ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਦੋਵੇਂ ਸਾਬਕਾ ਮੰਤਰੀਆਂ ਦੇ ਪੁੱਤਰਾਂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਹਫ਼ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਬਿਗਲ ਵਜਾਉਣ ਵਾਲੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ।ਕੋਰ ਕਮੇਟੀ ਦੇ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜਿਥੇ ਮਾਝੇ ਵਿਚ ਵੱਡੀ ਢਾਹ ਲੱਗਣ ਦੇ ਆਸਾਰ ਹਨ, ਉਥੇ ਇਨ੍ਹਾਂ ਆਗੂਆਂ ਕੋਲ ਹੁਣ ਨਵੀਂ ਪਾਰਟੀ ਬਣਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹਿ ਗਿਆ। ਕੋਰ ਕਮੇਟੀ ਦੇ ਅੱਜ ਦੇ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੰਜਾਬ ਅਤੇ ਖਾਸ ਕਰ ਕੇ ਮਾਝੇ ਵਿਚ ਜ਼ੋਰਦਾਰ ਖਿੱਚੋਤਾਣ ਸ਼ੁਰੂ ਹੋ ਗਈ ਹੈ। ਦੂਜੇ ਪਾਸੇ, ਅਕਾਲੀ ਦਲ ਵਿੱਚੋਂ ਕੱਢੇ ਗਏ ਆਗੂ ਚੁੱਪ…
    ਬਾਦਲ ਸੌਦਾ ਸਾਧ ਨਾਲ, ਅਸੀਂ ਗੁਰੂ ਗ੍ਰੰਥ ਸਾਹਿਬ ਨਾਲ ਹਾਂ-ਬ੍ਰਹਮਪੁਰਾ ਅਕਾਲੀ ਦਲ ਨੂੰ ਬਾਦਲ ਮੁਕਤ ਕਰਨ ਲਈ ਰਣਨੀਤੀ ਜਲਦੀ ਘੜਾਂਗੇ-ਬ੍ਰਹਮਪੁਰਾ ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਨੂੰ ਪਾਰਟੀ ਚੋਂ ਕੱਢਣ ਨਾਲ ਮਾਝੇ 'ਚ ਸ਼੍ਰੋਮਣੀ ਅਕਾਲੀ ਦਲ ਹੋਇਆ ਕਮਜੋਰ ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋ ਬਰਖਾਸਤ ਕਰਨ ਤੋਂ ਬਾਅਦ ਬਾਗੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਪੱਸ਼ਟ ਕੀਤਾ ਹੈ ਕਿ ਉਹ ਗੁਰੂ ਗ੍ਰੰਥ ਤੇ ਗੁਰੂ ਪੰਥ ਦੇ ਨਾਲ ਹਨ ਤੇ ਬਾਦਲ ਪਰਿਵਾਰ ਸੌਦਾ ਸਾਧ ਨਾਲ ਜੁੜਿਆ ਹੋਇਆ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਦਸਮ ਪਿਤਾ ਦਾ ਸਵਾਂਗ ਰਚਾਇਆ ਸੀ। ਬ੍ਰਹਮਪੁਰਾ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਪੰਥ ਦਾ ਹੈ, ਬਾਦਲ ਪਰਿਵਾਰ ਦੀ ਜਗੀਰ ਨਹੀਂ। ਜੇਕਰ ਬਾਦਲ ਗੁਰੂ ਨਾਲ ਹੁੰਦੇ ਤਾਂ ਸੌਦਾ ਸਾਧ ਦੀ ਫਿਲਮ ਲਈ ਫੋਰਸਾਂ ਨਾ ਲੱਗਦੀਆਂ। ਜੇਕਰ ਸੁਰੱਖਿਆ ਦਸਤੇ ਸੌਦਾ ਸਾਧ ਦੀ ਫਿਲਮ ਚਲਾਉਣ ਲਈ ਲੱਗ ਸਕਦੇ ਸਨ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਵਾਸਤੇ ਸੁਰੱਖਿਆ ਦਸਤੇ ਕਿਉਂ ਨਾ ਤਾਇਨਾਤ ਕੀਤੇ ਗਏ ?…
