ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਰੂਪਨਗਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਥਾਪ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ 1984 ਦੇ ਸਿੱਖ ਵਿਰੋਧੀ ਦੰਗਿਆ ਵਿੱਚ ਕਮਲ ਨਾਥ ਦੀ ਭੂਮਿਕਾ ਜੱਗ ਜਾਹਰ ਹੈ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਬਨਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਪਾਕਿਸਤਾਨ ਦੀ ਚਾਲ ਵਾਲੀ ਦਿੱਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ `ਕਿ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਨੇ ਸਿੱਖ ਸੰਗਤਾਂ ਦੇ ਮਨਾਂ ’ਤੇ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾ ਚੁੱਕਾ ਹੈ ਤਾਂ ਕੈਪਟਨ ਦੁਆਰਾ ਅਜਿਹਾ ਬਿਆਨ ਦੇਣਾ ਮੰਦਾਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਆਕਾਲੀ ਦਲ ਕੁਰਬਾਨੀਆਂ ਅਤੇ ਬਲਿਦਾਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬੀ ਸੂਬੇ…
    ਨਵੀਂ ਦਿੱਲੀ - ਸੀਪੀਆਈਐਮ ਨੇ ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ਨੂੰ ਮੇਘਾਲਿਆ ਹਾਈ ਕੋਰਟ ਦੇ ਜਸਟਿਸ ਸੁਦੀਪ ਰੰਜਨ ਸੇਨ ਨੂੰ ਨਿਆਇਕ ਫ਼ਰਜ਼ਾਂ ਤੋਂ ਲਾਂਭੇ ਕਰਨ ਦੀ ਬੇਨਤੀ ਕੀਤੀ ਹੈ ਜਿਨ੍ਹਾਂ ਆਪਣੇ ਇਕ ਹਾਲੀਆ ਫ਼ੈਸਲੇ ਵਿਚ ਭਾਰਤੀ ਸੰਵਿਧਾਨ ਦੇ ਮੂਲ ਢਾਂਚੇ ਖਿਲਾਫ਼ ਟੀਕਾ ਟਿੱਪਣੀਆਂ ਕੀਤੀਆਂ ਸਨ। ਜਸਟਿਸ ਸੇਨ ਨੇ 12 ਦਸਬੰਰ ਨੂੰ ਸੁਣਾਏ ਫੈਸਲੇ ਵਿਚ ਆਖਿਆ ਸੀ ਕਿ ਭਾਰਤ ਨੂੰ 1947 ਦੀ ਵੰਡ ਵੇਲੇ ਹੀ ਹਿੰਦੂ ਰਾਸ਼ਟਰ ਐਲਾਨ ਦੇਣਾ ਚਾਹੀਦਾ ਸੀ। ਖੱਬੀ ਪਾਰਟੀ ਨੇ ਆਖਿਆ ਕਿ ਜਸਟਿਸ ਸੇਨ ਖਿਲਾਫ਼ ਸੰਸਦ ਵਿਚ ਮਹਾਂਦੋਸ਼ ਦੀ ਕਾਰਵਾਈ ਚਲਾਉਣ ਲਈ ਹੋਰਨਾਂ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ। ਸੀਪੀਆਈਐਮ ਨੇ ਦੋਸ਼ ਲਾਇਆ ਕਿ ਜਸਟਿਸ ਸੇਨ ਨੇ ਹਿੰਦੂ ਰਾਸ਼ਟਰ ਬਾਰੇ ਆਰਐਸਐਸ ਦੀ ਵਿਚਾਰਧਾਰਾ ਪ੍ਰਤੀ ਆਪਣਾ ਸਿਆਸੀ ਅਕੀਦਾ ਜ਼ਾਹਰ ਕੀਤਾ ਹੈ ਤੇ ਇੰਜ ਜੱਜ ਦੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਜੱਜ ਨੇ ਨਾਗਰਿਕਤਾ ਕਾਨੂੰਨ ’ਚ ਸੋਧ ਬਾਰੇ ਇਕ ਸਿਆਸੀ ਬਿਆਨ ਦਿੱਤਾ ਹੈ।
