ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    Posted On August - 23 - 2018ਮਨਧੀਰ ਸਿੰਘ ਦਿਓਲਨਵੀਂ ਦਿੱਲੀ, 23 ਅਗਸਤਪੰਜਾਬੀਅਤ ਦੇ ਮੁੱਦਈ, ਬਰਤਾਨੀਆ ਦੇ ਸਾਬਕਾ ਭਾਰਤੀ ਰਾਜਦੂਤ, ਸਾਬਕਾ ਰਾਜ ਸਭਾ ਮੈਂਬਰ ਤੇ ਉੱਘੇ ਕਾਲਮਨਵੀਸ ਕੁਲਦੀਪ ਨਈਅਰ ਨੂੰ ਅੱਜ ਸੇਜਲ ਅੱਖਾਂ ਨਾਲ ਦਿੱਲੀ ਦੇ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਦੇਸ਼ ਦੀਆਂ ਅਹਿਮ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ।ਮਨੁੱਖੀ ਅਧਿਕਾਰਾਂ ਦੇ ਕਾਰਕੁਨ, ਪੱਛਮੀ ਤੇ ਪੂਰਬੀ ਪੰਜਾਬ ਦੀ ਏਕਤਾ ਤੇ ਪੰਜਾਬੀਅਤ ਦੇ ਮੁੱਦਈ 95 ਸਾਲਾ ਕੁਲਦੀਪ ਨਈਅਰ ਦਾ ਕੁਝ ਦਿਨ ਬਿਮਾਰ ਰਹਿਣ ਮਗਰੋਂ ਬੀਤੀ ਰਾਤ 12.30 ਵਜੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤਨੀ ਭਾਰਤੀ, ਦੋ ਪੁੱਤਰ ਸੁਧੀਰ ਤੇ ਰਾਜੀਵ ਛੱਡ ਗਏ ਹਨ। ਉਨ੍ਹਾਂ ਦੇ ਸਸਕਾਰ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਸ੍ਰੀਮਤੀ ਗੁਰਸ਼ਰਨ ਕੌਰ, ਕੇਂਦਰੀ ਮੰਤਰੀ ਡਾ. ਹਰਸ਼ਵਰਧਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਨਰੇਸ਼ ਗੁਜਰਾਲ, ਸਾਬਕਾ ਕਾਨੂੰਨ ਮੰਤਰੀ ਡਾ. ਅਸ਼ਵਨੀ ਕੁਮਾਰ, ਸੀਪੀਆਈ ਦੇ ਡੀ. ਰਾਜਾ, ਸਵਾਮੀ ਅਗਨੀਵੇਸ਼, ਆਲ ਇੰਡੀਆ ਜਮਾਇਤੇ-ਇਸਲਾਮੀ ਹਿੰਦ ਵੱਲੋਂ ਜਸ. ਜੇ. ਉਮਰੀ,…
    ਵਾਸ਼ਿੰਗਟਨ - ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀਆਂ ਨੂੰ ਅਮਰੀਕਾ ਦੇ ਔਰੇਗਨ ਸੂਬੇ ਦੀ ਜੇਲ੍ਹ ’ਚੋਂ ਇਕ ਮੁਚੱਲਕੇ ਦੇ ਆਧਾਰ ’ਤੇ ਰਿਹਾਅ ਕੀਤਾ ਗਿਆ ਹੈ ਜੋ ਟਰੰਪ ਪ੍ਰਸ਼ਾਸਨ ਦੀ ਸਖ਼ਤ ਆਵਾਸ ਵਿਰੋਧੀ ਨੀਤੀ ਕਾਰਨ ਪਿਛਲੇ ਤਿੰਨ ਮਹੀਨੇ ਤੋਂ ਹਿਰਾਸਤ ਵਿੱਚ ਸਨ।