ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - 1984 ਦੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਤ ਕੀਤਾ। ਸਮਾਗਮ ਦੌਰਾਨ ਰਾਜੀਵ ਗਾਂਧੀ 'ਤੇ ਕੇਸ ਦਰਜ ਕਰਨ ਤੇ ਕੌਮੀ ਸਨਮਾਨ ਵਾਪਸ ਲੈਣ ਦੀ ਮੰਗ ਵੀ ਉੱਠੀ। ਕਮੇਟੀ ਨੇ ਗਵਾਹਾਂ ਤੇ ਵਕੀਲਾਂ ਨੇ ਸਿਰੋਪਾਓ, ਸ੍ਰੀ ਸਾਹਿਬ, ਚਾਂਦੀ ਦੀ ਤਸ਼ਤਰੀ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਭੇਟ ਕੀਤੇ।ਸਨਮਾਨਿਤ ਕੀਤੇ ਗਏ ਸੱਤ ਗਵਾਹਾਂ ਵਿੱਚ ਜਗਦੀਸ਼ ਕੌਰ, ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੰਗਤ ਸਿੰਘ ਤੇ ਸੁਰਜੀਤ ਸਿੰਘ ਸ਼ਾਮਲ ਸਨ। ਗਵਾਹਾਂ ਦੇ ਨਾਲ-ਨਾਲ ਵਕੀਲ ਆਰ.ਐਸ. ਚੀਮਾ, ਹਰਵਿੰਦਰ ਸਿੰਘ ਫੂਲਕਾ, ਡੀ.ਪੀ. ਸਿੰਘ, ਤਰੰਨੁਮ ਚੀਮਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਤੇ ਕਾਮਨਾ ਵੋਹਰਾ ਨੂੰ ਵੀ ਵਿਸ਼ੇਸ਼ ਸਨਮਾਨ ਮਿਲਿਆ।ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਤੇ ਹੋਰਾਂ ਨੂੰ ਸਜ਼ਾ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀ ਜਗਦੀਸ਼ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜੀਵ ਗਾਂਧੀ ਖਿਲਾਫ ਪਰਚਾ ਦਰਜ ਕਰਨ…
    ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਾਜ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੇ ਇਸ ਨਾਲ ਜੁੜੀ ਹਿੰਸਾ ਦੇ ਮਾਮਲੇ ’ਚ ਸੀਬੀਆਈ ਜਾਂਚ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਵਿਚ ਮਤਾ ਪਾਸ ਕਰ ਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਠਨ ਨੂੰ ਜਾਇਜ਼ ਠਹਿਰਾਇਆ ਗਿਆ ਸੀ ਤੇ ਕਿਸੇ ਕੇਂਦਰੀ ਜਾਂਚ ਏਜੰਸੀ ਵੱਲੋਂ ਜਾਂਚ ਨਾ ਕਰਵਾਏ ਜਾਣ ਬਾਰੇ ਮਤਾ ਪਾਸ ਕੀਤਾ ਗਿਆ ਸੀ। ਹਾਈ ਕੋਰਟ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਬੇਅਦਬੀ ਤੇ ਇਸ ਨਾਲ ਜੁੜੇ ਹਿੰਸਾ ਦੇ ਮਾਮਲਿਆਂ ਵਿਚ ਪਾਰਦਰਸ਼ੀ, ਨਿਰਪੱਖ ਤੇ ਤੇਜ਼ੀ ਨਾਲ ਜਾਂਚ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਾਲ ਜੁੜੇ ਕਾਨੂੰਨੀ ਅੜਿੱਕੇ ਦਾ ਅੰਤ ਹੋ ਗਿਆ ਹੈ। ਅਦਾਲਤ ਨੇ ਕਿਹਾ ਕਿ ਏਜੰਸੀਆਂ ਵੱਲੋਂ ਜਾਂਚ ਵਿਚ ਕੀਤੀ ਦੇਰੀ ਕਾਰਨ ਕਮਿਸ਼ਨ ਦੇ ਗਠਨ ਦੀ ਲੋੜ ਪਈ। ਹਾਈ ਕੋਰਟ ਨੇ ਕਿਹਾ ਕਿ ਸੂਬਾਈ ਅਥਾਰਿਟੀ ਨੂੰ ਅਜਿਹੇ…
    ਸੰਗਰੂਰ - ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇ ਸ਼ੋ੍ਰਮਣੀ ਅਕਾਲੀ ਦਲ ਦੀ ਹੋਂਦ ਬਚਾਉਣੀ ਹੈ ਤਾਂ ਪਾਰਟੀ 'ਤੇ ਕਬਜ਼ਾ ਕਰੀ ਬੈਠੇ ਆਗੂ ਨੰੂ ਇਕ ਪਾਸੇ ਹੋ ਜਾਣਾ ਚਾਹੀਦਾ ਹੈ | ਅੱਜ ਇੱਥੇ 'ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਜੇ ਇਹ ਆਗੂ ਕੁੁਰਬਾਨੀ ਦੇਣ ਲਈ ਅੱਗੇ ਆਉਣ ਤਾਂ ਪਾਰਟੀ ਬਚ ਸਕਦੀ ਹੈ ਅਤੇ ਦੁਖੀ ਹੋ ਕੇ ਪਾਰਟੀ ਛੱਡਣ ਵਾਲੇ ਆਗੂ ਵੀ ਵਾਪਸ ਆ ਸਕਦੇ ਹਨ | ਜਦ ਸ: ਢੀਂਡਸਾ ਨੰੂ ਇਸ ਆਗੂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸਪਸ਼ਟ ਕਿਹਾ ਕਿ ਉਨ੍ਹਾਂ ਦਾ ਇਸ਼ਾਰਾ ਪਾਰਟੀ ਪ੍ਰਧਾਨ ਵੱਲ ਹੈ | ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੰੂ ਹੀ ਪਾਰਟੀ ਦਾ ਮੁੜ ਪ੍ਰਧਾਨ ਬਣ ਜਾਣਾ ਚਾਹੀਦਾ ਹੈ | ਲੋਕ ਸਭਾ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਨੰੂ ਲੋਕ ਸਭਾ ਚੋਣ ਨਾ ਲੜਨ ਬਾਰੇ…
    ਪਟਿਆਲਾ - ਬਰਗਾੜੀ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਸਵਾਗਤ ਕਰਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਘਿਨਾਉਣੀਆਂ ਹੱਤਿਆਵਾਂ ਦਾ ਸ਼ਿਕਾਰ ਹੋਏ ਬੇਕਸੂਰ ਲੋਕਾਂ ਦੇ ਪਰਿਵਾਰਾਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਜਾਣ ਬੁੱਝ ਕੇ ਇਨ੍ਹਾਂ ਹੱਤਿਆਵਾਂ ਦੀ ਜਾਂਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ’ਤੇ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾ ਕੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਕੋਈ ਵੀ ਵਿਅਕਤੀ ਕਾਨੂੰਨ ਦੇ ਸ਼ਿਕੰਜੇ ’ਚੋਂ ਬਚ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਗੋਲੀਬਾਰੀ ਘਟਨਾ ਦੀ ਐਫ.ਆਈ.ਆਰ. ਵਿੱਚ ਨਾਮ ਆਉਣ ’ਤੇ ਪੁਲੀਸ ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਇਹ ਜਾਂਚ ਸੀ.ਬੀ.ਆਈ. ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਵਿੱਚ ਭਰੋਸਾ ਜ਼ਾਹਰ…
    ਜਲੰਧਰ - ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਐੱਫਆਈਆਰ ਵਿੱਚ ਨਾਮਜ਼ਦ ਪੁਲੀਸ ਅਧਿਕਾਰੀਆਂ ਦੀ ਰਿੱਟ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ ਜਾਂ ਫਿਰ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਜ਼ਿਕਰਯੋਗ ਹੈ ਕਿ ਇਨ੍ਹਾਂ ਪੁਲੀਸ ਅਧਿਕਾਰੀਆਂ ਨੇ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ ਕਿ ਇਸ ਮਾਮਲੇ ਦੀ ਆਜ਼ਾਦਾਨਾ ਜਾਂਚ ਕਰਵਾਉਣ ਲਈ ਇਹ ਮਾਮਲਾ ਸੀਬੀਆਈ ਦੇ ਹਵਾਲੇ ਕੀਤਾ ਜਾਵੇ। ਹਾਈ ਕੋਰਟ ਨੇ ਇਨ੍ਹਾਂ ਅਧਿਕਾਰੀਆਂ ਦੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਾਮਲ ਪੁਲੀਸ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ’ਤੇ ਸਿੱਖ ਭਾਈਚਾਰੇ ’ਚ ਸਰਕਾਰ ਵਿਰੁੱਧ ਬਹੁਤ ਜ਼ਿਆਦਾ ਗੁੱਸਾ ਹੈ। ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਮੋਰਚੇ ਦੇ ਅਗਲੇ ਪੜਾਅ ਲਈ 27 ਜਨਵਰੀ ਨੂੰ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਵਿਚਾਰ…
    ਮਾਲੇਰਕੋਟਲਾ - ਕੈਨੇਡੀਅਨ ਨਾਗਰਿਕ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਦੇ ਕਤਲ ਕੇਸ ’ਚ ਮੁਲਜ਼ਮ ਉਸ ਦੀ ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ, ਜਿਨ੍ਹਾਂ ਨੂੰ ਕੈਨੇਡੀਅਨ ਅਥਾਰਿਟੀ ਨੇ ਵੀਰਵਾਰ ਨੂੰ ਦਿੱਲੀ ਹਵਾਈ ਅੱਡੇ ’ਤੇ ਸੰਗਰੂਰ ਪੁਲੀਸ ਹਵਾਲੇ ਕੀਤਾ ਸੀ, ਨੂੰ ਅੱਜ ਮਾਲੇਰਕੋਟਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਦਾ ਚਾਰ ਦਿਨਾ ਪੁਲੀਸ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੰਨ 2000 ਵਿੱਚ ਜੱਸੀ ਸਿੱਧੂ ਨੂੰ ਅਣਖ਼ ਖ਼ਾਤਰ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਰਹਿੰਦੀ ਜੱਸੀ ਦੀ ਮਾਂ ਅਤੇ ਮਾਮੇ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਨੂੰ ਲੰਮੀ ਜੱਦੋਜਹਿਦ ਕਰਨੀ ਪਈ ਹੈ। ਦੱਸਣਯੋਗ ਹੈ ਕਿ ਕੈਨੇਡੀਅਨ ਨਾਗਰਿਕ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਨੇ 1999 ’ਚ ਭਾਰਤ ਆ ਕੇ ਸੁਖਵਿੰਦਰ ਸਿੰਘ ਸੁੱਖੀ ਉਰਫ਼ ਮਿੱਠੂ ਵਾਸੀ ਕਾਉਂਕੇ ਖੋਸਾ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ। ਇਸ ਵਿਆਹ ’ਤੇ ਜੱਸੀ ਸਿੱਧੂ ਦੀ ਮਾਂ ਨੂੰ ਇਤਰਾਜ਼ ਸੀ। ਸੰਨ 2000 ਦੇ ਜੂਨ ਮਹੀਨੇ ਵਿਚ ਮਾਲੇਰਕੋਟਲਾ-ਖੰਨਾ ਰੋਡ ਸਥਿਤ ਪਿੰਡ ਖਾਨਪੁਰ ਤੋਂ ਨਾਰੀਕੇ ਨੂੰ ਜਾਂਦੀ ਸੜਕ…
    ਅਟਾਰੀ (ਅੰਮ੍ਰਿਤਸਰ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਵਲੋਂ ਹਰ ਹਾਲਤ ਵਿਚ ਤਿਆਰ ਕੀਤਾ ਜਾਵੇਗਾ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਵਾਲਾ ਹਿੱਸਾ ਕੇਂਦਰ ਸਰਕਾਰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰੇਗੀ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਯੋਜਨਾ ਦੀ ਪ੍ਰਗਤੀ ਬਾਰੇ ਸਮੀਖਿਆ ਵੀ ਕੀਤੀ ਹੈ।ਇੱਥੇ ਅਟਾਰੀ-ਸਰਹੱਦ ’ਤੇ ਦਰਸ਼ਕ ਗੈਲਰੀ ਦਾ ਉਦਘਾਟਨ ਅਤੇ ਬੀਐਸਐੱਫ ਜਵਾਨਾਂ ਦੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਆਏ ਕੇਂਦਰੀ ਗ੍ਰਹਿ ਮੰਤਰੀ ਨੇ ਰੀਟ੍ਰੀਟ ਰਸਮ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਯੋਜਨਾ ਬਾਰੇ ਵੱਖ ਵੱਖ ਮੰਤਰਾਲਿਆਂ ਦੇ ਸਕੱਤਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਹੈ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਸਬੰਧੀ ਕੰਮ ਨਿਰਧਾਰਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਗ੍ਰਹਿ ਮੰਤਰੀ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਹਦਾਇਤ ਵੀ ਕੀਤੀ…