    ਨਰਿੰਦਰ ਪਾਲ ਸਿੰਘ, 98553-13236 *ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਸੰਘਰਸ਼ 1ਜੂਨ 2018 ਨੂੰ ਬਰਗਾੜੀ ਤੋਂ ਸ਼ੁਰੂ ਹੋਇਆ, ਉਹ ਪਹਿਲਾ ਸੰਘਰਸ਼ ਸੀ ਜੋ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਜਥੇਦਾਰਾਂ ਦੁਆਰਾ ਆਰੰਭਿਆ ਗਿਆ।ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਉਪਰੰਤ ਇਹ ਪਹਿਲਾ ਸਿੱਖ ਸੰਘਰਸ਼ ਮੰਨਿਆ ਜਾਵੇਗਾ ਜੋ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਦਾ ਸਹਿਯੋਗ ਪ੍ਰਾਪਤ ਕਰ ਸਕਿਆ।ਅਜੇਹਾ ਇਸ ਕਰਕੇ ਸੰਭਵ ਹੋ ਸਕਿਆ ਕਿ ਕੌਮ ਨੂੰ ਇਹ ਮਾਣ ਸੀ ਕਿ ਜਿਹੜੇ ਜਥੇਦਾਰ ਹੁਣ ਉਸ ਦੀਆਂ ਖਾਹਿਸ਼ਾਂ ਤੇ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੇ ਹਨ ਕਿਸੇ ਇੱਕ ਸ਼ਖਸ਼ ਦੀ ਜੇਬ ਵਿੱਚੋਂ ਨਹੀ ਨਿਕਲੇ ।ਬਰਗਾੜੀ ਇਨਸਾਫ ਮੋਰਚੇ ਦੀ ਆਰੰਭਤਾ ਦੇ ਚਸ਼ਮਦੀਦ ਇਹ ਸਾਖੀ ਭਰਨਗੇ ਕਿ 1ਜੂਨ 2018 ਵਾਲੇ ਦਿਨ ,ਜਦੋਂ ਜਥੇਦਾਰ ਧਿਆਨ ਸਿੰਘ ਮੰਡ ਨੇ ਪੰਥਕ ਇੱਕਠ ਮੁਹਰੇ ਇਹ ਸ਼ਬਦ ਕਹੇ ਸਨ ਕਿ ‘ਕੌਮ ਦਾ ਜਥੇਦਾਰ ਹੋਣ ਦੇ ਨਾਤੇ ਮੇਰਾ ਫਰਜ ਬਣਦਾ ਹੈ ਕਿ ਮੈਂ ਕੌਮ ਨੂੰ ਇਨਸਾਫ ਦਿਵਾਉਣ ਲਈ…
    ਲੁਧਿਆਣਾ - ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ’ਤੇ ਭੁੱਲਾਂ ਬਖਸ਼ਾਉਣ ਲਈ ਅਰਦਾਸ ਕਰਕੇ ਕੋਈ ਗ਼ਲਤੀ ਨਹੀਂ ਕੀਤੀ ਅਤੇ ਨਾ ਹੀ ਮਰਿਆਦਾ ਭੰਗ ਕੀਤੀ ਹੈ।ਉਹ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੁਰਮਤਿ ਅਨੁਸਾਰ ਹਰ ਸਿੱਖ ਨੂੰ ਹੱਕ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਪਾਠ ਕਰਾ ਕੇ ਭੁੱਲਾਂ ਦੀ ਮੁਆਫ਼ੀ ਦੀ ਅਰਦਾਸ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਭੁੱਲਾਂ ਬਖ਼ਸ਼ਾਉਣ ਦੀ ਅਰਦਾਸ ਗੁਰਮਤਿ ਮਰਿਆਦਾ ਤੇ ਪ੍ਰੰਪਰਾ ਅਨੁਸਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਚਾਹੀਦਾ ਹੈ ਕਿ ਉਹ ਜ਼ਿੰਦਗੀ ਵਿਚ ਹੋਈਆਂ ਭੁੱਲਾਂ ਦੀ ਅਰਦਾਸ ਕਰਦਾ ਰਹੇ।ਉਨ੍ਹਾਂ ਇਕ ਸਵਾਲ…
