ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਟੌਹੜਾ (ਪਟਿਆਲਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦੀ ਟਿਕਟ ਉੱਤੇ ਚੋਣ ਲੜੀ, ਤਾਂ ਉਹ ਉਸ ਲਈ ਚੋਣ ਪ੍ਰਚਾਰ ਨਹੀਂ ਕਰਨਗੇ।ਮਰਹੂਮ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣਾ ਪੰਥਕ ਚਿਹਰਾ ਗੁਆ ਚੁੱਕਾ ਹੈ ਤੇ ਪਾਰਟੀ ਨੂੰ ਬਹੁਤ ਤੇਜ਼ੀ ਨਾਲ ਆਪਣੀ ਬੁਨਿਆਦੀ ਵਿਚਾਰਧਾਰਾ ’ਚ ਵਾਪਸ ਲਿਆਉਣ ਦੀ ਜ਼ਰੂਰਤ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂ ਇਸ ਸਮਾਰੋਹ ਵਿੱਚ ਮੌਜੂਦ ਨਹੀਂ ਸਨ। ਉਂਝ ਉਨ੍ਹਾਂ ਦੇ ਵਿਰੋਧੀਆਂ; ਜਿਵੇਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸੇਵਾ ਸਿੰਘ ਸੇਖਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
    ਤਰਨ ਤਾਰਨ: ਲੰਘੀ ਰਾਤ ਕਾਰਸੇਵਾ ਵਾਲਿਆਂ ਨੇ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਓੜੀ ਮੁੜ ਢਾਹੁਣੀ ਸ਼ੁਰੂ ਕਰ ਦਿੱਤੀ।ਸ਼ਨਿੱਚਰਵਾਰ 30 ਮਾਰਚ ਨੂੰ ਰਾਤ ਤਕਰੀਬਨ 9 ਵਜੇ ਤੋਂ ਬਾਅਦ ਬਾਬਾ ਜਗਤਾਰ ਸਿੰਘ ਕਾਰਸੇਵਾ ਨਾਲ ਸੰਬੰਧਤ ‘ਸੇਵਾਦਾਰਾਂ’ ਨੇ ਸਿੱਖ ਰਾਜ ਦੀ ਇਸ ਨਿਸ਼ਾਨੀ ਨੂੰ ਬਦਾਨਾਂ ਤੇ ਹਥੌੜਿਆਂ ਦੀਆਂ ਮਾਰਾਂ ਦਾ ਨਿਸ਼ਾਨਾ ਬਣਾਉਣਾ ਸ਼ੁਰੂ ਕੀਤਾ ਤਾਂ ਆਲੇ-ਦੁਆਲੇ ਦੇ ਕਾਫੀ ਲੋਕ ਇਕੱਠੇ ਹੋ ਗਏ।ਇਸ ਤੋਂ ਪਹਿਲਾਂ ਲੰਘੇ ਸਾਲ ਸਤੰਬਰ ਵਿਚ ਵੀ ਕਾਰਸੇਵਾ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮਨਜੂਰੀ ਲੈ ਕੇ ਇਸ ਇਤਿਹਾਸਕ ਵਿਰਾਸਤ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਸੀ ਪਰ ਸਿੱਖ ਨੌਜਵਾਨਾਂ ਤੇ ਸੰਗਤਾਂ ਦੇ ਵਿਰੋਧ ਕਾਰਨ ਉਹ ਉਸ ਵੇਲੇ ਅਜਿਹਾ ਨਹੀਂ ਸਨ ਕਰ ਸਕੇ।ਲੰਘੀ ਰਾਤ ਜਦੋਂ ਕਾਰਸੇਵਾ ਵਾਲਿਆਂ ਨੇ ਦਰਸ਼ਨੀ ਡਿਓੜੀ ਨੂੰ ਮੁੜ ਢਾਹੁਣਾ ਸ਼ੁਰੂ ਕੀਤਾ ਤਾਂ ਕੁਝ ਸਿੱਖ ਨੌਜਵਾਨਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ। ਇਨ੍ਹਾਂ ਨੌਜਵਾਨਾਂ ਨੇ ਕਾਰਸੇਵਾ ਵਾਲਿਆਂ ਦੇ ਕਰਿੰਦਿਆਂ ਨੂੰ ਬੇਨਤੀ ਕੀਤੀ ਕਿ ਇਸ ਇਤਿਹਾਸਕ ਨਿਸ਼ਾਨੀ ਨੂੰ ਨਾ ਮੇਟਿਆ ਜਾਵੇ ਪਰ ‘ਸੇਵਾਦਾਰਾਂ’ ਨੇ ਉਨ੍ਹਾਂ ਦੀ…