    ਨਵੀਂ ਦਿੱਲੀ - ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਪੂਨਮ ਏ.ਬਾਂਬਾ ਵੱਲੋਂ ਜਾਰੀ ਵਾਰੰਟ ਵਿੱਚ ਸੱਜਣ ਕੁਮਾਰ ਨੂੰ 28 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਤਿਹਾੜ ਜੇਲ੍ਹ ਦਾ ਪ੍ਰਸ਼ਾਸਨ ਸੱਜਣ ਨੂੰ ਅੱਜ ਕੇਸ ਦੀ ਸੁਣਵਾਈ ਦੌਰਾਨ ਪੇਸ਼ ਕਰਨ ਵਿੱਚ ਨਾਕਾਮ ਰਿਹਾ ਸੀ। ਟਰਾਇਲ ਕੋਰਟ ਵਿੱਚ ਚੱਲ ਰਹੇ ਇਸ ਕੇਸ ਵਿੱਚ ਕੁਮਾਰ ਸਮੇਤ ਦੋ ਹੋਰਨਾਂ ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਖਿਲਾਫ਼ ਦੰਗਿਆਂ ਤੇ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੀ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਕੁਮਾਰ, ਦਿੱਲੀ ਹਾਈ ਕੋਰਟ ਵੱਲੋਂ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਸੁਣਾਈ ਉਮਰ ਕੈਦ ਦੀ ਸਜ਼ਾ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ। ਕੇਸ ਦੀ ਗਵਾਹ ਚਾਮ ਕੌਰ ਨੇ ਪਿਛਲੇ ਸਾਲ 16 ਨਵੰਬਰ ਨੂੰ ਅਦਾਲਤ ਸਾਹਮਣੇ ਸੱਜਣ ਕੁਮਾਰ ਦੀ ਸ਼ਨਾਖ਼ਤ ਕਰਦਿਆਂ ਕਿਹਾ ਸੀ ਕਿ ਇਸੇ ਸ਼ਖ਼ਸ ਨੇ ਕਥਿਤ ਸਿੱਖਾਂ ਨੂੰ ਮਾਰਨ ਲਈ ਭੀੜ…
    ਪਟਿਆਲਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਹਾਰਾਸ਼ਟਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਿੱਧੀ ਦਖ਼ਲਅੰਦਾਜ਼ੀ ਕਰ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਪ੍ਰਬੰਧਕੀ ਬੋਰਡ ਵਿਚ ਛੇੜਛਾੜ ਕਰ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਦੀ ਸਿੱਧੀ ਚੋਣ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਸਿੱਖ ਕੌਮ ਵਿਰੋਧੀ ਕਾਰਵਾਈਆਂ ਤੋਂ ਗੁਰੇਜ਼ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਅਪੀਲ ਕੀਤੀ ਕਿ ਇਹ ਮਾਮਲਾ ਤੁਰੰਤ ਮਹਾਰਾਸ਼ਟਰ ਸਰਕਾਰ ਕੋਲ ਉਠਾਇਆ ਜਾਵੇ।
    ਅੰਮ੍ਰਿਤਸਰ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਸਿੱਖ ਧਰਮ ਦੀ ਅਰਦਾਸ ਦੇ ਵਾਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸ਼ਲਾਘਾ ਲਈ ਵਰਤੇ ਜਾਣ ਦੇ ਮਾਮਲੇ ’ਚ ਸਪੱਸ਼ਟੀਕਰਨ ਦੇਣ ਲਈ 28 ਜਨਵਰੀ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ ਹੈ।ਇਸ ਦੀ ਪੁਸ਼ਟੀ ਕਰਦਿਆਂ ਅਕਾਲ ਤਖ਼ਤ ਦੇ ਸਕੱਤਰੇਤ ਤੋਂ ਵਧੀਕ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਵਤਾਰ ਸਿੰਘ ਹਿੱਤ ਨੂੰ ਪੱਤਰ ਭੇਜ ਦਿੱਤਾ ਹੈ। ਸ੍ਰੀ ਹਿੱਤ ਦਿੱਲੀ ਕਮੇਟੀ ਦੇ ਵੀ ਪ੍ਰਧਾਨ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਪੱਤਰ ਵਿਚ ਉਨ੍ਹਾਂ ਨੂੰ 28 ਜਨਵਰੀ ਨੂੰ ਸਵੇਰੇ ਦਸ ਵਜੇ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਵਾਸਤੇ ਆਖਿਆ ਗਿਆ ਹੈ। ਵੇਰਵਿਆਂ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 13 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ। ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਸ਼ੀਤਲਕੁੰਡ ਦੀ ਨਵੀਂ ਇਮਾਰਤ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com