ ਤੋਂ ਸ਼ੁਰੂ ਹੋਇਆ, ਉਹ ਪਹਿਲਾ ਸੰਘਰਸ਼ ਸੀ ਜੋ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਜਥੇਦਾਰਾਂ ਦੁਆਰਾ ਆਰੰਭਿਆ ਗਿਆ।ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਉਪਰੰਤ ਇਹ ਪਹਿਲਾ ਸਿੱਖ ਸੰਘਰਸ਼ ਮੰਨਿਆ ਜਾਵੇਗਾ ਜੋ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਦਾ ਸਹਿਯੋਗ ਪ੍ਰਾਪਤ ਕਰ ਸਕਿਆ।ਅਜੇਹਾ ਇਸ ਕਰਕੇ ਸੰਭਵ ਹੋ ਸਕਿਆ ਕਿ ਕੌਮ ਨੂੰ ਇਹ ਮਾਣ ਸੀ ਕਿ ਜਿਹੜੇ ਜਥੇਦਾਰ ਹੁਣ ਉਸ ਦੀਆਂ ਖਾਹਿਸ਼ਾਂ ਤੇ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੇ ਹਨ ਕਿਸੇ ਇੱਕ ਸ਼ਖਸ਼ ਦੀ ਜੇਬ ਵਿੱਚੋਂ ਨਹੀ ਨਿਕਲੇ ।ਬਰਗਾੜੀ ਇਨਸਾਫ ਮੋਰਚੇ ਦੀ ਆਰੰਭਤਾ ਦੇ ਚਸ਼ਮਦੀਦ ਇਹ ਸਾਖੀ ਭਰਨਗੇ ਕਿ 1ਜੂਨ 2018 ਵਾਲੇ ਦਿਨ ,ਜਦੋਂ ਜਥੇਦਾਰ ਧਿਆਨ ਸਿੰਘ ਮੰਡ ਨੇ ਪੰਥਕ ਇੱਕਠ ਮੁਹਰੇ ਇਹ ਸ਼ਬਦ ਕਹੇ ਸਨ ਕਿ ‘ਕੌਮ ਦਾ ਜਥੇਦਾਰ ਹੋਣ ਦੇ ਨਾਤੇ ਮੇਰਾ ਫਰਜ ਬਣਦਾ ਹੈ ਕਿ ਮੈਂ ਕੌਮ ਨੂੰ ਇਨਸਾਫ ਦਿਵਾਉਣ ਲਈ…
    ਲੁਧਿਆਣਾ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ’ਤੇ ਭੁੱਲਾਂ ਬਖਸ਼ਾਉਣ ਲਈ ਅਰਦਾਸ ਕਰਕੇ ਕੋਈ ਗ਼ਲਤੀ ਨਹੀਂ ਕੀਤੀ ਅਤੇ ਨਾ ਹੀ ਮਰਿਆਦਾ ਭੰਗ ਕੀਤੀ ਹੈ।ਉਹ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰਮਤਿ ਅਨੁਸਾਰ ਹਰ ਸਿੱਖ ਨੂੰ ਹੱਕ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਪਾਠ ਕਰਾ ਕੇ ਭੁੱਲਾਂ ਦੀ ਮੁਆਫ਼ੀ ਦੀ ਅਰਦਾਸ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਭੁੱਲਾਂ ਬਖ਼ਸ਼ਾਉਣ ਦੀ ਅਰਦਾਸ ਗੁਰਮਤਿ ਮਰਿਆਦਾ ਤੇ ਪ੍ਰੰਪਰਾ ਅਨੁਸਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਚਾਹੀਦਾ ਹੈ ਕਿ ਉਹ ਜ਼ਿੰਦਗੀ ਵਿਚ ਹੋਈਆਂ ਭੁੱਲਾਂ ਦੀ ਅਰਦਾਸ ਕਰਦਾ ਰਹੇ।ਉਨ੍ਹਾਂ ਇਕ ਸਵਾਲ…
