ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਇੰਸਟੀਚਿਊਟ ਆਫ ਸਿੱਖ ਸਟੱਡੀਜ਼, ਚੰਡੀਗੜ੍ਹ ਵੱਲੋਂ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਪਹਿਲੇ ਸੈਸ਼ਨ ਦੌਰਾਨ ਸਿੱਖ ਬੁੱਧੀਜੀਵੀਆਂ ਨੇ ਮੌਜੂਦਾ ‘ਸੰਕਟਗ੍ਰਸਤ’ ਸਿੱਖ ਸਮਾਜ ਵਿਚ ਸਿੱਖ ਬੁੱਧੀਜੀਵੀਆਂ ਦੀ ਭੂਮਿਕਾ ’ਤੇ ਚਰਚਾ ਕੀਤੀ। ਬੁੱਧੀਜੀਵੀਆਂ ਵੱਲੋਂ ਪੰਜਾਬ ਤੇ ਸਿੱਖ ਸਮਾਜ ਵਿਚ ਪੈਦਾ ਹੋਈਆਂ ਆਰਥਿਕ, ਸਮਾਜਿਕ ਤੇ ਧਾਰਮਿਕ ਸਮੱਸਿਆਵਾਂ ਲਈ ਅਕਾਲੀ ਲੀਡਰਸ਼ਿਪ ਨੂੰ ਦੋਸ਼ੀ ਠਹਿਰਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀ ਮੌਕਾਪ੍ਰਸਤ ਲੀਡਰਸ਼ਿਪ ਵੱਲੋਂ ਪੰਜਾਬ ਵਰਗੇ ਖੇਤੀਬਾੜੀ ਪ੍ਰਧਾਨ ਸੂਬੇ ਲਈ ਅੰਨ੍ਹੇਵਾਹ ਸ਼ਹਿਰੀਕਰਨ ਦੇ ਵਿਕਾਸ ਦਾ ਮਾਡਲ ਚੁਣਨ, ਪੜ੍ਹੀ-ਲਿਖੀ ਨੌਜੁਆਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਖਤਮ ਕਰਨ, ਨਿੱਜੀ ਸਿਆਸੀ ਮੁਫਾਦ ਲਈ ਸਿੱਖ ਗੁਰਦੁਆਰਿਆਂ ਦੀ ਦੌਲਤ ਤੇ ਸਾਧਨਾਂ ਦੀ ਕਥਿਤ ਦੁਰਵਰਤੋਂ ਕਰਨ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਸਿਆਸੀਕਰਨ ਕਰਨ, ਸਿੱਖ ਤਖਤਾਂ ’ਤੇ ‘ਆਪਣੇ’ ਜਥੇਦਾਰਾਂ ਦੀਆਂ ਨਿਯੁਕਤੀਆਂ ਕਰਨ, ਸਜ਼ਾ ਭੁਗਤ ਚੁੱਕੇ ਸਿੱਖ ਨੌਜੁਆਨਾਂ ਦੀ ਰਿਹਾਈ ਦੀ ਮੰਗ ਨਾ ਮਨਵਾਉਣ ਸਣੇ ਪੰਜਾਬ ਨੂੰ ਡੂੰਘੇ ਆਰਥਿਕ ਸੰਕਟ ਵਿਚ ਧੱਕਿਆ ਗਿਆ।ਪਹਿਲੇ ਸੈਸ਼ਨ ਦੀ ਪ੍ਰਧਾਨਗੀ ਕਰਨ ਵਾਲੇ ਵਿਦੇਸ਼ ਮੰਤਰਾਲੇ ਦੇ ਸਾਬਕਾ ਸਕੱਤਰ ਕੇ ਸੀ ਸਿੰਘ ਨੇ ਇਸ ਗੱਲ ’ਤੇ ਜ਼ੋਰ…
    ਜਲੰਧਰ - ਕਰਤਾਰਪੁਰ ਲਾਂਘੇ ਦਾ ਸਿਆਸੀ ਲਾਹਾ ਲੈਣ ਲਈ ਰਾਜਨੀਤਿਕ ਪਾਰਟੀਆਂ ਵਿਚ ਦੌੜ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਲਾਂਘੇ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜ਼ਿਕਰ ਕਰਨ ਨੂੰ ਤਿਆਰ ਨਹੀਂ ਹਨ, ਉਹ ਸਿਰਫ਼ ਆਪਣੀ ਨੂੰਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਖ਼ੁਦ ਵੱਲੋਂ ਲਾਂਘੇ ਬਾਰੇ ਕੀਤੇ ਯਤਨਾਂ ਨੂੰ ਬਿਆਨਦੇ ਹਨ, ਪਰ ਆਪਣੀ ਹੀ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਰਹੇ ਕੁਲਦੀਪ ਸਿੰਘ ਵਡਾਲਾ ਦਾ ਨਾਂ ਇਕ ਵਾਰੀ ਵੀ ਉਨ੍ਹਾਂ ਦੀ ਜ਼ੁਬਾਨ ’ਤੇ ਨਹੀਂ ਆਇਆ।