    ਚੰਡੀਗੜ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਵਰਦਿਆਂ ਕਿਹਾ ਕਿ- ‘ਸਿੱਖ ਕੌਮ ਦੇ ਹਿਤਾਂ ਖ਼ਿਲਾਫ਼ ਤਾਂ ਖ਼ੁਦ ਬਾਦਲ ਹੀ ਭੁਗਤਦੇ ਰਹੇ ਹਨ ਪਰ ਹੁਣ ਉਹ ਬਿਨਾ ਸੋਚੇ-ਸਮਝੇ ਇਲਜ਼ਾਮ ਮੇਰੇ ਤੇ ਲਾ ਰਹੇ ਹਨ। ਚੇਤੇ ਰਹੇ ਕਿ ਸ੍ਰੀ ਬਾਦਲ ਨੇ ਦੋਸ਼ ਲਾਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਸਾਹਿਬ ਲਾਂਘਾ ਖੋਲੇ ਜਾਣ ਦੀ ਪ੍ਰਕਿਰਿਆ ਨੂੰ ਸਾਬੋਤਾਜ ਕਰਨ ਦਾ ਜਤਨ ਕਰ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਚ ਅੱਗੇ ਕਿਹਾ ਹੈ ਕਿ ਸ੍ਰੀ ਬਾਦਲ ਨੇ ਹੁਣ ਜਿਹੜਾ ਬਿਆਨ ਦਿੱਤਾ ਹੈ, ਇਹ ਉਨਾਂ ਦੀ ਧਰਮ ਨੂੰ ਆਪਣੇ ਹਿਸਾਬ ਨਾਲ ਵਰਤਣ ਦੀ ਆਦਤ ਦੇ ਬਿਲਕੁਲ ਅਨੁਸਾਰ ਹੀ ਹੈ। ਉਲਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ੍ਰੀ ਬਾਦਲ ਨੇ ਹੁਣ ਇੱਕ ਵਾਰ ਫਿਰ ਪੰਜਾਬ ਦੀ ਜਨਤਾ ਨੂੰ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਗੁੰਮਰਾਹ ਕਰਨ ਦਾ ਜਤਨ ਕੀਤਾ ਹੈ। ਇਹ ਇੰਦਰਾ ਗਾਂਧੀ ਤੋਂ ਲੈ ਕੇ ਡਾ. ਮਨਮੋਹਨ ਸਿੰਘ ਤੱਕ ਦੀ ਕਾਂਗਰਸ ਲੀਡਰਸ਼ਿਪ ਹੀ…
    ਚੰਡੀਗੜ੍ਹ - ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਇੱਕ ਮਹੀਨੇ ਦਾ ਹੋਰ ਵਾਧਾ ਹੋ ਗਿਆ ਹੈ। ਸੂਤਰਾਂ ਮੁਤਾਬਕ ਸ੍ਰੀ ਅਰੋੜਾ ਹੁਣ 31 ਜਨਵਰੀ ਤੱਕ ਡੀਜੀਪੀ ਬਣੇ ਰਹਿਣਗੇ। ਉਨ੍ਹਾਂ ਦੀ 30 ਸਤੰਬਰ ਨੂੰ ਸੇਵਾਮੁਕਤੀ ਤੋਂ ਬਾਅਦ ਕੇਂਦਰ ਸਰਕਾਰ ਨੇ 31 ਦਸੰਬਰ ਤੱਕ ਸੇਵਾਕਾਲ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵਿੱਚ ਸਿਖਰਲੀ ਅਦਾਲਤ ਦੇ ਫ਼ੈਸਲੇ ਸਬੰਧੀ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ’ਚ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਡੀਜੀਪੀ ਦੀ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ ਵੱਲੋਂ ਹੀ ਸੂਬਾਈ ਕਾਡਰ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਪੈਨਲ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਐਕਟ ’ਚ ਵੀ ਸੋਧ ਕਰ ਲਈ ਸੀ ਤੇ ਅਦਾਲਤ ਵਿੱਚ ਕੇਸ ਵੀ ਦਾਇਰ ਕਰ ਦਿੱਤਾ ਸੀ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 8 ਜਨਵਰੀ ਨੂੰ ਹੋਣੀ…
