ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ: ਟਕਸਾਲੀ ਅਕਾਲੀ ਆਗੂਆਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਬਾਦਲ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਪ੍ਰਧਾਨਗੀ ਛੱਡਣ ਲਈ ਕਹੇਗੀ ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ। ਟਕਸਾਲੀ ਆਗੂਆਂ ਬਾਰੇ ਵੀ ਬਾਦਲ ਨੇ ਕੋਈ ਤਿੱਖੀ ਬਿਆਨਬਾਜ਼ੀ ਨਾ ਕਰਦਿਆਂ ਆਪਣੇ ਸੁਰ ਨਰਮ ਹੀ ਰੱਖੇ।ਸੀਨੀਅਰ ਅਕਾਲੀ ਲੀਡਰਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਗ਼ਾਵਤ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਜੇਕਰ ਉਨ੍ਹਾਂ ਦੀ ਲੀਡਰਸ਼ਿਪ 'ਤੇ ਕਿਸੇ ਨੂੰ ਇਤਰਾਜ਼ ਹੈ ਤਾਂ ਪਾਰਟੀ ਦੇ ਕਹਿਣ 'ਤੇ ਉਹ ਪਾਰਟੀ ਦੀ ਪ੍ਰਧਾਨਗੀ ਛੱਡਣ ਲਈ ਤਿਆਰ ਹਨ।ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਉਨ੍ਹਾਂ ਖ਼ਿਲਾਫ ਕੀਤੀ ਜਾ ਰਹੀ ਤਿੱਖੀ ਬਿਆਨਬਾਜ਼ੀ 'ਤੇ ਬਾਦਲ ਨੇ ਕਿਹਾ ਕਿ ਸਿੱਧੂ ਹੰਕਾਰਿਆ ਇਨਸਾਨ ਹੈ ਅਤੇ ਉਸ ਦੀ ਕਿਸੇ ਮੈਂ ਕਰਕੇ ਹੀ ਇਹ ਹਾਦਸਾ ਹੋਇਆ ਹੈ, ਇਸ ਲਈ ਨਵਜੋਤ ਸਿੰਘ ਸਿੱਧੂ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੇ…
    ਲੰਡਨ - ਬੀਤੀ 29 ਅਗਸਤ ਨੂੰ ਸਕਾਟਲੈਂਡ ਦੇ ਸ਼ਹਿਰ ਐਡਨਬਰਗ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਵਾਲੇ 49 ਸਾਲਾ ਪੋਲ ਜੌਹਨਸਨ ਨੇ ਹਾਈਕੋਰਟ 'ਚ ਆਪਣਾ ਜੁਰਮ ਕਬੂਲ ਲਿਆ ਹੈ | ਉਸ ਨੇ ਦੱਸਿਆ ਕਿ 27 ਅਗਸਤ ਨੂੰ ਸਥਾਨਕ ਪੈਟਰੋਲ ਪੰਪ ਤੋਂ ਪੋਲ ਨੇ ਸਾਢੇ ਤਿੰਨ ਪੌਾਡ ਦਾ ਪੈਟਰੋਲ ਖਰੀਦਿਆ ਸੀ, ਜਿਸ ਤੋਂ ਬਾਅਦ ਲੈਥ ਮੈਥੋਰਿਸਟ ਚਰਚ ਦੇ ਬਾਹਰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਾਕਾਮ ਰਿਹਾ, ਚਰਚ ਦੇ ਪਾਦਰੀ ਨੇ ਪੈਟਰੋਲ ਦੀ ਗੰਧ ਆਉਣ ਬਾਅਦ ਬਾਹਰ ਆ ਕੇ ਦੇਖਿਆ ਅਤੇ ਫਿਰ ਸਫ਼ਾਈ ਕਰਨ ਬਾਅਦ ਅੰਦਰ ਚਲਾ ਗਿਆ ਸੀ, ਜਿਸ ਤੋਂ ਬਾਅਦ ਪੋਲ ਨਿਰਾਸ਼ ਹੋਇਆ ਅਤੇ ਅਗਾਂਹ ਜਾ ਰਿਹਾ ਸੀ, ਜਦ ਉਸ ਦੀ ਨਜ਼ਰ ਗੁਰੂ ਘਰ ਤੇ ਪਈ ਜਿਸ ਦੇ ਮੁੱਖ ਦਰਵਾਜ਼ੇ ਲੱਕੜੀ ਦੇ ਸਨ | ਉਸ ਨੇ ਬਾਕੀ ਪੈਟਰੋਲ ਛਿੜਕ ਕੇ ਉੱਥੇ ਕੁਝ ਕਾਗਜ਼ ਰੱਖਣ ਬਾਅਦ ਅੱਗ ਲਗਾ ਦਿੱਤੀ, ਜਿਸ ਨਾਲ ਅੱਗ ਦਰਵਾਜ਼ਿਆਂ ਰਾਹੀਂ ਅੱਗੇ ਫੈਲ ਗਈ | ਪੁਲਿਸ ਨੇ ਸੀ.ਸੀ.ਟੀ.ਵੀ.…
    ਅੰਮਿ੍ਤਸਰ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ 23 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ | ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਵਿਸ਼ੇਸ਼ ਰੇਲ ਗੱਡੀਆਂ ਰਾਹੀਂ 21 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਇਸ ਦੇ ਮੱਦੇਨਜ਼ਰ ਪਾਕਿ ਵਿਦੇਸ਼ ਮੰਤਰਾਲੇ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਲਈ 10 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ | ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਤਾਰਿਕ ਵਜ਼ੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਤਾਦਾਦ 'ਚ ਸੰਗਤ ਹਾਜ਼ਰੀ ਭਰੇਗੀ ਜਿਸ ਲਈ ਪ੍ਰਬੰਧਕ ਕਮੇਟੀ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਸੰਗਤ ਦੀ ਸੁਰੱਖਿਆ ਹਿਤ ਪੁਲਿਸ ਪ੍ਰਸ਼ਾਸਨ ਵਲੋਂ ਹੁਕਮ ਜਾਰੀ ਕਰਦਿਆਂ 21 ਤੋਂ 30 ਨਵੰਬਰ ਤਕ ਯਾਤਰਾ ਨਾਲ ਸਬੰਧਿਤ ਗੁਰਦੁਆਰਾ ਸਾਹਿਬਾਨ 'ਚ ਆਮ ਤੇ ਖ਼ਾਸ ਪਾਕਿਸਤਾਨੀ ਮੁਸਲਿਮ ਨਾਗਰਿਕਾਂ ਦੇ ਜਾਣ 'ਤੇ ਰੋਕ ਲਗਾ ਦਿੱਤੀ ਗਈ ਹੈ | ਤਾਰਿਕ ਵਜ਼ੀਰ ਅਨੁਸਾਰ 21 ਨਵੰਬਰ ਨੂੰ ਭਾਰਤੀ ਸਿੱਖ ਯਾਤਰੂਆਂ ਦੇ…
    ਅੰਮ੍ਰਿਤਸਰ - ਆਖ਼ਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਜੋ ਪੈਰੋਲ ’ਤੇ ਆਏ ਹੋਏ ਹਨ, ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ੍ਰੀ ਭੁੱਲਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋ. ਭੁੱਲਰ ਲੰਮੇ ਸਮੇਂ ਤੋਂ ਤਿਹਾੜ ਜੇਲ੍ਹ ਵਿਚ ਬੰਦ ਸਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਹੈ, ਜਿਥੇ ਉਹ ਜ਼ੇਰੇ ਇਲਾਜ ਹੈ। ਉਹ ਅੱਜ ਆਪਣੀ ਪਤਨੀ ਨਵਨੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਫੈਡਰੇਸ਼ਨ ਆਗੂ ਪੀਰ ਮੁਹੰਮਦ ਨੇ ਦੱਸਿਆ ਕਿ ਪੈਰੋਲ ‘ਤੇ ਬਾਹਰ ਆਏ ਪ੍ਰੋ. ਭੁੱਲਰ ਨੇ ਸ਼ਿਕਾਇਤ ਕੀਤੀ ਹੈ ਕਿ ਉਸ ਦੀ ਪਿੱਠ ’ਚ ਅਕਸਰ ਦਰਦ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਉਸ ਨੇ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਸੁਣਿਆ। ਫੈਡਰੇਸ਼ਨ…
    ਚੰਡੀਗੜ੍ਹ - ਆਪਣੀ ਗਰਭਵਤੀ ਧੀ ਦੀ ਹੱਤਿਆ ਦੇ ਕੇਸ ਵਿੱਚ ਪੰਜ ਸਾਲ ਦੀ ਕੈਦ ਨੂੰ ਚੁਣੌਤੀ ਦੇਣ ਵਾਲੀ ਬੀਬੀ ਜਗੀਰ ਕੌਰ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਆਉਂਦੇ ਦਿਨਾਂ ਵਿੱਚ ਇਸ ਮਾਮਲੇ 'ਤੇ ਫੈਸਲਾ ਸੁਣਾ ਸਕਦੀ ਹੈ। ਬੀਬੀ ਜਗੀਰ ਕੌਰ ਦੀ ਧੀ ਦਾ ਕਤਲ ਸਾਲ 2000 ਵਿੱਚ ਹੋਇਆ ਸੀ। ਮਾਰਚ 2012 ਨੂੰ ਬੀਬੀ ਜਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਕੈਦ ਸੁਣਾਈ ਗਈ ਸੀ। ਇਸ ਸਜ਼ਾ ਖ਼ਿਲਾਫ਼ ਸਾਲ 2012 ਵਿੱਚ ਹੀ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ 'ਤੇ ਚੱਲ ਰਹੀ ਹੈ।ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਧੀ ਦੀ 20 ਅਪ੍ਰੈਲ, 2000 ਨੂੰ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਅਗਲੇ ਦਿਨ ਬੀਬੀ ਦੇ ਜੱਦੀ ਪਿੰਡ 'ਚ ਹਰਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਕੁਝ ਦਿਨਾਂ ਬਾਅਦ ਬੇਗੋਵਾਲ ਦੇ ਇਕ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ…
