ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ‘ਸਿੱਖਜ਼ ਫਾਰ ਜਸਟਿਸ’ ਵੱਲੋਂ ਲੰਡਨ ਵਿੱਚ ਕਰਵਾਈ ਜਾ ਰਹੀ ਰੈਲੀ ’ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇੱਕਮਤ ਹਨ। ਉਧਰ, ਖੁਫੀਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਪੰਜਾਬ ਇੰਟੈਲੀਜੈਂਸ ਅਤੇ ਆਈਬੀ ਵੱਲੋਂ ਗਰਮਦਲੀਆਂ ਤੇ ਖਾਲਿਸਤਾਨ ਦੇ ਹਮਾਇਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਐਸਜੇਐਫ ਦੀਆਂ ਗਤੀਵਿਧੀਆਂ ਪੰਜਾਬ ਲਈ ਨੁਕਸਾਨਦੇਹ ਹਨ। ਮੰਤਰੀ ਕੈਪਟਨ ਅਮਰਿੰਦਰ ਸਿੰਘ ਰੈਫਰੰਡਮ ਦਾ ਵਿਰੋਧ ਕਰਦਿਆਂ ਆਖ ਚੁੱਕੇ ਹਨ ਕਿ ਪੰਜਾਬ ਵਾਸੀ ਇਸ ਦਾ ਹੁੰਗਾਰਾ ਨਹੀਂ ਭਰਨਗੇ। ਅਕਾਲੀ ਨੇਤਾਵਾਂ ਦੀ ਸੁਰ ਵੀ ਕੁੱਝ ਇਸੇ ਤਰ੍ਹਾਂ ਦੀ ਹੈ।ਦੂਜੇ ਪਾਸੇ ਭਾਰਤ ਦੇ ਵਿਰੋਧ ਦੇ ਬਾਵਜੂਦ ਬਰਤਾਨੀਆ ਨੇ 12 ਅਗਸਤ ਨੂੰ ਰੈਲੀ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਜਾਇਜ਼ ਠਹਿਰਾਇਆ ਹੈ ਜਦੋਂ ਕਿ ਭਾਰਤ ਨੇ ਕਿਹਾ ਸੀ ਕਿ ਰੈਲੀ ਕਰਨ ਵਾਲੇ ਇਨ੍ਹਾਂ ਵੱਖਵਾਦੀਆਂ ਦਾ ਉਦੇਸ਼ ਭਾਰਤ ਵਿੱਚ ਖੇਤਰੀ ਅਖੰਡਤਾ ਨੂੰ ਠੇਸ ਪਹੁੰਚਾਉਣਾ ਹੈ। ਬਰਤਾਨੀਆ ਦੇ ਹਾਈ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਕਿਹਾ ਸੀ ਕਿ ਬਰਤਾਨੀਆ ਦਾ ਕਾਨੂੰਨ ਲੋਕਾਂ…
    ਸਰੀ, 10 ਅਗਸਤ : ਕੈਨੇਡਾ ਦੀਆਂ ਤਿੰਨ ਵੱਡੀਆਂ ਫੈਡਰਲ ਪਾਰਟੀਆਂ ‘ਚ ਸ਼ੁਮਾਰ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ. ਡੀ. ਪੀ.) ਦੇ ਕੌਮੀ ਆਗੂ ਜਗਮੀਤ ਸਿੰਘ ਨੇ ਸੂਬੇ ਬਿ੍ਰਟਿਸ਼ ਕੋਲੰਬੀਆ ਦੇ ਬਰਨਬੀ ਸਾਊਥ ਹਲਕੇ ਤੋਂ ਸੰਸਦ ਮੈਂਬਰ ਦੇ ਅਹੁਦੇ ਲਈ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਮੌਜੂਦਾ ਸੰਸਦ ਮੈਂਬਰ ਕੈਨੇਡੀ ਸਟੂਅਰਟ ਵੈਨਕੂਵਰ ‘ਚ ਮੇਅਰ ਦੀ ਚੋਣ ਲਈ ਉਮੀਦਵਾਰ ਹਨ ਅਤੇ ਇਸੇ ਲਈ ਇਸ ਸੀਟ ਲਈ ਹੁਣ ਜਗਮੀਤ ਮੈਦਾਨ ‘ਚ ਉਤਰੇ ਹਨ।