    ਜਲੰਧਰ - ਭਾਰਤੀ ਮੂਲ ਦੇ 2382 ਨਾਗਰਿਕ ਜਿਹਨਾਂ ਵਿਚੋਂ ਜਿਆਦਾ ਪੰਜਾਬ ਤੇ ਗੁਜਰਾਤ ਸੂਬੇ ਨਾਲ ਸਬੰਧਤ ਹਨ ਅਜੇ ਵੀ ਅਮਰੀਕਾ ਦੀਆਂ ਜੇਲਾਂ ਵਿਚ ਨਜਰਬੰਦ ਹਨ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪਰੈਸ ਨੋਟ ਰਾਹੀਂ ਦਿਤੀ।ਸ: ਚਾਹਲ ਨੇ ਦਸਿਆ ਕਿ ਅਮਰੀਕਾ ਦੇ ਫਰੀਡਮ ਆਫ ਇੰਫਰਮੇਸ਼ਨ(ਢੀਅ) ਐਕਟ ਤਹਿਤ ਪਰਾਪਤ ਕੀਤੀ ਗਈ ਇਸ ਜਾਣਕਾਰੀ ਅਨੁਸਾਰ ਭਾਰਤੀ ਮੂਲ ਦੇ ਇਹ ਸਾਰੇ ਨਾਗਰਿਕ ਅਮਰੀਕਾ ਦੇ ਇੰਮੇਗੇਸ਼ਨ ਕਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਮੌਕਿਆਂ ਤੇ ਨਜਰਬੰਦ ਕੀਤੇ ਗਏ ਹਨ ਜਿਹਨਾਂ ਵਿਚੋਂ ਬਹੁਤ ਸਾਰੇ ਨਜਰਬੰਦ ਕੈਦੀ ਅਮਰੀਕਾ ਅੰਦਰ ਸਿਆਸੀ ਸ਼ਰਣ ਲੈਣ ਦੀ ਮੰਗ ਕਰ ਰਹੇ ਹਨ।ਇਹਨਾਂ 2382 ਕੈਦੀਆਂ ਵਿਚੋਂ 891 ਕੈਦੀ ਕੈਲੀਫੋਰਨੀਆਂ ਦੀਆਂ ਜੇਲਾਂ ਵਿਚ,52 ਕੈਦੀ ਨਿਊਯਾਰਕ ਦੀਆਂ ਜੇਲਾਂ ਵਿਚ,115 ਕੈਦੀ ਵਸ਼ਿੰਗਟਨ ਸਟੇਟ ਦੀਆਂ ਜੇਲਾਂ ਵਿਚ ਨਜਰਬੰਦ ਹਨ।ਸ: ਚਾਹਲ ਨੇ ਇਸ ਗਲ ਤੇ ਦੁਖ ਪਰਗਟ ਕੀਤਾ ਕਿ ਪੰਜਾਬ ਵਿਚ ਗੈਰ ਕਨੂੰਨੀ ਮਨੁਖੀ ਤਸਕਰੀ ਦਾ ਧੰਦਾ ਦਿਨੋ…
    ਲੰਡਨ - ਵਿਸ਼ਵ ਜੰਗਾਂ ਦੌਰਾਨ ਸ਼ਹਾਦਤਾਂ ਪਾਉਣ ਵਾਲੇ ਸਿੱਖ ਫ਼ੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਯਾਦਗਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ |ਸਿੱਖ ਫ਼ੌਜੀ ਦੇ ਬੁੱਤ ਹੇਠ ਅੰਗਰੇਜ਼ੀ 'ਚ ਲਿਖੇ ਗਏ 'ਲਾਇਨਜ਼ ਆਫ਼ ਦਾ ਗਰੇਟ ਵਾਰ' ਸ਼ਬਦਾਂ 'ਤੇ ਕਾਲੇ ਰੰਗ ਦੀ ਲਕੀਰ ਵਾਹ ਕੇ ਅੱਗੇ ਸਿਪਾਹੀ ਨੋ ਮੋਰ ਅਤੇ ਲਾਇਨ ਸ਼ਬਦ ਰੱਖ ਕੇ ਅੱਗੇ ਜਰਨੈਲ ਲਿਖ ਦਿੱਤਾ ਹੈ | ਗੁਰੂ ਨਾਨਕ ਗੁਰਦੁਆਰਾ ਸਮੋਦਿਕ ਦੇ ਸਾਹਮਣੇ ਬਣੀ ਇਹ ਯੂ.ਕੇ. ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯਾਦਗਾਰ ਹੈ ਜੋ ਸਿੱਖ ਫ਼ੌਜੀਆਂ ਨੂੰ ਸਮਰਪਿਤ ਹੈ | ਇਸ ਹਰਕਤ ਤੋਂ ਸਿੱਖ ਭਾਈਚਾਰਾ ਪੂਰੇ ਗੁੱਸੇ ਵਿਚ ਹੈ | ਗੁਰੂ ਘਰ ਦੇ ਪ੍ਰਧਾਨ ਜਤਿੰਦਰ ਸਿੰਘ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਬਹਾਦਰਾਂ ਨੂੰ ਸਮਰਪਿਤ ਯਾਦਗਾਰ ਹੈ ਜੋ ਹਜ਼ਾਰਾਂ ਮੀਲ ਦੂਰ ਆ ਕੇ ਉਸ ਦੇਸ਼ ਲਈ ਲੜੇ ਜੋ ਉਨ੍ਹਾਂ ਦਾ ਆਪਣਾ ਨਹੀਂ ਸੀ | ਇਨ੍ਹਾਂ ਯੋਧਿਆਂ ਦੀ ਬਦੌਲਤ ਅੱਜ ਬਰਤਾਨੀਆ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ | ਇਹ…
    ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਦੇ ਅਹੁਦਿਆਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਵਾਸਤੇ 13 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਾਸਤੇ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ, ਸ਼੍ਰੋਮਣੀ ਕਮੇਟੀ ਹਲਕਿਆਂ ਵਿਚ ਇਸ ਚੋਣ ਨੂੰ ਲੈ ਕੇ ਵੱਡੀ ਚਰਚਾ ਵੀ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਸਬੰਧ ਵਿਚ ਆਪਣੀ ਪਾਰਟੀ ਨਾਲ ਸਬੰਧਤ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ 12 ਨਵੰਬਰ ਬਾਅਦ ਦੁਪਹਿਰ 4 ਵਜੇ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਗਈ ਹੈ ਜਿਸ ਵਿਚ ਅਕਾਲੀ ਦਲ ਦੀ ਰਵਾਇਤ ਮੁਤਾਬਕ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਤੇ ਹੋਰ ਅਹੁਦੇਦਾਰ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਜਾਣਗੇ। ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਇਜਲਾਸ ਮੌਕੇ ਹੀ ਇਨ੍ਹਾਂ ਅਹੁਦਿਆਂ ਵਾਸਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਮਿਲੇ ਵੇਰਵਿਆਂ ਮੁਤਾਬਕ ਇਸ ਮੀਟਿੰਗ ਵਿਚ ਜਿਥੇ ਪੰਥਕ ਮੁੱਦਿਆਂ ਬਾਰੇ ਰਾਏ ਮੰਗੀ ਗਈ ਹੈ, ਉਥੇ ਸ਼੍ਰੋਮਣੀ ਕਮੇਟੀ…