    ਗੁਰਦੁਆਰਾ ਸਾਹਿਬ ਦੀ ਉਸਾਰੀ ਵਾਸਤੇ ਜ਼ਮੀਨ ਲੈਣ ਅਤੇ ਹਾਈਫਾ ਯੁੱਧ ਨੂੰ ਪੰਜਾਬ ਦੀ ਸਕੂਲੀ ਪੜ੍ਹਾਈ ਵਿਚ ਸ਼ਾਮਲ ਕਰਨ ਦੀ ਕੀਤੀ ਮੰਗ ਹਾਈਫਾ - ਇਜ਼ਰਾਈਲ ਦੇ ਪੰਜਾਬੀ ਭਾਈਚਾਰੇ ਦੇ ਵਫ਼ਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਿਟੀਆਂ ਕੋਲੋਂ ਪ੍ਰਵਾਨਗੀ ਲੈਣ ਦੇ ਨਾਲ ਗੁਰਦੁਆਰੇ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਮਦਦ ਮੰਗੀ ਹੈ।ਇਸ ਵਫ਼ਦ ਵਿਚ ਵਰਿੰਦਰ ਜੀਤ ਕੌਰ ਸਿੰਮੀ, ਹਰਿੰਦਰ ਸਿੰਘ ਢਿੱਲੋਂ, ਰਾਣੀ ਗਦੀਸ਼, ਲਾਲ ਗਦੀਸ਼, ਗੁਰਪ੍ਰੀਤ ਪੱਡਾ, ਸ਼ੇਰਲੀ ਰਾਜ ਤੇ ਰਵਿੰਦਰ ਰਾਜ ਸ਼ਾਮਲ ਸਨ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਬਾਰੇ ਇਜ਼ਰਾਈਲ ਵਿਚਲੇ ਭਾਰਤੀ ਸਫ਼ੀਰ ਪਵਨ ਕਪੂਰ ਨੂੰ ਆਖਣਗੇ। ਕੈਪਟਨ ਨੇ ਵਫ਼ਦ ਨੂੰ ਵੀ ਰਾਜਦੂਤ ਨਾਲ ਮਿਲਣ ਦੀ ਸਲਾਹ ਦਿੱਤੀ। ਉਨ੍ਹਾਂ ਵਫ਼ਦ ਨੂੰ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨ੍ਹਾਂ ਮੁੱਦਿਆਂ 'ਤੇ ਸਥਾਨਕ ਪ੍ਰਸ਼ਾਸਨ ਦੇ ਬਹੁਤ ਸਖ਼ਤ ਦਿਸ਼ਾ-ਨਿਰਦੇਸ਼ ਹਨ ਤੇ ਇਸ ਬਾਰੇ ਦੂਤਾਵਾਸ ਦੇਖੇਗਾ ਕਿ ਕੀ ਕੀਤਾ ਜਾ ਸਕਦਾ ਹੈ। ਇਸ ਮੌਕੇ…
    ਪਿਸ਼ਾਵਰ - ਪਿਸ਼ਾਵਰ ਵਿਚਲੇ ਸਿੱਖਾਂ ਨੂੰ ਮੋਟਰਸਾਈਕਲ ’ਤੇ ਸਫਰ ਦੌਰਾਨ ਹੈਲਮਟ ਪਹਿਨਣ ਤੋਂ ਛੋਟ ਮਿਲ ਗਈ ਹੈ। ਐਕਸਪ੍ਰੈਸ ਟਿ੍ਬਿਊਨ ਦੀ ਰਿਪੋਰਟ ਅਨੁਸਾਰ ਘੱਟ ਗਿਣਤੀ ਫਿਰਕੇ ਦੇ ਇਕ ਮੈਂਬਰ ਨੇ ਖੈਬਰ ਪਖਤੂਨਵਾ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਸੀ, ਜਿਸ ਤੋਂ ਬਾਅਦ ਪਿਸ਼ਾਵਰ ਪੁਲੀਸ ਨੇ ਫਿਰਕੇ ਦੇ ਲੋਕਾਂ ਨੂੰ ਇਹ ਛੋਟ ਦਿੱਤੀ ਹੈ। ਇਹ ਛੋਟ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਦਸਤਾਰ ਬੰਨ੍ਹਦੇ ਹਨ। ਖ਼ੈਬਰ ਪਖਤੂਨਵਾ ਵਿੱਚ 60 ਹਜ਼ਾਰ ਸਿੱਖ ਰਹਿੰਦੇ ਹਨ, ਜਿਨ੍ਹਾਂ ਵਿਚੋਂ 