    ਧਰਮ ਪ੍ਰਚਾਰ ਲਈ 84 ਕਰੋੜ ਤੇ 550ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ 12ਕਰੋੜ 63 ਲੱਖ ਰੁਪਏ ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਥੇ ਹੋਏ ਸਾਲਾਨਾ ਬਜਟ ਅਜਲਾਸ ਦੌਰਾਨ ਹਾਜਰ ਮੈਂਬਰਾਨ ਨੇ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕਰ ਦਿੱਤਾ ਹੈ।ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਬਜਟ ਪੇਸ਼ ਕੀਤਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਦੇ ਸਾਲਾਨਾ ਬਜਟ ਵਿੱਚ ਜਨਰਲ ਬੋਰਡ ਫੰਡ ਲਈ 72 ਕਰੋੜ 50 ਲੱਖ ਰੁਪਏ, ਟਰੱਸਟ ਫੰਡ ਲਈ 50 ਕਰੋੜ 60 ਲੱਖ ਰੁਪਏ, ਵਿਦਿਆ ਫੰਡ 37 ਕਰੋੜ 40 ਲੱਖ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 7 ਕਰੋੜ 65 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 84 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਲਈ 7 ਅਰਬ 1 ਕਰੋੜ 52 ਲੱਖ ਰੁਪਏ, ਸਿੱਧੇ ਅਤੇ ਅਟੈਚ ਪ੍ਰਬੰਧ ਵਾਲੇ…
    ਨਵੀਂ ਦਿੱਲੀ - 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੇ ਇੱਕ ਮੁੱਖ ਗਵਾਹ ਨੇ ਦਿੱਲੀ ਦੀ ਅਦਾਲਤ ਨੂੰ ਦੱਸਿਆ ਕਿ ਸੱਜਣ ਕੁਮਾਰ ਨੇ ਭੀੜ ਨੂੰ ਸਿੱਖਾਂ ਦੇ ਕਤਲ ਲਈ ਉਕਸਾਇਆ ਸੀ।ਗਵਾਹ ਜੋਗਿੰਦਰ ਸਿੰਘ ਨੇ ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਦੀ ਅਦਾਲਤ ’ਚ ਸੱਜਣ ਕੁਮਾਰ ਦੀ ਸ਼ਨਾਖ਼ਤ ਉਸ ਵਿਅਕਤੀ ਵਜੋਂ ਕੀਤੀ ਜਿਸ ਨੇ ਭੀੜ ਨੂੰ ਸਿੱਖਾਂ ਦੇ ਕਤਲ ਲਈ ਉਕਸਾਇਆ ਸੀ। ਐਡਵੋਕੇਟ ਤਰੰਨੁਮ ਚੀਮਾ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਜੋਗਿੰਦਰ ਸਿੰਘ ਨੇ ਕਿਹਾ, ‘ਜਦੋਂ ਮੈਂ ਪੁਲੀਸ ਕੋਲ ਐੱਫਆਈਆਰ ਦਰਜ ਕਰਵਾਉਣ ਗਿਆ ਤਾਂ ਉਨ੍ਹਾਂ ਸੱਜਣ ਕੁਮਾਰ ਦਾ ਨਾਂ ਐੱਫਆਈਆਰ ’ਚ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਸੱਜਣ ਕੁਮਾਰ ਹੀ ਉਹ ਵਿਅਕਤੀ ਹੈ ਜੋ ਭੀੜ ਦੀ ਅਗਵਾਈ ਕਰ ਰਿਹਾ ਸੀ ਤੇ ਉਨ੍ਹਾਂ ਨੂੰ ਉਕਸਾ ਰਿਹਾ ਸੀ।’ ਇਸ ਕਤਲੇਆਮ ’ਚ ਜੋਗਿੰਦਰ ਸਿੰਘ ਦੇ ਭਰਾ ਮਾਰਿਆ ਗਿਆ ਸੀ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 9 ਅਪਰੈਲ ਨੂੰ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਦੋ ਹੋਰ ਗਵਾਹ ਚਾਮ ਕੌਰ ਤੇ ਸ਼ੀਲਾ ਕੌਰ ਵੱਲੋਂ…
