ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ , (ਨਰਿੰਦਰ ਪਾਲ ਸਿੰਘ) - ਇੱਕ ਦਹਾਕੇ ਦੇ ਰਾਜ ਭਾਗ ਦੌਰਾਨ ਕੀਤੇ ਨਾ ਬਖਸ਼ਣਯੋਗ ਗੁਨਾਹਾਂ ਦੀ ਮੁਆਫੀ ਲਈ ਬਾਦਲਾਂ ਵਲੋਂ ਪਰਸੋਂ ਰੋਜ਼ ਤੋਂ ਇਥੇ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਨਾਲ ਹੀ ਬਾਦਲ ਦਲ ਆਗੂਆਂ ਵਲੋਂ ਮੁਆਫੀ ਮੰਗਣ ਦਾ ਡਰਾਮਾ ਸਮਾਪਤ ਹੋ ਗਿਆ।ਭੋਗ ਵਾਲੇ ਦਿਨ ਬਾਦਲ ਪ੍ਰੀਵਾਰ ਤੇ ਉਸਦੇ ਸਾਥੀ ਆਗੂਆਂ ਨੇ ਨਾ ਤਾਂ ਜੋੜੇ ਘਰ ਵਿੱਚ ਸੰਗਤਾਂ ਦੇ ਜੋੜੇ ਝਾੜੇ ਤੇ ਨਾ ਹੀ ਗੁਰੂ ਕੇ ਲੰਗਰ ਵਿਖੇ ਜੂਠੇ ਬਰਤਨ ਸਾਫ ਕੀਤੇ । ਲੇਕਿਨ ਪਿਛਲੇ ਇੱਕ ਦਹਾਕੇ ਦੌਰਾਨ ਜਾਣੇ ਅਨਜਾਣੇ ਵਿੱਚ ਹੋਈ ਭੁੱਲਾਂ ਬਾਰੇ ਦੱਸਣ ਤੋਂ ਸਾਬਕਾ ਮੁਖ ਮੰਤਰੀ ਤੇ ਬਾਦਲ ਦਲ ਦੇ ਸਰਪ੍ਰਸਤ ਇਹ ਕਹਿਕੇ ਕਿਨਾਰਾ ਕਰ ਗਏ ਕਿ ਵਾਹਿਗੁਰੂ ਜਾਣੀ ਜਾਣ ਹੈ ਉਸਨੂੰ ਕੋਈ ਲਿਸਟ ਥੋੜਾ ਦੇਈਦੀ ਐ।ਇੱਕ ਦਹਾਕੇ ਦੇ ਰਾਜਭਾਗ ਦੌਰਾਨ ਜਾਣੇ ਅਨਜਾਣੇ ਵਿੱਚ ਹੋਈ ਭੁੱਲਾਂ ਦੀ ਮੁਆਫੀ ਲਈ ਬਾਦਲ ਪ੍ਰੀਵਾਰ ਵਲੋਂ ਰਖਵਾਏ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਇਥੇ ਦਰਬਾਰ ਸਾਹਿਬ ਸਮੂੰਹ ਸਥਿਤ ਗੁ:ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਪੈਣ ਉਪਰੰਤ ਸ੍ਰੀ ਦਰਬਾਰ…
    ਅੰਮ੍ਰਿਤਸਰ - ਸਿੱਖ ਸਦਭਾਵਨਾ ਦਲ ਵੱਲੋਂ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਨੇੜੇ ਸ਼ਾਂਤਮਈ ਢੰਗ ਨਾਲ ਬਾਦਲਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਸਨਮਾਨ ‘ਫਖਰੇ ਕੌਮ’ ਵਾਪਸ ਲੈਣ ਦੀ ਮੰਗ ਕੀਤੀ। ਇਹ ਰੋਸ ਵਿਖਾਵਾ ਉਸ ਵੇਲੇ ਕੀਤਾ ਗਿਆ ਜਦੋਂ ਇਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਿਮਾ ਯਾਚਨਾ ਵਾਸਤੇ ਰੱਖੇ ਗਏ ਅਖੰਡ ਪਾਠ ਦਾ ਭੋਗ ਪੈ ਰਿਹਾ ਸੀ।ਇਹ ਰੋਸ ਵਿਖਾਵਾ ਜਥੇਬੰਦੀ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਕੀਤਾ ਗਿਆ। ਉਹ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹਿ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚ ਆ ਰਹੇ ਨਿਘਾਰ ਖ਼ਿਲਾਫ਼ ਰੋਸ ਪ੍ਰਗਟਾਉਣ ਤੇ ਉਸ ਨੂੰ ਸ਼੍ਰੋਮਣੀ ਕਮੇਟੀ ਦੀ ਸੇਵਾ ਵਿਚੋਂ ਫਾਰਗ ਕਰ ਦਿੱਤਾ ਗਿਆ ਸੀ। ਉਸ ਵੱਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਮੁਹਿੰਮ ਵੀ ਚਲਾਈ ਹੋਈ ਹੈ। ਅੱਜ ਇਥੇ ਸ੍ਰੀ ਵਡਾਲਾ ਸਮੇਤ ਉਨ੍ਹਾਂ ਦੇ ਸਾਥੀਆਂ,…
