ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨ ਦੌਰਾਨ ਪੁਲਿਸ ਕਰਮੀਆਂ ਨਾਲ ਉਲਝਣ ਦੇ ਮਾਮਲੇ 'ਚ ਖੁਦ ਨੂੰ ਸ਼ਿਵ ਸੈਨਾ ਆਗੂ ਆਖਦੇ ਨਿਸ਼ਾਂਤ ਸ਼ਰਮਾ ਅਤੇ ਦੋ ਹੋਰ ਨੂੰ ਅਦਾਲਤ ਨੇ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ | ਜੇਲ੍ਹ ਬ੍ਰੇਕ ਮਾਮਲੇ 'ਚ 2011 'ਚ ਪੁਲਿਸ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸੈਕਟਰ 17 ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਨ ਲਈ ਲਿਆਈ ਸੀ ਜਿਸ ਦੌਰਾਨ ਨਿਸ਼ਾਂਤ ਸ਼ਰਮਾ ਅਤੇ ਉਸ ਦੇ ਸਾਥੀਆਂ ਨੇ ਪੁਲਿਸ ਦੀ ਡਿਊਟੀ ਵਿਚ ਵਿਘਨ ਪਾ ਕੇ ਭਾਈ ਹਵਾਰਾ ਤੇ ਭਿਉਰਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ | ਦੋਸ਼ੀਆਂ 'ਚ ਨਿਸ਼ਾਂਤ ਸ਼ਰਮਾ, ਆਸ਼ੂਤੋਸ਼ ਗੌਤਮ ਅਤੇ ਰਾਮੇਸ਼ ਕੁਮਾਰ ਦੱਤ ਦੇ ਨਾਂਅ ਸ਼ਾਮਿਲ ਹਨ ਜਿਨ੍ਹਾਂ ਨੂੰ ਅਦਾਲਤ ਨੇ ਧਾਰਾ 186, 332, 353, 341 ਅਤੇ 34 ਤਹਿਤ ਦੋਸ਼ੀ ਕਰਾਰ ਦਿੱਤਾ | ਮਾਮਲੇ ਵਿਚ ਇਕ ਹੋਰ ਮੁਲਜ਼ਮ ਮਨੀਸ਼ ਸੂਦ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ | ਅਦਾਲਤ ਨੇ ਹਰੇਕ ਦੋਸ਼ੀ…
    ਪਟਿਆਲਾ - ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਇਕ ਵਿਸੇਸ਼ ਮੁਲਾਕਾਤ 'ਚ ਆਖਿਆ ਕਿ ਪੰਜਾਬ ਨੂੰ ੂ ਸਾਰੀਆਂ ਹੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਨੇ ਇਸ ਜਗ੍ਹਾ 'ਤੇ ਖੜਾ ਕਰ ਦਿੱਤਾ ਹੈ ਕਿ ਇਸ ਨੂੰ ਮੁੜ ਪੈਰਾਂ ਸਿਰ ਕਰਨ ਲਈ ਵੱਡੀ ਜੱਦੋ ਜਹਿਦ ਕਰਨੀ ਹੋਵੇਗੀ | ਉਨ੍ਹਾਂ ਆਖਿਆ ਕਿ ਸਬੂੇ ਦੀ ਵਿੱਤੀ ਹਾਲਤ ਕੀ ਹੈ ਤੇ ਇਹ ਕਿੱਥੇ ਖੜਾ ਹੈ, ਇਸ ਬਾਰੇ ਸਿਆਸੀ ਪਾਰਟੀਆਂ ਨੇ ਕਦੇ ਵੀ ਨਹੀਂ ਸੋਚਿਆ | ਸ. ਢੀਂਡਸਾ ਨੇ ਆਖਿਆ ਕਿ ਅੱਜ ਪੰਜਾਬ ਉੱਪਰ ਵੱਡੀ ਪੱਧਰ 'ਤੇ ਕਰਜ਼ਾ ਚੜਿ੍ਹਆ ਹੋਇਆ ਹੈ, ਰਾਜ ਅੰਦਰ ਨਸ਼ਾ ਜਿਉਂ ਦੀ ਤਿਉਂ ਹੈ, ਇਸ ਲਈ ਦਾਅਵੇ ਕੁਝ ਵੀ ਹੋਣ, ਪਰ ਪੰਜਾਬ ਨੂੰ ਇਸ ਸਥਿਤੀ ਤੱਕ ਲਿਜਾਣ ਲਈ ਸਾਰੀਆਂ ਪਾਰਟੀਆਂ ਜਿੰਮੇਵਾਰ ਹਨ | ਉਨ੍ਹਾਂ ਆਖਿਆ ਕਿ ਪੰਜਾਬ ਨੂੰ ਸੰਭਾਲਣ ਦੀ ਥਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਇਕ ਦੂਜੇ ਨੂੰ ਨੀਵਾਂ ਦਿਖਾਉਣ ਤੇ ਗਾਲਾਂ ਕੱਢਣ 'ਤੇ ਲੱਗੀਆਂ ਹੋਈਆਂ ਹਨ | ਪੰਜਾਬ ਦੀਆਂ ਸਮੱਸਿਆਵਾਂ ਨੂੰ ਦੂਰ…