15 ਹਜ਼ਾਰ ਸਿਰਫ ਪਿਸ਼ਾਵਰ ਵਿੱਚ ਰਹਿੰਦੇ ਹਨ। ਪਿਸ਼ਾਵਰ ਦੇ ਐਸਐਸਪੀ ਟਰੈਫਿਕ ਕਾਸ਼ਿਫ ਜੁਲਫੀਕਾਰ ਨੇ ਘੱਟ ਗਿਣਤੀ ਫਿਰਕਿਆਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਲਾਹੌਰ ਵਿੱਚ ਵੀ ਹੈਲਮਟ ਨਾ ਪਹਿਨਣ ਵਾਲੇ ਦੁਪਹੀਆ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
    ਭਾਵੇਂ ਕਿ ਸਿੱਖ ਕੌਮ ਲਈ ਹਰ ਦਿਨਾਂ ਹੀ ਪ੍ਰੀਖਿਆ ਦਾ ਦਿਨ ਤੇ ਇਮਤਿਹਾਨ ਦੀ ਘੜ੍ਹੀ ਹੁੰਦਾ ਹੈ, ਕਿਉਂਕਿ ਸਿੱਖ ਇਤਿਹਾਸ ਦਾ ਹਰ ਚੜ੍ਹਦੇ ਸੂਰਜ ਦਾ ਪੰਨਾ, ਨਵੀਂ ਚੁਣੌਤੀ, ਨਵੀਂ ਵੰਗਾਰ, ਨਵਾਂ ਸੁਨੇਹਾ ਲੈ ਕੇ ਖੁੱਲ੍ਹਦਾ ਹੈ, ਜਿਹੜਾ ਕੌਮ ਨੂੰ ਹਰ ਦਿਨ ਪਰਚਾ ਪਾਉਂਦਾ ਹੈ ਕਿ ਉਹ ਆਪਣੇ ਇਤਿਹਾਸ ਦੇ ਮੇਚੇ ਦੀ ਰਹੀ ਵੀ ਹੈ ਕਿ ਨਹੀਂ! ਅੱਜ 'ਕਰਵਾ ਚੌਥ' ਦਾ ਵਰਤ ਹੈ, ਜਿਸ ਨੂੰ ਸੁਹਾਗਣਾਂ ਦਾ ਦਿਨ ਮੰਨਿਆ ਜਾਂਦਾ ਹੈ ਅਤੇ ਉਹ ਆਪਣੇ ਸੁਹਾਗ ਦੀ ਲੰਬੀ ਉਮਰ ਲਈ 'ਵਰਤ' ਰੱਖਦੀਆਂ ਹਨ। ਹਰ ਔਰਤ ਦੀ 'ਸੁਹਾਗਣ' ਰਹਿਣ ਦੀ ਇੱਛਾ ਹੁੰਦੀ ਹੈ, ਅਤੇ ਉਸਦੀ ਸਭ ਤੋਂ ਵੱਡੀ ਇੱਛਾ ਹੁੰਦੀ ਹੈ ਕਿ ਉਸਦਾ ਜੀਵਨ ਸਾਥੀ, ਜੀਵਨ ਭਰ ਸਾਥੀ ਰਹੇ, ਇਸੇ ਕਰਕੇ 'ਸਦਾ ਸੁਹਾਗਣ' ਰਹਿਣ ਅਸੀਸ ਨੂੰ ਸਭ ਤੋਂ ਵੱਡੀ ਅਸੀਸ ਪ੍ਰਵਾਨ ਕੀਤਾ ਜਾਂਦਾ ਹੈ। ਇਸ ਲਈ ਇਸ ਇੱਛਾ ਪੂਰਤੀ ਲਈ ਪਾਖੰਡੀ, ਆਡੰਬਰੀ ਸ਼ਕਤੀਆਂ ਨੇ 'ਕਰਵਾ ਚੌਥ' ਦੀ ਪਿਰਤ ਪਾਈ ਹੈ, ਜਿਸਦਾ ਲਾਹਾ ਧਾਰਮਿਕ ਤੇ ਵਪਾਰਿਕ ਧਿਰਾਂ ਬਾਖ਼ੂਬੀ ਲੈ ਰਹੀਆਂ ਹਨ। ਸਿੱਖ ਧਰਮ, ਜਿਹੜਾ…
    ਚੰਡੀਗੜ੍ਹ - ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਆਈ. ਏ. ਐੱਸ. ਮਹਿਲਾ ਅਧਿਕਾਰੀ ਵੱਲੋਂ ਅਸ਼ਲੀਲ ਸੰਦੇਸ਼ ਭੇਜਣ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਤੁਹਾਨੂੰ ਦੱਸ ਦੇਈਏ ਇਹ ਕੋਈ ਪਹਿਲਾਂ ਮੌਕਾ ਨਹੀਂ ਹੈ ਕਿ ਜਦੋਂ ਕੋਈ ਮੰਤਰੀ ਮਹਿਲਾਵਾਂ ਦੇ ਕੇਸਾਂ 'ਚ ਫਸਿਆ ਹੋਵੇ, ਇਸ ਤੋਂ ਪਹਿਲਾਂ ਵੀ ਪਾਰਟੀਆਂ ਦੇ ਕਈ ਵੱਖ-ਵੱਖ ਆਗੂ ਹਨ, ਜੋ ਦੂਜੀਆਂ ਔਰਤਾਂ ਦੇ ਚੱਕਰਾਂ 'ਚ ਫਸ ਕੇ ਵਾਹ-ਵਾਹੀ ਖੱਟ ਚੁੱਕੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਮੰਤਰੀਆਂ ਬਾਰੇ ਦੱਸਣ ਜਾ ਰਹੇ, ਜਿਨ੍ਹਾਂ ਨੇ ਔਰਤਾਂ ਦੇ ਚੱਕਰਾਂ 'ਚ ਫਸ ਕੇ ਸੁਰਖੀਆਂ ਬਟੋਰੀਆਂ ਹਨ। ਸੁੱਚਾ ਸਿੰਘ ਲੰਗਾਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਖਿਲਾਫ 29 ਸਤੰਬਰ 2017 ਨੂੰ ਇਕ ਵਿਧਵਾ ਮਹਿਲਾ ਵਲੋਂ ਥਾਣਾ ਸਿਟੀ 'ਚ ਬਿਆਨ ਦਰਜ ਕਰਵਾ ਕੇ ਰੇਪ ਦਾ ਕੇਸ ਦਰਜ ਕਰਵਾਇਆ ਗਿਆ ਸੀ। ਮਹਿਲਾ ਨੇ ਲੰਗਾਹ 'ਤੇ ਦੋਸ਼ ਲਗਾਇਆ ਸੀ ਕਿ ਲੰਗਾਹ ਉਸ ਨਾਲ 2009 ਤੋਂ ਜ਼ਬਰਦਸਤੀ ਕਰਦਾ ਆ ਰਿਹਾ ਹੈ ਅਤੇ ਉਸਨੇ ਧੋਖੇ ਨਾਲ…
    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਜਥੇਦਾਰ ਦਾ ਐਲਾਨ ਹੋ ਗਿਆ ਹੈ। ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਕਮਾਨ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਹਰਪ੍ਰੀਤ ਸਿੰਘ ਸੰਭਾਲਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੋਮਵਾਰ ਨੂੰ ਹੋਈ ਅੰਤ੍ਰਿਗ ਕਮੇਟੀ ਦੀ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਲਾਇਆ ਗਿਆ ਹੈ, ਇਸ ਦਾ ਮਤਲਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਨਵਾਂ ਤੇ ਪੱਕਾ ਜਥੇਦਾਰ ਦੀ ਭਾਲ ਹਾਲੇ ਖ਼ਤਮ ਨਹੀਂ ਹੋਈ। ਉਹ ਦਮਦਮਾ ਸਾਹਿਬ ਦਾ ਕੰਮਕਾਜ ਵੀ ਦੇਖਦੇ ਰਹਿਣਗੇ। ਜ਼ਿਕਰਯੋਗ ਹੈ ਕਿ 10 ਸਾਲ ਲੰਮਾ ਕਾਰਜਕਾਲ ਭੋਗਣ ਤੋਂ ਬਾਅਦ ਬੀਤੀ 18 ਅਕਤੂਬਰ ਦੇਰ ਰਾਤ ਨੂੰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅੱਜ ਐਸਜੀਪੀਸੀ ਦੀ ਐਗ਼ਜ਼ੈਕਟਿਵ ਕਮੇਟੀ ਦੀ ਬੈਠਕ ਵਿੱਚ ਆਰਜ਼ੀ ਤੌਰ 'ਤੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com