ਪੰਜਾਬੀ ਮੂਲ ਦੇ ਜਗਮੀਤ ਸਿੰਘ ਦਾ ਹਾਲ ਹੀ ‘ਚ ਵਿਆਹ ਹੋਇਆ ਹੈ ਅਤੇ ਦੋਵੇਂ ਪਤੀ-ਪਤਨੀ ਮਿਲ ਕੇ ਚੋਣ ਪ੍ਰਚਾਰ ਕਰਦੇ ਦਿਖਾਈ ਦਿੱਤੇ। ਭਾਵੇਂ ਕਿ ਜਗਮੀਤ ਪਿਛਲੇ ਸਾਲ ਐੱਨ. ਡੀ. ਪੀ. ਆਗੂ ਚੁਣੇ ਗਏ ਸਨ ਪਰ ਉਨਾਂ ਕੋਲ ਸੰਸਦ ‘ਚ ਬੈਠਣ ਲਈ ਮੈਂਬਰਸ਼ਿਪ ਦਾ ਅਹੁਦਾ ਨਹੀਂ ਹੈ। ਇਸੇ ਲਈ ਹੁਣ ਉਹ ਇਸ ਅਹੁਦੇ ਲਈ ਚੋਣ ਲੜਨ ਜਾ ਰਹੇ ਹਨ। ਬੀਤੇ ਦਿਨ ਜਗਮੀਤ ਦੇ ਚੋਣ ਪ੍ਰਚਾਰ ਦੌਰਾਨ ਉਨਾਂ ਨੇ ਸੱਤਾਧਾਰੀ ਲਿਬਰਲ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਜੋ ਲੋਕਾਂ ਨੂੰ ਚਾਹੀਦਾ…
    ਨਵੀ ਦਿੱਲੀ - ਲੰਡਨ ਵਿੱਚ 12 ਅਗਸਤ ਨੂੰ ਹੋਣ ਵਾਲੀ ਰੈਲੀ ਖ਼ਿਲਾਫ਼ ਇੱਥੇ ਸਰਕਾਰੀ ਨੁਮਾਇੰਦੇ ਵਜੋਂ ਜਾਣੇ ਜਾਂਦੇ ਮਨਿੰਦਜੀਤ ਬਿੱਟੇ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਤਿੰਨ ਮੂਰਤੀ ਮਾਰਗ ਤੋਂ ਸ਼ੁਰੂ ਹੋ ਕੇ ਬਰਤਾਨਵੀ ਦੂਤਾਵਾਸ ਦੇ ਨੇੜੇ ਤੱਕ ਗਿਆ। ਉਨ੍ਹਾਂ ਨੂੰ ਦਿੱਲੀ ਪੁਲੀਸ ਬਰਤਾਨਵੀ ਕਮਿਸ਼ਨ ਵਿੱਚ ਲੈ ਗਈ ਜਿੱਥੇ ਉਨ੍ਹਾਂ ਹਾਈ ਕਮਿਸ਼ਨਰ ਸਰ ਡਾਮਿਨਿਕ ਏਸਕਵਿਥ ਨੂੰ ਯਾਦ ਪੱਤਰ ਸੌਂਪਿਆ, ਜਿਸ ਵਿੱਚ ਲੰਡਨ ਰੈਫਰੈਂਡਮ ਦੇ ਨਾਂ ’ਤੇ 12 ਅਗਸਤ ਨੂੰ ਹੋਣ ਵਾਲੀ ਰੈਲੀ ਦੀ ਨਿਖੇਧੀ ਕੀਤੀ ਗਈ।ਇਸ ਦੌਰਾਨ ਸ੍ਰੀ ਬਿੱਟਾ ਨੇ ਕਿਹਾ ਕਿ ਬਰਤਾਨਵੀ ਸਰਕਾਰ ਨੂੰ ਇਸ ਕਪਟਪੂਰਨ ਮੁਹਿੰਮ ਨੂੰ ਸ਼ੁਰੂ ਨਹੀਂ ਹੋਣ ਦੇਣਾ ਚਾਹੀਦਾ ਹੈ ਅਤੇ ਇਸ ਰੈਲੀ ਦੇ ਕਰਤਾ-ਧਰਤਾਵਾਂ ਨੂੰ ਸ਼ਾਂਤੀ ਭੰਗ ਹੋਣ ਤੋਂ ਰੋਕਿਆ ਜਾਣਾ ਚਾਹੀਦਾ ਹੈ। ਇਹ ਰੈਲੀ 2020 ਦੇ ਰੈਫਰੰਡਮ ਬਾਰੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਜ਼ ਫਾਰ ਜਸਟਿਸ ਅਤੇ ਇਸ ਦੇ ਆਗੂਆਂ ਨੂੰ ਅਜਿਹੀਆਂ ਰੈਲੀਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਪੱਤਰ ਵਿੱਚ ਜ਼ਿਕਰ ਕੀਤਾ ਕਿ ਉਕਤ ਲੋਕ ਪੰਜਾਬ ਵਿੱਚ ਮੁੜ…
    ਲੰਡਨ - ਸਥਾਨਕ ਮੇਅਰ ਸਾਦਿਕ ਖ਼ਾਨ ਨੇ ਟ੍ਰੈਫਲਗਰ ਸਕੁਏਅਰ ਵਿੱਚ ਹੋਣ ਜਾ ਰਹੀ ਖ਼ਾਲਿਸਤਾਨ ਪੱਖੀ ਰੈਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਰੈਲੀ ਸਥਾਨਕ ਸਮੇਂ ਮੁਤਾਬਕ ਬਾਅਦ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਤਕ ਹੋਣੀ ਹੈ। ਹਾਲਾਂਕਿ, ਇਸੇ ਦਿਨ ਦੁਪਹਿਰ ਇੱਕ ਤੋਂ ਚਾਰ ਵਜੇ ਤਕ ਭਾਰਤ ਦੇ ਸਮਰਥਨ ਵਿੱਚ ਹੋਣ ਜਾ ਰਹੀ ਰੈਲੀ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।'