ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਪੱਟੀ - 1984 ਨਸ਼ਲਕੁਸ਼ੀ ਜਿਸ ਨੂੰ ਦਿੱਲੀ ਦੰਗਿਆਂ ਦਾ ਨਾਂ ਦਿੱਤਾਂ ਗਿਆ ਹੈ। ਉਸ ਦੇ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਅਤੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਵੀ ਅੱਜ ਵਿਸ਼ੇਸ਼ ਤੌਰ ਤੇ ਪੱਟੀ ਪੁੱਜੇ ਜਿੱਥੇ ਉਨ੍ਹਾਂ ਨੂੰ ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵੱਲੋਂ ਵਿਸ਼ੇਸ਼ ਸਮਨਾਨ ਦਿੱਤਾ ਗਿਆ। ਇਸ ਮੌਕੇ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਹੋਣ ਤੇ ਮੈਂ 3 ਨਵੰਬਰ 1984 ਨੂੰ ਐੱਫਆਈਆਰ ਦਰਜ ਕਰਾਈ ਸੀ ਅਤੇ 26 ਨਵੰਬਰ ਨੂੰ ਮੇਰੇ ਨਾਲ ਧੋਖਾ ਕਰ ਕੇ ਕਾਗਜ਼ ਦੇ ਦਿੱਤਾ ਗਿਆ ਅਤੇ ਅੱਜ 34 ਸਾਲ ਬਾਅਦ ਇਸੇ ਕਾਗਜ਼ ਦੇ ਟੁੱਕੜੇ 'ਤੇ ਸੱਜਣ ਕੁਮਾਰ ਨੂੰ ਸਜ਼ਾ ਹੋਈ ਹੈ।ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਦੇ ਜੇਲ੍ਹ ਜਾਣ ਨਾਲ ਸਾਡਾ ਕੰਮ ਪੂਰਾ ਨਹੀਂ ਹੋਇਆ। ਅਜੇ ਤਾਂ ਕਮਲਨਾਥ ਅਤੇ ਐੱਚਕੇਐੱਲ ਭਗਤ, ਟਾਈਟਲਰ ਵਰਗਿਆਂ ਨੂੰ ਵੀ ਸਜ਼ਾ ਮਿਲਣੀ ਬਾਕੀ ਹੈ। ਉਹ ਵੀ ਬੇਸ਼ੱਕ ਉੱਚ ਅਹੁਦੇ 'ਤੇ ਬੈਠ ਗਿਆ ਹੈ ਪਰ 4 ਦਿਨ ਦਾ ਮਹਿਮਾਨ ਹੈ। ਇਸ ਮੌਕੇ ਫੈਡੇਰਸ਼ਨ…
  ਸੰਗਰੂਰ - ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਚੁੱਪੀ ਤੋੜਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਡੈਮੋਕ੍ਰੇਸੀ ਨਹੀਂ ਹੈ। ਜੋ ਹਾਲ ਕਿਸੇ ਵੇਲੇ ਕਾਂਗਰਸ ਦਾ ਸੀ, ਉਹੀ ਹਾਲ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਪਾਰਟੀ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਹਨ। ਇਹੋ ਕਾਰਨ ਹੈ ਕਿ ਪਾਰਟੀ 'ਚ ਅਧਿਕਾਰਾਂ ਦੀ ਵੰਡ ਨਾ ਹੋਣ ਕਾਰਨ ਗੁੱਸੇ-ਗਿਲ਼ੇ ਦਿਨੋਂ-ਦਿਨ ਵਧ ਰਹੇ ਹਨ। ਜੇਕਰ ਟਕਸਾਲੀ ਅਕਾਲੀ ਦਲ ਬਣਿਆ ਹੈ ਤਾਂ ਉਸ ਦਾ ਮੁੱਖ ਕਾਰਨ ਵੀ ਇਹੋ ਹੈ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਟਕਸਾਲੀ ਅਕਾਲੀਆਂ ਵਾਂਗ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਨਹੀਂ ਕੀਤਾ, ਉਨ੍ਹਾਂ ਦੀ ਸਿਹਤ ਇਜਾਜ਼ਤ ਨਹੀਂ ਦਿੰਦੀ। ਇਸ ਲਈ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡਿਆ। ਉਨ੍ਹਾਂ ਕਿਹਾ ਕਿ ਉਹ ਅਜੇ ਵੀ ਅਕਾਲੀ ਦਲ ਵਿਚ ਹਨ, ਸਿਰਫ਼ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਇਕ…
  ਨਵੀਂ ਦਿੱਲੀ - ਆਮ ਆਦਮੀ ਪਾਰਟੀ(ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦਾਖ਼ਾ ਹਲਕੇ ਤੋਂ ਵਿਧਾਇਕ ਰਹੇ ਐੱਚ.ਐੱਸ ਫੂਲਕਾ ਨੇ ਪਾਰਟੀ ’ਚੋਂ ਅਸਤੀਫ਼ਾ ਦੇ ਦਿੱਤਾ। ਸ੍ਰੀ ਫੂਲਕਾ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪਿਆ। ਇਸ ਦੌਰਾਨ ‘ਆਪ’ ਦੀ ਪੰਜਾਬ ਇਕਾਈ ਦੇ ਮੁੱਖ ਆਗੂਆਂ ਨੇ ਅੱਜ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬਾਰੇ ਰਣਨੀਤੀ ਵਿਚਾਰੀ ਗਈ। ਸੂਤਰਾਂ ਮੁਤਾਬਕ ਬੈਠਕ ਦੌਰਾਨ ਕਾਂਗਰਸ ਨਾਲ ਕਿਸੇ ਤਰ੍ਹਾਂ ਦੇ ਚੋਣ ਗੱਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ। ਉਂਜ ਪਾਰਟੀ ਨੇ ਪੰਜ ਲੋਕ ਸਭਾ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਬਾਗ਼ੀ ਵਿਧਾਇਕਾਂ ਬਾਰੇ ਖ਼ਾਸ ਕਰਕੇ ਸ੍ਰੀ ਖਹਿਰਾ ਬਾਰੇ ਪਹਿਲਾਂ ਵਾਲਾ ਹੀ ਪੈਂਤੜਾ ਰਹੇਗਾ।ਇਸ ਤੋਂ ਪਹਿਲਾਂ ਸ੍ਰੀ ਫੂਲਕਾ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਅਸਤੀਫ਼ੇ ਦੇ ਕਾਰਨਾਂ ਬਾਰੇ ਭਲਕੇ 4…
  ਗੁਰਦਾਸਪੁਰ - ਇੱਥੇ ਪੁੱਡਾ ਗਰਾਊਂਡ ਵਿਚ ਭਾਜਪਾ ਤੇ ਅਕਾਲੀ ਦਲ ਵਲੋਂ ਕਰਵਾਈ ਰੈਲੀ ਵਿਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਬਿਨਾ ਕੁੱਝ ਦਿੱਤੇ ਵਾਪਿਸ ਮੁੜ ਗਏ। ਇਸ ਨਾਲ ਭਾਜਪਾ ਅਤੇ ਅਕਾਲੀ ਆਗੂਆਂ ਪੱਲੇ ਨਿਰਾਸਾ ਹੀ ਪਈ। ਚੁਣਾਵੀ ਲਹਿਜ਼ੇ ਵਿਚ 1984 ਦੇ ਸਿੱਖ ਕਤਲੇਆਮ ਅਤੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਮੁੱਦਿਆਂ ’ਤੇ ਕਾਂਗਰਸ ਉਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਨਾਲ ਕਰਜ਼ ਮੁਆਫ਼ੀ ਦੇ ਵੱਡੇ ਵੱਡੇ ਵਾਅਦੇ ਕਰ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਆਪਣੇ ਸਾਢੇ ਚਾਰ ਸਾਲਾਂ ਦੇ ਸ਼ਾਸਨ ਬਾਰੇ ਉਨ੍ਹਾਂ ਇੰਨਾ ਹੀ ਜ਼ਿਕਰ ਕੀਤਾ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ’ਤੇ ਕੰਮ ਚੱਲ ਰਿਹਾ ਹੈ।ਸ੍ਰੀ ਮੋਦੀ ਨੇ ਆਖਿਆ ਕਿ 1984 ਦੇ ਸਿੱਖ ਕਤਲੇਆਮ ਵਿਚ ਸ਼ਾਮਲ ਆਗੂ ਨੂੰ ਕਾਂਗਰਸ ਪਾਰਟੀ ਨੇ ਹਾਲ ਹੀ ਵਿਚ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾ ਦਿੱਤਾ ਹੈ। ਉਨ੍ਹਾਂ ਦਾ ਇਸ਼ਾਰਾ ਮੱਧ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਕਮਲ ਨਾਥ ਵੱਲ ਸੀ ਜਿਨ੍ਹਾਂ ’ਤੇ ਦਿੱਲੀ ਵਿਚ ਹੋਏ ਸਿੱਖਾਂ ਦੇ ਕਤਲੇਆਮ…
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਸਿੰਗਾਪੁਰ ਦੌਰੇ ਦੌਰਾਨ ਉਥੋਂ ਦੀ ਸੰਗਤ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਨਮਾਨ ਕੀਤਾ।ਇਸ ਮੌਕੇ ਸੰਬੋਧਨ ਕਰਦੇ ਹੋਏ ਸ੍ਰੀ ਬ੍ਰਹਮਪੁਰਾ ਨੇ ਦੋਸ਼ ਲਾਇਆ ਬਾਦਲ ਪਰਿਵਾਰ ਦੇ ‘ਤਾਨਾਸ਼ਾਹੀ’ ਰਵੱਈਏ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘਰ ਦੀ ਜਾਇਦਾਦ ਬਣਾ ਲਿਆ ਹੈ ਤੇ ਆਪਣੇ ਨਿੱਜੀ ਸਵਾਰਥਾਂ ਲਈ ਇਸ ਸੰਸਥਾ ਦਾ ਰਾਜਸੀਕਰਨ ਕਰ ਦਿੱਤਾ, ਜਿਸ ਨਾਲ ਪੂਰੀ ਸਿੱਖ ਕੌਮ ਅਤੇ ਪੰਥ ਨੂੰ ਵੱਡੀ ਢਾਹ ਲੱਗੀ ਹੈ, ਇਸ ਕਾਰਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰ ਵੀ ਬਾਦਲ ਪਰਿਵਾਰ ਦੇ ਲਿਫਾਫਿਆਂ ’ਚੋਂ ਹੀ ਨਿਕਲਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲ ਤਖ਼ਤ ਸਾਹਿਬ ਅਤੇ ਹੋਰ ਤਖ਼ਤਾਂ ਦੇ ਸਿੰਘ ਸਾਹਿਬਾਨ ਨੂੰ ਆਪਣੇ ਘਰ ਸੱਦ ਕੇ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗਿਆਂ ਮੁਆਫ਼ੀ ਦਿਵਾ ਦਿੱਤੀ, ਫਿਰ ਸਿੱਖ ਕੌਮ ਦੇ ਰੋਹ ਨੂੰ ਵੇਖਦਿਆਂ ਸਿੰਘ…
  ਨਵੀਂ ਦਿੱਲੀ - ਸੱਜਣ ਕੁਮਾਰ ਦੀ ਮੰਡੋਲੀ ਜੇਲ੍ਹ ਵਿਚ ਪਹਿਲੀ ਰਾਤ ਬੇਚੈਨੀ ਭਰੀ ਰਹੀ। ਉਸ ਨੇ ਨਾ ਖਾਣਾ ਖਾਧਾ ਤੇ ਉਂਜ ਵੀ ਬੇਚੈਨ ਨਜ਼ਰ ਆਏ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਦੀ ਵਾਰਡ ਨੰਬਰ 14 ਵਿਚ ਬੰਦ ਸੱਜਣ ਕੁਮਾਰ ਨੇ ਕਿਸੇ ਨਾਲ ਗੱਲਬਾਤ ਨਹੀਂ ਕੀਤੀ। ਰਾਤ ਨੂੰ ਉਸ ਨੂੰ ਮਿਲਣ ਕੋਈ ਵੀ ਨਾ ਆਇਆ। 73 ਸਾਲਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ ਜਿੱਥੋਂ ਉਸ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਸੀ।
  ਨਵੀਂ ਦਿੱਲੀ - ਸਿੱਖ ਕਤਲੇਆਮ ਦੇ ਕੇਸ ’ਚ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਉਸ ਦੇ ਦੋ ਸਾਥੀਆਂ ਨੇ ਕੜਕੜਡੂਮਾ ਦੀ ਅਦਾਲਤ ਅੱਗੇ ਆਤਮ ਸਮਰਪਣ ਕਰ ਦਿੱਤਾ। ਦਿੱਲੀ ਹਾਈ ਕੋਰਟ ਵੱਲੋਂ ਤਾਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਉਸ ਨੂੰ 31 ਦਸੰਬਰ ਤਕ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਸੱਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਅਤੇ ਦੋ ਹੋਰ ਦੋਸ਼ੀਆਂ ਮਹਿੰਦਰ ਯਾਦਵ ਤੇ ਕ੍ਰਿਸ਼ਨ ਖੋਖਰ ਨੂੰ ਤਿਹਾੜ ਜੇਲ੍ਹ ਭੇਜਿਆ ਗਿਆ ਹੈ। ਮੰਡੋਲੀ ਜੇਲ੍ਹ ਦੇ ਮੁੱਖ ਗੇਟ ’ਤੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। ਸੂਤਰਾਂ ਮੁਤਾਬਕ ਉਸ ਨੂੰ 14 ਨੰਬਰ ਜੇਲ੍ਹ ’ਚ ਰੱਖਿਆ ਜਾਵੇਗਾ। ਸਿੱਖ ਆਗੂਆਂ ਵੱਲੋਂ ਕੜਕੜਡੂਮਾ ਅਦਾਲਤ ਕੋਲ ਨਾ ਜਾਣ ਦੀ ਅਪੀਲ ਕੀਤੇ ਜਾਣ ਦੇ ਬਾਵਜੂਦ ਦਿੱਲੀ ਕਮੇਟੀ ਦੇ ਆਗੂ ਅਤੇ ਸਿੱਖ ਕਤਲੇਆਮ ਦੇ ਪੀੜਤ ਅਦਾਲਤ ਦੇ ਬਾਹਰ ਬਾਣੀ ਦਾ ਜਾਪ ਕਰਦੇ ਰਹੇ।ਸੱਜਣ ਕੁਮਾਰ ਨੇ ਮੈਟਰੋਪਾਲਿਟਨ ਮੈਜਿਸਟਰੇਟ ਅਦਿੱਤੀ ਗਰਗ ਦੀ ਅਦਾਲਤ ਵਿੱਚ ਸਖ਼ਤ ਸੁਰੱਖਿਆ ਪਹਿਰੇ ਹੇਠ ਆਤਮ ਸਮਰਪਣ ਕੀਤਾ। ਇਸ ਮਗਰੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਅਤੇ…
  ਅੰਮ੍ਰਿਤਸਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸਿੱਖ ਕਤਲੇਆਮ ਕੇਸ ਦੀ ਮੁੱਖ ਗਵਾਹ ਅਤੇ ਪੀੜਤ ਬੀਬੀ ਜਗਦੀਸ਼ ਕੌਰ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਕਤਲੇਆਮ ਮਾਮਲੇ ਵਿਚ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ। ਨਵੇਂ ਵਰ੍ਹੇ ਦੀ ਸ਼ੁਰੂਆਤ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਬੀਬੀ ਜਗਦੀਸ਼ ਕੌਰ ਨੂੰ ਸਿਰੋਪਾਓ ਭੇਂਟ ਕੀਤਾ।ਸਿੱਖ ਕਤਲੇਆਮ ਵਿਚ ਬੀਬੀ ਜਗਦੀਸ਼ ਕੌਰ ਦੇ ਪਤੀ, ਬੇਟੇ, ਭਰਾਵਾਂ ਸਮੇਤ ਪਰਿਵਾਰ ਦੇ ਕਈ ਜੀਅ ਕਤਲ ਕਰ ਦਿੱਤੇ ਗਏ ਸਨ। ਉਹ ਲੰਮੇ ਸਮੇਂ ਤੋਂ ਇਹ ਕੇਸ ਲੜ ਰਹੀ ਹੈ ਅਤੇ ਇਕ ਮੁੱਖ ਗਵਾਹ ਵੀ ਹੈ। ਘਟਨਾ ਦੇ ਵੇਰਵੇ ਬੀਬੀ ਜਗਦੀਸ਼ ਕੌਰ ਕੋਲੋਂ ਸੁਣਨ ਤੋਂ ਬਾਅਦ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਕਤਲੇਆਮ ਲਈ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਜ਼ਿੰਮੇਵਾਰ ਹਨ। ਬੀਬੀ ਜਗਦੀਸ਼ ਕੌਰ ਨੇ ਦੋਸ਼ ਲਾਇਆ ਕਿ ਸੱਜਣ ਕੁਮਾਰ ਰਾਜੀਵ ਗਾਂਧੀ ਦੇ ਹੁਕਮਾਂ ’ਤੇ ਹੀ ਸਾਰੀ…
  ਨਵੀਂ ਦਿੱਲੀ - ਰਾਜ ਸਭਾ ’ਚ ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਤੀਹਰਾ ਤਲਾਕ ਬਿੱਲ ਪੇਸ਼ ਨਹੀਂ ਹੋ ਸਕਿਆ। ਵਿਰੋਧੀ ਧਿਰ ਨੇ ਮੰਗ ਕੀਤੀ ਕਿ ਬਿੱਲ ਸਿਲੈਕਟ ਕਮੇਟੀ ਹਵਾਲੇ ਕੀਤਾ ਜਾਵੇ। ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਬਿੱਲ ਰਾਹੀਂ ਸਿਆਸਤ ਕਰਨ ਦੇ ਦੋਸ਼ ਲਗਾਏ।ਵਿਰੋਧੀ ਧਿਰ ਅਤੇ ਸਰਕਾਰ ਵਿਚਕਾਰ ਗਰਮਾ-ਗਰਮ ਬਹਿਸ ਕਰਕੇ ਉਪ ਸਭਾਪਤੀ ਹਰਿਵੰਸ਼ ਨਾਰਾਇਣ ਸਿੰਘ ਨੂੰ ਸਦਨ ਦੀ ਕਾਰਵਾਈ ਭਲਕ ਤਕ ਲਈ ਮੁਲਤਵੀ ਕਰਨੀ ਪਈ। ਦੁਪਹਿਰ ਦੇ ਖਾਣੇ ਮਗਰੋਂ ਜਦੋਂ ਸਦਨ ਜੁੜਿਆ ਤਾਂ ਉਪ ਸਭਾਪਤੀਨੇ ਲੋਕ ਸਭਾ ਵੱਲੋਂ ਪਾਸ ਕੀਤੇ ਗਏ ਤੀਹਰੇ ਤਲਾਕ ਬਿੱਲ ਨੂੰ ਪੇਸ਼ ਕਰਨ ਲਈ ਕਿਹਾ। ਵਿਰੋਧੀ ਧਿਰ ਦੇ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਅਹਿਮ ਬਿੱਲਾਂ ਨੂੰ ਸਟੈਂਡਿੰਗ ਕਮੇਟੀ ਕੋਲ ਨਾ ਭੇਜ ਕੇ ਅਪਮਾਨ ਕਰ ਰਹੀ ਹੈ। ਸ੍ਰੀ ਆਜ਼ਾਦ ਨੇ ਕਿਹਾ ਕਿ ਬਿੱਲ ਦਾ ਕਰੋੜਾਂ ਲੋਕਾਂ ’ਤੇ ਅਸਰ ਪਏਗਾ ਜਿਸ ਦੀ ਸੰਸਦ ਕੋਲੋਂ ਪੜਤਾਲ ਜ਼ਰੂਰੀ ਹੈ। ਤ੍ਰਿਣਮੂਲ ਕਾਂਗਰਸ ਮੈਂਬਰ ਡੈਰੇਕ ਓਬ੍ਰਾਇਨ ਨੇ ਕਿਹਾ ਕਿ ਉਨ੍ਹਾਂ ਬਿੱਲ ਨੂੰ ਸਿਲੈਕਟ ਕਮੇਟੀ…
  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ 19 ਜਨਵਰੀ 2019 ਨੂੰ ਦਿਨ ਸ਼ਨਿਚਰਵਾਰ ਸਵੇਰੇ 11 ਵਜੇ ਕਮੇਟੀ ਦੇ ਕਾਨਫਰੰਸ ਹਾਲ ਵਿਖੇ ਬੁਲਾਇਆ ਗਿਆ ਹੈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗੁਰੂ ਗੋਬਿੰਦ ਭਵਨ, ਨਵੀਂ ਦਿੱਲੀ ਵਿੱਚ ਇਹ ਇਜਲਾਸ ਦੌਰਾਨ ਨਵੇਂ 5 ਮੁੱਖ ਅਹੁਦੇਦਾਰ ਤੇ ਅੰਤ੍ਰਿਗ ਮੈਂਬਰਾਂ ਦੀ ਚੋਣ ਲਈ ਬੁਲਾਇਆ ਗਿਆ ਹੈ।ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਬੈਠਕ ਦੌਰਾਨ ਨਵੇਂ ਅੰਤਰਿੰਗ ਮੈਂਬਰਾਂ ਦੀ ਚੋਣ ਬਾਰੇ ਚਰਚਾ ਹੋਵੇਗਾ। 6 ਦਸੰਬਰ 2018 ਨੂੰ ਕਮੇਟੀ ਦੇ ਸਾਰੇ 5 ਮੁੱਖ ਅਹੁਦੇਦਾਰਾਂ ਤੇ ਅੰਤਰਿੰਗ ਬੋਰਡ ਦੇ ਮੈਂਬਰਾਂ ਦੇ ਅਸਤੀਫ਼ੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੂੰ ਸੌਂਪ ਦਿੱਤੇ ਗਏ ਸਨ ਤੇ ਇਸ ਦਿਨ ਗੁਰਦੁਆਰਾ ਚੋਣ ਬੋਰਡ ਨੂੰ ਵੀ ਹਾਊਸ ਦੀ ਨਵੀਂ ਚੋਣ ਕਰਵਾਉਣ ਦੀ ਅਪੀਲ ਕੀਤੀ ਗਈ ਸੀ।ਹਾਲਾਂ ਕਿ ਅਹੁਦੇਦਾਰਾਂ ਤੇ ਮੈਂਬਰਾਂ ਨੇ ਚੋਣ ਬੋਰਡ ਨੂੰ ਅਸਤੀਫ਼ੇ ਨਹੀਂ ਸੌਂਪੇ ਸਨ ਜਿਸ ਕਰਕੇ ਉਨ੍ਹਾਂ ਅਸਤੀਫ਼ਿਆਂ ਦੀ ਮਾਨਤਾ ਨਹੀਂ ਰਹਿੰਦੀ।ਕਮੇਟੀ ਦੇ 46 ਮੈਂਬਰ ਐਨੇ ਵਾਰਡਾਂ ਵਿੱਚੋਂ ਜਿੱਤ ਕੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com