ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਖਹਿਰਾ, ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਅਤੇ ਸੰਸਦ ਮੈਂਬਰ ਤੇ ਪੰਜਾਬ ਮੰਚ ਦੇ ਮੁਖੀ ਡਾ. ਧਰਮਵੀਰ ਗਾਂਧੀ ਨੇ ਅੱਜ ਅਸਿੱਧੇ ਢੰਗ ਨਾਲ ਸਿਆਸੀ ਹੱਥ ਮਿਲਾ ਲਏ ਹਨ ਅਤੇ ਜਲਦੀ ਹੀ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਬਰਾਬਰ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ।ਇਨ੍ਹਾਂ ਤਿੰਨਾਂ ਧਿਰਾਂ ਵੱਲੋਂ ਅੱਜ ਸਾਂਝੇ ਤੌਰ ’ਤੇ ਪੰਜਾਬ ਦੇ ਮੁੱਖ ਮੁੱਦਿਆਂ ਬਾਰੇ 8 ਤੋਂ 16 ਦਸੰਬਰ ਤਕ 9 ਦਿਨਾਂ ਇਨਸਾਫ਼ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ, ਪਰ ਸਿਆਸੀ ਹਲਕਿਆਂ ਅਨੁਸਾਰ ਇਹ ਧਿਰਾਂ ਇਨਸਾਫ਼ ਮਾਰਚ ਰਾਹੀਂ ਆਪਣੀ ਸਿਆਸੀ ਜ਼ਮੀਨ ਦੀ ਪਰਖ ਕਰਨਾ ਚਾਹੁੰਦੀਆਂ ਹਨ ਅਤੇ ਲੋਕਾਂ ਦੇ ਹੁੰਗਾਰੇ ਨੂੰ ਆਧਾਰ ਬਣਾ ਕੇ ਹੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਫ਼ੈਸਲਾ ਲਿਆ ਜਾਵੇਗਾ। ਭਾਵੇਂ ਇਨ੍ਹਾਂ ਧਿਰਾਂ ਨੇ ਬਰਗਾੜੀ ਵਿਚ ਪਹਿਲੀ ਜੂਨ ਤੋਂ ਚੱਲ ਰਹੇ ਇਨਸਾਫ਼ ਮੋਰਚੇ ਨਾਲ ਨਾਮ ਜੋੜ ਕੇ ‘ਇਨਸਾਫ਼ ਮਾਰਚ’ ਕਰਨ ਦਾ ਐਲਾਨ ਕੀਤਾ ਹੈ ਪਰ ਬਰਗਾੜੀ ਮੋਰਚੇ ਦੀ ਕੋਈ ਵੀ ਧਿਰ ਇਸ…
    ਬਰੈਂਪਟਨ - ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਅਫ਼ਗ਼ਾਨਿਸਤਾਨ ਵਿਚ ਅੱਤਵਾਦੀ ਹਮਲਿਆਂ ਅਤੇ ਹਿੰਸਾ ਦਾ ਸਿ਼ਕਾਰ ਹੋ ਰਹੇ ਸਿੱਖ ਅਤੇ ਹਿੰਦੂ ਪਰਿਵਾਰਾਂ ਬਾਰੇ ਤਾਜ਼ਾ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਅਤੇ ਵਿਦੇਸ਼ਾਂ ਵਿਚ ਧਾਰਮਿਕ ਆਜ਼ਾਦੀ ਦੀ ਬਹਾਲੀ ਦੀ ਸਹਾਇਤਾ ਲਈ ਕੈਨੇਡਾ ਸਰਕਾਰ ਵੱਲੋਂ ਬਣਾਈ ਗਈ ਯੋਜਨਾ ਬਾਰੇ ਵੀ ਦੱਸਿਆ।ਉਨ੍ਹਾਂ ਕਿਹਾ ਕਿ ਸਰਕਾਰ ਇਸ ਪ੍ਰੋਗਰਾਮ ਅਧੀਨ 'ਮਨਮੀਤ ਭੁੱਲਰ ਫਾੳਂੂਡੇਸ਼ਨ' ਅਤੇ ਹੋਰ ਹਮ-ਖਿ਼ਆਲ ਅਦਾਰਿਆਂ ਤੇ ਜਥੇਬੰਦੀਆਂ ਨਾਲ ਮਿਲ ਕੇ ਅਫ਼ਗ਼ਾਨਿਸਤਾਨ ਵਿਚ ਹਿੰਸਾ ਤੋਂ ਪੀੜਤ ਅਤੇ ਇਸ ਦੇ ਸੰਭਾਵੀ ਖ਼ਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਪਛਾਣ ਦਾ ਕੰਮ ਕਰ ਰਹੀ ਹੈ ਅਤੇ ਸਰਕਾਰ ਨੇ ਇਸ ਫ਼ਾਂਉਂਡੇਸ਼ਨ ਦੀ ਸਹਾਇਤਾ ਅਤੇ ਪ੍ਰਾਈਵੇਟ ਤੇ ਕਮਿਊਨਿਟੀ ਨਾਲ ਭਾਈਵਾਲੀ ਵਿਚ ਹੋਰ ਵਿਸਥਾਰ ਕੀਤਾ ਹੈ।