ਟਾਈਮਜ਼ ਆਫ ਇੰਡੀਆ' ਦੀ ਰਿਪੋਰਟ ਮੁਤਾਬਕ ਲੰਦਨ ਮੇਅਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਮਰਥਕ ਰੈਲੀ ਨੂੰ ਇਜਾਜ਼ਤ ਨਹੀਂ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਕੋਲ ਮਨਜ਼ੂਰੀ ਨਹੀਂ ਸੀ। ਖਾਲਿਸਤਾਨ ਸਮਰਥਕ ਰੈਲੀ, ਲੰਦਨ ਡੈਕਲੇਰੇਸ਼ਨ ਨੂੰ ਅਮਰੀਕਾ ਦੀ ਸੰਸਥਾ ਸਿੱਖ ਫਾਰ ਜਸਟਿਸ (SFJ) ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਰੈਲੀ ਦਾ ਮਕਸਦ ਪੰਜਾਬ ਦੀ ਆਜ਼ਾਦੀ ਲਈ 2020 ਨੂੰ ਇੱਕ ਗ਼ੈਰ ਰੁਕਾਵਟੀ ਲੋਕ ਰਾਇਸ਼ੁਮਾਰੀ ਦੀ ਮੰਗ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਰੈਲੀ ਨੂੰ ਸਾਬਕਾ ਸੰਸਦ ਜੌਰਜ ਗੈਲੋਵੇ ਵੀ ਸੰਬੋਧਨ ਕਰ ਜਾ ਰਹੇ ਹਨ।ਦੂਜੇ ਪਾਸੇ, ਭਾਰਤ ਦੇ ਸਮਰਥਨ ਵਿੱਚ ਹੋਣ ਵਾਲੀ ਰੈਲੀ ਦਾ ਪ੍ਰਚਾਰ ਮੁੱਖ…
    ਚੰਡੀਗੜ੍ਹ, 11 ਅਗਸਤਜ਼ਿਲਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਵਿੱਚ ਪੌਣੇ ਤਿੰਨ ਵਰ੍ਹੇ ਪਹਿਲਾਂ ਵਾਪਰੇ ਪੁਲੀਸ ਗੋਲੀ ਕਾਂਡ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਨੇ 4 ਪੁਲੀਸ ਅਫ਼ਸਰਾਂ ਨੂੰ ਨਾਮਜ਼ਦ ਕਰ ਕੇ ਨਵਾਂ ਮੋੜ ਦੇ ਦਿੱਤਾ ਹੈ। ਸਰਕਾਰ ਵੱਲੋਂ ਇਹ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਗਿਆ ਹੈ ਕਿ ਇਹ ਕਾਰਵਾਈ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ’ਤੇ ਅਧਾਰਿਤ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਕੀਤੀ ਗਈ ਹੈ।ਬਾਜਾਖਾਨਾ ਥਾਣੇ ਵਿੱਚ 21 ਅਕਤੂਬਰ 2015 ਨੂੰ ਧਾਰਾ 302, 307, 34 ਆਈਪੀਸੀ ਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਮੋਗਾ ਦੇ ਤਤਕਾਲੀ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ (ਹੁਣ ਸੇਵਾ ਮੁਕਤ), ਫ਼ਾਜ਼ਿਲਕਾ ਦੇ ਤਤਕਾਲੀ ਐਸ.ਪੀ. (ਡੀ) ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਗੋਲੀ ਕਾਂਡ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਦੋ ਨੌਜਵਾਨਾਂ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ ਤੇ ਕਈ ਜਣੇ ਫੱਟੜ ਹੋਏ ਸਨ। ਅਹਿਮ ਤੱਥ ਇਹ ਹੈ ਕਿ 5 ਦਿਨ ਪਹਿਲਾਂ ਕੋਟਕਪੂਰਾ ਥਾਣੇ ਵਿੱਚ…
    ਗੜ੍ਹਸ਼ੰਕਰ - ਇੱਥੇ ‘ਆਪ’ ਦੇ ਬਾਗ਼ੀ ਧੜੇ ਵੱਲੋਂ ਦਾਣਾ ਮੰਡੀ ਵਿੱਚ ਪਾਰਟੀ ਵਾਲੰਟੀਅਰ ਕਨਵੈਨਸ਼ਨ ਕਰਵਾਈ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਬਾਗ਼ੀ ਧੜੇ ਦੇ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਠਿੰਡਾ ਕਨਵੈਨਸ਼ਨ ’ਚ ਲਏ ਫ਼ੈਸਲਿਆਂ ਤੋਂ ਟੱਸ ਤੋਂ ਮੱਸ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ ਹੈ ਤੇ ਕਰਦੇ ਰਹਿਣਗੇ, ਇਸ ਲਈ ਇੱਕ ਤਾਂ ਕੀ ਸੌ ਅਹੁਦੇ ਵੀ ਪੰਜਾਬ ਤੋਂ ਵਾਰ ਦੇਣਗੇ। ਸ੍ਰੀ ਖਹਿਰਾ ਨੇ ਕਿਹਾ ਕਿ ਉਹ ਪੰਜਾਬ ਨੂੰ ਖ਼ੁਦਮੁਖਤਿਆਰੀ ਦੇਣ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਟਿਕਟਾਂ ਦੀ ਗ਼ਲਤ ਵੰਡ ਕੀਤੀ ਅਤੇ ਕੇਂਦਰੀ ਲੀਡਰਸ਼ਿਪ ਵੱਲੋਂ ਕੋਈ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣਾ ਜਿੱਤੀ ਹੋਈ ਬਾਜ਼ੀ ਹਰਾਉਣ ਵਾਲਾ ਕਦਮ ਸੀ।ਇਸ ਮੌਕੇ ਉਨ੍ਹਾਂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਸਰਕਾਰ ਅਕਾਲੀਆਂ ਦੀ ਨੀਤੀਆਂ ’ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਮਜ਼ਬੂਤ ਤੀਜਾ ਬਦਲ ਚਾਹੁੰਦੇ ਹਨ। ਇਸ ਦੀ ਮਿਸਾਲ ਬਠਿੰਡਾ ਰੈਲੀ ਦੇ ਆਪਮੁਹਾਰੇ ਇਕੱਠ…
    ਰੂਪਨਗਰ - ਸਿੱਖ ਕੌਮ ਦੀ ਪ੍ਰਫੁਲਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰਗਲ ’ਚੋਂ ਮੁਕਤ ਕਰਾਉਣਾ ਸਮੇਂ ਦੀ ਮੰਗ ਹੈ। ਇਹ ਵਿਚਾਰ ਅੱਜ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਆਗੂ ਭਾਈ ਰਣਜੀਤ ਸਿੰਘ ਨੇ ਨੌਜਵਾਨ ਆਗੂ ਸਤਵੀਰ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਸਹਿਬ ਪੁਰਖਾਲੀ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਸਿੱਖ ਧਰਮ ਵਿਰੋਧੀ ਘਟਨਾਵਾਂ ਦੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਣਦੀਆਂ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ, ਜਦਕਿ ਜਦਕਿ ਉਸ ਸਮੇਂ ਬਾਦਲ ਸਰਕਾਰ ਹੀ ਸੱਤਾ ਵਿੱਚ ਸੀ। ਸ਼੍ਰੋਮਣੀ ਕਮੋਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਬਾਬਾ ਸੁਖਵਿੰਦਰ ਸਿੰਘ ਰਤਵਾੜਾਂ ਸਾਹਿਬ ਨੇ ਕਿਹਾ ਕਿ ਪੰਥਕ ਲਹਿਰ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ, ਜਿਸ ਤੋਂ ਲੱਗਦਾ ਹੈ ਕਿ ਸਿੱਖ ਸੰਗਤ ਹੁਣ ਬਾਦਲਾਂ ਤੋਂ ਦੁਖੀ ਹੈ। ਗੁਰਵਿੰਦਰ ਸਿੰਘ ਡੂਮਛੇੜੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਦਲਾਂ ਖਿਲਾਫ਼ ਸਿੱਖ ਦੇ ਮਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।…
    ਪਟਿਆਲਾ - ਪਟਿਆਲਾ ਤੋਂ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੌਨਸੂਨ ਸੈਸ਼ਨ ਵਿੱਚ ਬੋਲਦਿਆਂ ਭਾਰਤੀ ਸੰਸਦ ਨੂੰ ਪੰਜਾਬ ਲਈ ਅੰਦਰੂਨੀ ਖ਼ੁਦਮੁਖ਼ਤਿਆਰੀ ਲਈ ਵਿਚਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪਾਰਲੀਮੈਂਟ ਦਾ ਧਿਆਨ ਪੰਜਾਬ ਦੀ ਦਿਨੋਂ-ਦਿਨ ਬਦਤਰ ਹੋ ਰਹੀ ਆਰਥਕ ਤੇ ਸਮਾਜਕ ਹਾਲਤ ਵੱਲ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਮਰ ਰਹੇ ਹਨ। ਡਾ. ਗਾਂਧੀ ਨੇ ਇਸ ਤੱਥ ’ਤੇ ਰੋਸ ਪ੍ਰਗਟ ਕੀਤਾ ਕਿ ਪੰਜਾਬ ਅੱਜ ਅਜਿਹੇ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ ਕਿ ਇੱਥੇ ਵਸਦੇ ਲੋਕਾਂ ਨੂੰ ਸਿਹਤ ਸਹੂਲਤਾਂ ਤੇ ਨੌਜਵਾਨਾਂ ਨੂੰ ਸਿੱਖਿਆ ਸਹੂਲਤਾਂ ਨਹੀਂ ਮਿਲ ਰਹੀਆਂ।ਉਨ੍ਹਾਂ ਇੱਥੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀਬਾੜੀ ਦੇ ਟਿਕਾਊ ਨਾ ਰਹਿਣ ਕਰਕੇ ਤੇ ਨਾਕਸ ਉਦਯੋਗਿਕ ਵਿਕਾਸ ਕਾਰਨ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਅਤੇ ਪਰਵਾਸ ਦੀ ਦਰ ਵਧ ਗਈ ਹੈ। ਸੂਬੇ ਸਿਰ ਖੜ੍ਹੇ ਦੋ ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਦੀ ਸਾਲਾਨਾ ਕਿਸ਼ਤ ਹੀ 25,000 ਕਰੋੜ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ…
    ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ਹਵਾਲੇ ਕਰਨ ਖਿਲਾਫ ਰੋਸ ਜਿਤਾਉਂਦਿਆਂ ਪੰਥਕ ਤਾਲਮੇਲ ਸੰਗਠਨ ਨੇ ਆਪਣੀਆਂ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਰੋਸ ਧਰਨਾ ਲਾਇਆ। ਬੁਲਾਰਿਆਂ ਨੇ ਜੋਰ ਦੇਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਨੂੰ ਸੀ.