ਕਰਤਾਰਪੁਰ ਲਾਂਘੇ ਦੇ ਸਮਾਗਮਾਂ ਮੌਕੇ ਉਨ੍ਹਾਂ ਸਿਰੜੀ ਲੋਕਾਂ ਦਾ ਕਿਸੇ ਨੇ ਜ਼ਿਕਰ ਨਹੀਂ ਕੀਤਾ, ਜਿਹੜੇ ਲਾਂਘੇ ਲਈ ਅਰਦਾਸਾਂ ਕਰਦੇ ਰਹੇ। ਕਿਸੇ ਨੂੰ ਚੇਤਾ ਨਹੀਂ ਆਇਆ ਕਿ ਬੀ ਐੱਸ ਗੁਰਾਇਆ ਨੇ 24 ਸਾਲ ਪਹਿਲਾਂ ਕਰਤਾਰਪੁਰ ਲਾਂਘੇ ਲਈ ਅਰਦਾਸ ਕੀਤੀ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂਆਂ ਵਿਚ ਦੋਆਬੇ ਦਾ ਥੰਮ੍ਹ ਮੰਨੇ ਜਾਣ ਵਾਲੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ 13 ਅਪਰੈਲ 2001 ਨੂੰ ਪਹਿਲੀ ਅਰਦਾਸ ਕਰ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ…
    ਬਰਗਾੜੀ - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਿਹਾ ਇਨਸਾਫ ਮੋਰਚਾ 185 ਦਿਨ ਪਾਰ ਕਰ ਗਿਆ ਹੈ।ਮੋਰਚੇ ਦੀ ਸਟੇਜ਼ ਸਮਾਪਤੀ ਤੋਂ ਬਾਅਦ ਜਥੇਦਾਰ ਮੰਡ ਨੇ ਪਹਿਰੇਦਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕੇਸਰੀ ਨਿਸ਼ਾਨ ਸਾਹਿਬ ਥੱਲੇ ਇੱਕਠੇ ਹੋਣਾ ਚਾਹੀਦਾ ਹੈ, ਕਿਉਂਕਿ ਸਮੇਂ ਦੀਆਂ ਸਰਕਾਰਾਂ ਨੇ ਗੁਰੂ ਦੀ ਹੋਈ ਬੇਅਦਬੀ ਦਾ ਕੋਈ ਇਨਸਾਫ ਨਹੀਂ ਦਿੱਤਾ, ਦੋ ਸਿੱਖ ਨੌਜਵਾਨਾਂ ਦੇ ਕਤਲਾ ਦਾ ਇਨਸਾਫ਼ ਨਹੀਂ ਦਿੱਤਾ ਅਤੇ ਨਾ ਹੀ ਪੰਚੀ ਪੰਚੀ,ਤੀਹ ਤੀਹ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਬੰਦੀਆ ਨੂੰ ਕੋਈ ਇਨਸਾਫ਼ ਮਿਲਿਆ ਹੈ।ਉਨ੍ਹਾਂ ਕਿਹਾ ਕਿ ਕੌਮ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਾਂ ਨੂੰ ਆਪੋ ਆਪਣੀਆਂ ਧੜੇਬੰਦੀਆਂ ਖਤਮ ਕਰ ਦੇਣੀਆਂ ਚਾਹੀਦੀਆਂ ਹਨ, ਜੇਕਰ ਕੌਮ ਹੁਣ ਵੀ ਇਕੱਠੀ ਨਾ ਹੋਈ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਕਦੇ ਵੀ ਮੁਆਫ ਨਹੀਂ ਕਰਨਗੀਆਂ,ਭਾਵੇ ਉਹ ਸਿੱਖ ਆਗੂ ਹੋਣ, ਸੰਤ ਮਹਾਂਪੁਰਸ਼ ਹੋਣ ਜਾ ਆਮ ਸਿੱਖ…
    ਅਟਾਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਵਤਨ ਵਾਪਸੀ ਮੌਕੇ ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ ਤੇ ਉਨ੍ਹਾਂ ਦੀ ਅਰਦਾਸ ਹੈ ਕਿ ਅਮਨ ਦਾ ਇਹ ਲਾਂਘਾ ਛੇਤੀ ਖੁੱਲ੍ਹੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ ਅਤੇ ਉਹ ਨੀਂਹ ਪੱਥਰ ਸਮਾਗਮ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਦਿੱਤੇ ਸਥਾਨ ’ਤੇ ਹੀ ਬੈਠੇ ਸਨ। ਵਾਹਗਾ-ਅਟਾਰੀ ਸਰਹੱਦ ਰਾਹੀਂ ਪਰਤੇ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਛੇਤੀ ਹੀ ਪਾਕਿਸਤਾਨ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬਾਰੇ ਪਾਕਿਸਤਾਨ ਵਿਚ ਵੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…
    ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਟਰਾਇਲ ਕੋਰਟ ਵੱਲੋਂ ਦੋਸ਼ੀ ਠਹਿਰਾਏ ਗਏ 89 ਜਣਿਆਂ ਵਿਚੋਂ 70 ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਬਾਕੀ 19 ਦੋਸ਼ੀਆਂ ਵਿਚੋਂ 16 ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ ਤੇ ਤਿੰਨ ਹੋਰਾਂ ਦੀ ਅਰਜ਼ੀ ਅਦਾਲਤ ਨੇ ਭਗੌੜੇ ਹੋਣ ਕਾਰਨ ਪਹਿਲਾਂ ਹੀ ਖ਼ਾਰਜ ਕਰ ਦਿੱਤੀ ਸੀ।ਉਨ੍ਹਾਂ ਨੂੰ ਦੰਗਾ ਕਰਨ, ਘਰ ਜਲਾਉਣ ਤੇ ਕਰਫ਼ਿਊ ਭੰਗ ਕਰਨ ਦੇ ਦੋਸ਼ਾਂ ਹੇਠ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਨੂੰ ਹੁਣ ਪੰਜ ਸਾਲ ਜੇਲ੍ਹ ਵਿਚ ਬਿਤਾਉਣੇ ਪੈਣਗੇ। ਜਸਟਿਸ ਆਰ.ਕੇ. ਗੌਬਾ ਨੇ ਫ਼ੈਸਲਾ ਸੁਣਾਉਂਦਿਆਂ ਟਿੱਪਣੀ ਕੀਤੀ ਕਿ ਜੁਰਮ ਨੂੰ 34 ਵਰ੍ਹੇ ਬੀਤ ਗਏ ਹਨ ਤੇ ਪੀੜਤ ਅਜੇ ਵੀ ਨਿਆਂ ਤੇ ਕੇਸ ਖ਼ਤਮ ਹੋਣ ਦੀ ਉਡੀਕ ਕਰ ਰਹੇ ਹਨ। ਕੀ ਇਹ ਹੈ ਸਮਰੱਥ ਤੇ ਪ੍ਰਭਾਵੀ ਅਪਰਾਧਕ ਨਿਆਂ ਢਾਂਚਾ? ਜੱਜ ਨੇ ਕਿਹਾ ਕਿ ਇਹ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਫ਼ਿਰਕੂ ਦੰਗਿਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਨਿਆਂ ਪ੍ਰਣਾਲੀ ਵਿਚ ਕੋਈ ਜ਼ਿਕਰਯੋਗ ਸੁਧਾਰ ਹੀ…