ਔਰੇਗਨ ਵਿੱਚ ਮਈ ਮਹੀਨੇ 52 ਭਾਰਤੀਆਂ ਨੂੰ ਹਿਰਾਸਤ ਕੇਂਦਰ ਵਿੱਚ ਭੇਜ ਦਿੱਤਾ ਗਿਆ ਸੀ ਜਿਨ੍ਹਾਂ ’ਚੋਂ ਕਈ ਸਿੱਖ ਸਨ। ਇਹ ਲੋਕ ਅਮਰੀਕਾ ਵਿੱਚ ਸ਼ਰਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸ਼ੈਰੀਡਨ ਹਿਰਾਸਤ ਕੇਂਦਰ ਵਿੱਚ ਕੁੱਲ 124 ਗ਼ੈਰਕਾਨੂੰਨੀ ਆਵਾਸੀਆਂ ਨੂੰ ਰੱਖਿਆ ਹੋਇਆ ਸੀ। ਕੱਲ੍ਹ ਰਿਹਾਅ ਕੀਤੇ ਸ਼ਰਨਾਰਥੀਆਂ ਵਿੱਚੋਂ ਪੰਜ ਭਾਰਤੀ ਨੌਜਵਾਨ ਹਨ। ਇਨ੍ਹਾਂ ’ਚੋਂ ਇਕ 24 ਸਾਲਾ ਕਰਨਦੀਪ ਸਿੰਘ ਨੇ ‘ਔਰੇਗਨ ਲਾਈਵ’ ਨਾਲ ਗੱਲਬਾਤ ਕਰਦਿਆਂ ਕਿਹਾ ‘‘ ਸ਼ੁਰੂ ਵਿੱਚ ਤਾਂ ਮੇਰੀ ਆਸ ਹੀ ਮੁੱਕ ਗਈ ਸੀ। ਹੁਣ ਇਹ ਇਕ ਸੁਫ਼ਨੇ ਦੀ ਤਰ੍ਹਾਂ ਹੈ। ਮੈਂ ਬਹੁਤ ਖ਼ੁਸ਼ ਹਾਂ। ਤੁਸੀਂ ਸਾਰਿਆਂ ਨੇ ਸਾਡਾ ਭਰਵਾਂ ਸਾਥ ਦਿੱਤਾ ਜਿਸ ਬਦਲੇ ਤੁਹਾਡਾ ਸ਼ੁਕਰੀਆ।’’ ਹਿਰਾਸਤ ਵਿੱਚ ਲਏ ਬਹੁਤੇ ਭਾਰਤੀਆਂ ’ਚੋਂ ਸਿੱਖ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ…
    ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਦਿੱਤੇ ਪਹਿਲੇ ਬਿਆਨਾਂ ਤੋਂ ਪਾਸਾ ਵੱਟਣ ਦਾ ਮਾਮਲਾ ਭਖਣ ਲਗ ਪਿਆ ਹੈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਉਹ ਸਿੱਖ ਸੰਗਤ ਨੂੰ ਸਪੱਸ਼ਟ ਕਰੇ ਕਿ ਗਿਆਨੀ ਗੁਰਮੁਖ ਸਿੰਘ ਦੇ ਦੋ ਵਾਰੀ ਕੀਤੇ ਤਬਾਦਲੇ ਪਿਛੇ ਕੀ ਕਾਰਨ ਹੈ?ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੈਂਬਰ ਸੁਖਦੇਵ ਸਿੰਘ ਭੌਰ ਨੇ ਇਸ ਮਾਮਲੇ ਵਿੱਚ ਹਿੰਮਤ ਸਿੰਘ ਵੱਲੋਂ ਆਪਣੇ ਪਹਿਲੇ ਬਿਆਨਾਂ ਤੋਂ ਪਾਸਾ ਵੱਟਣ ਬਾਰੇ ਆਖਿਆ ਕਿ ਇਸ ਨਾਲ ਕਈ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਸਤੰਬਰ 2015 ਵਿੱਚ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਗਿਆਨੀ ਗੁਰਮੁਖ ਸਿੰਘ ਤੇ ਉਸ ਦੇ ਭਰਾ ਹਿੰਮਤ ਸਿੰਘ ਵੱਲੋਂ ਜੋ ਬਿਆਨ ਦਿੱਤੇ ਗਏ ਸਨ, ਉਹ ਅੱਜ ਵੀ ਸੋਸ਼ਲ ਮੀਡੀਆ ’ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਬਿਆਨਾਂ ਤੋਂ ਮੁਨਕਰ ਨਹੀਂ ਹੋ…
    ਅੰਮਿਤਸਰ - ਸਿੱਖ ਗੁਰੂਦਵਾਰਾ ਐਕਟ ਮੁਤਾਬਿਕ ਕੋਈ ਇੱਕ ਖਾਸ ਏਜੰਡਾ ਵਿਚਾਰਨ ਲਈ ਇਹ ਮੀਟਿੰਗ ਸੱਦੀ ਜਾ ਸਕਦੀ ਹੈ ਪਰ ਸ਼ਰਤ ਇਹ ਹੈ ਕਿ ਇਸ ਵਿੱਚ ਕੇਵਲ ਇੱਕੋ ਮੱਦ ਹੀ ਵਿਚਾਰੀ ਜਾ ਸਕਦੀ ਹੈ | ਇਸੇ ਕਾਰਨ ਇਸ ਮੀਟਿੰਗ ਦਾ ਇੱਕੋ ਏਜੰਡਾ " ਅਜੋਕੇ ਪੰਥਕ ਹਾਲਾਤ " ਹੀ ਰੱਖਿਆ ਗਿਆ ਹੈ |ਦਰਅਸਲ " ਅਜੋਕੇ ਪੰਥਕ ਹਾਲਾਤਾਂ " ਵਿੱਚ ਸਿਰਫ ਇੱਕ ਗੱਲ ਹੀ ਨਵੀਂ ਹੋਣ ਜਾ ਰਹੀ ਹੈ ਤੇ ਉਹ ਹੈ ਬੇਅਦਵੀ ਦੀਆਂ ਘਟਨਾਵਾਂ ਦੀ ਖੋਜ ਲਈ ਬਣਾਏ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ , ਜੋ 24 ਅਗਸਤ ਨੂੰ ਸ਼ੁਰੂ ਹੋਣ ਜਾ ਰਹੇ ਪੰਜਾਬ ਅਸੇੰਬਲੀ ਦੇ ਇਜਲਾਸ ਵਿੱਚ ਪੇਸ਼ ਹੋਣ ਜਾ ਰਹੀ ਹੈ |ਮੈਨੂੰ ਲਗਦਾ ਹੈ ਕਿ ਪੰਥਕ ਸੰਸਥਾਵਾਂ ਦੀ ਇੱਕ ਵਾਰ ਫਿਰ ਦੁਰਵਰਤੋਂ ਕਰਦਿਆਂ , ਸੁਖਬੀਰ ਬਾਦਲ ਦੇ ਕਹਿਣ ਤੇ ਇੱਕ ਮਤਾ ਜਸਟਿਸ ਰਣਜੀਤ ਸਿੰਘ ਦੇ ਖਿਲਾਫ ਅਤੇ ਦੂਜਾ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ ਹੀ ਪੁਆਇਆ ਜਾਵੇਗਾ |ਇੱਕ ਵਾਰ ਫਿਰ ਸੁਖਬੀਰ ਬਾਦਲ , ਧਾਰਮਿੱਕ ਸੰਸਥਾਵਾਂ ਦੇ ਮੋਢੇ ਤੇ ਰੱਖ ਕੇ ਸਿਆਸੀ ਤੋਪ…
    ਚੰਡੀਗੜ- ਪਿਛਲੇ ਲੰਮੇ ਸਮੇ ਤੋਂ ਚੰਡੀਗੜ ‘ਚ ਪੰਜਾਬੀ ਬੋਲੀ ਨੂੰ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਬਲਜੀਤ ਸਿੰਘ ਖਾਲਸਾ ਨੂੰ ਅਦਾਲਤ ਨੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਚ ਤਿੰਨ ਮਹੀਨੇ ਦੀ ਸਜਾ ਸੁਣਾਈ ਹੈ।ਬਲਜੀਤ ਸਿੰਘ ਖਾਲਸਾ ਨੇ ਸ਼ਹਿਰ ਅੰਦਰ ਉਨਾਂ ਸਾਈਨ ਬੋਰਡਾਂ ‘ਤੇ ਕਾਲੀ ਸਿਆਹੀ ਫੇਰੀ ਸੀ ਜਿਨਾਂ ਉਤੇ ਅੰਗ੍ਰੇਜੀ-ਹਿੰਦੀ ਦੇ ਨਾਲ ਪੰਜਾਬੀ ਭਾਸ਼ਾ ਨਹੀ ਲਿਖੀ ਗਈ ਸੀ। ਬਲਜੀਤ ਸਿੰਘ ਨੂੰ ਅਦਾਲਤ ਨੇ ਤਿੰਨ ਮਹੀਨੇ ਕੈਦ ਦੇ ਨਾਲ 20 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਹ ਸਜਾ ਸੈਕਟਰ 17 ‘ਚ ਪੈਂਦੇ ਆਮਦਨ ਕਰ ਵਿਭਾਗ ਦੇ ਦਫ਼ਤਰ ਸਾਹਮਣੇ ਲੱਗੇ ਸਾਈਨ ਬੋਰਡ ‘ਤੇ ਸਿਆਹੀ ਫੇਰਨ ਦੇ ਮਾਮਲੇ ‘ਚ ਸੁਣਾਈ ਹੈ।ਬਲਜੀਤ ਸਿੰਘ ਖਾਲਸਾ ਸਜਾ ਸੁਣਾਏ ਜਾਣ ਦੇ ਬਾਅਦ ਜਮਾਨਤ ਲਈ ਅਰਜ਼ੀ ਦਾਇਰ ਨਹੀ ਕੀਤੀ ਜਿਸ ਦੇ ਬਾਅਦ ਉਸ ਨੂੰ ਅਦਾਲਤ ਨੇ ਜੇਲ ਭੇਜ ਦਿੱਤਾ। ਬਲਜੀਤ ਸਿੰਘ ਖਾਲਸਾ ਨੂੰ ਅਦਾਲਤ ਨੇ ਦਿੱਲੀ ਪ੍ਰੀਵੈਨਸ਼ਨ ਆਫ ਡੀਫੇਸਮੈਂਟ ਆਫ ਪਬਲਿਕ ਪ੍ਰੋਪਰਟੀ ਐਕਟ 2007 ਦੇ ਸੈਕਸ਼ਨ 3 ਤਹਿਤ ਦੋਸ਼ੀ ਠਹਿਰਾਇਆ ਹੈ।ਜਾਣਕਾਰੀ ਅਨੁਸਾਰ ਮਾਮਲਾ ਬੀਤੇ…
    ਬਠਿੰਡਾ - ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਸੂਹੀਏ ਮੌੜ ਬੰਬ ਧਮਾਕੇ ਵਿੱਚ ਨਾਮਜ਼ਦ ਕੀਤੀ ਤਿੱਕੜੀ ਦੀ ਭਾਲ ਵਿੱਚ ਜੁੱਟ ਗਏ ਹਨ। ਜਾਂਚ ਟੀਮ ਨੇ ਮੌੜ ਕਾਂਡ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਕਾਲਾ ਦਾ ਪਾਸਪੋਰਟ ਕਬਜ਼ੇ ਵਿਚ ਲੈ ਲਿਆ ਹੈ ਜਦੋਂ ਕਿ ਬਾਕੀ ਦੋ ਮੁਲਾਜ਼ਮਾਂ ਦੇ ਪਾਸਪੋਰਟ ਕਬਜ਼ੇ ‘ਚ ਲੈਣ ਲਈ ਕਾਰਵਾਈ ਸ਼ੁਰੂ ਕੀਤੀ ਹੈ। ਕਰੀਬ ਪੰਜ ਮਹੀਨਿਆਂ ਮਗਰੋਂ ਇਹ ਜਾਂਚ ਅੱਜ ਮੁੜ ਸ਼ੁਰੂ ਹੋਈ ਹੈ। ‘ਸਿੱਟ’ ਨੇ ਮੁਲਜ਼ਮਾਂ ਦੇ ਸ਼ੱਕੀ ਟਿਕਾਣਿਆਂ ’ਤੇ ਨਜ਼ਰ ਮਾਰਨੀ ਸ਼ੁਰੂ ਕਰ ਦਿੱਤੀ ਹੈ। ਡੇਰਾ ਮੁਖੀ ਦੇ ਰਾਜਸਥਾਨ ਵਿਚਲੇ ਪਿੰਡ ਗੁਰੂਸਰ ਮੋਡੀਆ ਵਿੱਚ ਵੀ ਸੂਹੀਏ ਲਾਏ ਹਨ, ਜਿੱਥੇ ਗੁਰਤੇਜ ਕਾਲਾ ਦੀ ਭੈਣ ਵਿਆਹੀ ਹੋਈ ਹੈ। ਹਾਈ ਕੋਰਟ ਦੀ ਝਿੜਕ ਮਗਰੋਂ ‘ਸਿੱਟ’ ਨੇ ਜਾਂਚ ਨੂੰ ਲੀਹੇ ਪਾਇਆ ਹੈ। ਤਲਵੰਡੀ ਸਾਬੋ ਅਦਾਲਤ ਵੱਲੋਂ ਗੁਰਤੇਜ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹੋਏ ਹਨ, ਜਿਨ੍ਹਾਂ ਦੀ ਮਿਆਦ 24 ਅਗਸਤ ਤੱਕ ਹੈ। ‘ਸਿੱਟ’ ਨੇ ਇਸ ਤਿੱਕੜੀ ਨੂੰ ਭਗੌੜੇ ਐਲਾਨਣ ਲਈ ਕਾਰਵਾਈ ਵਿੱਢ ਦਿੱਤੀ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਦੇ 550ਵੇਂ ਜਨਮ ਦਿਹਾੜੇ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਨਿੱਜੀ ਤੌਰ ’ਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਬੀਬੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤੱਕ ਗਲਿਆਰਾ ਖੁਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। ਕੈਪਟਨ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਕੌਮਾਂਤਰੀ ਸਰਹੱਦ ਤੋਂ 4 ਕਿਲੋਮੀਟਰ ਦੂਰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਗੁਰੂ ਨਾਨਕ ਦੇਵ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ੍ਹਾਂ ਦਾ 550ਵਾਂ ਜਨਮ ਦਿਹਾੜਾ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ 'ਤੇ ਅਧਾਰਿਤ ਕਮਿਸ਼ਨ ਦੀ ਰਿਪੋਰਟ ਦੇ ਮੁੱਦੇ 'ਤੇ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਮਿਸ਼ਨ ਦੇ ਮੁਖੀ 'ਤੇ ਨਿਸ਼ਾਨਾ ਸੇਧਿਆ ਹੈ। ਪਾਰਟੀ ਦੀ ਕੋਰ ਕਮੇਟੀ ਦੀ ਇੱਥੇ ਹੋਈ ਮੀਟਿੰਗ ਦੌਰਾਨ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੂੰ ਗੁਮਰਾਹ ਕਰਨ ਦੇ ਦੋਸ਼ ਲਾਉਂਦਿਆਂ ਫਰਜ਼ੀ ਸਬੂਤ ਤਿਆਰ ਕਰਨ ਅਤੇ ਝੂਠੀ ਗਵਾਹੀ ਦਿਵਾਉਣ ਦੇ ਦੋਸ਼ ਲਾਏ ਗਏ ਹਨ। ਕੋਰ ਕਮੇਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਵਿਚੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਸ੍ਰੀ ਰੰਧਾਵਾ ਅਤੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਰੰਧਾਵਾ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ। ਸ੍ਰੀ ਬਾਦਲ ਸਿਹਤਯਾਬ ਨਾ ਹੋਣ ਦੇ ਬਾਵਜੂਦ ਕੋਰ ਕਮੇਟੀ ਦੀ ਮੀਟਿੰਗ 'ਚ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੀਟਿੰਗ ਵਿਚ ਮੌਜੂਦ ਸਨ। ਸੂਤਰਾਂ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਵਿਚ ਹੋਰ…
    ਅੰਮ੍ਰਿਤਸਰ - ਨਿਊਯਾਰਕ ਦੇ ਗੁਰਦੁਆਰੇ ਵਿੱਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਹਮਲੇ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿਖੇਧੀ ਕੀਤੀ ਹੈ। ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਮਨਜੀਤ ਸਿੰਘ ਜੀਕੇ ਵੱਲੋਂ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ, ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੇ ਸ਼ਿਲਾਂਗ ਵਿੱਚ ਸਿੱਖਾਂ ਨੂੰ ਉਜਾੜੇ ਤੋਂ ਬਚਾਉਣ ਤੇ ਹੋਰ ਕਈ ਮਾਮਲਿਆਂ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ।ਉਨ੍ਹਾਂ ’ਤੇ ਹਮਲਾ ਕਰਨਾ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਜੇਕਰ ਨਿਊਯਾਰਕ ਵਿੱਚ ਕੁਝ ਵਿਅਕਤੀਆਂ ਨੂੰ ਸ੍ਰੀ ਜੀਕੇ ਪ੍ਰਤੀ ਕੋਈ ਗ਼ਲਤਫਹਿਮੀ ਹੈ ਤਾਂ ਉਸ ਨੂੰ ਮਿਲ ਬੈਠ ਕੇ ਗੱਲਬਾਤ ਰਾਹੀਂ ਹੱਲ ਕਰਨ। ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੇਰਲਾ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਦਸਵੰਧ ਵਿੱਚੋਂ ਹਿੱਸਾ ਕੱਢਣ ਅਤੇ ਪੀੜਤਾਂ ਦੀ ਸਹਾਇਤਾ ਕਰਨ।
    ਆਗਰਾ - ਬਜਰੰਗ ਦਲ ਨੇ ਕਾਂਗਰਸੀ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਸਿਰ ਕੱਢਣ ਵਾਲੇ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਬਜਰੰਗ ਦਲ ਨੇ ਇਹ ਐਲਾਨ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਬਾਜਵਾ ਨੂੰ ਗਲੇ ਮਿਲਣ ਅਤੇ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਪਾਕਿਸਤਾਨ ਜਾਣ ਦੇ ਕਾਰਨ ਕੀਤਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇਨ੍ਹਾਂ ਦਿਨਾਂ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਬਜਰੰਗ ਦਲ ਦੇ ਆਗਰਾ ਜ਼ਿਲ੍ਹਾ ਪ੍ਰਧਾਨ ਸੰਜੇ ਜਾਟ ਨੇ ਸਿੱਧੂ ਦਾ ਸਿਰ ਵੱਢਣ ਵਾਲੇ ਵਿਅਕਤੀ ਨੂੰ ਪੰਜ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਵੀਡੀਓ ਵਿਚ ਬਜਰੰਗ ਦਲ ਦੇ ਨੇਤਾ ਪੰਜ ਲੱਖ ਰੁਪਏ ਦਾ ਚੈੱਕ ਵੀ ਦਿਖਾ ਰਹੇ ਹਨ ਅਤੇ ਇਹ ਐਲਾਨ ਕਰ ਰਹੇ ਹਨ ਕਿ ਉਹ ਇਹ ਚੈੱਕ ਉਸ ਵਿਅਕਤੀ ਨੂੰ ਦੇਣਗੇ ਜੋ ਨਵਜੋਤ ਸਿੰਘ ਸਿੱਧੂ ਦਾ ਸਿਰ ਵੱਢ ਕੇ ਉਨ੍ਹਾਂ ਕੋਲ ਲਿਆਵੇਗਾ। ਇਸ ਵਾਇਰਲ ਵੀਡੀਓ ਵਿਚ ਬਜਰੰਗ ਦਲ ਦੇ ਨੇਤਾ ਕਹਿੰਦੇ ਸੁਣਵਾਈ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com