ਇਸ ਦੇ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਕਿਹਾ,"ਕੈਨੇਡਾ ਮਨੁੱਖੀ ਅਧਿਕਾਰਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਹਮਾਇਤ ਕਰਦਾ ਹੈ ਅਤੇ ਅਫ਼ਗ਼ਾਨਿਸਤਾਨ ਨੂੰ ਅੰਤਰ-ਰਾਸ਼ਟਰੀ ਮਿਆਰਾਂ ਦੀ ਪਾਲਨਾ ਕਰਨ ਅਤੇ ਘੱਟ-ਗਿਣਤੀ ਧਾਰਮਿਕ ਸੰਗਠਨਾਂ ਦੇ ਲੋਕਾਂ ਦੀ ਰਾਖੀ ਕਰਨ…
    ਡੇਰਾ ਬਾਬਾ ਨਾਨਕ - ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਦੇ ਲਾਂਘੇ ਨੂੰ ਖੋਲ੍ਹਣ ਲਈ ਅੱਜ ਕਸਬਾ ਡੇਰਾ ਬਾਬਾ ਨਾਨਕ ਵਿਖੇ ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕੇਂਦਰੀ ਤੇ ਸੂਬਾਈ ਮੰਤਰੀਆਂ ਦੀ ਹਾਜ਼ਰੀ ਵਿਚ ਇਸ ਲਾਂਘੇ ਲਈ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖਣ ਸਮੇਂ ਹਰਿਮੰਦਰ ਸਾਹਿਬ ਤੋਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਿਆਂਦਾ ਪਵਿੱਤਰ ਜਲ ਛਿੜਕਾਇਆ ਗਿਆ। ਪਾਕਿਸਤਾਨ ਵਾਲੇ ਪਾਸੇ ਇਸ ਲਾਂਘੇ ਦਾ ਨੀਂਹ ਪੱਥਰ 28 ਨਵੰਬਰ ਨੂੰ ਰੱਖਿਆ ਜਾਵੇਗਾ।ਅੱਜ ਦੇ ਸਮਾਗਮ ਵਿਚ ਗੁਆਂਢੀ ਮੁਲਕ ਪਾਕਿਸਤਾਨ ਨੂੰ ਸਦਭਾਵਨਾ ਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੁਨੇਹਾ ਤਾਂ ਦਿੱਤਾ ਗਿਆ ਪਰ ਇਹ ਸੰਦੇਸ਼ ਪੰਡਾਲ ਵਿਚ ਹਾਜ਼ਰ ਕਾਂਗਰਸੀਆਂ ਅਤੇ ਅਕਾਲੀ ਆਗੂਆਂ ’ਤੇ ਲਾਗੂ ਨਾ ਹੋ ਸਕਿਆ। ਇਸ ਕਾਰਨ ਸਮਾਗਮ ਵਿਚ ਆਪਸੀ ਸਦਭਾਵਨਾ ਦੀ ਥਾਂ ਸਿਆਸਤ ਵਧੇਰੇ ਭਾਰੂ ਰਹੀ।ਕਸਬੇ ਦੇ ਪਿੰਡ ਮਾਨ ਵਿਖੇ ਕੌਮੀ ਪੱਧਰੀ ਸਮਾਗਮ ਵਿਚ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਨੇ ਸ਼ਮੂਲੀਅਤ ਕਰਦਿਆਂ ਇਸ ਪ੍ਰਸਤਾਵਿਤ ਲਾਂਘੇ ਨੂੰ ਦੋਵਾਂ ਦੇਸ਼ਾਂ ਵਿਚਾਲੇ ਅਮਨ ਸ਼ਾਂਤੀ ਕਾਇਮ ਕਰਨ, ਆਪਸੀ ਭਾਈਚਾਰਕ…