    ਬਠਿੰਡਾ - ਦਲ ਖ਼ਾਲਸਾ ਵੱਲੋਂ ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ, ਫ਼ਰਜ਼ੀ ਮੁਕਾਬਲਿਆਂ ਅਤੇ ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਬਠਿੰਡਾ ਵਿਚ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ 70ਵੇਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਮਾਲਵਾ ਯੂਥ ਫੈੱਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਨਾਲ ਸਾਂਝੇ ਤੌਰ ’ਤੇ ਕੱਢਿਆ ਗਿਆ।ਇਸ ਮਾਰਚ ਤੋਂ ਪਹਿਲਾਂ ਜਬਰੀ ਲਾਪਤਾ ਕੀਤੇ ਅਤੇ ਫ਼ਰਜ਼ੀ ਮੁਕਾਬਲਿਆਂ ਦੀ ਭੇਟ ਚੜ੍ਹੇ ਲੋਕਾਂ ਦੀ ਯਾਦ ਵਿੱਚ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਚ ਅਰਦਾਸ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ’ਚ ਸਰਕਾਰੀ ਦਹਿਸ਼ਤਗਰਦੀ ਦੇ ਸ਼ਿਕਾਰ ਇੱਕ ਪੀੜਤ ਦੀ ਮਾਂ ਦੀ ਸਰਕਾਰ ਨੂੰ ਗੁਹਾਰ ਲਾਉਣ ਵਾਲਾ ਬੈਨਰ ਫੜਿਆ ਹੋਇਆ ਸੀ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਕੋਲ ਸਰਕਾਰ ਨੂੰ ਹਲੂਣਾ ਦੇਣ ਵਾਲੇ ਹੋਰ ਬੈਨਰ ਵੀ ਸਨ।ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਇਸ ਸਮਾਗਮ ਦਾ ਮੰਤਵ ਸੁਰੱਖਿਆ ਫੋਰਸ ਅਤੇ ਪੁਲੀਸ ਵਲੋਂ ਜਬਰੀ ਲਾਪਤਾ ਕੀਤੇ ਬੇਜ਼ੁਬਾਨਾਂ ਦੀ ਜ਼ੁਬਾਨ ਬਣਨਾ…
    ਨਾਭਾ,11 ਦਸੰਬਰ 2018 - ਜੇਲ੍ਹ ਪ੍ਰਸ਼ਾਸਨ ਵੱਲੋਂ ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਧੀਨ ਪੰਜਾਬ ਦੀ ਅਤਿ ਸੁਰੱਖਿਆ ਵਾਲੀ ਨਾਭਾ ਜੇਲ ਵਿੱਚ ਨਜ਼ਰਬੰਦ ਸੁਖਪ੍ਰੀਤ ਸਿੰਘ ਪੁੱਤਰ ਸਰਦਾਰ ਹਰਦੀਪ ਸਿੰਘ ਵਾਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਹੈ।ਸਿੱਖ ਰਿਲੀਫ ਦੇ ਪਰਮਿੰਦਰ ਸਿੰਘ ਅਮਲੋਹ ਨੇ ਦੱਸਿਆ ਕਿ ਮੀਡੀਆ ਵਿੱਚ ਸੁਖਪ੍ਰੀਤ ਸਿੰਘ ਉੱਤੇ ਲੁੱਟਾਂ ਖੋਹਾਂ ਦੇ ਕੇਸ ਹੋਣ ਦਾ ਝੂਠਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਜਦਕਿ ਪੁਲਿਸ ਵੱਲੋਂ ਉਸ ਉੱਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਤਹਿਤ ਇੱਕ ਪਰਚਾ ਦਰਜ ਕੀਤਾ ਗਿਆ ਸੀ।ਪੁਲਿਸ ਨੇ ਸੁਖਪ੍ਰੀਤ ਸਿੰਘ ਨੂੰ 16/06/2017 ਨੂੰ ਉਹਨਾਂ ਦੇ ਪਿੰਡ ਕਲਾਨੌਰ ਤੋਂ ਗਿਰਫਤਾਰ ਕੀਤਾ ਸੀ ਅਤੇ ਉਸ ਕੋਲੋਂ ਪੁਲਿਸ ਨੂੰ ਕੁੱਝ ਵੀ ਬਰਾਮਦ ਨਹੀਂ ਹੋਇਆ ਸੀ।ਮੋਹਾਲੀ ਪੁਲਿਸ ਵੱਲੋਂ ਬੱਬਰ ਖਾਲਸਾ ਨਾਲ ਸਬੰਧਾਂ ਦੇ ਅਧਾਰ 'ਤੇ ਇੱਕ ਬੀਬੀ ਸਮੇਤ 11 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਨਾਭਾ ਜੇਲ ਭੇਜ ਦਿੱਤਾ ਸੀ। ਗ੍ਰਿਫਤਾਰ ਨੌਜਵਾਨਾਂ ਵਿੱਚ ਸੁਖਪ੍ਰੀਤ ਸਿੰਘ ਤੋਂ ਇਲਾਵਾ ਹਰਵਰਿੰਦਰ ਸਿੰਘ ਵਾਸੀ ਪ੍ਰਤਾਪਨਗਰ ਅੰਮ੍ਰਿਤਸਰ, ਅਮ੍ਰਿਤਪਾਲ ਕੌਰ ਵਾਸੀ…
