ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਰਗਾੜੀ - ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਪਿਛਲੇ 190 ਦਿਨਾ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਸਿਖਰਲੇ ਡੰਡੇ ਤੇ ਪੁੱਜ ਚੁੱਕਾ ਹੈ, ਪਿਛਲੇ ਦਿਨਾਂ ਤੋਂ ਸਰਕਾਰ ਵੱਲੋਂ ਮੋਰਚਾ ਸਮਾਪਤ ਕਰਵਾਉਣ ਲਈ ਮੰਗਾਂ ਮੰਨੇ ਜਾਣ ਦੀ ਚੱਲ ਰਹੀ ਚਰਚਾ ਉਸ ਮੌਕੇ ਸਪੱਸ਼ਟ ਰੂਪ ਵਿੱਚ ਸਾਹਮਣੇ ਆਈ ਜਦੋਂ ਬਲਜੀਤ ਸਿੰਘ ਦਾਦੂਵਾਲ ਨੇ ਜਿੱਥੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ,ਓਥੇ ਸਮੂੰਹ ਭਾਈਚਾਰਿਆਂ ਵੱਲੋਂ ਮੋਰਚੇ ਨੂੰ ਹੁਣ ਤੱਕ ਦਿੱਤੇ ਪੂਰਨ ਸਹਿਯੋਗ ਲਈ ਧੰਨਵਾਦ ਕਰਦਿਆਂ ਇਹ ਸੰਕੇਤ ਦਿੱਤਾ ਕਿ ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਸਰਕਾਰ ਮੋਰਚੇ ਦੀਆਂ ਮੰਗਾਂ ਮੰਨਣ ਲਈ ਬਰਗਾੜੀ ਪੁੱਜ ਰਹੀ ਹੈ। ਉਨ੍ਹਾਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਬੋਲਦਿਆਂ ਕਿਹਾ ਕਿ ਸਰਕਾਰ ਦੀ ਪਿਛਲੇ ਦਿਨਾਂ ਤੋਂ ਜਥੇਦਾਰ ਭਾਈ ਮੰਡ ਨਾਲ ਮੋਰਚੇ ਦੀਆਂ ਮੰਗਾਂ ਸਬੰਧੀ ਗੱਲਬਾਤ ਚੱਲ ਰਹੀ ਹੈ,ਜਿਸਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਕਾਰ ਕਿਸੇ ਵੀ ਦਿਨ ਮੋਰਚੇ ਵਿੱਚ ਪੁੱਜ ਕੇ ਮੰਗਾਂ ਮੰਨਣ ਦਾ ਐਲਾਨ ਕਰ ਸਕਦੀ ਹੈ।ਮੋਰਚੇ ਵਿੱਚ ਪ੍ਰਕਾਸ਼ ਕਰਵਾਏ ਜਾ ਰਹੇ ਸ੍ਰੀ ਆਖੰਡ ਪਾਠ ਸਾਹਿਬ ਤੋਂ ਇਹ ਸੰਕੇਤ ਵੀ ਮਿਲਦੇ…
    ਓਟਾਵਾ, ਕਨੇਡਾ: ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤੀ ਉਪਮਹਾਂਦੀਪ ਦੀ ਫੇਰੀ ਬਾਬਤ ਬੀਤੇ ਜਾਰੀ ਹੋਏ “ਨੈਸ਼ਨਲ ਸਕਿਓਟਰੀ ਅਤੇ ਇੰਨਟੈਲੀਜੈਂਸ ਕਮੇਟੀ ਆਫ ਪਾਰਲੀਮੈਂਟੇਰੀਅਨਜ਼” ਦੇ ਲੇਖੇ ਵਿਚ ਕਨੇਡਾ ਰਹਿੰਦੇ ਸਿੱਖਾਂ ਦੀ ਸਾਖ ਨੂੰ ਢਾਹ ਲਾਉਣ ਵਾਲੀ ਵਿਦੇਸ਼ੀ ਦਖਲਅੰਦਾਜ਼ੀ ਦੇ ਤੱਥ ਮੁੜ ਉਜਾਗਰ ਹੋਏ ਹਨ। ਜ਼ਿਕਰਯੋਗ ਹੈ ਕਿ ਕਨੇਡਾ ਵਿਚਲਾ ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਇਹ ਦੋਸ਼ ਲਾਉਂਦਾ ਆ ਰਿਹਾ ਸੀ ਕਿ ਉਹਨਾਂ ਦੀ ਸਾਖ ਨੂੰ ਢਾਹ ਲਾਉਣ ਲਈ ਭਾਰਤ ਸਰਕਾਰ, ਇਸ ਦਾ ਕਨੇਡਾ ਵਿਚਲਾ ਸਫਾਰਤਖਾਨਾ ਤੇ ਭਾਰਤ ਸਰਕਾਰ ਦੀਆਂ ਖੂਫੀਆ ਏਜੰਸੀਆਂ ਕਨੇਡਾ ਚ ਵਧਵੀਂ ਤੇ ਮੰਦਭਾਵੀ ਦਖਲ ਅੰਦਾਜ਼ੀ ਕਰਦੀਆਂ ਆ ਰਹੀਆਂ ਹਨ।40 ਪੰਨਿਆਂ ਦੇ ਜਾਰੀ ਹੋਏ ਲੇਖੇ ਵਿਚੋਂ ਬਹੁਤ ਵੱਡਾ ਹਿੱਸਾ ਕਨੇਡਾ ਦੇ ਪ੍ਰਧਾਨ ਮੰਤਰੀ ਦੇ ਦਫਤਰ ਵੱਲੋਂ “ਨੈਸ਼ਨਲ ਸਕਿਓਰਟੀ” ਅਤੇ “ਕੌਮਾਂਤਰੀ ਸਬੰਧਾਂ” ਲਈ ਨੁਕਸਾਨਦੇਹ ਦੱਸਦਿਆ ਹਟਾ ਦਿੱਤਾ ਗਿਆ ਹੈ। ਪੂਰਾ ਲੇਖਾ “****” ਦੇ ਨਿਸ਼ਾਨ ਨਾਲ ਭਰਿਆ ਪਿਆ ਹੈ ਜਿਸ ਦਾ ਭਾਵ ਹੈ ਕਿ ਇਹਨਾਂ “****” ਦੇ ਨਿਸ਼ਾਨ ਵਾਲੇ ਹਿੱਸੇ ਮੂਲ ਲੇਖੇ ਵਿਚੋਂ ਕਨੇਡਾ ਸਰਕਾਰ ਦੇ ਕਹਿਣ ਉੱਤੇ ਬਾਹਰ ਕੱਢ…
    ਚੰਡੀਗੜ੍ਹ - ਅਕਾਲੀ ਦਲ ਦੀ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਧੀ ਨੂੰ ਜਬਰੀ ਕੈਦ ਕਰਨ ਅਤੇ ਗਰਭਪਾਤ ਕਰਵਾਉਣ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। 2012 ਵਿੱਚ ਪਟਿਆਲਾ ਅਦਾਲਤ ਨੇ ਧੀ ਦੇ ਕਤਲ ਮਾਮਲੇ ਵਿੱਚ ਜਗੀਰ ਕੌਰ ਨੂੰ ਬਰੀ ਕਰ ਦਿੱਤਾ ਸੀ ਪਰ ਜਬਰੀ ਕੈਦ ਕਰਨ ਅਤੇ ਗਰਭਪਾਤ ਕਰਵਾਉਣ ਦੇ ਮਾਮਲਿਆਂ ਵਿੱਚ 5 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਫੈਸਲੇ ਖਿਲਾਫ ਜਗੀਰ ਕੌਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਅੱਜ ਜਗੀਰ ਕੌਰ ਦੇ ਬਰੀ ਹੋਣ ਤੋਂ ਬਾਅਦ ਇਹ ਸਵਾਲ ਸਦਾ ਲਈ ਦਫਨ ਹੋ ਕੇ ਰਹਿ ਗਿਆ ਹੈ ਕਿ ਜਗੀਰ ਕੌਰ ਦੀ ਧੀ ਦੀ ਭੇਦਭਰੀ ਮੌਤ ਦਾ ਆਖਰ ਸੱਚ ਕੀ ਸੀ ?20 ਅਪ੍ਰੈਲ, 2000 ਨੂੰ 19 ਸਾਲਾਂ ਦੀ ਹਰਪ੍ਰੀਤ ਕੌਰ ਉਰਫ਼ ਰੋਜ਼ੀ ਦੀ ਭੇਦ ਭਰੀ ਹਾਲਤ ‘ਚ ਮੌਤ ਹੋ ਗਈ ਸੀ। ਇਸ ਤੋਂ ਇੱਕ ਦਿਨ ਬਾਅਦ ਬੀਬੀ ਜਗੀਰ ਕੌਰ ਦੇ ਪਿੰਡ ਵਿੱਚ ਰੋਜ਼ੀ ਦਾ ਪੋਸਟ-ਮਾਰਟਮ ਤੋਂ ਬਿਨਾਂ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪਿੰਡ…
    ਨਵੀਂ ਦਿੱਲੀ - ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ 186 ਮਾਮਲਿਆਂ ਦੀ ਨਿਗਰਾਨੀ ਕਰ ਰਹੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੇ ਇੱਕ ਮੈਂਬਰ ਸੇਵਾਮੁਕਤ ਆਈਪੀਐੱਸ ਅਫਸਰ ਰਾਜਦੀਪ ਸਿੰਘ ਵੱਲੋਂ ਅਸਮਰੱਥਤਾ ਜ਼ਾਹਿਰ ਕੀਤੇ ਜਾਣ ਕਾਰਨ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਨਿਯੁਕਤ ਕੀਤੇ ਜਾਣ ਦੀ ਜ਼ਰੂਰਤ ਨਹੀਂ ਹੈ।ਕੇਂਦਰ ਸਰਕਾਰ ਨੇ ਜਸਟਿਸ ਮਦਨ ਬੀ ਲੋਕੁਰ ਤੇ ਦੀਪਕ ਗੁਪਤਾ ’ਤੇ ਆਧਾਰਤ ਬੈਂਚ ਨੂੰ ਕਿਹਾ ਕਿ ਜੇਕਰ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਬਾਕੀ ਦੋ ਮੈਂਬਰ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਟ ਐੱਸਐੱਨ ਢੀਂਗਰਾ ਤੇ ਮੌਜੂਦਾ ਆਈਪੀਐੱਪ ਅਫਸਰ ਅਭਿਸ਼ੇਕ ਦੁਲਾਰ ਕੇਸਾਂ ਦੀ ਜਾਂਚਜਾਰੀ ਰੱਖਣ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਬੈਂਚ ਨੇ ਕਿਹਾ ਕਿ ਕਿਉਂਕਿ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਫ਼ੈਸਲਾ 11 ਜਨਵਰੀ ਨੂੰ ਤਿੰਨ ਜੱਜਾਂ ’ਤੇ ਆਧਾਰਤ ਬੈਂਚ ਨੇ ਲਿਆ ਸੀ ਅਤੇ ਉਹ ਦੋ ਜੱਜਾਂ ਦੇ ਰੂਪ ਵਿੱਚ ਇਸ ’ਚ ਸੁਧਾਰ ਨਹੀਂ ਕਰ ਸਕਦੇ। ਇਸ ਦੇ ਨਾਲ ਅਦਾਲਤ ਨੇ ਮਾਮਲੇ ਦੀ ਸੁਣਵਾਈ ਭਲਕ…
    ਚੰਡੀਗੜ੍ਹ - ਹੁਣ ਚੰਡੀਗੜ੍ਹ ਵਿਚ ਦੋ-ਪਹੀਆ ਚਲਾਉਣ ਜਾਂ ਸਵਾਰੀ ਕਰਨ ਵਾਲੀਆਂ ਸਿੱਖ ਮਹਿਲਾਵਾਂ ਨੂੰ ਹੈਲਮਟ ਪਾਉਣ ਤੋਂ ਪੱਕੀ ਛੋਟ ਮਿਲ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਅੱਜ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪੈਦਾ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਪਿਛਲੇ ਸਮੇਂ ਚੰਡੀਗੜ੍ਹ ਦੇ ਸਮੂਹ ਗੁਰਦੁਆਰਾ ਸੰਗਠਨਾਂ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਕਈ ਸਿੱਖ ਜਥੇਬੰਦੀਆਂ ਨੇ ਲੰਮਾਂ ਸੰਘਰਸ਼ ਕੀਤਾ ਸੀ। ਪ੍ਰਸ਼ਾਸਨ ਨੇ ਯੂਟੀ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਵੱਲੋਂ ਹੈਲਮਟ ਲਾਜ਼ਮੀ ਕਰਨ ਲਈ 6 ਜੁਲਾਈ 2018 ਨੂੰ ਜਾਰੀ ਕੀਤੀ ਨੋਟੀਫਿਕੇਸ਼ਨ ਵਿਚ ਸੋਧ ਕੀਤੀ ਹੈ। ਇਸ ਰਾਹੀਂ ਸਪੱਸ਼ਟ ਕੀਤਾ ਹੈ ਕਿ ਵਹੀਕਲ ਐਕਟ-1988 ਦੀ ਧਾਰਾ 129 ਤਹਿਤ ਸਿੱਖ ਮਹਿਲਾਵਾਂ ਨੂੰ ਦੋ-ਪਹੀਆ ਵਾਹਨ ਚਲਾਉਣ ਜਾਂ ਸਵਾਰੀ ਕਰਨ ਵੇਲੇ ਆਪਣੀ `ਮਰਜ਼ੀ ਨਾਲ ਹੈਲਮਟ ਪਾਉਣ ਜਾਂ ਨਾ ਪਾਉਣ ਦਾ ਅਧਿਕਾਰ (ਆਪਸ਼ਨ) ਦਿੱਤਾ ਜਾਂਦਾ ਹੈ। ਪਹਿਲਾਂ ਇਸ ਧਾਰਾ ਤਹਿਤ ਕੇਵਲ ਮੈਡੀਕਲ ਅਧਾਰ ’ਤੇ ਪੀਐਮਓ ਦੀ ਸਿਫਾਰਿਸ਼ ’ਤੇ ਹੀ ਦੋ-ਪਹੀਆ ਵਾਹਨ…
    ਸੰਗਤ ਮੰਡੀ, (ਕਿਰਪਾਲ ਸਿੰਘ ਬਠਿੰਡਾ): ਦੇਸ਼ ਦੀ ਵੰਡ ਸਦਕਾ ਸਿੱਖ ਕੌਮ ਤੋਂ ਵਿਛੋੜੇ ਗਏ ਗੁਰਦੁਆਰਿਆਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਲਾਂਘੇ ਲਈ ਭਾਰਤ-ਪਾਕਸਤਾਨ ਦੋਵਾਂ ਸਰਕਾਰਾਂ ਵੱਲੋਂ ਕੀਤੀ ਸ਼ੁਰੂਆਤ ਸ਼ਲਾਘਾਯੋਗ ਹੈ। ਲਾਂਘੇ ਦੀ ਸ਼ੁਰੂਆਤ, ਵੰਡ ਉਪ੍ਰੰਤ ਦੋਵੇਂ ਦੇਸ਼ਾਂ ਦੀਆਂ ਸਰਹੱਦਾਂ ’ਤੇ ਚੱਲ ਰਹੇ ਟਕਰਾ ਤੇ ਤਣਾਅ ਪੂਰਬਕ ਮਹੌਲ ਨੂੰ ਘਟਾਉਣ ਅਤੇ ਸ਼ਾਂਤੀ, ਆਪਸੀ ਪਿਆਰ ਤੇ ਸਦਭਾਵਨਾ ਵਾਲੇ ਮਹੌਲ ’ਚ ਤਬਦੀਲ ਕਰਨ ਅਤੇ ਵਪਾਰ ਦੀਆਂ ਸੰਭਾਵਨਾਵਾਂ ਵਧਣ ਕਾਰਨ ਦੋਵਾਂ ਦੇਸ਼ਾਂ ਦੀ ਤਰੱਕੀ ਦੀ ਵੀ ਸ਼ੁਰੂਆਤ ਸਿੱਧ ਹੋਵੇਗੀ। ਇਹ ਸ਼ਬਦ ਸੰਗਤ ਕੈਂਚੀਆਂ ਵਿਖੇ ਗੁਰਮਤਿ ਸੇਵਾ ਲਹਿਰ ਦੇ ਸਾਲਾਨਾ ਗਰਿਮਤ ਸਮਾਗਮ ਵਿੱਚ ਬੋਲਦਿਆਂ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਨੇ ਕਹੇ। ਉਨ੍ਹਾਂ ਕਿਹਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਸਕਾਰਤਮਿਕ ਪਹੁੰਣ ਅਪਨਾਉਣ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਖਾਸ ਕਰਕੇ ਪਾਕਸਤਾਨ ਦੀ ਸਰਕਾਰ ਅਤੇ ਇਸ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵਿਸ਼ੇਸ਼ ਵਧਾਈ ਦੇ ਹੱਕਦਾਰ ਹਨ ਇਸ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਹੈ ਜਿਨ੍ਹਾਂ ਨੇ ਕਰਤਾਰਪੁਰ ਲਾਂਘਾ ਦੇਣ ਲਈ ਪਹਿਲ ਕੀਤੀ ਅਤੇ ਉਦਘਾਟਨੀ…
    ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ। ਬਾਦਲ ਦਲ ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਹ ਵੀ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ ਕਾਰਨ 63 ਸਿੱਖਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ 1984 ਦੇ ਕਤਲੇਆਮ ਦੇ ਗਵਾਹਾਂ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਖਰੀਦੇ ਜਾਣ ਦਾ ਖੁਲਾਸਾ ਕਰਨ ਵਾਲੇ ਅਭਿਸ਼ੇਕ ਵਰਮਾ ਦਾ ‘ਲਾਈ ਡਿਟੈਕਟਰ ਟੈਸਟ’ 4 ਤੋਂ 6 ਦਸੰਬਰ ਤਕ ਹੋਣ ਦੀ ਜਾਣਕਾਰੀ ਦਿੱਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦੋਸ਼ ਲਾਇਆ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ ਕਾਰਨ 63 ਸਿੱਖਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ ਉਹਨਾਂ ਕਿਹਾ ਕਿ ਦਿੱਲੀ ਸਰਕਾਰ ਦੀ ਲਾਪਰਵਾਹੀ ਅਤੇ…
    ਚੰਡੀਗੜ੍ਹ - ਇੰਸਟੀਚਿਊਟ ਆਫ ਸਿੱਖ ਸਟੱਡੀਜ਼, ਚੰਡੀਗੜ੍ਹ ਵੱਲੋਂ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਪਹਿਲੇ ਸੈਸ਼ਨ ਦੌਰਾਨ ਸਿੱਖ ਬੁੱਧੀਜੀਵੀਆਂ ਨੇ ਮੌਜੂਦਾ ‘ਸੰਕਟਗ੍ਰਸਤ’ ਸਿੱਖ ਸਮਾਜ ਵਿਚ ਸਿੱਖ ਬੁੱਧੀਜੀਵੀਆਂ ਦੀ ਭੂਮਿਕਾ ’ਤੇ ਚਰਚਾ ਕੀਤੀ। ਬੁੱਧੀਜੀਵੀਆਂ ਵੱਲੋਂ ਪੰਜਾਬ ਤੇ ਸਿੱਖ ਸਮਾਜ ਵਿਚ ਪੈਦਾ ਹੋਈਆਂ ਆਰਥਿਕ, ਸਮਾਜਿਕ ਤੇ ਧਾਰਮਿਕ ਸਮੱਸਿਆਵਾਂ ਲਈ ਅਕਾਲੀ ਲੀਡਰਸ਼ਿਪ ਨੂੰ ਦੋਸ਼ੀ ਠਹਿਰਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀ ਮੌਕਾਪ੍ਰਸਤ ਲੀਡਰਸ਼ਿਪ ਵੱਲੋਂ ਪੰਜਾਬ ਵਰਗੇ ਖੇਤੀਬਾੜੀ ਪ੍ਰਧਾਨ ਸੂਬੇ ਲਈ ਅੰਨ੍ਹੇਵਾਹ ਸ਼ਹਿਰੀਕਰਨ ਦੇ ਵਿਕਾਸ ਦਾ ਮਾਡਲ ਚੁਣਨ, ਪੜ੍ਹੀ-ਲਿਖੀ ਨੌਜੁਆਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਖਤਮ ਕਰਨ, ਨਿੱਜੀ ਸਿਆਸੀ ਮੁਫਾਦ ਲਈ ਸਿੱਖ ਗੁਰਦੁਆਰਿਆਂ ਦੀ ਦੌਲਤ ਤੇ ਸਾਧਨਾਂ ਦੀ ਕਥਿਤ ਦੁਰਵਰਤੋਂ ਕਰਨ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਸਿਆਸੀਕਰਨ ਕਰਨ, ਸਿੱਖ ਤਖਤਾਂ ’ਤੇ ‘ਆਪਣੇ’ ਜਥੇਦਾਰਾਂ ਦੀਆਂ ਨਿਯੁਕਤੀਆਂ ਕਰਨ, ਸਜ਼ਾ ਭੁਗਤ ਚੁੱਕੇ ਸਿੱਖ ਨੌਜੁਆਨਾਂ ਦੀ ਰਿਹਾਈ ਦੀ ਮੰਗ ਨਾ ਮਨਵਾਉਣ ਸਣੇ ਪੰਜਾਬ ਨੂੰ ਡੂੰਘੇ ਆਰਥਿਕ ਸੰਕਟ ਵਿਚ ਧੱਕਿਆ ਗਿਆ।ਪਹਿਲੇ ਸੈਸ਼ਨ ਦੀ ਪ੍ਰਧਾਨਗੀ ਕਰਨ ਵਾਲੇ ਵਿਦੇਸ਼ ਮੰਤਰਾਲੇ ਦੇ ਸਾਬਕਾ ਸਕੱਤਰ ਕੇ ਸੀ ਸਿੰਘ ਨੇ ਇਸ ਗੱਲ ’ਤੇ ਜ਼ੋਰ…
    ਜਲੰਧਰ - ਕਰਤਾਰਪੁਰ ਲਾਂਘੇ ਦਾ ਸਿਆਸੀ ਲਾਹਾ ਲੈਣ ਲਈ ਰਾਜਨੀਤਿਕ ਪਾਰਟੀਆਂ ਵਿਚ ਦੌੜ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਲਾਂਘੇ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜ਼ਿਕਰ ਕਰਨ ਨੂੰ ਤਿਆਰ ਨਹੀਂ ਹਨ, ਉਹ ਸਿਰਫ਼ ਆਪਣੀ ਨੂੰਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਖ਼ੁਦ ਵੱਲੋਂ ਲਾਂਘੇ ਬਾਰੇ ਕੀਤੇ ਯਤਨਾਂ ਨੂੰ ਬਿਆਨਦੇ ਹਨ, ਪਰ ਆਪਣੀ ਹੀ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਰਹੇ ਕੁਲਦੀਪ ਸਿੰਘ ਵਡਾਲਾ ਦਾ ਨਾਂ ਇਕ ਵਾਰੀ ਵੀ ਉਨ੍ਹਾਂ ਦੀ ਜ਼ੁਬਾਨ ’ਤੇ ਨਹੀਂ ਆਇਆ।