    ਜੈਤੋ - ਬਰਗਾੜੀ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਦੇ ਅੱਜ 178ਵੇਂ ਦਿਨ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਹੋਇਆ। ਸਮਾਗਮ ਵਿੱਚ ਪਹੁੰਚੀਆਂ ਧਾਰਮਿਕ ਅਤੇ ਰਾਜਨੀਤਕ ਹਸਤੀਆਂ ਦੀਆਂ ਤਕਰੀਰਾਂ ਵਿੱਚ ਬੇਅਦਬੀ ਦਾ ਮੁੱਦਾ ਭਾਰੂ ਰਿਹਾ। ਪਿਛਲੇ ਦਿਨੀਂ ਬਾਦਲਾਂ ਦੇ ਦਿੱਲੀ ਸਥਿਤ ਨਿਵਾਸ ’ਤੇ ਹੋਏ ਗੁਰਪੁਰਬ ਸਮਾਗਮ ਨੂੰ ਲੈ ਕੇ ਬਹੁਤੇ ਬੁਲਾਰਿਆਂ ਨੇ ਸੁਆਲ ਵੀ ਉਠਾਏ।ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਦੇਰ ਸ਼ਾਮ ਨੂੰ ਸਮਾਗਮ ਦੀ ਸਮਾਪਤੀ ਮੌਕੇ ਆਪਣੇ ਸੰਬੋਧਨ ਰਾਹੀਂ ਖ਼ੁਲਾਸਾ ਕੀਤਾ ਕਿ ਸਿੱਖ ਕੌਮ ਨੇ ਕੇਸਰੀ ਝੰਡੇ ਹੇਠਾਂ ਇੱਕ-ਮੁੱਠ ਹੋਣ ਦਾ ਮਾਰਿਆ ਹੰਭਲਾ ਤਸੱਲੀਬਖ਼ਸ਼ ਕਦਮ ਹੈ। ਉਨ੍ਹਾਂ ਖ਼ਲਕਤ ਨੂੰ ਸੁਨੇਹਾ ਦਿੱਤਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਅਤੇ ਸਭਨਾਂ ਨੂੰ ਪਿਆਰ ਕਰਨ ਵਾਲੀ ਕੌਮ ਹੈ। ਇਸ ਲਈ ਸਮੁੱਚੀ ਲੋਕਾਈ ਨੂੰ ਹਰ ਖੇਤਰ ਦੀ ਬਿਹਤਰੀ ਲਈ ਸਿੱਖ ਕੌਮ ਦਾ ਸਹਿਯੋਗ ਕਰਨਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਫਰਜ਼ੰਦ ਸੁਖਬੀਰ ਸਿੰਘ ਬਾਦਲ ਦਾ ਨਾਂ ਲੈ ਕੇ ਉਨ੍ਹਾਂ…
    ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਸਾਲ ਭਰ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਜੀ ਨਾਲ ਜੁੜੇ ਪਵਿੱਤਰ ਸਥਾਨਾਂ ਦੇ ਮਾਰਗ ’ਤੇ ਰੇਲ ਗੱਡੀ ਵੀ ਚਲਾਈ ਜਾਵੇਗੀ। ਸ੍ਰੀ ਮੋਦੀ ਆਕਾਸ਼ਵਾਣੀ ’ਤੇ ‘ਮਨ ਕੀ ਬਾਤ’ ਰਾਹੀਂ ਸਰੋਤਿਆਂ ਨਾਲ ਰੂ-ਬ-ਰੂ ਹੋ ਰਹੇ ਸਨ। ਉਨ੍ਹਾਂ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ਦੇ 50 ਐਪੀਸੋਡ ਪੂਰੇ ਹੋਣ ’ਤੇ ਲੋਕਾਂ ਨੂੰ ਵਧਾਈ ਦਿੱਤੀ। ਸ੍ਰੀ ਮੋਦੀ ਨੇ ਕਿਹਾ ਕਿ 23 ਨਵੰਬਰ ਨੂੰ ਸਾਰਿਆਂ ਨੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ 2019 ’ਚ ਪ੍ਰਥਮ ਪਾਤਸ਼ਾਹ ਦਾ 550ਵਾਂ ਜਨਮ ਦਿਨ ਮਨਾਉਣ ਜਾ ਰਹੇ ਹਾਂ। ‘ਗੁਰੂ ਨਾਨਕ ਨੇ ਸਦਾ ਹੀ ਸਮੁੱਚੀ ਮਾਨਵਤਾ ਲਈ ਸੋਚਿਆ। ਹਮੇਸ਼ਾ ਸੱਚ, ਕਰਮ, ਸੇਵਾ, ਤਰਸ ਤੇ ਦਿਆਲਤਾ ਦਾ ਰਾਹ ਦਿਖਾਇਆ।’ ਉਨ੍ਹਾਂ ਕਿਹਾ ਕਿ 550ਵੀਂ ਵਰ੍ਹੇਗੰਢ ਵੱਡੀ ਪੱਧਰ ’ਤੇ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮਨਾਉਣ ਦੀ ਬੇਨਤੀ ਕੀਤੀ ਗਈ ਹੈ।