    ਅੰਮ੍ਰਿਤਸਰ - ਬਰਗਾੜੀ ਮੋਰਚੇ ਦੀ ਸਮਾਪਤੀ ਦੇ ਫ਼ੈਸਲੇ ਨੂੰ ਲੈ ਕੇ ਮੁਤਵਾਜ਼ੀ ਜਥੇਦਾਰਾਂ ਵਿਚਾਲੇ ਉਸ ਵੇਲੇ ਮਤਭੇਦ ਸਾਹਮਣੇ ਆਏ, ਜਦੋਂ ਭਾਈ ਧਿਆਨ ਸਿੰਘ ਮੰਡ ਤੇ ਹੋਰਾਂ ਨੇ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ, ਜਦੋਂਕਿ ਦੂਜੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵੱਖਰੇ ਤੌਰ ’ਤੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਭਾਈ ਮੰਡ ਨੇ ਮੋਰਚੇ ਦੇ ਦੂਜੇ ਪੜਾਅ ਦੀ ਰੂਪ-ਰੇਖਾ ਉਲੀਕਣ ਲਈ 20 ਦਸੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਸੱਦ ਲਈ ਹੈ, ਜਿਸ ਮਗਰੋਂ ਸੰਘਰਸ਼ ਨੂੰ ਸੱਥਾਂ ਤੇ ਗਲੀਆਂ ਵਿਚ ਲਿਜਾਇਆ ਜਾਵੇਗਾ। ਦੇਰ ਸ਼ਾਮ ਵੱਖਰੇ ਤੌਰ ’ਤੇ ਪੁੱਜੇ ਭਾਈ ਦਾਦੂਵਾਲ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਬਰਗਾੜੀ ਮੋਰਚੇ ਦੀ ਸਮਾਪਤੀ ਦੇ ਫ਼ੈਸਲੇ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਫ਼ੈਸਲਾ ਆਪਸੀ ਸਹਿਮਤੀ ਨਾਲ ਨਹੀਂ ਕੀਤਾ ਗਿਆ, ਸਗੋਂ ਫ਼ੈਸਲਾ ਲੈਣ ਵਿਚ ਕਾਹਲੀ ਕੀਤੀ ਗਈ ਹੈ। ਇਹ ਮੋਰਚਾ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਚੱਲਣਾ ਚਾਹੀਦਾ ਸੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਭਾਈ ਮੰਡ ਦੇ ਇਸ…
    ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਵਿਚ ਰੋੜੇ ਅਟਕਾਉਣ ਤੋਂ ਵਰਜਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦੀ ਚਿੰਤਾ ਕਰਨ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਉੱਤੇ ਛੱਡ ਦੇਣੀ ਚਾਹੀਦੀ ਹੈ ਤੇ ਬਤੌਰ ਪੰਜਾਬ ਦੇ ਮੁੱਖ ਮੰਤਰੀ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਕੀਤੇ ਉਪਰਾਲੇ ਦਾ ਸਮਰਥਨ ਕਰਨਾ ਚਾਹੀਦਾ ਹੈ।ਸ੍ਰੀ ਬਾਦਲ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਇਸ ਪਵਿੱਤਰ ਟੀਚੇ ਦੀ ਪ੍ਰਾਪਤੀ ਲਈ ਜਿਸ ਨੇ ਵੀ ਭੂਮਿਕਾ ਨਿਭਾਈ ਹੈ, ਉਹ ਬੇਸ਼ੱਕ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕੁਝ ਕਹਿਣ ਜਾਂ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਵਿਚ ਰੁਕਾਵਟ ਪੈ ਸਕਦੀ ਹੋਵੇ। ਸ੍ਰੀ ਬਾਦਲ ਨੇ ਕਿਹਾ…