    ਕੁਰਾਲੀ - ਨੇੜਲੇ ਪਿੰਡ ਖਿਜ਼ਰਾਬਾਦ ਦੇ ਡੇਰੇ ਵਿੱਚ ਸ੍ਰੀ ਚੰਦ ਸਿਧਾਂਤ ਸਾਗਰ ਗ੍ਰੰਥ ਸਜਾ ਕੇ ਸਮਾਗਮ ਕਰਵਾਉਣ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਇਸ ਘਟਨਾ ਦਾ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ, ਉਥੇ ਮਾਮਲੇ ਦੀ ਜਾਂਚ ਸਬੰਧੀ ਤਖਤ ਕੇਸਗੜ੍ਹ ਸਾਹਿਬ ਵਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।ਡੇਰੇ ਵਿੱਚ ਕਰਵਾਏ ਸਮਾਗਮ ਨੂੰ ਲੈ ਕੇ ਅੱਜ ਹਰਮੀਤ ਸਿੰਘ ਬਰਸਾਲਪੁਰ, ਬਲਵਿੰਦਰ ਸਿੰਘ ਖਿਜ਼ਰਾਬਾਦ, ਜਸਵੀਰ ਸਿੰਘ, ਕਮਲਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰਨਾਂ ਨੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਅਤੇ ਸਰਬਜੀਤ ਸਿੰਘ ਕਾਦੀਮਾਜਰਾ ਦੀ ਹਾਜ਼ਰੀ ਵਿੱਚ ਮਾਜਰੀ ਪੁਲੀਸ ਥਾਣੇ ਵਿੱਚ ਆਪਣੇ ਬਿਆਨ ਕਲਮਬੰਦ ਕਰਵਾਏ। ਪੰਥਕ ਆਗੂਆਂ ਨੇ ਡੇਰਾ ਚਲਾਉਣ ਵਾਲੇ ਬਾਬੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸੇ ਦੌਰਾਨ ਪੰਥਕ ਜਥੇਬੰਦੀਆਂ ਅਤੇ ਆਗੂਆਂ ਨੇ ਬਾਬੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਸਬੰਧੀ ਪੰਥਕ ਆਗੂਆਂ ਦੀ ਮੀਟਿੰਗ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਪੰਜ ਅਪਰੈਲ ਨੂੰ ਸੱਦੀ ਗਈ ਹੈ।ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ…
    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਮਹਿਸੂਸ ਕਰਦੀ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਗਲਤੀ ਸੀ। ਉਨ੍ਹਾਂ ਕਿਹਾ ਕਿ ਇਹ ਗੱਲ ਮੰਨਣ ਵਿਚ ਕੋਈ ਹਰਜ ਨਹੀਂ ਕਿ ਸਰਕਾਰਾਂ ਕਈ ਵਾਰ ਗਲਤ ਫ਼ੈਸਲੇ ਵੀ ਲੈ ਲੈਂਦੀਆਂ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਹੁਣ ਇਸ ਮਸਲੇ ’ਤੇ ਬਹਿਸ ਦੀ ਲੋੜ ਨਹੀਂ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚਾਈ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐੱਸਆਈਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ…