    ਅੰਮ੍ਰਿਤਸਰ - ਪਿੰਡ ਅਦਲੀਵਾਲ ’ਚ ਨਿਰੰਕਾਰੀ ਭਵਨ ’ਤੇ ਗ੍ਰਨੇਡ ਹਮਲੇ ਚ ਫੜੇ ਗਏ ਅਵਤਾਰ ਸਿੰਘ ਖਾਲਸਾ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਬਾਰੇ ਉਸ ਦੀ ਮਾਂ ਨਰਿੰਦਰਜੀਤ ਕੌਰ ਨੇ ਪੁਲੀਸ ਦਾਅਵੇ ਨੂੰ ਰੱਦ ਕਰਦਿਆਂ ਆਖਿਆ ਕਿ ਉਸ ਦਾ ਬੇਟਾ ਮਾਸੂਮ ਹੈ ਅਤੇ ਉਸ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ ਹੈ। ਪਰਿਵਾਰ ਨੇ ਦਾਅਵਾ ਕੀਤਾ ਕਿ ਜਦੋਂ ਇਹ ਬੰਬ ਧਮਾਕਾ ਵਾਪਰਿਆ ਸੀ, ਉਸ ਵੇਲੇ ਅਵਤਾਰ ਸਿੰਘ ਆਪਣੇ ਘਰ ਵਿੱਚ ਸੀ। ਘਰ ਵਿਚ ਉਸ ਵੇਲੇ ਉਸਾਰੀ ਦਾ ਕੰਮ ਚਲ ਰਿਹਾ ਸੀ ਅਤੇ ਉਹ ਇਸ ਕੰਮ ਦੀ ਨਿਗਰਾਨੀ ਕਰ ਰਿਹਾ ਸੀ।ਉਸ ਦੇ ਪਿਤਾ ਗੁਰਦਿਆਲ ਸਿੰਘ ਨੇ ਪੁਲੀਸ ਦੇ ਇਸ ਦਾਅਵੇ ਕਿ ਉਸ ਦੇ ਇਟਲੀ ਰਹਿੰਦੇ ਰਿਸ਼ਤੇਦਾਰ ਨੇ ਉਸ ਨੂੰ ਹਥਿਆਰ ਮੁਹੱਈਆ ਕਰਨ ਵਿੱਚ ਮਦਦ ਕੀਤੀ ਹੈ, ਨੂੰ ਬੇਬੁਨਿਆਦ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਕੋਲ ਘਰ ਵਿੱਚ ਤਿੰਨ ਲਾਇਸੈਂਸੀ ਹਥਿਆਰ ਹਨ, ਜਿਨ੍ਹਾਂ ਵਿੱਚ ਇਕ 32 ਬੋਰ ਦੀ ਪਿਸਤੌਲ ਅਤੇ ਦੋ ਬੰਦੂਕਾਂ ਸ਼ਾਮਲ ਹਨ। ਉਸ ਨੂੰ ਹਥਿਆਰਾਂ ਵਾਸਤੇ ਬਾਹਰ ਕਹਿਣ ਦੀ ਕੀ ਲੋੜ ਸੀ। ਉਨ੍ਹਾਂ…
    ਸਿਆਟਲ -ਅਮਰੀਕਾ ਦੇ ਇਤਿਹਾਸ 'ਚ ਲੱਗੀ ਸਭ ਤੋਂ ਭਿਆਨਕ ਅੱਗ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗ ਕੇ ਲੋਕਾਂ ਦੇ ਘਰਾਂ ਤੇ ਵਪਾਰਕ ਸਥਾਨਾਂ ਤੱਕ ਪਹੁੰਚ ਗਈ ਜੋ ਲਗਾਤਾਰ ਜਾਰੀ ਹੈ ਤੇ ਇਸ ਨਾਲ ਸੈਂਕੜੇ ਲੋਕ ਮਾਰੇ ਜਾ ਚੁੱਕੇ ਹਨ ਤੇ ਇਕ ਹਜ਼ਾਰ ਤੋਂ ਵੱਧ ਲਾਪਤਾ ਹਨ | ਪੂਰਾ ਸ਼ਹਿਰ ਸੜ ਕੇ ਸੁਆਹ ਹੋ ਚੁੱਕਾ ਹੈ | ਇਸ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਵਿਭਾਗ ਵਲੋਂ ਲਗਾਤਾਰ ਦਿਨ-ਰਾਤ ਕੰਮ ਚੱਲ ਰਿਹਾ ਹੈ | ਅਮਰੀਕਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖਸ ਦੇ ਰਾਹਤ ਕੰਮਾਂ ਦੇ ਨਿਰਦੇਸ਼ਕ ਗੁਰਵਿੰਦਰ ਸਿੰਘ ਤੇ ਬੁਲਾਰੇ ਰਾਜੇਸ਼ ਸਿੰਘ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਅੱਗ ਬੁਝਾਉਣ 'ਚ ਲੱਗੇ ਕਰਮੀਆਂ ਲਈ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਲੋੜਵੰਦਾਂ ਲਈ ਦਵਾਈਆਂ ਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਅੱਜ 'ਥੈਂਕਸ ਗੀਵਿੰਗ' ਮੌਕੇ ਵੀ ਸੰਸਥਾ ਵਲੋਂ ਰਾਹਤ ਕਰਮੀਆਂ ਲਈ ਪੀਜ਼ੇ ਦੇ ਲੰਗਰ ਲਾਏ ਗਏ | ਯੂਨਾਈਟਿਡ ਸਿੱਖਸ ਵਲੋਂ ਲੋਕਾਂ ਨੂੰ ਇਸ…
    ਅੰਮਿ੍ਤਸਰ, (ਸੁਰਿੰਦਰ ਕੋਛੜ)- ਅੰਗਰੇਜ਼ ਦੀ ਸੰਨ 1947 'ਚ ਹਿੰਦ-ਪਾਕਿ ਦਰਮਿਆਨ ਵੰਡ ਵਾਲੀ ਖਿੱਚੀ ਲਕੀਰ ਨੇ ਦੋਵੇਂ ਮੁਲਕਾਂ ਦੀ ਆਪਸੀ ਦੂਰੀ ਐਨੀ ਲੰਬੀ ਕਰ ਦਿੱਤੀ ਕਿ ਮਹਿਜ਼ ਪੌਣੇ ਦੋ ਮੀਲ ਦਾ ਸਫ਼ਰ ਤਹਿ ਕਰਨ ਲੱਗਿਆਂ ਦੋਵੇਂ ਪਾਸੇ ਦੀਆਂ ਸਰਕਾਰਾਂ ਨੂੰ ਲਗਪਗ ਪੌਣੀ ਸਦੀ ਦਾ ਸਮਾਂ ਲੱਗ ਗਿਆ | ਫਿਲਹਾਲ ਭਾਰਤ ਤੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਅਮਲੀ ਰੂਪ 'ਚ ਕੀਤੀ ਸ਼ੁਰੂਆਤ ਨੇ ਵਿਸ਼ਵ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦਿਆਂ ਨੂੰ ਵੱਡੀ ਠੰਢਕ ਪਹੁੰਚਾਈ ਹੈ | ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ 'ਚ ਸਾਂਝੇ ਲਾਂਘੇ ਲਈ 26 ਨਵੰਬਰ ਨੂੰ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਕਿਸਤਾਨ ਵਾਲੇ ਪਾਸੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਨਵੰਬਰ ਨੂੰ ਨਾਰੋਵਾਲ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਨੀਂਹ ਪੱਥਰ ਰੱਖਣਗੇ | ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਲਾਂਘੇ ਦੀ ਉਸਾਰੀ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ…
