ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੁਧਿਆਣਾ - ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਬਰਗਾੜੀ ਤੇ ਹੋਰਨਾਂ ਬੇਅਦਬੀਆਂ ਕਾਰਨ ਕਾਲੀ ਦੀਵਾਲੀ ਮਨਾਉਣ ਦੀ ਅਪੀਲ ਤੋਂ ਬਾਅਦ ਹਿੰਦੂ ਸੰਗਠਨਾਂ ਵਿੱਚ ਰੋਸ ਹੈ। ਇਸ ਸਬੰਧ ਵਿੱਚ ਅੱਜ ਸ਼ਿਵਾ ਸੈਨਾ ਪੰਜਾਬ ਵੱਲੋਂ ਪਾਰਟੀ ਦੇ ਹਲਕਾ ਕੇਂਦਰੀ ਦੇ ਇੰਚਾਰਜ ਵਿਪਨ ਸੂਦ ਕਾਕਾ ਦੇ ਘਰ ਦੇ ਬਾਹਰ ਘਿਰਾਓ ਕੀਤਾ। ਇਸ ਦੌਰਾਨ ਸ਼ਿਵ ਸੈਨਾ ਦੇ ਮੈਂਬਰਾਂ ਤੇ ਪੁਲੀਸ ਦੀ ਤਲਖੀ ਵੀ ਹੋਈ।ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਦੀ ਅਗਵਾਈ ਵਿੱਚ ਸ਼ਿਵ ਸੈਨਾ ਦੇ ਆਗੂ ਫੀਲਡ ਗੰਜ ਸਥਿਤ ਵਿਪਨ ਸੂਦ ਕਾਕਾ ਦੇ ਦਫ਼ਤਰ ਪੁੱਜੇ। ਉਨ੍ਹਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕਰਨ ਵਾਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਪਨ ਸੂਦ ਨੇ ਵੀ ਆਪਣੇ ਦਫ਼ਤਰ ਵਿੱਚ ਸਮਰੱਥਕ ਬਿਠਾਏ ਹੋਏ ਸਨ। ਉਨ੍ਹਾਂ ਨੇ ਸ਼ਿਵ ਸੈਨਾ ਵੱਲੋਂ ਨਾਅਰੇਬਾਜ਼ੀ ਹੋਣ ਕਾਰਨ ਵਿਪਨ ਸੂਦ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਕੇ ’ਤੇ ਪੱਜੇ, ਜਿਨ੍ਹਾਂ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਪਹਿਲਾਂ 'ਅਣਜਾਣੇ ਚ ਹੋਈਆਂ ਭੁੱਲਾਂ (ਬਿਨਾ ਕਿਸੇ ਸੋਚੀ-ਸਮਝੀ ਯੋਜਨਾ ਅਧੀਨ ਹੋਈਆਂ ਗ਼ਲਤੀਆਂ) ਬਖ਼ਸ਼ਵਾਉਣ ਲਈ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋਣ ਦੀ ਯੋਜਨਾ ਉਲੀਕ ਰਿਹਾ ਹੈ। ਦਰਅਸਲ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਡੂੰਘੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪੰਥਕ ਹਲਕਿਆਂ ਚ ਉਸ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ; ਜਦ ਕਿ ਇਨ੍ਹਾਂ ਹੀ ਹਲਕਿਆਂ ਚ ਅਕਾਲੀ ਦਲ ਦਾ ਮੁਧੱਖ ਆਧਾਰ ਹੈ। ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਵੇਂ ਪੇਸ਼ ਹੋ ਕੇ ਮਾਫ਼ੀ ਮੰਗਣ ਲਈ ਅਕਾਲੀ ਦਲ ਲੀਡਰਸ਼ਿਪ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ 14 ਦਸੰਬਰ ਦਾ ਦਿਨ ਚੁਣਿਆ ਗਿਆ ਹੈ। ਉਸ ਦਿਨ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਵੱਡੇ ਬਾਦਲ ਹੁਰਾਂ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੁੱਜਣਗੇ। ਇਸੇ ਲਈ ਹੁਣ ਸੀਨੀਅਰ ਬਾਦਲ ਲਗਾਤਾਰ ਸਾਰੇ ਆਗੂਆਂ ਨਾਲ ਮੁਲਾਕਾਤ ਕਰ ਕੇ ਇਸ ਮੁੱਦੇ ਤੇ ਆਮ-ਸਹਿਮਤੀ ਕਾਇਮ ਕਰ ਰਹੇ ਹਨ; ਤਾਂ ਜੋ ਬਾਅਦ ਚ ਕੋਈ ਅਸੰਤੁਸ਼ਟੀ ਨਾ ਰਹੇ।ਸਾਲ 2015…
    ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਏਕੇ ਦੀ ਕਵਾਇਦ ਦਾ ਅੱਜ ਭੋਗ ਪੈ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਧੜੇ ਨਾਲ ਸੁਲ੍ਹਾ ਨਹੀਂ ਹੋਏਗੀ। ਵਿਧਾਇਕ ਸੁਖਪਾਲ ਖਹਿਰਾ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੱਲ਼ਬਾਤ ਦਾ ਪਾਖੰਡ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਉਮੀਦਵਾਰ ਤੇ ਅਹੁਦੇਦਾਰ ਐਲਾਨੇ ਜਾ ਰਹੇ ਹਨ। ਦਰਅਸਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਜਾਏਗਾ। ਇਸ ਮਗਰੋਂ ਹੀ ਨਵੇਂ ਅਹੁਦੇਦਾਰ ਐਲਾਨ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਸੀ ਪਰ ਭਗਵੰਤ ਮਾਨ ਧੜੇ ਦੇ ਲੀਡਰ ਇਸ ਨਾਲ ਸਹਿਮਤ ਨਹੀਂ ਸੀ। ਇਹੋ ਕਾਰਨ ਹੈ ਕਿ ਮੀਟਿੰਗ ਤੋਂ ਬਾਅਦ ਵੀ ਅਹੁਦੇਦਾਰਾਂ ਦੀ ਨਿਯੁਕਤੀ ਹੋਈ ਤੇ ਹੁਣ ਉਮੀਦਵਾਰ ਐਲਾਨ ਦਿੱਤਾ ਗਏ। ਇਸ ਤੋਂ ਸਪਸ਼ਟ ਹੈ ਕਿ ਭਗਵੰਤ ਮਾਨ ਧੜਾ ਖਹਿਰਾ ਦੀਆਂ ਸ਼ਰਤਾਂ 'ਤੇ ਸਮਝੌਤਾ ਕਰਨ ਲਈ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ‘ਕੁਰਸੀ’ ਕਾਇਮ ਰੱਖਣ ਲਈ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੋਹਰ ਲਵਾ ਲਈ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਪਾਰਟੀ ‘ਪ੍ਰਧਾਨ’ ਨਾਲ ਖੜ੍ਹੀ ਹੈ ਅਤੇ ਕਿਸੇ ਨੇ ਅਸਤੀਫ਼ਾ ਨਹੀਂ ਮੰਗਿਆ ਹੈ। ਕੋਰ ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਦਿੱਤੇ ਅਸਤੀਫ਼ੇ ਜਲਦਬਾਜ਼ੀ ਵਿੱਚ ਪ੍ਰਵਾਨ ਕਰਨ ਦੀ ਵੀ ਕੋਈ ਜ਼ਰੂਰਤ ਨਹੀਂ ਹੈ ਅਤੇ ਮਾਮਲਾ ਆਪਣੇ ਆਪ ਠੰਢਾ ਪੈ ਜਾਵੇਗਾ। ਉਨ੍ਹਾਂ ਮਾਝੇ ਦੇ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀਆਂ ਦਲੀਲਾਂ ਅਤੇ ਪਾਰਟੀ ਪ੍ਰਧਾਨ ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਾਜ਼ਾ ਘਟਨਾਕ੍ਰਮ ਤੋਂ ਇਹ ਵੀ ਝਲਕ ਪੈਂਦੀ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਕਰਨਾ ਸੋਚੀ-ਸਮਝੀ…
    ਮੋਗਾ - ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ਮੂਲੀਅਤ ਦੇ ਬਾਅਦ, ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਵੀ ਹੁਣ ਡੇਰਾ ਪ੍ਰੇਮੀਆਂ ਦਾ ਹੱਥ ਸਾਹਮਣੇ ਆਇਆ ਹੈ। ਮੋਗਾ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਦੇ ਪ੍ਰੇਮੀਆਂ ਦੀ ਸ਼ਮੂਲੀਅਤ ਬਾਰੇ “ਅਹਿਮ ਸੁਰਾਗ“ ਲੱਭੇ ਹਨ। ਐਸ.ਆਈ.ਟੀ. ਨੇ ਇਹ ਸੁਰਾਗ ਡੇਰਾ ਰਾਜ ਕਮੇਟੀ ਦੇ ਇੱਕ ਮੈਂਬਰ ਪਿਰਥੀ ਸਿੰਘ ਦੀ ਪੁੱਛਗਿੱਛ ਦੌਰਾਨ ਹਾਸਲ ਕੀਤੇ। ਮੋਗਾ ਬੇਅਦਬੀ ਕੇਸ ਵਿੱਚ ਮਿਲੀ ਇਸ ਸਫ਼ਲਤਾ ਬਾਰੇ ਦੱਸਦਿਆਂ ਜਾਂਚ ਨਾਲ ਸੰਬੰਧਿਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਪਰਾਧ ਵਿੱਚ ਸ਼ਾਮਲ ਦੂਜੇ ਡੇਰਾ ਸ਼ਰਧਾਲੂਆਂ ਦੀ ਪਛਾਣ ਕੀਤੀ ਗਈ ਹੈ ਤੇ ਉਹ ਵੀ ਰਾਡਾਰ 'ਤੇ ਹਨ।ਐਸਆਈਟੀ ਦੇ ਇੱਕ ਮੈਂਬਰ ਨੇ ਕਿਹਾ ਕਿ ਅਸੀਂ ਜਲਦੀ ਹੀ ਕੇਸ ਨੂੰ ਹੱਲ ਕਰ ਲਵਾਂਗੇ। ਜਦੋਂ ਮਾਮਲੇ ਦੀ ਅਗਵਾਈ ਕਰ ਰਹੇ ਡੀਆਈਜੀ ਰਣਬੀਰ ਸਿੰਘ ਖੱਟਰਾ ਨੂੰ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਿਥੀ ਸਿੰਘ ਦੀ ਪੁੱਛਗਿੱਛ ਦੌਰਾਨ ਸਾਨੂੰ ਕਈ ਸੁਰਾਗ ਮਿਲ ਗਏ ਹਨ।…
    ਬਠਿੰਡਾ - ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਖ਼ਿਲਾਫ਼ ਉੱਭਰੀਆਂ ਸੁਰਾਂ ਦਰਮਿਆਨ ਹੁਣ ਚੁਰਾਸੀ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਦੇ ਹੱਕ ਵਿਚ ਦਿੱਲੀ ਦੇ ਜੰਤਰ-ਮੰਤਰ ਵਿਚ 3 ਨਵੰਬਰ ਨੂੰ ਰੋਸ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਇਸ ਮੁੱਦੇ ਨੂੰ ਕੌਮੀ ਪੱਧਰ ’ਤੇ ਉਠਾਉਣਾ ਚਾਹੁੰਦਾ ਹੈ। ਇਸ ਸਬੰਧ ਵਿਚ ਪਹਿਲਾਂ ਇਕ ਨਵੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਚ ਅਰਦਾਸ ਕੀਤੀ ਜਾਵੇਗੀ। ਪਾਰਟੀ ਵਲੋਂ ਭਲਕੇ ਦਮਦਮਾ ਸਾਹਿਬ ’ਚ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ। ਦੋ ਨਵੰਬਰ ਦੀ ਸ਼ਾਮ ਨੂੰ ਪੰਜਾਬ ਦੇ ਅਕਾਲੀ ਵਰਕਰ ਦਿੱਲੀ ਲਈ ਰਵਾਨਾ ਹੋਣਗੇ। ਸ਼੍ਰੋਮਣੀ ਅਕਾਲੀ ਦਲ ਵਲੋਂ ਹਦਾਇਤਾਂ ਹਨ ਕਿ ਹਰ ਹਲਕਾ ਇੰਚਾਰਜ ਤੇ ਵਿਧਾਇਕ ਆਪੋ-ਆਪਣੇ ਹਲਕੇ ਵਿਚੋਂ ਘੱਟੋ-ਘੱਟ ਇੱਕ ਬੱਸ ਲੈ ਕੇ ਦਿੱਲੀ ਪੁੱਜਣ। ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਦੇ ਅਕਾਲੀ ਆਗੂ ਤੇ ਵਰਕਰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ ਜਦਕਿ ਹੋਰ ਸੱਤ ਜ਼ਿਲ੍ਹਿਆਂ ਰੋਪੜ, ਮੁਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਪਟਿਆਲਾ ਤੇ ਲੁਧਿਆਣਾ ਦੇ ਵਰਕਰ ਅਨੰਦਪੁਰ ਸਾਹਿਬ ਤੋਂ ਦਿੱਲੀ ਵੱਲ…
