ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੀਆਂ ਮੌਜੂਦਾ ਨੀਤੀਆਂ ਤੋਂ ਨਿਰਾਸ਼ ਤੇ ਨਾਰਾਜ਼ ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਦਾ ਕਾਫ਼ਲਾ ਅੱਜ ਉਸ ਵੇਲੇ ਵੱਡਾ ਹੋ ਗਿਆ ਜਦੋਂ ਇਨ੍ਹਾਂ ਨਾਲ ਪੇਡਾ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਢਾਡੀ ਸਭਾ ਦੇ ਮੁਖੀ ਬਲਦੇਵ ਸਿੰਘ ਐੱਮਏ ਸ਼ਾਮਲ ਹੋ ਗਏ ਹਨ। ਇਨ੍ਹਾਂ ਸਮੂਹ ਆਗੂਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਟਕਸਾਲੀ ਅਕਾਲੀ ਆਗੂਆਂ ਵਿਚ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਸੰਸਦ ਮੈਂਬਰ ਡਾ ਰਤਨ ਸਿੰਘ ਅਜਨਾਲਾ, ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਭਾਈ ਮਨਜੀਤ ਸਿੰਘ ਅਤੇ ਬਲਦੇਵ ਸਿੰਘ ਐਮ ਏ ਸ਼ਾਮਲ ਸਨ। ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਮਗਰੋਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਨੇ ਮੀਡੀਆ ਨਾਲ ਕੋਈ ਵਿਸ਼ੇਸ਼ ਗੱਲਬਾਤ ਨਹੀਂ ਕੀਤੀ ਅਤੇ ਆਖਿਆ ਕਿ ਉਹ ਅੱਜ ਸਿਰਫ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਆਏ ਹਨ। ਇਸ…
    ਚੰਡੀਗੜ੍ਹ - ਵਿਸ਼ਵ ਪ੍ਰਸਿੱਧ ਕੋਹਿਨੂਰ ਹੀਰਾ ਨਾ ਤਾਂ ਈਸਟ ਇੰਡੀਆ ਕੰਪਨੀ ਨੂੰ ਤੋਹਫੇ ਵਜੋਂ ਦਿੱਤਾ ਗਿਆ ਸੀ ਤੇ ਨਾ ਹੀ ਚੋਰੀ ਕੀਤਾ ਗਿਆ ਸੀ। ਬਲਕਿ ਲਾਹੌਰ ਦੇ ਮਹਾਰਾਜਾ ਦਲੀਪ ਸਿੰਘ ਨੂੰ ਦਬਾਅ ਹੇਠ ਇਹ ਹੀਰਾ ਇੰਗਲੈਂਡ ਦੀ ਮਹਾਰਾਣੀ ਵਿਕਟੋਰੀਆ ਅੱਗੇ ਸਮਰਪਣ ਕਰਨਾ ਪਿਆ ਸੀ। ਇਹ ਖ਼ੁਲਾਸਾ ਭਾਰਤ ਦੇ ਪੁਰਾਤੱਤਵ ਸਰਵੇਖਣ (ASI) ਵੱਲੋਂ ਇੱਕ ਆਰਟੀਆਈ ਦੇ ਜਵਾਬ ਵਿੱਚ ਕੀਤਾ ਗਿਆ ਹੈ।ਲਾਹੌਰ ਸੰਧੀ ਤਹਿਤ ਦੇਣਾ ਪਿਆ ਕੋਹਿਨੂਰ ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ, ASI ਨੇ ਜਵਾਬ ਲਈ ਲਾਹੌਰ ਸੰਧੀ ਦਾ ਜ਼ਿਕਰ ਕੀਤਾ। ਇਸ ਵਿੱਚ ਦੱਸਿਆ ਗਿਆ ਹੈ ਕਿ 1849 ਵਿੱਚ ਈਸਟ ਇੰਡੀਆ ਕੰਪਨੀ ਦੇ ਲਾਰਡ ਡਲਹੌਜ਼ੀ ਤੇ ਮਹਾਰਾਜਾ ਦਲੀਪ ਸਿੰਘ ਵਿਚਾਲੇ ਇੱਕ ਸਮਝੌਤਾ ਹੋਇਆ ਸੀ। ਇਸ ਵਿੱਚ ਮਹਾਰਾਜੇ ਨੂੰ ਕੋਹਿਨੂਰ ਸਮਰਪਣ ਕਰਨ ਲਈ ਕਿਹਾ ਗਿਆ ਸੀ। ਏਐਸਆਈ ਨੇ ਸਪਸ਼ਟ ਕੀਤਾ ਹੈ ਕਿ ਸੰਧੀ ਦੌਰਾਨ ਦਲੀਪ ਸਿੰਘ (ਜੋ ਉਸ ਵੇਲੇ ਸਿਰਫ ਨੌ ਸਾਲ ਦੀ ਉਮਰ ਦੇ ਸਨ) ਨੇ ਆਪਣੀ ਮਰਜ਼ੀ ਨਾਲ ਮਹਾਰਾਣੀ ਨੂੰ ਕੋਹਿਨੂਰ ਹੀਰਾ ਪੇਸ਼ ਨਹੀਂ ਕੀਤਾ, ਬਲਕਿ ਉਸ ਕੋਲੋਂ ਜ਼ਬਰਦਸਤੀ ਲਿਆ…
    ਅੰਮ੍ਰਿਤਸਰ - ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਦੇ ਲਗਪਗ ਦੋ ਸੌ ਸਾਲ ਪੁਰਾਣੇ ਦਰਵਾਜ਼ੇ ਜਿਨ੍ਹਾਂ ਦੀ ਥਾਂ ਹਾਲ ਹੀ ਵਿਚ ਨਵੇਂ ਦਰਵਾਜ਼ੇ ਸਥਾਪਤ ਕੀਤੇ ਗਏ ਹਨ, ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਨੂੰ ਦੇ ਦਿੱਤੇ ਜਾਣ ਦੀ ਚਰਚਾ ਚੱਲ ਰਹੀ ਹੈ। ਇਸ ਸਬੰਧੀ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਚਰਚਾ ਨੂੰ ਭਰਮ-ਭੁਲੇਖੇ ਖੜ੍ਹੇ ਕਰਨ ਵਾਲੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੁਰਾਤਨ ਦਰਵਾਜ਼ੇ ਇੱਥੇ ਹਰਿਮੰਦਰ ਸਾਹਿਬ ਸਮੂਹ ਵਿੱਚ ਹੀ ਰੱਖੇ ਹੋਏ ਹਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ਤੋਂ ਬਿਆਨ ਜਾਰੀ ਕਰਦਿਆਂ ਆਖਿਆ ਕਿ ਦਰਸ਼ਨੀ ਡਿਉਢੀ ਦੇ ਦੋ ਸੌ ਸਾਲ ਪੁਰਾਣੇ ਦਰਵਾਜ਼ੇ ਸੰਭਾਲ ਕੇ ਰੱਖੇ ਗਏ ਹਨ ਅਤੇ ਕੋਈ ਵੀ ਇਸ ਨੂੰ ਦੇਖ ਸਕਦਾ ਹੈ। ਉਨ੍ਹਾਂ ਆਖਿਆ ਕਿ ਕੁਝ ਲੋਕਾਂ ਵੱਲੋਂ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਇਨ੍ਹਾਂ ਪੁਰਾਤਨ ਦਰਵਾਜ਼ਿਆਂ ਬਾਰੇ ਭਰਮ-ਭੁਲੇਖੇ ਖੜ੍ਹੇ ਕੀਤੇ ਗਏ ਹਨ। ਇਹ ਲੋਕ ਪੁੱਛ ਰਹੇ ਹਨ ਕਿ ਦਰਵਾਜ਼ੇ ਕਿਥੇ ਹਨ। ਉਨ੍ਹਾਂ ਆਖਿਆ ਕਿ ਇਹ ਪੁਰਾਤਨ ਦਰਵਾਜ਼ੇ ਪਰਿਕਰਮਾ ਵਿਚ…
    ਕੋਟਕਪੂਰਾ - ਬਰਗਾੜੀ ਗੋਲੀਕਾਂਡ ਦੇ ਸ਼ਹੀਦਾਂ ਦੇ ਤੀਜੇ ਸ਼ਹੀਦੀ ਦਿਹਾੜੇ ਮੌਕੇ ਹੋਏ ਸਮਾਗਮ ਵਿੱਚ ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਨੂੰ ਸੰਬੋਧਨ ਕਰਦਿਆਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ “,ਮੈਂ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਬੜੀ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਭਾਰਤ ਦਾ ਰਾਸ਼ਟਰੀ ਰੱਖਿਆ ਸਲਾਹਕਾਰ ਅਜੀਤ ਡੋਵਲ ਸਿੱਧੇ ਤੌਰ ੳੱਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ, ਸਾਰੀਆਂ ਹਦਾਇਤਾਂ ਉਸ ਵੱਲੋਂ ਹੀ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਬਰਗਾੜੀ ਇਨਸਾਫ ਮੋਰਚੇ ਨੂੰ ਲੋਕਾਂ ਵੱਲੋਂ ਦਿੱਤੀ ਜਾ ਰਹੀ ਏਨੀ ਭਾਰੀ ਹਮਾਇਤ ਨੂੰ ਵੇਖਦਿਆਂ ਭਾਰਤੀ ਸੁਪਰੀਮ ਕੋਰਟ ਦਾ ਮੁੱਖ ਮੁਕੱਦਮ ਇਸ ਮਾਮਲੇ ਨੂੰ ਆਪਣੇ ਹੱਥ ਵਿੱਚ ਕਿੳਂ ਨਹੀਂ ਲੈ ਰਿਹਾ ?ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਣਾਏ ਗਏ ਵਿਸ਼ੇਸ਼ ਜਾਂਚ ਦਲ ਉੱਤੇ ਟਿੱਪਣੀ ਕਰਦਿਆਂ ਖਰੜ ਹਲਕੇ ਤੋਂ ਸਾਬਕਾ ਵਿਧਾਇਕ ਨੇ ਕਿਹਾ ਕਿ “ਇਹ ਸਭ ਪਖੰਡ ਤੋਂ ਵੱਧ ਕੇ ਹੋਰ ਕੁਝ ਵੀ ਨਹੀਂ ਹੈ, ਜਦੋਂ ਪਰਚੇ ਦਰਜ ਕਰ ਲਏ ਗਏ ਹਨ, ਜਦੋਂ ਦੋਸ਼ੀ ਸਾਹਮਣੇ ਹਨ ਤਾਂ ਫੇਰ…
    ਬਟਾਲਾ/ਧਾਰੀਵਾਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਬਰਸੀ ਮੌਕੇ ਸੰਗਤ ਦੇ ਵਿਰੋਧ ਅਤੇ ਭਾਰੀ ਨਾਅਰੇਬਾਜ਼ੀ ਦਾ ਸਾਹਮਣਾ ਕਰਨਾ ਪਿਆ। ਸੂਤਰਾਂ ਅਨੁਸਾਰ ਇਸ ਦੌਰਾਨ ਹੋਏ ਝਗੜੇ ਵਿੱਚ ਦੋ ਜਣੇ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਦੇਰ ਰਾਤ 11 ਵਜੇ ਦੇ ਕਰੀਬ ਵਾਪਰੀ। ਇੱਕ ਵਾਰ ਤਾਂ ਪੰਡਾਲ ਵਿੱਚ ਬੈਠੀ ਸੰਗਤ ਨੇ ਸਮੁੱਚੇ ਪੰਡਾਲ ਨੂੰ ਖ਼ਾਲੀ ਕਰ ਦਿੱਤਾ ਸੀ। ਦੋਵੇਂ ਆਗੂਆਂ ਨੂੰ ਸੰਬੋਧਨ ਕੀਤੇ ਬਿਨਾਂ ਹੀ ਮੌਕੇ ਤੋਂ ਜਾਣਾ ਪਿਆ। ਗੁਰਦੁਆਰਾ ਅੰਗੀਠਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਬਾਬਾ ਹਜ਼ਾਰਾ ਸਿੰਘ ਦੇ ਪੋਤਰੇ ਬਾਬਾ ਬੁੱਧ ਸਿੰਘ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਥਾ-ਕੀਰਤਨ ਦਾ ਆਨੰਦ ਮਾਣ ਰਹੀ ਸੰਗਤ ਨੂੰ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਪ੍ਰੇਸ਼ਾਨ ਕੀਤਾ ਗਿਆ। ਅਕਾਲੀ ਦਲ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਕੀਰਤਨ ਦੌਰਾਨ ਅਜਿਹੇ ਅੜਿੱਕੇ ਪਾਉਣੇ ਗੁਰਮਤਿ ਖ਼ਿਲਾਫ਼ ਹਨ। ਸੰਗਤ ਅਜਿਹੇ ਲੋਕਾਂ ਨੂੰ…
    ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਰਾਜਨੀਤਕ ਧਿਰਾਂ ਬੇਅਦਬੀ ਦੇ ਮੁੱਦਿਆਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈਆਂ ਗੋਲੀ ਕਾਂਡ ਦੀਆਂ ਘਟਨਾਵਾਂ ਦਾ ਆਪਣੇ ਮੁਫ਼ਾਦ ਦੀ ਖਾਤਰ ਸਿਆਸੀਕਰਨ ਕਰ ਰਹੀਆਂ ਹਨ। ਉਂਝ, ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਅੱਜ ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਇਕ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਧਿਰਾਂ ਇਸ ਮਾਮਲੇ ਨੂੰ ਰਾਜਨੀਤਕ ਰੰਗਤ ਦੇਣ ਦਾ ਯਤਨ ਕਰ ਰਹੀਆਂ ਹਨ ਪਰ ਸੂਬੇ ਦੇ ਲੋਕ ਸ਼ਾਂਤੀ ਚਾਹੁੰਦੇ ਹਨ ਤੇ ਅਜਿਹੀਆਂ ਤਾਕਤਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਦੋ ਮੰਤਰੀਆਂ ਤੇ ਵਿਧਾਇਕ ਨੇ ਕੱਲ੍ਹ ਫਰੀਦਕੋਟ ਜ਼ਿਲੇ ਵਿਚ ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਸੀ ਜਦਕਿ ਬੇਅਦਬੀ ਦੇ ਮਾਮਲਿਆਂ ਨੂੰ ਰਾਜਸੀ ਮੰਤਵਾਂ ਲਈ ਵਰਤਣ ਵਾਲੀਆਂ ਧਿਰਾਂ ਬਰਗਾੜੀ ਰੈਲੀ ਤੱਕ ਹੀ ਸੀਮਤ ਸਨ। ਉਨ੍ਹਾਂ ਕਿਹਾ ਕਿ ਗਰਮਖਿਆਲੀ ਲੋਕ ਸਥਿਤੀ ਨੂੰ ਖਰਾਬ ਕਰਨ ਦਾ ਯਤਨ ਕਰ ਰਹੇ ਹਨ।…
    ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਆਪਣੇ ‘ਖਾਸ’ ਬੰਦਿਆਂ ਨਾਲ ਮੀਟਿੰਗ ਕਰਕੇ ਤਾਜ਼ਾ ਸਿਆਸੀ ਘਟਨਾਕ੍ਰਮ ਬਾਰੇ ਵਿਚਾਰਾਂ ਕੀਤੀਆਂ। ਬਰਗਾੜੀ ਅਤੇ ਕੋਟਕਪੂਰਾ ਵਿੱਚ ਐਤਵਾਰ ਨੂੰ ਵੱਡੇ ਇਕੱਠਾਂ ਤੋਂ ਬਾਅਦ ਹੋਈ ਇਸ ਮੀਟਿੰਗ ਨੂੰ ਅਕਾਲੀ ਸਿਆਸਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਬੇ ਦੇ ਸਿਆਸੀ ਧਰਾਤਲ ’ਤੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੌਰਾਨ ‘ਪੰਥਕ’ ਪਾਰਟੀ ਅਤੇ ਖਾਸ ਕਰ ਬਾਦਲ ਪਰਿਵਾਰ ਦੀਆਂ ਚੁਣੌਤੀਆਂ ਵਧਦੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਬਾਦਲ ਪਰਿਵਾਰ ਦੇ ਅਤਿ ਕਰੀਬੀ ਮੰਨੇ ਜਾਂਦੇ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਦੋ ਹੋਰ ਨੇਤਾਵਾਂ ਨੂੰ ਹੀ ਸੱਦਾ ਪੱਤਰ ਭੇਜਿਆ ਗਿਆ ਸੀ। ਇਹ ਮੀਟਿੰਗ ਰਾਜਧਾਨੀ ਦੇ ਸੈਕਟਰ 4 ਵਿਚਲੇ ਐਮਐਲਏ ਫਲੈਟ ’ਤੇ ਹੋਈ। ਅਕਾਲੀ ਦਲ ਦੇ ਇੱਕ ਸੀਨੀਅਰ ਨੇਤਾ ਨੇ ‘ਗੁਪਤ’ ਮੀਟਿੰਗ ਹੋਣ ਦੀ ਪੁਸ਼ਟੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਜਾਂ ਹੋਰਨਾਂ…
    ਕੋਟਕਪੂਰਾ - ਤਿੰਨ ਸਾਲ ਪਹਿਲਾਂ ਕੋਟਕਪੂਰੇ ਦੇ ਬੱਤੀਆਂ ਵਾਲਾ ਚੌਕ ਵਿਖੇ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਵਿਰੋਧ ਅੱਜ ਉਸੇ ਥਾਂ ਉਪਰ ਸਿੱਖ ਜਥੇਬੰਦੀਆਂ ਨੇ ਦਰਬਾਰ-ਏ-ਖ਼ਾਲਸਾ ਦੇ ਸੱਦੇ ’ਤੇ ‘ਲਾਹਣਤ’ ਦਿਵਸ ਮਨਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਧਾਰਮਿਕ ਆਗੂਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਸਵੇਰੇ 5.30 ਵਜੇ ਨਿੱਤਨੇਮ ਦੇ ਪਾਠ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਭੋਗ ਪੈਣ ਉਪਰੰਤ ਭਾਈ ਹਰਜਿੰਦਰ ਸਿੰਘ ਮਾਂਝੀ ਵੱਲੋਂ ਲਾਹਣਤ ਪੱਤਰ ਪੜ੍ਹਿਆ ਗਿਆ ਤੇ ਵੰਡਿਆ ਗਿਆ ਤੇ ਅੱਜ ਦਿਹਾੜੇ ਨੂੰ ਹਰ ਸਾਲ ਲਾਹਣਤ ਦਿਹਾੜੇ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ। ਪੰਜ ਸਫ਼ਿਆਂ ਦੇ ਇਸ ਪੱਤਰ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਉਨ੍ਹਾਂ ਦੇ ਸਿਆਸੀ ਜੀਵਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇ ਸਫ਼ਰ ਤੱਕ ਦੀਆਂ ਕਈ ਘਟਨਾਵਾਂ ਦਾ ਜ਼ਿਕਰ ਕਰਦਿਆਂ ਪੰਥਕ ਆਗੂਆਂ ਵੱਲੋਂ ਉਨ੍ਹਾਂ ’ਤੇ ਪੰਥ ਨੂੰ ਖੋਰਾ ਲਾਉਣ ਤੇ ਆਰਐੱਸਐੱਸ ਨਾਲ ਰੱਲ ਕੇ ਸਿੱਖਾਂ ਦਾ ਘਾਣ ਕਰਨ ਦੇ ਦੋਸ਼ ਲਾਏ ਗਏ ਹਨ।…
    ਬਰਗਾੜੀ - ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀ ਸ਼ਹੀਦੀ ਦੀ ਤੀਜੀ ਵਰ੍ਹੇਗੰਢ ਨੂੰ ਸਮਰਪਿਤ ਬਰਗਾੜੀ ਦੀ ਧਰਤੀ ਤੇ ਹੋਏ ਲਾਮਿਸਾਲ ਇਕੱਠ ਨੇ ਪੰਥ ਦੋਖੀ ਤਾਕਤਾਂ ਦੇ ਰਹਿੰਦੇ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਇਹ ਸੁਨੇਹਾ ਸਾਫ਼ ਤੇ ਸਪੱਸ਼ਟ ਰੂਪ ਵਿਚ ਦਿੱਤਾ ਹੈ ਕਿ ਸਮੁੱਚਾ ਪੰਥ ਬਰਗਾੜੀ ਮੋਰਚੇ ਦੀ ਹਮਾਇਤ ਡੱਟ ਕੇ ਖੜ੍ਹਾਂ ਹੈ। 