    ਕਰਤਾਰਪੁਰ - ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿਸਤਾਨ, ਭਾਰਤ ਨਾਲ ‘ਮਜ਼ਬੂਤ’ ਅਤੇ ‘ਚੰਗੇ ਗੁਆਂਢੀਆਂ’ ਵਰਗੇ ਰਿਸ਼ਤੇ ਚਾਹੁੰਦਾ ਹੈ ਅਤੇ ਦੋਵੇਂ ਮੁਲਕ ਕਸ਼ਮੀਰ ਸਮੇਤ ਸਾਰੇ ਮਸਲਿਆਂ ਦਾ ਹੱਲ ਪੱਕੇ ਇਰਾਦੇ ਨਾਲ ਹੱਲ ਕਰ ਸਕਦੇ ਹਨ। ਉਨ੍ਹਾਂ ਇਹ ਗੱਲ ਪਾਕਿਸਤਾਨ ਦੇ ਕਰਤਾਰਪੁਰ ’ਚ ਦਰਬਾਰ ਸਾਹਿਬ ਗੁਰਦੁਆਰੇ ਵਾਲੇ ਲਾਂਘੇ ਦਾ ਨੀਂਹ ਪੱਥਰ ਰੱਖਣ ਸਮੇਂ ਆਖੀ। ਭਾਰਤ ਵੱਲੋਂ ਡੇਰਾ ਬਾਬਾ ਨਾਨਕ ’ਚ ਸੋਮਵਾਰ ਨੂੰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਜੁੜੇ ਕਰਤਾਰਪੁਰ ਗੁਰਦੁਆਰੇ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਲੈਣਾ ਪਏਗਾ ਅਤੇ ਉਥੋਂ ਦੀ ਯਾਤਰਾ ਲਈ ਪਰਮਿਟ ਨਾਲ ਹੀ ਕੰਮ ਚੱਲ ਜਾਵੇਗਾ। ਸਮਾਗਮ ’ਚ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ, ਭਾਰਤ ਸਰਕਾਰ ਦੇ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਸਿੰਘ ਪੁਰੀ ਅਤੇ ਵਿਦੇਸ਼ੀ ਕੂਟਨੀਤਕ ਵੀ ਹਾਜ਼ਰ ਸਨ। ਇਮਰਾਨ ਖ਼ਾਨ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ,‘‘ਕਈ ਜੰਗਾਂ ਲੜਨ ਵਾਲੇ ਫਰਾਂਸ ਅਤੇ ਜਰਮਨੀ ਜੇਕਰ ਸ਼ਾਂਤੀ ਨਾਲ ਰਹਿ ਸਕਦੇ ਹਨ ਤਾਂਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ…
    ਜਲੰਧਰ - ਕਰਤਾਰਪੁਰ ਸਾਹਿਬ (ਪਾਕਿਸਤਾਨ) ’ਚ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਸ਼ਾਨਦਾਰ ਇਮਾਰਤ ਦੀ ਸੰਨ 1920-29 ਦਰਮਿਆਨ ਉਸ ਵੇਲੇ ਦੇ ਮਹਾਰਾਜਾ ਪਟਿਆਲਾ ਭੁਪਿੰਦਰ ਸਿੰਘ ਨੇ ਕਰੀਬ 1,35,600 ਰੁਪਏ ਖ਼ਰਚ ਕੇ ਦੁਬਾਰਾ ਉਸਾਰੀ ਕਰਵਾਈ ਸੀ। ਦਰਅਸਲ ਗੁਰਦੁਆਰੇ ਦੀ ਇਮਾਰਤ ਉਨ੍ਹਾਂ ਦਿਨਾਂ ’ਚ ਬੇਹੱਦ ਖ਼ਸਤਾ ਹਾਲ ਸੀ। ਪਹਿਲੇ ਸਿੱਖ ਗੁਰੂ ਨਾਨਕ ਦੇਵ ਨੇ ਆਪਣੇ ਜੀਵਨ ਦੇ ਆਖ਼ਰੀ ਵਰ੍ਹੇ ਕਰਤਾਰਪੁਰ ਸਾਹਿਬ ਵਿਚ ਖੇਤੀਬਾੜੀ ਕਰਦਿਆਂ ਗੁਜ਼ਾਰੇ ਸਨ। ਮਹਾਰਾਜਾ ਭੁਪਿੰਦਰ ਸਿੰਘ ਨੇ ਗੁਰਦੁਆਰੇ ਦੀ ਇਮਾਰਤ ਦੇ ਨਵ-ਨਿਰਮਾਣ ਵਿਚ ਡੂੰਘੀ ਦਿਲਚਸਪੀ ਲੈਂਦਿਆਂ ਵੱਡਾ ਸਹਿਯੋਗ ਦਿੱਤਾ। ਦਿਲਚਸਪ ਤੱਥ ਹੈ ਕਿ ਪਾਕਿ ਅਥਾਰਿਟੀ ਨੇ ਗੁਰਧਾਮ ਦੇ ਵਿਹੜੇ ’ਚ ਬੰਬ ਦੇ ਇਕ ਟੁਕੜੇ ਨੂੰ ਸ਼ੀਸ਼ੇ ਦੇ ਡੱਬੇ ’ਚ ਸਾਂਭ ਕੇ ਰੱਖਿਆ ਹੋਇਆ ਹੈ। ਇਸ ਦੇ ਨਾਲ ਲੱਗੀ ਤਖ਼ਤੀ ’ਤੇ ਲਿਖ ਕੇ ਦਾਅਵਾ ਕੀਤਾ ਗਿਆ ਹੈ ਕਿ ਇਹ ਬੰਬ ਭਾਰਤੀ ਹਵਾਈ ਫ਼ੌਜ ਨੇ 1971 ਦੀ ਜੰਗ ਦੌਰਾਨ ਸੁੱਟਿਆ, ਪਰ ਚਮਤਕਾਰੀ ਢੰਗ ਨਾਲ ਬੰਬ ਗੁਰਦੁਆਰੇ ਦੀ ਇਮਾਰਤ ਲਾਗੇ ਸਥਿਤ ਖ਼ੂਹ ਵਿਚ ਡਿੱਗਿਆ ਤੇ ਇਮਾਰਤ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਨਾਰੋਵਾਲ ਜ਼ਿਲ੍ਹੇ…
    ਨਰਿੰਦਰ ਪਾਲ ਸਿੰਘ *ਪਾਕਿਸਤਾਨ ਸਥਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਸਰਜ਼ਮੀਨ ਦੇ ਖੁੱਲੇ ਦਰਸ਼ਨ ਦੀਦਾਰਿਆਂ ਲਈ ਨਾਨਕ ਨਾਮ ਲੇਵਾ ਸੰਗਤਾਂ ਨੂੰ ਮਿਲ ਰਿਹਾ ਲਾਂਘਾ ਸਿਆਸਤਦਾਨਾਂ ਨੂੰ ਕਿਉਂ ਹਜ਼ਮ ਨਹੀ ਹੋ ਰਿਹਾ ?ਇਹ ਸਵਾਲ ਬੀਤੇ ਕਲ੍ਹ ਹੀ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਸਰਕਾਰੀ ਸਮਾਗਮ ਮੌਕੇ ਸਿਆਸਤਦਾਨਾਂ ਵਲੋਂ ਉਡਾਈ ਕੁੱਕੜ ਖੇਹ ਤੋਂ ਬਾਅਦ ਸਿਆਸੀ ਤੇ ਵਿਸ਼ੇਸ਼ ਕਰਕੇ ਸਿੱਖ ਹਲਕਿਆਂ ਵਿੱਚ ਪੁਛਿਆ ਜਾ ਰਿਹਾ ਹੈ ।ਕੁਝ ਮਹੀਨੇ ਪਹਿਲਾਂ ਹੀ ਜਦੋਂ ਪਾਕਿਸਤਾਨ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਜਨਾਬ ਇਮਾਰਨ ਖਾਨ ਦੇ ਸਹੁੰ ਚੁਕ ਸਮਾਗਮ ਵਿਚੱ ਇੱਕ ਦੋਸਤ ਕ੍ਰਿਕਟਰ ਖਿਡਾਰੀ ਵਜੋਂ ਪੁਜੇ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਬਾਜਵਾ ਕਲਾਵੇ ਵਿੱਚ ਲੈਕੇ ਇੱਕ ਸੁਨੇਹਾ ਦਿੰਦੇ ਹਨ ਕਿ 'ਅਸਾਂ ਕਰਤਾਰ ਪੁਰ ਲਾਂਘਾ ਦੇਣ ਦਾ ਮਨ ਬਣਾ ਲਿਆ'ਤਾਂ ਸਿਆਸੀ ਗਲਿਆਰਿਆਂ ਵਿੱਚ ਤੇ ਵਿਸ਼ੇਸ਼ ਕਰਕੇ ਖੁੱਦ ਨੂੰ ਸਿੱਖਾਂ ਦੇ ਹਿਤੈਸ਼ੀ ਕਹਾਉਣ ਵਾਲਿਆਂ ਨੂੰ ਮਿਰਚਾਂ ਲੱਗਣ ਦਾ ਦੌਰ ਸ਼ੁਰੂ ਹੋ ਜਾਂਦਾ ਹੈ।ਇਸ ਵਿੱਚ ਉਹ ਸਿਆਸੀ ਲੋਕ ਵੀ ਸ਼ਾਮਿਲ ਹਨ ਜਿਨ੍ਹਾਂ ਦੇ ਇਹ ਦਾਅਵੇ…
    ਅੰਮ੍ਰਿਤਸਰ - ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਕੋਲੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਵੀ ਜਾਂਚ ’ਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਜਾਵੇ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ’ਚੋਂ ਫਾਰਗ ਕੀਤੇ ਗਏ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕੀਤੀ ਹੈ। ਉਸ ਨੇ ਅੱਜ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨਾਲ ਮੁਲਾਕਾਤ ਕੀਤੀ ਹੈ ਅਤੇ ਆਪਣੀ ਮੰਗ ਸਬੰਧੀ ਇਕ ਪੱਤਰ ਸੌਂਪਿਆ ਹੈ।