    ਜਕਾਰਤਾ - ਇੰਡੋਨੇਸ਼ੀਆ ਦੀ ਲਾਇਨ ਏਅਰ ਦਾ ਜਹਾਜ਼ ਜਿਸ ਵਿੱਚ ਅਮਲੇ ਸਮੇਤ 189 ਮੁਸਾਫ਼ਰ ਸਵਾਰ ਸਨ, ਅੱਜ ਸਮੁੰਦਰ ਵਿਚ ਡਿੱਗ ਗਿਆ। ਇਨ੍ਹਾਂ ਸਾਰਿਆਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਰਾਜਧਾਨੀ ਜਕਾਰਤਾ ਤੋਂ ਉਡਾਣ ਭਰਨ ਤੋਂ ਮਹਿਜ਼ 13 ਮਿੰਟਾਂ ਬਾਅਦ ਹੀ ਇਹ ਜਹਾਜ਼ ਰਾਡਾਰ ਦੇ ਘੇਰੇ ਤੋਂ ਬਾਹਰ ਹੋ ਗਿਆ। ਜ਼ਾਹਰਾ ਤੌਰ ’ਤੇ ਹਾਦਸੇ ਵੇਲੇ ਦੀ ਫਿਲਮਾਈ ਗਈ ਇਕ ਵੀਡੀਓ ਵਿਚ ਸਮੁੰਦਰ ਦੀ ਸਤਹਿ ’ਤੇ ਤੇਲ ਦੀ ਗਹਿਰੀ ਪਰਤ ਨਜ਼ਰ ਆ ਰਹੀ ਹੈ। ਇਸ ਬੋਇੰਗ 737 ਐਮਏਐਕਸ8 ਜਹਾਜ਼ ਦਾ ਪਾਇਲਟ ਭਾਰਤ ਦਾ ਭਵਯ ਸੁਨੇਜਾ ਸੀ। ਇਹ ਜਹਾਜ਼ ਪੰਗਕਾਲ ਪਿਨਾਂਗ ਜਾ ਰਿਹਾ ਸੀ ਤੇ ਜਕਾਰਤਾ ਤੋਂ 32 ਕਿਲੋਮੀਟਰ ਦੂਰ ਕੇਰਾਵਾਂਗ ਨੇੜੇ ਹਾਦਸਾਗ੍ਰਸਤ ਹੋ ਗਿਆ। ਇੰਡੋਨੇਸ਼ੀਆ ਵਿਚ ਭਾਰਤੀ ਦੂਤਾਵਾਸ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਸੁਨੇਜਾ ਦੇ ਨਾਲ ਕੋ-ਪਾਇਲਟ ਹਾਰਵਿਨੋ ਤੇ ਕੈਬਿਨ ਦਸਤੇ ਦੇ ਛੇ ਮੈਂਬਰ ਵੀ ਸਨ। ਸੁਨੇਜਾ ਕੋਲ 6 ਹਜ਼ਾਰ ਘੰਟਿਆਂ ਦੀ ਉਡਾਣ ਤੇ ਕੋ-ਪਾਇਲਟ ਵਜੋਂ 5 ਹਜ਼ਾਰ ਘੰਟਿਆਂ ਦੀ ਉਡਾਣ ਦਾ ਤਜਰਬਾ…
    ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦੀ ਚੋਣ ਦਾ ਫ਼ੈਸਲਾ ਕਰ ਲਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਇਕਾਈ ਦੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣੀ 22 ਮੈਂਬਰੀ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਕੁੱਲ੍ਹ 13 ਸੀਟਾਂ ਵਿੱਚੋਂ 5 ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ ਜਿਸ ਉਪਰ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਰਸਮੀ ਮੋਹਰ ਲਵਾ ਕੇ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਤੇ ਪਾਰਟੀ ਦੇ ਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਾਉਣ ਦਾ ਫੈਸਲਾ ਲੈ ਲਿਆ ਹੈ। ਇਸੇ ਤਰ੍ਹਾਂ, ਮੌਜੂਦਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਨੂੰ ਵੀ ਮੁੜ ਫਰੀਦਕੋਟ ਹਲਕੇ ਤੋਂ ਹੀ ਚੋਣ ਲੜਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ, ਪਾਰਟੀ ਦੇ ਜਨਰਲ ਸਕੱਤਰ ਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ…
    ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ’ਚ ਹੇਠਲੀ ਅਦਾਲਤ ਵੱਲੋਂ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਖ਼ਿਲਾਫ਼ ਪਾਈਆਂ ਅਪੀਲਾਂ ’ਤੇ ਸੋਮਵਾਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਐਸ ਮੁਰਲੀਧਰ ਅਤੇ ਵਿਨੋਦ ਗੋਇਲ ਨੇ ਸੀਬੀਆਈ, ਦੰਗਾ ਪੀੜਤਾਂ ਅਤੇ ਦੋਸ਼ੀਆਂ ਵੱਲੋਂ ਦਾਖ਼ਲ ਅਪੀਲਾਂ ’ਤੇ ਬਹਿਸ ਖ਼ਤਮ ਕਰਦਿਆਂ ਧਿਰਾਂ ਨੂੰ ਕਿਹਾ ਕਿ ਉਹ 22 ਨਵੰਬਰ ਤਕ ਜੇਕਰ ਕੋਈ ਲਿਖਤੀ ਜਾਣਕਾਰੀ ਹੈ ਤਾਂ ਜਮ੍ਹਾਂ ਕਰਵਾ ਸਕਦੇ ਹਨ। ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਦੋ ਹੋਰਾਂ ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ’ਚ ਪਰਿਵਾਰ ਦੇ ਪੰਜ ਮੈਂਬਰਾਂ ਦੀ ਹੱਤਿਆ ਕਰਨ ਨਾਲ ਸਬੰਧਤ ਕੇਸ ’ਚ ਦੋਸ਼ੀ ਠਹਿਰਾਇਆ ਗਿਆ ਸੀ। ਹੇਠਲੀ ਅਦਾਲਤ ਨੇ ਇਸ ਕੇਸ ’ਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਦੋਸ਼ੀਆਂ ਨੇ ਆਪਣੀਆਂ ਸਜ਼ਾਾਵਾਂ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਸੀਬੀਆਈ ਨੇ ਅਪੀਲ ਦਾਖ਼ਲ ਕਰਕੇ ਕਿਹਾ ਸੀ ਕਿ ਉਹ ਯੋਜਨਾਬੱਧ ਢੰਗ ਨਾਲ…
    ਅੰਮ੍ਰਿਤਸਰ - ਦਲ ਖਾਲਸਾ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਇਸ ਵਾਰ ਤਿੰਨ ਨਵੰਬਰ ਨੂੰ ਇਥੇ ਅੰਮ੍ਰਿਤਸਰ ਵਿੱਚ ਇਕ ਮਸ਼ਾਲ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਨਸਲਕੁਸ਼ੀ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਸ਼ਰਧਾਂਜਲੀਆਂ ਦੇਣ ਲਈ 1984 ਮੋਮਬੱਤੀਆਂ ਵੀ ਜਗਾਈਆਂ ਜਾਣਗੀਆਂ। ਅੱਜ ਇਥੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪਾਰਟੀ ਆਗੂ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਨਸਲਕੁਸ਼ੀ ਮਾਰਚ 3 ਨਵੰਬਰ ਦੀ ਸ਼ਾਮ ਨੂੰ ਸ੍ਰੀ ਭੰਡਾਰੀ ਪੁਲ ਤੋਂ ਦਰਬਾਰ ਸਾਹਿਬ ਤਕ ਕੱਢਿਆ ਜਾਵੇਗਾ। ਇਸ ਮੌਕੇ ਕਾਰਕੁਨ ਹੱਥਾਂ ਵਿਚ ਮਸ਼ਾਲਾਂ ਅਤੇ ਨਸਲਕੁਸ਼ੀ ਦੀਆਂ ਤਸਵੀਰਾਂ ਤੇ ਬੈਨਰ ਆਦਿ ਲੈ ਕੇ ਮਾਰਚ ਕਰਨਗੇ। ਉਪਰੰਤ ਦੋ ਘੰਟੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੈਠਣਗੇ। ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਉਥੇ ਮੋਮਬੱਤੀਆਂ ਵੀ ਜਗਾਈਆਂ ਜਾਣਗੀਆਂ। ਉਨ੍ਹਾਂ ਅੱਜ ਇਸ ਸਬੰਧ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨਾਲ ਵੀ ਮੁਲਾਕਾਤ ਕੀਤੀ ਅਤੇ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਜਥੇਬੰਦੀ ਦੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com