    ਚੰਡੀਗੜ੍ਹ - ਪੰਜਾਬ ਵਜ਼ਾਰਤ ਦੀ ਮੀਟਿੰਗ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਕੈਬਨਿਟ ਮੀਟਿੰਗ ਮੌਕੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ (ਟੈਂਪਰੇਰੀ ਰਿਲੀਜ਼) ਐਕਟ, 1962 ਦੇ ਸੈਕਸ਼ਨ 3 ਦੇ ਸਬ ਸੈਕਸ਼ਨ 2 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਨਾਲ ਜੇਲ੍ਹਾਂ ਵਿੱਚ ਚੰਗੇ ਵਿਹਾਰ ਵਾਲੇ ਕੈਦੀਆਂ ਦੀ ਪੈਰੋਲ ਤਿੰਨ ਹਫ਼ਤਿਆਂ ਤੋਂ ਵਧਾ ਕੇ ਚਾਰ ਹਫ਼ਤੇ ਅਤੇ ਇਕ ਸਾਲ ਵਿੱਚ ਪੈਰੋਲ 12 ਹਫ਼ਤਿਆਂ ਤੋਂ ਵਧਾ ਕੇ 16 ਹਫ਼ਤੇ ਕਰ ਦਿੱਤੀ ਗਈ ਹੈ। ਇਸ ਸਬੰਧੀ ਬਿੱਲ ਪੰਜਾਬ ਵਿਧਾਨ ਸਭਾ ਦੇ 13 ਦਸੰਬਰ ਤੋਂ ਸ਼ੁਰੂ ਹੋ ਰਹੇ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ।ਵਜ਼ਾਰਤ ਨੇ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਆਰਡੀਨੈਂਸ-2018 ਨੂੰ ਵੀ ਸੈਸ਼ਨ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਆਰਡੀਨੈਂਸ ਨੂੰ ਐਕਟ ਦੇ ਰੂਪ ਵਿੱਚ ਤਬਦੀਲ ਕਰਨ ਲਈ ਵਿਧਾਨ ਸਭਾ ਦੇ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਕੈਬਨਿਟ ਨੇ ਸ਼ਿਲਾਂਗ ਹਿੰਸਾ…
    ਨਵੀਂ ਦਿੱਲੀ - ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਤੇ ਰੁਝਾਨਾਂ ਅਨੁਸਾਰ ਕਾਂਗਰਸ ਨੇ ਭਾਜਪਾ ਤੋਂ ਰਾਜਸਥਾਨ ਅਤੇ ਛੱਤੀਸ਼ਗੜ ਖੋਹ ਲਏ ਹਨ। ਜਦੋਂ ਕਿ ਮੱਧ ਪ੍ਰਦੇਸ਼ ਵਿਚ ਬਰਾਬਰ ਦੀ ਟੱਕਰ ਚੱਲ ਰਹੀ ਹੈ। ਪ੍ਰੰਤੂ ਕਾਂਗਰਸ ਭਾਜਪਾ ਤੋਂ ਅੱਗੇ ਹੈ। ਤੇਲੰਗਾਨਾ ’ਚ ਸਾਬਕਾ ਮੁੱਖ ਮੰਤਰੀ ਚੰਦਰ ਸ਼ੇਖਰ ਰਾਵ ਦੀ ਪਾਰਟੀ ਟੀ.ਆਰ.ਐਸ. ਨੇ ਹੂੰਝਾਂ ਫੇਰ ਜਿੱਤ ਪ੍ਰਾਪਤ ਕੀਤੀ ਹੈ ਜਦੋਂ ਕਿ ਮਿਜੋਰਾਮ ’ਚ ਐਮ.ਐਨ.ਐਫ. ਨੇ ਕਾਂਗਰਸ ਨੂੰ ਬੁਰੀ ਤਰਾਂ ਹਾਰ ਦਾ ਝਟਕਾ ਦਿੱਤਾ ਹੈ। ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਵਿਚ ਨਿਰਾਸ਼ਤਾਂ ਦੀ ਲਹਿਰ ਦਿਖਾਈ ਦੇ ਰਹੀ ਹੈ। ਜਦੋਂ ਕਿ ਕਾਂਗਰਸ ਖੁਸ਼ੀ ਨਾਲ ਫੁੱਲੀ ਨਹੀਂ ਸਮਾ ਰਹੀ। ਹੁਣ ਜਦੋਂ ਕਿ ਲੋਕ ਸਭਾ ਚੋਣਾਂ ਪੰਜ ਮਹੀਨੇ ਦੂਰ ਹਨ ਉਦੋ ਭਾਜਪਾ ਦੇ ਪ੍ਰਭਾਵ ਵਾਲੇ ਮੰਨੇ ਜਾਂਦੇ ਸੂਬਿਆਂ ’ਚ ਭਾਜਪਾ ਦਾ ਹੋਇਆ ਬੋਰੀ ਬਿਸਤਰਾ ਗੋਲ ਕੀ ਪ੍ਰਭਾਵ ਦੇਵੇਗਾ ਇਹ ਦੇਖਣ ਵਾਲੀ ਗੱਲ ਹੈ। ਦੇਸ਼ ਦੇ ਅਰਥ ਸ਼ਾਸ਼ਤਰੀ ਅੰਦਾਜਾ ਲਗਾ ਰਹੇ ਹਨ ਕਿ ਇਸ ਹਾਰ ਨੂੰ ਵੇਖਦਿਆਂ ਮੋਦੀ ਕੋਈ ਵੱਡਾ ਫੈਸਲਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com