ਬੀ.ਆਈ ਦੇ ਹਵਾਲੇ ਕਰਕੇ ਦੋਸ਼ੀ ਪੁਲਿਸ ਅਫਸਰਾਂ ਦੇ ਨਾਲ ਨਾਲ ਤਤਕਾਲੀਨ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦਾ ਪ੍ਰਪੰਚ ਰਚਿਆ ਹੈ। ਮੁੱਖ ਮੰਤਰੀ ਸਿੱਖਾਂ ਦੀਆ ਧਾਰਮਿਕ ਭਾਵਨਾਵਾਂ ਪ੍ਰਤੀ ਅਤਿਅੰਤ ਬੇਰੁਖ਼ੀ ਤੇ ਗ਼ੈਰ-ਸੰਵੇਦਨਸ਼ੀਲਤਾ ਦਿਖਾਉਂਦਿਆ, ਬੇਅਦਬੀ ਕਾਂਡ ਵਿੱਚ ਇਨਸਾਫ਼ ਦੇਣ ਤੋ ਭੱਜ ਰਹੇ ਹਨ।ਸਥਾਨਕ ਭੰਡਾਰੀ ਪੁਲ ਵਿਖੇ ਕੋਈ ਦੋ ਘੰਟ ਦੇ ਕਰੀਬ ਚੱਲੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਤਲਾਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਜੇ ਮੁੱਖ ਮੰਤਰੀ ਦੀ ਨੀਅਤ ਸਾਫ…
    ਅੰਮ੍ਰਿਤਸਰ - ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਭਲਕੇ 10 ਅਗਸਤ ਨੂੰ ‘ਆਪ’ ਆਗੂਆਂ ਦਾ ਇੱਕ ਰਾਜਪਾਲ ਨੂੰ ਮਿਲੇਗਾ। ਉਹ ਅੱਜ ਇਥੇ ਸਰਹੱਦੀ ਜ਼ਲ੍ਹਿ‌ੇ ਦੀ ਸ਼ਹਿਰੀ ਤੇ ਦਿਹਾਤੀ ਇਕਾਈ ਦੇ ਆਗੂਆਂ ਤੇ ਵਾਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਆਏ ਸਨ।ਪਿੰਡ ਖਿਆਲਾ ਕਲਾਂ ਵਿੱਚ ਸਾਬਕਾ ਅਕਾਲੀ ਸਰਪੰਚ ਦੇ ਹੋਏ ਕਤਲ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਖਹਿਰਾ ਨੇ ਆਖਿਆ ਕਿ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਕਾਂਗਰਸ ਸਰਕਾਰ ਵੱਲੋਂ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਪਿਛਲੀ ਅਕਾਲੀ ਸਰਕਾਰ ਦੀਆਂ ਪੈੜਾਂ ’ਤੇ ਤੁਰਨ ਵਾਲੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਸਬੰਧੀ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਸੀਬੀਆਈ ਨੂੰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

    ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾ...

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅੱਧ-ਪਚੱਧਾ ਸਪੱਸ਼ਟੀਕਰਨ

    ਅੰਮ੍ਰਿਤਸਰ - ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਦੇ ਪਰਿਵਾਰ ’...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com