ਕਰਤਾਰਪੁਰ ਲਾਂਘੇ ਦੇ ਸਮਾਗਮਾਂ ਮੌਕੇ ਉਨ੍ਹਾਂ ਸਿਰੜੀ ਲੋਕਾਂ ਦਾ ਕਿਸੇ ਨੇ ਜ਼ਿਕਰ ਨਹੀਂ ਕੀਤਾ, ਜਿਹੜੇ ਲਾਂਘੇ ਲਈ ਅਰਦਾਸਾਂ ਕਰਦੇ ਰਹੇ। ਕਿਸੇ ਨੂੰ ਚੇਤਾ ਨਹੀਂ ਆਇਆ ਕਿ ਬੀ ਐੱਸ ਗੁਰਾਇਆ ਨੇ 24 ਸਾਲ ਪਹਿਲਾਂ ਕਰਤਾਰਪੁਰ ਲਾਂਘੇ ਲਈ ਅਰਦਾਸ ਕੀਤੀ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂਆਂ ਵਿਚ ਦੋਆਬੇ ਦਾ ਥੰਮ੍ਹ ਮੰਨੇ ਜਾਣ ਵਾਲੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ 13 ਅਪਰੈਲ 2001 ਨੂੰ ਪਹਿਲੀ ਅਰਦਾਸ ਕਰ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ…
    ਬਰਗਾੜੀ - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਿਹਾ ਇਨਸਾਫ ਮੋਰਚਾ 185 ਦਿਨ ਪਾਰ ਕਰ ਗਿਆ ਹੈ।ਮੋਰਚੇ ਦੀ ਸਟੇਜ਼ ਸਮਾਪਤੀ ਤੋਂ ਬਾਅਦ ਜਥੇਦਾਰ ਮੰਡ ਨੇ ਪਹਿਰੇਦਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕੇਸਰੀ ਨਿਸ਼ਾਨ ਸਾਹਿਬ ਥੱਲੇ ਇੱਕਠੇ ਹੋਣਾ ਚਾਹੀਦਾ ਹੈ, ਕਿਉਂਕਿ ਸਮੇਂ ਦੀਆਂ ਸਰਕਾਰਾਂ ਨੇ ਗੁਰੂ ਦੀ ਹੋਈ ਬੇਅਦਬੀ ਦਾ ਕੋਈ ਇਨਸਾਫ ਨਹੀਂ ਦਿੱਤਾ, ਦੋ ਸਿੱਖ ਨੌਜਵਾਨਾਂ ਦੇ ਕਤਲਾ ਦਾ ਇਨਸਾਫ਼ ਨਹੀਂ ਦਿੱਤਾ ਅਤੇ ਨਾ ਹੀ ਪੰਚੀ ਪੰਚੀ,ਤੀਹ ਤੀਹ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਬੰਦੀਆ ਨੂੰ ਕੋਈ ਇਨਸਾਫ਼ ਮਿਲਿਆ ਹੈ।ਉਨ੍ਹਾਂ ਕਿਹਾ ਕਿ ਕੌਮ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਾਂ ਨੂੰ ਆਪੋ ਆਪਣੀਆਂ ਧੜੇਬੰਦੀਆਂ ਖਤਮ ਕਰ ਦੇਣੀਆਂ ਚਾਹੀਦੀਆਂ ਹਨ, ਜੇਕਰ ਕੌਮ ਹੁਣ ਵੀ ਇਕੱਠੀ ਨਾ ਹੋਈ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਕਦੇ ਵੀ ਮੁਆਫ ਨਹੀਂ ਕਰਨਗੀਆਂ,ਭਾਵੇ ਉਹ ਸਿੱਖ ਆਗੂ ਹੋਣ, ਸੰਤ ਮਹਾਂਪੁਰਸ਼ ਹੋਣ ਜਾ ਆਮ ਸਿੱਖ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com