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ(ਸਿਟ) ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ 186 ਕੇਸਾਂ ਦੀ ਜਾਂਚ ਦੋ ਮਹੀਨਿਆਂ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਸਿਟ ਨੇ ਜਸਟਿਸ ਐਸ.ਏ.ਬੋਬੜੇ ਤੇ ਐਸ. ਅਬਦੁਲ ਨਜ਼ੀਰ ਦੇ ਬੈਂਚ ਨੂੰ ਦੱਸਿਆ ਕਿ ਇਨ੍ਹਾਂ ਕੇਸਾਂ ਦੀ ਜਾਂਚ ਸਬੰਧੀ 50 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਕਾਇਆ ਕੰਮ ਪੂਰਾ ਕਰਨ ਲਈ ਅਜੇ ਦੋ ਮਹੀਨੇ ਹੋਰ ਲੱਗਣਗੇ। ਬੈਂਚ ਨੇ ਇਸ ਮਗਰੋਂ ਸਿਟ ਨੂੰ ਦੋ ਮਹੀਨੇ ਦਾ ਸਮਾਂ ਦੇ ਦਿੱਤਾ। ਸੁਪਰੀਮ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਸ.ਗੁਰਲਾਦ ਸਿੰਘ ਕਾਹਲੋਂ ਦੀ ਪਟੀਸ਼ਨ ’ਤੇ ਸਬੰਧਤ ਧਿਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਦੰਗਿਆਂ ਲਈ ਨਾਮਜ਼ਦ 62 ਪੁਲੀਸ ਮੁਲਾਜ਼ਮਾਂ ਦੀ ਭੂਮਿਕਾ ਨੂੰ ਘੋਖਣ ਦੀ ਮੰਗ ਕੀਤੀ ਗਈ ਹੈ।ਸਿਖਰਲੀ ਅਦਾਲਤ ਨੇ ਸਿਟ ਦੇ ਨਵੇਂ ਮੈਂਬਰਾਂ ਬਾਰੇ ਗ੍ਰਹਿ ਮੰਤਰਾਲਾ ਤੇ ਪਟੀਸ਼ਨਰ ਐੱਸ.ਜੀ.ਐਸ. ਕਾਹਲੋਂ ਦੇ ਵਕੀਲਾਂ ਵਿਚਾਲੇ ਸਹਿਮਤੀ ਹੋਣ ’ਤੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ 186 ਕੇਸਾਂ ਦੀ ਜਾਂਚ ’ਤੇ ਨਿਗਰਾਨੀ ਰੱਖਣ ਲਈ…
    ਨਵੀਂ ਦਿੱਲੀ - ਆਮ ਆਦਮੀ ਪਾਰਟੀ ਤੋਂ ਮੁਅੱਤਲ ਚੱਲ ਰਹੇ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ।ਸਾਲ 2014 ਵਿੱਚ ਖ਼ਾਲਸਾ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਪੂਰੇ ਦੇਸ਼ ਵਿੱਚੋਂ 'ਆਪ' ਦੇ ਚਾਰ ਸੰਸਦ ਮੈਂਬਰਾਂ 'ਚ ਖ਼ਾਲਸਾ ਵੀ ਸ਼ਾਮਲ ਸਨ ਪਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਖ਼ਾਲਸਾ ਤੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਨੂੰ ਮੁਅੱਤਲ ਕਰ ਦਿੱਤਾ ਸੀ।ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਖ਼ਾਲਸਾ ਨੇ ਭਾਰਤੀ ਜਨਤਾ ਪਾਰਟੀ ਸੁਰੱਖਿਅਤ ਖੇਡਣ ਲਈ ਜੁਆਇਨ ਕੀਤੀ ਜਾਪਦੀ ਹੈ। ਹਾਲਾਂਕਿ, ਹਰਿੰਦਰ ਸਿੰਘ ਖ਼ਾਲਸਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਚੋਣ ਨਹੀਂ ਲੜਨਗੇ। ਅਜਿਹੇ ਵਿੱਚ ਉਨ੍ਹਾਂ ਨੂੰ ਭਾਜਪਾ ਤੋਂ ਚੇਅਰਮੈਨੀ ਜਾਂ ਰਾਜ ਸਭਾ ਦੀ ਮੈਂਬਰੀ ਮਿਲਣ ਦੇ ਆਸਾਰ ਕਾਫੀ ਹਨ।