    ਚੰਡੀਗੜ/ਪੰਚਕੂਲਾ - ਪੰਚਕੂਲਾ ਦੀ ਸੀਬੀਆਈ ਦੀ ਵਿਸੇਸ਼ ਅਦਾਲਤ ਨੇ ਪੱਤਰਕਾਰ ਛਤਰਪਤੀ ਹੱਤਿਆਕਾਂਡ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਿੰਘ ਅਤੇ ਉਸਦੇ ਤਿੰਨ ਸਾਥੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਹ ਚਾਰੇ ਜਣੇ ਲੰਘੀ 11 ਜਨਵਰੀ ਨੂੰ ਇਸ ਹੱਤਿਆ ਕਾਂਡ ਵਿਚ ਦੋਸ਼ੀ ਕਰਾਰ ਦਿੱਤੇ ਸਨ। ਪੱਤਰਕਾਰ ਛਤਰਪਤੀ ਹੱਤਿਆਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਡੇਰਾ ਮੁੱਖੀ ਤਾਂ ਰੋਹਤਕ ਦੀ ਸੁਨਾਰੀਆਂ ਜੇਲ ਵਿਚ ਹੀ ਸਨ, ਜਦਕਿ ਉਨ•ਾਂ ਦੇ ਤਿੰਨ ਲੋਕ ਨਿਰਮਲ, ਕੁਲਦੀਪ ਅਤੇ ਕ੍ਰਿਸ਼ਨ ਲਾਲ ਨੂੰ ਅੰਬਾਲਾ ਦੀ ਜੇਲ ਵਿਚ ਰੱਖਿਆ ਗਿਆ ਸੀ। ਇਹ ਪਹਿਲਾਂ ਮੌਕਾ ਸੀ ਕਿ ਸੀਬੀਆਈ ਦੀ ਅਦਾਲਤ ਨੇ ਆਨ-ਲਾਇਨ, ਵੀਡਿਉਂ ਕਾਨਫਰੰਸਿੰਗ ਰਾਹੀ ਸਜਾ ਸੁਣਾਈ। ਡੇਰਾ ਮੁੱਖੀ ਪਹਿਲਾਂ ਹੀ ਸਾਧਵੀ ਯੋਨ ਸ਼ੋਸ਼ਨ ਮਾਮਲੇ ਵਿਚ 20 ਸਾਲ ਦੀ ਸਜਾ ਅਧੀਨ ਰੋਹਤਕ ਦੀ ਸੁਣਾਰੀਆਂ ਜੇਲ ਵਿਚ ਸਜਾ ਕੱਟ ਰਹੇ ਹਨ। ਸੁਣਵਾਈ ਦੌਰਾਨ ਡੇਰਾ ਮੁੱਖੀ ਸਿਰ ਝੁਕਾ ਕੇ ਖੜੇ ਰਹੇ। ਉਨ•ਾਂ ਵੱਲੋਂ ਜੁਆਬ ਹੀ ਵਕੀਲ ਵੱਲੋਂ ਦਿੱਤਾ ਗਿਆ। ਪੀੜਤ ਪੱਖ ਦੀ ਦਲੀਲ ਸੀ ਕਿ ਡੇਰਾ ਮੁੱਖੀ…
    ਨਵੀਂ ਦਿੱਲੀ - ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਐੱਚ. ਐੱਸ. ਫੂਲਕਾ ਨੇ ਸਿੱਖ ਕਤਲੇਆਮ ਦੇ ਮੁੱਦੇ 'ਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ 'ਡਿਬੇਟ' ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਵਲੋਂ ਬੀਤੇ ਦਿਨ ਦਿੱਲੀ ਕਾਂਗਰਸ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨਾਲ ਪਹਿਲੀ ਲਾਈਨ 'ਚ ਟਾਈਟਲਰ ਦੇ ਬੈਠਣ 'ਤੇ ਸਿੱਖਾਂ ਨੇ ਇਤਰਾਜ਼ ਜ਼ਾਹਰ ਕੀਤਾ ਸੀ, ਜਿਸ ਤੋਂ ਬਾਅਦ ਟਾਈਟਲਰ ਇਕ ਵਾਰ ਫਿਰ ਚਰਚਾ 'ਚ ਆ ਗਏ। ਫੂਲਕਾ ਨੇ ਕਿਹਾ ਕਿ ਪੈਸੇ ਦੇ ਜ਼ੋਰ 'ਤੇ ਟਾਈਟਲਰ ਨੇ ਕਲੋਜ਼ਰ ਰਿਪੋਰਟ ਲਈ ਸੀ, ਜੋ ਕਿ ਹਾਈਕੋਰਟ ਵਲੋਂ ਰੱਦ ਕਰ ਦਿੱਤੀ ਗਈ।