    ਨਵੀਂ ਦਿੱਲੀ - ਹਰਰਸਿਮਰਤ ਕੌਰ ਬਾਦਲ ਦੇ ਘਰ ਪ੍ਰਧਾਨ ਮੰਤਰੀ ਸਮੇਤ ਕਈ ਦਿੱਗਜ ਪਹੁੰਚੇ ਪਰ ਇਹਨਾਂ ਚੋਂ ਖਾਸ ਹਾਜ਼ਰੀ ਰਹੀ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਰਹੀ ਹੈ। ਇਸਦੇ ਨਾਲ ਇਹ ਇੱਕ ਖਾਸ ਤਸਵੀਰ ਵੀ ਚਰਚਾ ਦਾ ਵਿਸ਼ਾ ਬਣ ਰਹੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ, ਜਿਹੜੀ ਕਿ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣ ਰਹੀ ਹੈ।ਡੇਰਾ ਮੁਖੀ ਗੁਰਿੰਦਰ ਸਿੰਘ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨਾਲ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਦੀ ਨੇੜਲੀ ਰਿਸ਼ਤੇਦਾਰੀ ਵੀ ਹੈ।ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਦੁਨੀਆਂ ਵਿੱਚ ਰੌਣਕਾਂ ਹਨ ਤੇ ਦਿੱਲੀ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਵਿਖੇ ਗੁਰਪੁਰਬ ਸਮਾਗਮ ਉਲੀਕਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸੁਖਬੀਰ ਬਾਦਲ, ਹਰਸਿਮਰਤ…
    ਅੰਮਿ੍ਤਸਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਦਿੱਤੀ ਪ੍ਰਵਾਨਗੀ ਦਾ ਲਾਭ ਸਿਰਫ਼ ਉਹ ਹੀ ਲੋਕ ਲੈ ਸਕਣਗੇ ਜਿਨ੍ਹਾਂ ਦੇ ਕੋਲ ਪਾਸਪੋਰਟ ਹਨ, ਜਦ ਕਿ ਬਾਕੀ ਸੰਗਤ ਨੂੰ ਭਵਿੱਖ 'ਚ ਵੀ ਪੱਬਾਂ ਭਾਰ ਖੜ੍ਹੇ ਹੋ ਕੇ ਡੇਰਾ ਬਾਬਾ ਨਾਨਕ ਸੈਕਟਰ ਦੀ ਸਰਹੱਦੀ ਚੌਾਕੀ 'ਤੇ ਬਣਾਏ 'ਦਰਸ਼ਨ ਸਥਲ' ਦੇ ਮੁਕਾਮ ਤੋਂ ਹੀ ਦੂਰਬੀਨਾਂ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਹੋਣਗੇ | ਭਾਵੇਂ ਕਿ ਬੀਤੇ ਦਿਨ ਕੇਂਦਰ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਲਾਂਘਾ ਬਣਾਉਣ ਦਾ ਐਲਾਨ ਕਰਕੇ ਇੱਕੋ ਹਲੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਦੀ ਵਾਹੋ-ਵਾਹੀ ਖੱਟ ਲਈ, ਪਰ ਉਹ ਸੰਗਤ ਜਿਨ੍ਹਾਂ ਦੇ ਪਾਸਪੋਰਟ ਨਹੀਂ ਹਨ, ਕੇਂਦਰ ਸਰਕਾਰ ਦੇ ਉਕਤ ਐਲਾਨ ਦੇ ਬਾਅਦ ਤੋਂ ਉਹ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ | ਕਿਉਂਕਿ ਵੱਡੀ ਗਿਣਤੀ 'ਚ ਗੁਰੂ ਨਾਨਕ ਨਾਮ ਲੇਵਾ ਸੰਗਤ ਸੰਨ 1947 ਦੇ ਬਾਅਦ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com