7 ਅਕਤੂਬਰ ਵਾਂਗੂੰ ਅੱਜ ਵੀ ਬਰਗਾੜੀ ਨੂੰ ਆਉਂਦੀਆ ਸਾਰੀਆਂ ਸੜਕਾਂ ਤੇ ਮਨੁੱਖੀ ਸਿਰਾਂ ਦਾ ਹੱੜ ਸੀ। ਪ੍ਰਬੰਧਕਾਂ ਵਲੋਂ ਛੇ ਏਕੜ ਥਾਂ ਵਿਚ ਲਾਇਆ ਗਿਆ ਪੰਡਾਲ ਪੂਰੀ ਤਰ੍ਹਾਂ ਸੁੰਘੜ ਗਿਆ ਅਤੇ ਪੰਡਾਲ ਨਾਲੋਂ ਤਿੰਨ ਗੁਣਾ ਵੱਧ ਸੰਗਤਾਂ ਨੂੰ ਸੜਕਾਂ ਤੇ ਹੀ ਆਸਣ ਲਾ ਕੇ ਆਗੂਆਂ ਦੇ ਵਿਚਾਰ ਸੁਣਨੇ ਪਏ। ਮੱਥਾ ਟੇਕਣ ਲਈ ਵੀ ਸਿੱਖ ਸੰਗਤਾਂ ਨੂੰ ਘੰਟੇ ਤੋਂ ਵੱਧ ਸਮਾਂ ਉਡੀਕ ਕਰਨੀ ਪੈ ਰਹੀ ਸੀ। ਭਾਵੇਂ ਕਿ ਸਟੇਜ਼ ਤੇ ਧਾਰਮਿਕ ਤੇ ਸਿਆਸੀ ਪਾਰਟੀਆਂ ਦਾ ਮਿਲ ਗੋਭਾ ਦਿਖਾਈ ਦਿੱਤਾ ਪ੍ਰੰਤੂ ਬੇਅਦਬੀ ਕਾਂਡ ਪ੍ਰਤੀ ਦਰਦੀ ਚੀਸ ਲਗਭਗ ਇਕੋ ਜਿਹੀ ਸੀ। ਆਸ…
    ਲੰਡਨ - ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕੱਲ੍ਹ ਬਾਅਦ ਦੁਪਹਿਰ ਯੂ.ਕੇ. ਭਰ ਦੇ ਗੁਰੂ ਘਰਾਂ ਦੇ ਪ੍ਰੰਧਬਕਾਂ ਅਤੇ ਸਿੱਖ ਜੱਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਹੋਇਆ, ਜਿਸ 'ਚ ਯੂ. ਕੇ. ਦੇ ਵੱਖ ਵੱਖ ਸ਼ਹਿਰਾਂ ਤੋਂ ਜੱਥੇਬੰਦੀਆਂ ਅਤੇ ਗੁਰੂ ਘਰਾਂ ਨੇ ਨੁਮਾਇੰਦੇ ਪਹੁੰਚੇ | ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਮੌਕੇ ਪੰਜਾਬ ਦੀ ਸਾਬਕਾ ਅਕਾਲੀ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਹੁਣ ਤੱਕ ਦੇ ਨਿਭਾਏ ਰੋਲ ਦੀ ਸਖ਼ਤ ਨਿੰਦਾ ਕੀਤੀ | ਬੁਲਾਰਿਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਫੜ੍ਹ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਨੇ ਮਤੇ ਪੜ੍ਹੇ ਜਿਨ੍ਹਾਂ ਵਿਚ ਕਿਹਾ ਗਿਆ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਦੋ ਕਮਿਸ਼ਨਾਂ ਦੀ ਰਿਪੋਰਟ ਆਉਣ ਦੇ ਬਾਵਜੂਦ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੋ ਰਹੀ | ਤਖ਼ਤਾਂ ਦੇ ਜਥੇਦਾਰ ਵੀ ਸ੍ਰੀ ਗੁਰੂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com