    ਚੰਡੀਗੜ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਵਰਦਿਆਂ ਕਿਹਾ ਕਿ- ‘ਸਿੱਖ ਕੌਮ ਦੇ ਹਿਤਾਂ ਖ਼ਿਲਾਫ਼ ਤਾਂ ਖ਼ੁਦ ਬਾਦਲ ਹੀ ਭੁਗਤਦੇ ਰਹੇ ਹਨ ਪਰ ਹੁਣ ਉਹ ਬਿਨਾ ਸੋਚੇ-ਸਮਝੇ ਇਲਜ਼ਾਮ ਮੇਰੇ ਤੇ ਲਾ ਰਹੇ ਹਨ। ਚੇਤੇ ਰਹੇ ਕਿ ਸ੍ਰੀ ਬਾਦਲ ਨੇ ਦੋਸ਼ ਲਾਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘਾ ਖੋਲੇ ਜਾਣ ਦੀ ਪ੍ਰਕਿਰਿਆ ਨੂੰ ਸਾਬੋਤਾਜ ਕਰਨ ਦਾ ਜਤਨ ਕਰ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਚ ਅੱਗੇ ਕਿਹਾ ਹੈ ਕਿ ਸ੍ਰੀ ਬਾਦਲ ਨੇ ਹੁਣ ਜਿਹੜਾ ਬਿਆਨ ਦਿੱਤਾ ਹੈ, ਇਹ ਉਨਾਂ ਦੀ ਧਰਮ ਨੂੰ ਆਪਣੇ ਹਿਸਾਬ ਨਾਲ ਵਰਤਣ ਦੀ ਆਦਤ ਦੇ ਬਿਲਕੁਲ ਅਨੁਸਾਰ ਹੀ ਹੈ। ਉਲਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ੍ਰੀ ਬਾਦਲ ਨੇ ਹੁਣ ਇੱਕ ਵਾਰ ਫਿਰ ਪੰਜਾਬ ਦੀ ਜਨਤਾ ਨੂੰ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਗੁੰਮਰਾਹ ਕਰਨ ਦਾ ਜਤਨ ਕੀਤਾ ਹੈ। ਇਹ ਇੰਦਰਾ ਗਾਂਧੀ ਤੋਂ ਲੈ ਕੇ ਡਾ. ਮਨਮੋਹਨ ਸਿੰਘ ਤੱਕ ਦੀ ਕਾਂਗਰਸ ਲੀਡਰਸ਼ਿਪ ਹੀ…
    ਚੰਡੀਗੜ੍ਹ - ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਇੱਕ ਮਹੀਨੇ ਦਾ ਹੋਰ ਵਾਧਾ ਹੋ ਗਿਆ ਹੈ। ਸੂਤਰਾਂ ਮੁਤਾਬਕ ਸ੍ਰੀ ਅਰੋੜਾ ਹੁਣ 31 ਜਨਵਰੀ ਤੱਕ ਡੀਜੀਪੀ ਬਣੇ ਰਹਿਣਗੇ। ਉਨ੍ਹਾਂ ਦੀ 30 ਸਤੰਬਰ ਨੂੰ ਸੇਵਾਮੁਕਤੀ ਤੋਂ ਬਾਅਦ ਕੇਂਦਰ ਸਰਕਾਰ ਨੇ 31 ਦਸੰਬਰ ਤੱਕ ਸੇਵਾਕਾਲ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵਿੱਚ ਸਿਖਰਲੀ ਅਦਾਲਤ ਦੇ ਫ਼ੈਸਲੇ ਸਬੰਧੀ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ’ਚ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਡੀਜੀਪੀ ਦੀ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ ਵੱਲੋਂ ਹੀ ਸੂਬਾਈ ਕਾਡਰ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਪੈਨਲ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਐਕਟ ’ਚ ਵੀ ਸੋਧ ਕਰ ਲਈ ਸੀ ਤੇ ਅਦਾਲਤ ਵਿੱਚ ਕੇਸ ਵੀ ਦਾਇਰ ਕਰ ਦਿੱਤਾ ਸੀ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 8 ਜਨਵਰੀ ਨੂੰ ਹੋਣੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com