    ਟੋਰਾਟੋ - ਇਸ ਸਾਲ ਵਿਸ਼ੇਸ਼ ਤੌਰ ਤੇ ਮਨਾਏ ਜਾ ਰਹੇ ਨੂੰ ਇੱਕ ਸੌ ਸਾਲਾ ਰਿਮੈਮਬਰੈਸ਼ਂ ਦਿਨ ਤੇ ਕਨੇਡਾ ਦੇ ਸ਼ਹੀਦਾਂ ਫ਼ੌਜੀ ਜਵਾਨਾਂ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਚਿੱਤਰ ਬਣਾਇਆਂ ਗਿਆ ਹੈ ।ਯਾਦ ਰਹੇ ਕਿ ਸਾਰੇ ਕਨੇਡਾ ਭਰ ਵਿੱਚ ਹਰ ਸਾਲ ਗਿਆਰਾਂ ਨਵੰਬਰ ਸਵੇਰੇ ਗਿਆਰਾ ਵੱਜ ਕੇ ਗਿਆਰਾਂ ਮਿੰਟ ਤੇ ਦੌ ਮਿੰਟ ਲਈ ਦੇਸ ਲਈ ਕੁਰਬਾਨੀ ਕਰਨ ਵਾਲੇ ਫੌਜੀ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ । ਵਿਸ਼ਵ ਯੁੱਧਾਂ ਦੇ ਸ਼ਹੀਦਾਂ ਨੂੰ ਦੇਸ ਵਾਸੀਆ ਵੱਲੋਂ ਯਾਦ ਕੀਤਾ ਜਾਂਦਾ ਹੈ ।ਇਸ ਮੌਕੇ ਸਾਰੇ ਕਨੇਡੀਅਨ ਨਾਗਰਿਕ ਸਤਿਕਾਰ ਵਜੋਂ ਕੋਟ ਦੇ ਕਾਲਰ ਤੇ ਪੋਪੀ ਦਾ ਫੁੱਲ ਲਾਉਦੇ ਹਨ ।ਯਾਦ ਰਹੇ ਇਹ ਯੁੱਧ ਸੌ ਦਿਨ ਚੱਲਿਆ ਸੀ ।ਪਹਿਲਾ ਰੈਮਮਬਰੇਸ ਡੇਅ 1918 ਨੂੰ ਸ਼ੁਰੂ ਹੋਿੲਆ ਸੀ ।ਇਸ ਸਾਲ ਇਸਦੀ 100 ਵੀਂ ਸਾਲ ਗਿ੍ਰਹਾ ਤੇ ਮੌਕੇ ਤੇ ਕਨੇਡੀਅਨ ਨਾਗਰਿਕ ਤੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਨੇ ਪਹਿਲਾ ਨਿਵੇਕਲਾ ਸ਼ਹੀਦਾਂ ਨੂੰ ਸਮਰਪਿਤ ਚਿੱਤਰ ਦੇਸ ਨੂੰ ਭੇਟ ਕੀਤਾ ਹੈ ।ਜਿਸ ਵਿੱਚ ਪੰਜਾਬੀ ਭਾਸ਼ਾ ਵਿੱਚ ਵੀ ਦੇਸ ਦੇ ਸ਼ਹੀਦਾਂ ਨੂੰ…
    ਬਾਦਲਾਂ ਦੇ ਪ੍ਰਬੰਧ ਹੇਠਲੀ ਸ਼੍ਰੋਮਣੀ ਕਮੇਟੀ ਦਾ ਇੱਕ ਹੋਰ ਪੰਥ ਵਿਰੋਧੀ ਕਾਰਾ ਆਇਆ ਸਾਹਮਣੇ ਸ਼ਹਿਣਾ/ਭਦੌੜ - (ਚੀਮਾ)- ਜਿਹੜੇ ਸੌਦਾ ਸਾਧ ਦੇ ਚੇਲਿਆਂ ਦਾ ਨਾਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਆਇਆ ਹੈ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੋਸ਼ੀਆਂ ਨੂੰ ਆਪਣੀਆਂ ਦੁਕਾਦਨਾਂ ਕਿਰਾਏ ’ਤੇ ਦਿੱਤੀਆਂ ਗਈਆਂ ਹਨ, ਜੋ ਬਹੁਤ ਹੀ ਪੰਥ ਵਿਰੋਧੀ ਕਾਰਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੁਰੇ ਬਾਦਲ ਦਲ ਦਾ ਪੰਥ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਹੈ। ਇਹ ਦਾਅਵਾ ਦਰਬਾਰ-ਏ-ਖਾਲਸਾ ਜੱਥੇਬੰਦੀ ਦੇ ਮੁੱਖ ਸੇਵਾਦਾਰ ਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕੀਤਾ। ਭਾਈ ਮਾਝੀ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਕਸਬਾ ਭਗਤਾ ਦਾ ਬੱਸ ਸਟੈਂਡ ਐਸਜੀਪੀਸੀ ਦੀ ਜਗ੍ਹਾ ’ਤੇ ਬਣਿਆ ਹੋਇਆ ਹੈ, ਜਿੱਥੇ ਐਸੀਜੀਪੀਸੀ ਵੱਲੋਂ ਦੁਕਾਨਾਂ ਬਣਾ ਕੇ ਕਿਰਾਏ ਉਪਰ ਚੜਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਦੋ ਦੁਕਾਨਾਂ ਸੌਦਾ ਸਾਧ ਦੇ ਚੇਲਿਆਂ ਨੂੰ ਉਨ੍ਹਾਂ ਦਾ ਕਾਰੋਬਾਰ ਕਰਨ ਲਈ ਕਿਰਾਏ ’ਤੇ ਦੇ ਕੇ ਆਰਥਿਕ ਪੱਖ ਤੋਂ ਮਜ਼ਬੂਤ ਕੀਤਾ ਜਾ ਰਿਹਾ ਹੈ। ਗੁਰੂਸਰ ਜਲਾਲ ਵਿਖੇ ਹੋਈ ਗੁਰੂ ਸਾਹਿਬ ਦੀ ਹੋਈ…
    ਅੰਮ੍ਰਿਤਸਰ - ਸਿੱਖ ਇਤਿਹਾਸ ਨਾਲ ਛੇੜਛਾੜ ਮਾਮਲੇ ਵਿੱਚ ਕਾਂਗਰਸ ਸਰਕਾਰ ਖਿਲਾਫ ਦਿੱਤੇ ਗਏ 48 ਘੰਟਿਆਂ ਦੇ ਰੋਸ ਧਰਨੇ ਮਗਰੋਂ ਅੱਜ ਅਗਲੀ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਸਬੰਧ ਵਿਚ ਅਗਲੀ ਰਣਨੀਤੀ ਉਲੀਕਣ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ।ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਜਥੇਬੰਦੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਸਬੰਧੀ ਵੇਰਵਿਆਂ ਤੋਂ ਜਾਣੂੰ ਕਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਹੋਈ ਮੀਟਿੰਗ ਵਿਚ ਸਮੂਹ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੇ ਜਾਣ ਦੀ ਸਮੂਹਿਕ ਰੂਪ ਵਿਚ ਨਿੰਦਾ ਕੀਤੀ ਗਈ। ਸਮੂਹ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਮੁੱਖ…
    ਫਰੀਦਕੋਟ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਇੱਥੇ ਆਪਣੇ ਕੈਂਪ ਦਫਤਰ ’ਚ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਉਦੋਂ ਦੇ ਐੱਸਡੀਐੱਮ ਹਰਜੀਤ ਸਿੰਘ ਅਤੇ ਡੀਐੱਸਪੀ ਬਲਜੀਤ ਸਿੰਘ ਸਿੱਧੂ ਦੇ ਬਿਆਨ ਕਲਮਬੰਦ ਕੀਤੇ। ਬਹਿਬਲ ਕਾਂਡ 14 ਅਕਤੂਬਰ 2015 ਨੂੰ ਵਾਪਰਿਆ ਸੀ। ਉਸ ਵੇਲੇ ਮਨਤਾਰ ਸਿੰਘ ਬਰਾੜ ਕੋਟਕਪੂਰਾ ਦੇ ਵਿਧਾਇਕ ਸਨ ਅਤੇ ਬਹਿਬਲ ਕਾਂਡ ਤੋਂ ਪਹਿਲੀ ਦੇਰ ਰਾਤ ਮਨਤਾਰ ਸਿੰਘ ਬਰਾੜ ਦੀ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜ਼ਿਲ੍ਹਾ ਪ੍ਰਸ਼ਾਸਨ ਅਤੇ ਡੀਜੀਪੀ ਨਾਲ ਮੋਬਾਈਲ ਫੋਨ ’ਤੇ ਲੰਬੀ ਗੱਲਬਾਤ ਹੁੰਦੀ ਰਹੀ ਦੱਸੀ ਜਾ ਰਹੀ ਹੈ।