ਉਨ੍ਹਾਂ ਕਿਹਾ ਕਿ ਟਾਈਟਲਰ ਸਿੱਖਾਂ ਦਾ ਕਾਤਲ ਹੈ। ਇਸ ਮੌਕੇ ਫੂਲਕਾ ਨੇ ਕਾਂਗਰਸ 'ਤੇ ਵੀ ਨਿਸ਼ਾਨੇ ਸਾਧੇ। ਇਸ ਤੋਂ ਇਲਾਵਾ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਨ 'ਚ ਉਤਰੇ ਫੂਲਕਾ ਨੇ ਕਿਹਾ ਕਿ ਜ਼ੀਰਾ ਦੀ ਗੱਲ ਸੁਣਨੀ ਚਾਹੀਦੀ ਹੈ ਨਾ ਕਿ ਉਸ ਦੀ ਆਵਾਜ਼ ਨੂੰ ਦਬਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਲਬੀਰ ਜ਼ੀਰਾ ਨੇ ਜਿਨ੍ਹਾਂ…
    ਅੰਮ੍ਰਿਤਸਰ - ਆਉਂਦੀ 22 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਵੰਬਰ 1984 ’ਚ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਤੇ ਅਦਾਲਤਾਂ ’ਚ ਉਨ੍ਹਾਂ ਦੇ ਕੇਸ ਲੜਨ ਵਾਲੇ ਵਕੀਲਾਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ ਪਰ ਉਹ ਸੁਪਰੀਮ ਕੋਰਟ ਦੇ ਵਕੀਲ ਐੱਚਐੱਸ ਫੂਲਕਾ ਨੂੰ ਸਨਮਾਨਿਤ ਨਹੀਂ ਕਰੇਗੀ ਪਰ ਸਿੱਖ ਕਤਲੇਆਮ ਦੇ ਪੀੜਤਾਂ, ਖ਼ਾਸ ਕਰ ਕੇ ਚਸ਼ਮਦੀਦ ਗਵਾਹਾਂ ਨੇ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨੂੰ ‘ਗ਼ੈਰ–ਵਾਜਬ’ ਕਰਾਰ ਦਿੱਤਾ ਹੈ।ਚੇਤੇ ਰਹੇ ਕਿ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਸੀ ਕਿ ਜਿਹੜੇ ਗਵਾਹਾਂ ਦੀ ਬਦੌਲਤ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੰਭਵ ਹੋਈ ਹੈ, ਉਨ੍ਹਾਂ ਨੂੰ ਆਉਂਦੀ 22 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।ਪਹਿਲਾਂ ਜੱਥੇਦਾਰ ਲੌਂਗੋਵਾਲ ਨੇ ਜਦੋਂ ਇਹ ਸਨਮਾਨ ਸਮਾਰੋਹ ਬੀਤੀ 26 ਦਸੰਬਰ, 2018 ਨੂੰ ਕਰਵਾਉਣ ਦਾ ਐਲਾਨ ਕੀਤਾ ਸੀ; ਤਦ ਉਨ੍ਹਾਂ ਨੇ ਬਾਕਾਇਦਾ ਸ੍ਰੀ ਐੱਚਐੱਸ…
    ਨਵੀਂ ਦਿੱਲੀ - ਗੁਰਮੀਤ ਰਾਮ ਰਹੀਮ ਸਿੰਘ ਇੰਸਾ, ਡੇਰਾ ਸੱਚਾ ਸੌਦਾ ਸਿਰਸਾ ਦਾ ਤੀਜਾ ਗੁਰੂ ਹੈ। ਰਾਮ ਰਹੀਮ ਦਾ ਜਨਮ 15 ਅਗਸਤ 1967 ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਗੁਰੂਸਰ ਮੋੜੀਆ ਨਾਂ ਦੇ ਪਿੰਡ ਚ ਇੱਕ ਜੱਟ ਸਿੱਖ ਪਰਿਵਾਰ ਚ ਹੋਇਆ।ਗੁਰਮੀਤ ਨੂੰ 23 ਸਤੰਬਰ 1990 ਨੂੰ ਡੇਰੇ ਦੀ ਗੱਦੀ ਸੌਂਪੀ ਗਈ ਸੀ ਜਦਕਿ ਡੇਰੇ ਦੀ ਸਥਾਪਨਾਂ ਸਾਲ 1948 ਚ ਸ਼ਾਹ ਮਸਤਾਨਾ ਮਹਾਰਾਜ ਨੇ ਕੀਤੀ ਸੀ। ਇਸ ਲਈ ਹਰਿਆਣਾ ਦੇ ਸਿਰਸਾ ਨੂੰ ਚੁਣਿਆ ਗਿਆ। ਸ਼ਾਹ ਮਸਤਾਨਾ ਬਲੁਚਿਸਤਾਨ ਦੇ ਕਾਲਕਟ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਨ੍ਹਾਂ ਨੇ ਇੱਕ ਝੋਪੜੀ ਤੋਂ ਅਧਿਆਤਮਕ ਸਮਾਗਮਾਂ ਤੇ ਸਤਸੰਗਾਂ ਨਾਲ ਇਸਦੀ ਸ਼ੁਰੂਆਤ ਕੀਤੀ ਸੀ।ਸ਼ਾਹ ਮਸਤਾਨਾ ਮਗਰੋਂ ਇਹ ਗੱਦੀ ਸਤਨਾਮ ਮਹਾਰਾਜ ਨੇ ਸਾਂਭੀ। ਸਤਨਾਮ ਮਹਾਰਾਜ ਦਾ ਜਨਮ ਸਿਰਸਾ ਦੇ ਜਲਾਲਵਾਲਾ ਨਾਂ ਦੇ ਕਸਬੇ ਚ ਹੋਇਆ ਸੀ। ਉਨ੍ਹਾਂ ਦੇ ਸਮੇਂ ਚ ਪ੍ਰੇਮੀਆਂ ਦੀ ਗਿਣਤੀ ਲੱਖਾਂ ਚ ਪੁੱਜ ਚੁੱਕੀ ਸੀ ਪਰ ਰਾਮ ਰਹੀਮ ਦੇ ਡੇਰਾ ਦੀ ਗੱਦੀ ਸੰਭਾਲਦਿਆਂ ਹੀ ਡੇਰਾ ਪ੍ਰੇਮੀਆਂ ਦੀ ਗਿਣਤੀ ਕਰੋੜਾਂ ਚ ਹੋਣ ਲੱਗੀ।ਡੇਰੇ ਨੂੰ ਸਮਰਥਨ ਦਾ…
    ਪੰਚਕੂਲਾ - ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿਚ ਸੀਬੀਆਈ ਅਦਾਲਤ ਵੱਲੋਂ 17 ਜਨਵਰੀ ਨੂੰ ਸਿਰਸਾ ਦੇ ਡੇਰਾ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਸਮੇਤ ਚਾਰ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾਣੀ ਹੈ। ਇਸ ਦੇ ਮੱਦੇਨਜ਼ਰ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੁਲੀਸ ਨੇ ਇਸ ਸਬੰਧ ਵਿਚ 17 ਨਾਕੇ ਲਾਏ ਹਨ ਤੇ 1200 ਜਵਾਨਾਂ ਨੂੰ ਤਾਇਨਾਤ ਕੀਤਾ ਹੈ। ਇਸੇ ਤਰ੍ਹਾਂ ਦਸ ਡਿਊਟੀ ਮੈਜਿਸਟਰੇਟ ਲਾਏ ਗਏ ਹਨ ਤੇ ਨੌਵੀਂ ਬਟਾਲੀਅਨ ਤਾਇਨਾਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਦੇ ਆਸਪਾਸ ਤਿੰਨ ਏਸੀਪੀ ਨਿਯੁਕਤ ਕੀਤੇ ਗਏ ਹਨ। ਪੰਚਕੂਲਾ ਪੁਲੀਸ ਨੇ ਮੀਡੀਆ ਕਰਮੀਆਂ ਨੂੰ ਵੀ ਦੋ ਸੌ ਮੀਟਰ ਦੀ ਦੂਰੀ ’ਤੇ ਰਹਿਣ ਲਈ ਕਿਹਾ ਹੈ। ਡੀਸੀਪੀ ਕਮਲਜੀਤ ਗੋਇਲ ਅਨੁਸਾਰ ਮੀਡੀਆ ਵਾਲਿਆਂ ਨੂੰ ਆਈ ਕਾਰਡ ਦੇਖ ਕੇ ਹੀ ਅੱਗੇ ਜਾਣ ਦਿੱਤਾ ਜਾਵੇਗਾ। ਚੌਕਾਂ ’ਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ। ਸਿਵਲ ਵਰਦੀ ਵਿਚ ਖ਼ੁਫ਼ੀਆ ਪੁਲੀਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਤੇ ਘੋੜ ਸਵਾਰ ਪੁਲੀਸ ਵੀ ਮੰਗਾਈ ਗਈ ਹੈ।ਡੇਰਾ ਮੁਖੀ ਸਮੇਤ ਚਾਰਾਂ ਮੁਲਜ਼ਮਾਂ ਨੂੰ ਸਜ਼ਾ ਸੁਣਾਏ ਜਾਣ ਦੇ…
    ਫ਼ਰੀਦਕੋਟ - ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਅਤੇ ਉਸ ਦੇ ਸਾਥੀ ਤਲਜੀਤ ਸਿੰਘ ਨੂੰ ਸਥਾਨਕ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਜਾਂਚ ਏਜੰਸੀ ਨੇ ਇਸ ਮਾਮਲੇ ’ਚ ਪੜਤਾਲ ਨੂੰ 90 ਦਿਨਾਂ ’ਚ ਮੁਕੰਮਲ ਕਰਨਾ ਸੀ ਪਰ ਅੱਜ ਤੱਕ ਅਪਰੇਸ਼ਨ ਸੈੱਲ ਇਸ ਮਾਮਲੇ ਦੀ ਪੜਤਾਲ ਮੁਕੰਮਲ ਨਹੀਂ ਕਰ ਸਕਿਆ। ਹਾਲਾਂਕਿ ਅਪਰੇਸ਼ਨ ਸੈੱਲ ਨੇ ਜਾਂਚ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਵਧੀਕ ਸੈਸ਼ਨ ਜੱਜ ਨੇ ਸਮਾਂ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ। ਜੁਡੀਸ਼ਲ ਮੈਜਿਸਟਰੇਟ ਚੇਤਨ ਸ਼ਰਮਾ ਨੇ ਬਾਜਾਖਾਨਾ ਥਾਣੇ ਵਿੱਚ ਮੁਲਜ਼ਮਾਂ ਖ਼ਿਲਾਫ਼ ਦਰਜ ਹੋਏ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਤਲਜੀਤ ਸਿੰਘ ਦੀ ਰਿਹਾਈ ਯਕੀਨੀ ਹੋ ਗਈ ਹੈ। ਜਦੋਂ ਕਿ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਖ਼ਿਲਾਫ਼ ਕੁਝ ਹੋਰ ਮੁਕੱਦਮੇ ਹਨ, ਜਿਨ੍ਹਾਂ ਵਿੱਚ ਉਸ ਨੂੰ ਅਜੇ ਤੱਕ ਜ਼ਮਾਨਤ ਨਹੀਂ ਮਿਲੀ। ਦੱਸਣਯੋਗ ਹੈ ਕਿ ਸਟੇਟ ਸਪੈਸ਼ਲ ਸੈੱਲ ਨੇ ਜੱਗੀ ਜੌਹਲ ਖ਼ਿਲਾਫ਼ ਇੱਕ ਦਰਜਨ ਦੇ ਕਰੀਬ…
    ਚੰਡੀਗੜ੍ਹ - ਆਈਜੀ ’ਤੇ ਸ਼ਰਾਬ ਮਾਫ਼ੀਆ ਨਾਲ ਗੰਢ-ਤੁੱਪ ਦੇ ਦੋਸ਼ ਲਾਉਣ ਵਾਲੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਨੇ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਜ਼ੀਰਾ ਹਲਕੇ ਦੇ ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਨੇ ਅਸਹਿਮਤੀ ਜਤਾਈ ਅਤੇ ਉਸ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਕਾਂਗਰਸ ਦੇ ਇਸ ਫ਼ੈਸਲੇ ਨਾਲ ਅਜੇ ਸਵਾਲ ਜਿਉਂ ਦਾ ਤਿਉਂ ਕਾਇਮ ਹੈ ਕਿ ਵਿਧਾਇਕ ਵੱਲੋਂ ਸੀਨੀਅਰ ਪੁਲੀਸ ਅਧਿਕਾਰੀ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਸਥਿਤੀ ਕੌਣ ਸਪੱਸ਼ਟ ਕਰੇਗਾ? ਜ਼ਿਕਰਯੋਗ ਹੈ ਕਿ ਕਾਂਗਰਸ ਵਿਧਾਇਕ ਨੇ ਪਿਛਲੇ ਦਿਨੀਂ ਪੰਚਾਂ ਅਤੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਫਿਰੋਜ਼ਪੁਰ ਰੇਂਜ ਦੇ ਆਈਜੀ ’ਤੇ ਦੋਸ਼ ਲਾਉਂਦਿਆਂ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ।ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਬਤ ਵਿਚਾਰ ਵਟਾਂਦਰਾ ਕੀਤਾ ਜਿਸ ਮਗਰੋਂ ਜ਼ੀਰਾ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਸੁਣਾਇਆ ਗਿਆ। ਕਾਂਗਰਸ…
    ਚੰਡੀਗੜ੍ਹ - ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਹੁਣ 30 ਸਤੰਬਰ, 2019 ਤੱਕ ਡੀਜੀਪੀ ਦੇ ਅਹੁਦੇ ‘ਤੇ ਕਾਇਮ ਰਹਿਣਗੇ। ਉਨ੍ਹਾਂ ਦਾ ਕਾਰਜਕਾਲ ਆਉਂਦੀ 31 ਜਨਵਰੀ ਨੂੰ ਖ਼ਤਮ ਹੋ ਰਿਹਾ ਸੀ ਪਰ ਹੁਣ ਉਹ ਅਗਲੇ 9 ਮਹੀਨੇ ਹੋਰ ਇਸੇ ਅਹੁਦੇ ‘ਤੇ ਬਰਕਰਾਰ ਰਹਿ ਸਕਣਗੇ। ਇਹ ਜਾਣਕਾਰੀ ਕੇਂਦਰੀ ਪਰਸੋਨਲ ਮੰਤਰਾਲੇ ਵੱਲੋਂ ਦਿੱਲੀ ਤੋਂ ਜਾਰੀ ਆਪਣੇ ਇੱਕ ਹੁਕਮ ਰਾਹੀਂ ਦਿੱਤੀ ਗਈ ਹੈ।ਇਹ ਐਲਾਨ ਅਜਿਹੇ ਵੇਲੇ ਆਇਆ ਹੈ, ਜਦੋਂ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਮੇਤ ਪੰਜ ਰਾਜਾਂ ਦੀ ਉਹ ਦਲੀਲ ਮੁੱਢੋਂ ਰੱਦ ਕਰ ਦਿੱਤੀ ਸੀ; ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬੇ ਦੇ ਡੀਜੀਪੀ ਦੀ ਨਿਯੁਕਤੀ ਯੂਪੀਐੱਸਸੀ ਨੂੰ ਨਹੀਂ, ਸਗੋਂ ਰਾਜ ਸਰਕਾਰਾਂ ਨੂੰ ਹੀ ਕਰਨ ਦੇਣੀ ਚਾਹੀਦੀ ਹੈ।1982 ਬੈਚ ਦੇ ਆਈਪੀਐੱਸ ਅਧਿਕਾਰੀ ਸ੍ਰੀ ਸੁਰੇਸ਼ ਅਰੋੜਾ ਦੇ ਕਾਰਜਕਾਲ ਨੂੰ ਪਿਛਲੇ ਵਰ੍ਹੇ ਤਿੰਨ ਮਹੀਨਿਆਂ ਲਈ ਵਧਾਇਆ ਗਿਆ ਸੀ। ਤੇ ਹੁਣ ਕੈਬਿਨੇਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਉਨ੍ਹਾਂ ਦਾ ਕਾਰਜਕਾਲ ਉਨ੍ਹਾਂ ਦੀ ਸੇਵਾ–ਮੁਕਤੀ ਦੇ ਨਿਰਧਾਰਤ ਸਮੇਂ (30 ਸਤੰਬਰ, 2018) ਤੋਂ 12 ਮਹੀਨਿਆਂ ਲਈ ਵਧਾ ਦਿੱਤਾ ਹੈ ਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com