    ਚੰਡੀਗੜ੍ਹ - ਸਾਲ 2007 ਵਿੱਚ ਹੋਏ ਸਮਝੌਤਾ ਐਕਸਪ੍ਰੈੱਸ ਬੰਬ ਧਮਾਕਾ ਮਾਮਲੇ ਵਿੱਚ ਪੰਚਕੂਲਾ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਹਾਲਾਂਕਿ ਅਸੀਮਾਨੰਦ ਸਮੇਤ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ, ਪਰ ਆਪਣੇ ਫੈਸਲੇ ਵਿੱਚ ਜੱਜ ਨੇ ਲਿਖਿਆ ਕਿ ਇਹ ਹਿੰਸਾ ਨਾਲ ਭਰਿਆ ਹਾਦਸਾ ਸੀ, ਜਿਸ ਦਾ ਫੈਸਲਾ ਬਿਨਾਂ ਕਿਸੇ ਸਜ਼ਾ ਤੋਂ ਤੈਅ ਹੋ ਗਿਆ। ਜੱਜ ਜਗਦੀਪ ਸਿੰਘ ਲੋਹਾਨ ਨੇ ਮੁਲਜ਼ਮਾਂ ਨੂੰ ਬਰੀ ਕਰਦਿਆਂ ਅਫਸੋਸ ਵੀ ਜਤਾਇਆ। ਜਗਦੀਪ ਸਿੰਘ ਉਹੀ ਵਿਸ਼ੇਸ਼ ਜੱਜ ਹਨ, ਜਿਨ੍ਹਾਂ ਨੇ ਬਲਾਤਕਾਰ ਤੇ ਕਤਲ ਦੇ ਦੋਸ਼ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕ੍ਰਮਵਾਰ 20-20 ਸਾਲ ਅਤੇ ਤਾ-ਉਮਰ ਕੈਦ ਤਕ ਦੀ ਸਖ਼ਤ ਸਜ਼ਾ ਸੁਣਾਈ ਸੀ। ਉਦੋਂ ਉਹ ਸੀਬੀਆਈ ਦੇ ਕੇਸ ਦੀ ਸੁਣਵਾਈ ਕਰ ਰਹੇ ਸਨ, ਇਸ ਵਾਰ ਐਨਆਈਏ ਦੇ ਕੇਸ ਨੂੰ ਉਨ੍ਹਾਂ ਸੁਣਿਆ।ਆਪਣੀ ਜੱਜਮੈਂਟ ਵਿੱਚ ਜੱਜ ਇਹ ਵੀ ਲਿਖਿਆ ਕਿ ਐਨਆਈਏ ਵੱਲੋਂ ਪੁਖ਼ਤਾ ਸਬੂਤ ਨਾ ਪੇਸ਼ ਕਰਨ 'ਤੇ ਮੁਲਜ਼ਮਾਂ ਨੂੰ ਬਰੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਤੇ…
    ਚੰਡੀਗੜ੍ਹ: ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਦੀ ਫ਼ਿਲਮ 'ਕੇਸਰੀ' ਨੇ 100 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਫ਼ਿਲਮ ਨੂੰ ਸਿੱਖ ਭਾਈਚਾਰੇ ਨੇ ਬੇਹੱਦ ਪਿਆਰ ਦਿੱਤਾ ਹੈ। 'ਕੇਸਰੀ' ਹਾਲ ਹੀ ਵਿੱਚ ਜਾਰੀ ਹੋਈ ਪਹਿਲੀ ਫ਼ਿਲਮ ਹੈ, ਜਿਸ ਵਿੱਚ ਸਰਦਾਰਾਂ ਦੇ ਕਿਰਦਾਰ ਨੂੰ ਵੱਡੇ ਪਲਾਟ 'ਤੇ ਪੇਸ਼ ਕੀਤਾ ਗਿਆ ਹੋਵੇ।ਫ਼ਿਲਮ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਪ੍ਰਾਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਸਿੱਖਾਂ ਨੇ ਅਰਦਾਸ ਵੀ ਕੀਤੀ ਸੀ ਤੇ ਸਾਰਾ ਕੁਝ ਸਹੀ ਹੁੰਦਾ ਗਿਆ। ਸਿੱਖਾਂ ਬਾਰੇ ਬਣੀਆਂ ਫ਼ਿਲਮਾਂ ਵਿੱਚੋਂ 'ਕੇਸਰੀ' ਇੱਕ ਹੈ, ਜਿਸ ਨਾਲ ਕੋਈ ਵਿਵਾਦ ਵੀ ਨਹੀਂ ਜੁੜਿਆ।ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਨੇ ਵੀ ਫ਼ਿਲਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਸ਼ੈ ਭਾਜੀ ਨੇ ਸਾਡੇ ਹੀਰੋ ਹੌਲਦਾਰ ਈਸ਼ਰ ਸਿੰਘ ਨੂੰ ਅਮਰ ਬਣਾ ਦਿੱਤਾ ਹੈ। ਅਕਸ਼ੈ ਕੁਮਾਰ ਦਾ ਵੀ ਕਹਿਣਾ ਹੈ ਕਿ ਸਰਦਾਰ ਦਾ ਕਿਰਦਾਰ ਨਿਭਾਉਂਦੇ ਹੋਏ ਉਸ ਨੂੰ ਹਮੇਸ਼ਾ ਹੀ ਖ਼ਾਸ ਅਹਿਸਾਸ ਹੁੰਦਾ ਹੈ।1897 ਵਿੱਚ ਅਫ਼ਗ਼ਾਨਿਸਤਾਨ ਦੇ ਹਮਲਾਵਰਾਂ ਨਾਲ ਸਾਰਾਗੜ੍ਹੀ ਵਿੱਚ ਸਿਰਫ਼ 21 ਸਿੱਖਾਂ ਦੀ ਗਹਿਗੱਚ ਲੜਾਈ ਹੋਈ ਸੀ। ਸਿੱਖਾਂ ਨੇ ਬਹਾਦਰੀ ਦਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com