ਜਾਂਚ ਟੀਮ ਸਾਹਮਣੇ ਪੇਸ਼ ਹੋਏ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਾਂ ਕਿਸੇ ਵੀ ਅਕਾਲੀ ਆਗੂ ਨੇ ਸਿੱਖ ਸੰਗਤ ਉੱਪਰ ਗੋਲੀ ਚਲਾਉਣ ਦੇ ਆਦੇਸ਼ ਨਹੀਂ ਦਿੱਤੇ ਅਤੇ ਨਾ ਹੀ ਧਰਨੇ ਤੋਂ ਸੰਗਤ ਨੂੰ ਉਠਾਉਣ ਲਈ ਪੁਲੀਸ ਬਲ ਦੀ ਵਰਤੋਂ ਲਈ ਕਿਹਾ ਸੀ। ਮਨਤਾਰ ਸਿੰਘ ਬਰਾੜ ਨੇ…
    ਓਟਾਵਾ - ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਿਊ. ਐੱਸ. ਓ) ਨੇ ਕਿਹਾ ਕਿ ਕੈਨੇਡਾ ਦੇ ਲੋਕ 1984 ਕਤਲੇਆਮ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੁਝ ਵੀ ਨਾ ਕੀਤੇ ਜਾਣ ਕਾਰਨ ਬਹੁਤ ਨਾਰਾਜ਼ ਹਨ। ਇਸ ਦੇ ਨਾਲ ਹੀ ਡਬਲਿਊ.ਐੱਸ.ਓ. ਨੇ ਕਿਹਾ ਕਿ ਕਤਲੇਆਮ ਬਾਰੇ ਕੋਈ ਬਿਆਨ ਨਾ ਦੇਣ ਕਾਰਨ ਨਵੇਂ ਚੁਣੇ ਗਏ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੂੰ ਲੋਕਾਂ ਦੀ ਨਿੰਦਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੌਰਾਨ ਡਬਲਿਊ.ਐੱਸ.ਓ. ਨੇ ਟਰੂਡੋ ਨੂੰ ਉਨ੍ਹਾਂ ਦੇ 2014 ਦੇ ਇਕ ਬਿਆਨ ਨੂੰ ਯਾਦ ਕਰਾਇਆ, ਜਦੋਂ ਉਹ ਲਿਬਰਲ ਪਾਰਟੀ ਦੇ ਪ੍ਰਧਾਨ ਸਨ। ਉਨ੍ਹਾਂ ਨੇ 2014 'ਚ ਕਿਹਾ ਸੀ ਕਿ ਉਨ੍ਹਾਂ ਨੇ ਪਾਰਲੀਮੈਂਟ 'ਚ ਇਸ ਹਫਤੇ ਕਿਹਾ ਹੈ ਕਿ ਸਾਨੂੰ ਭਾਰਤੀ ਸਰਕਾਰ ਨੂੰ 1984 ਕਤਲੇਆਮ ਦੀ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਦਬਾਅ ਪਾਉਂਦੇ ਰਹਿਣਾ ਚਾਹੀਦਾ ਹੈ ਤੇ ਇਹ 1984 ਦੇ ਪੀੜਤਾਂ ਤੇ ਸਾਰੇ ਭਾਰਤੀ ਵਾਸੀਆਂ ਲਈ ਜ਼ਰੂਰੀ ਹੈ। 1984 ਕਤਲੇਆਮ ਦੀ ਜਵਾਬਦੇਹੀ ਜ਼ਰੂਰੀ ਹੈ। ਸੱਚਾਈ ਤੇ ਸੁਲਾਹ ਹੀ ਕੈਨੇਡਾ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਡਬਲਿਊ.ਐੱਸ.ਓ.…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com