ਸ੍ਰੀ ਬੋਨੀ ਨੇ ਆਖਿਆ ਕਿ ਆਈਜੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿਚ ਨਿਆਂ ਕੀਤਾ ਜਾਵੇਗਾ ਅਤੇ ਲੋੜ ਮੁਤਾਬਕ ਕਿਸੇ ਵੀ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਜਾਂਚ ਟੀਮ ਵੱਲੋਂ ਇਸੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਘੇ ਕਲਾਕਾਰ ਅਕਸ਼ੈ ਕੁਮਾਰ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ…
    ਲਾਹੌਰ - ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਜਿੱਥੇ ਭਾਰਤ ਤੇ ਪਾਕਿਸਤਾਨ ਵਿਚਲੀ ‘ਦੁਸ਼ਮਣੀ’ ਨੂੰ ਮਿਟਾਉਂਦਿਆਂ ਦੋਵਾਂ ਮੁਲਕਾਂ ਦਰਮਿਆਨ ਅਮਨ ਤੇ ਸ਼ਾਂਤੀ ਵਧਾਏਗਾ, ਉਥੇ ਇਸ ਨਵੀਂ ਪਹਿਲਕਦਮੀ ਨਾਲ ਕ੍ਰਿਕਟ ਸਬੰਧਾਂ ਦੀ ਬਹਾਲੀ ਵੀ ਹੋਵੇਗੀ। ਪਾਕਿਸਤਾਨੀ ਥਲ ਸੈਨਾ ਮੁਖੀ ਕਾਮਰ ਜਾਵੇਦ ਬਾਜਵਾ ਨੂੰ ਪਾਈ ‘ਜੱਫੀ’ ਲਈ ਹੋਈ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਇਹ ਕੋਈ ‘ਰਾਫ਼ੇਲ ਕਰਾਰ ਨਹੀਂ’ ਬਲਕਿ ਸਿਰਫ਼ ਇਕ ‘ਜੱਫੀ’ ਸੀ। ਪੰਜਾਬ ਵਿੱਚ ਇਹ ਆਮ(ਜੱਫੀ) ਹੈ, ਜਦੋਂ ਦੋ ਪੰਜਾਬੀ ਮਿਲਦੇ ਹਨ ਤਾਂ ਉਹ ਇਕ ਦੂਜੇ ਦਾ ਸ਼ੁਕਰੀਆ ਕਰਨ ਲਈ ਗਲਵੱਕੜੀ ਪਾਉਂਦੇ ਹਨ। ਇਹ ਪ੍ਰੇਮ ਤੇ ਗਰਮਜੋਸ਼ੀ ਵਿਖਾਉਣ ਦਾ ਜ਼ਰੀੲਾ ਹੈ। ਭਾਰਤੀ ਪੱਤਰਕਾਰਾਂ ਦੇ ਸਮੂਹ ਨਾਲ ਅਟਾਰੀ-ਵਾਹਗਾ ਸਰਹੱਦ ਰਸਤੇ ਅੱਜ ਲਾਹੌਰ ਪੁੱਜੇ ਸ੍ਰੀ ਸਿੱਧੂ ਨੇ ਇਹ ਪ੍ਰਗਟਾਵਾ ਇਥੇ ਪਾਕਿਸਤਾਨੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕੀਤਾ। ਸ੍ਰੀ ਸਿੱਧੂ ਲਾਹੌਰ ਤੋਂ 120 ਕਿਲੋਮੀਟਰ ਦੂਰ ਨਾਰੋਵਾਲ ਵਿਖੇ ਭਲਕੇ ਕਰਤਾਰਪੁਰ ਲਾਂਘੇ ਲਈ ਰੱਖੇ ਜਾਣ ਵਾਲੇ ਨੀਂਹ ਪੱਥਰ ਸਮਾਗਮ ਲਈ ਮਿਲੇ ਵਿਸ਼ੇਸ਼ ਸੱਦੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com