    ਜੈਤੋ - ਪਹਿਲੀ ਜੂਨ ਤੋਂ ਬਰਗਾੜੀ ਵਿੱਚ ਚੱਲ ਰਿਹਾ ‘ਇਨਸਾਫ਼ ਮੋਰਚਾ’ ਪੰਜਾਬ ਸਰਕਾਰ ਵੱਲੋਂ ‘ਮੰਗਾਂ ਮੰਨ’ ਲਏ ਜਾਣ ਪਿੱਛੋਂ ਆਪਣੇ ਮੁਕਾਮ ਨੂੰ ਛੂਹ ਗਿਆ। ਸਰਕਾਰ ਦਾ ਸੁਨੇਹਾ ਲੈ ਕੇ ਪਹੁੰਚੇ ਦੋ ਵਜ਼ੀਰਾਂ ਅਤੇ ਮੋਰਚੇ ਨਾਲ ਜੁੜੇ ਆਗੂਆਂ ਨੇ ਆਪਣੀਆਂ ਤਕਰੀਰਾਂ ਰਾਹੀਂ ਮੰਗਾਂ ਮੰਨੇ ਜਾਣ ’ਤੇ ਸਹੀ ਪਾਈ। ਇਸ ਮਗਰੋਂ ਜਥੇਦਾਰ ਧਿਆਨ ਸਿੰਘ ਮੰਡ ਨੇ ਮੋਰਚੇ ਦੀ ਸਮਾਪਤੀ ਦਾ ਐਲਾਨ ਕੀਤਾ।ਮੋਰਚਾ ਸਥਾਨ ’ਤੇ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਾਂ ਮੰਨੇ ਜਾਣ ਦਾ ਜ਼ਿਕਰ ਕਰਦਿਆਂ ਆਖਿਆ ਕਿ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ’ਚ ਬਣੀ ‘ਸਿੱਟ’ ਦੀ ਪੜਤਾਲ ਦੇ ਆਧਾਰ ’ਤੇ ਬੇਅਦਬੀ ਨਾਲ ਸਬੰਧਤ 23 ਮੁਲਜ਼ਮ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਬਹਿਬਲ ਗੋਲੀ ਕਾਂਡ ਲਈ ਦੋਸ਼ੀ ਬਾਦਲਾਂ ਦੀ ‘ਅਣਪਛਾਤੀ ਪੁਲੀਸ’ ਉਪਰ ਐਫਆਈਆਰ ਦਰਜ ਕਰ ਕੇ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ’ਚੋਂ ਇੱਕ ਦੀ ਰਿਹਾਈ ਕਰ ਦਿੱਤੀ ਗਈ ਹੈ ਜਦਕਿ ਬਾਕੀਆਂ ਲਈ ਹੋਰਨਾਂ ਰਾਜਾਂ ਨਾਲ ਸੰਪਰਕ ਕਰਨ ਸਮੇਤ ਆਗ਼ਾਮੀ ਵਿਧਾਨ ਸਭਾ…
    ਚੰਡੀਗੜ੍ਹ - ਇਮਰਾਨ ਖ਼ਾਨ ਦੇ ਹਲਫ਼ਦਾਰੀ ਸਮਾਗਮ ਤੋਂ ਪਹਿਲਾਂ ਪਾਕਿਸਤਾਨੀ ਥਲ ਸੈਨਾ ਦੇ ਮੁਖੀ ਜਨਰਲ ਜਾਵੇਦ ਕਮਰ ਬਾਜਵਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਕੋਲ ਪ੍ਰਗਟਾਏ ਵਿਚਾਰਾਂ ਸਬੰਧੀ ਤੱਥਾਂ ਦੇ ਸੰਦਰਭ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਕਿਸਤਾਨ ਫੌਜ ਵੱਲੋਂ ਘੜੀ ਵੱਡੀ ਸਾਜ਼ਿਸ਼ ਕਰਾਰ ਦਿੱਤਾ ਹੈ।ਅੱਜ ਇਥੇ ਇੱਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣਾ ਸਪੱਸ਼ਟ ਤੌਰ ’ਤੇ ਆਈਐਸਆਈ ਦੀ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਪਾਕਿਸਤਾਨ ਫ਼ੌਜ ਨੇ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ਘੜੀ ਹੈ। ਪਾਕਿਸਤਾਨ ਵੱਲੋਂ ਪੰਜਾਬ ਵਿੱਚ ਅਤਿਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਇਸ ਤੋਂ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਮੁੱਦੇ ਨੂੰ ਗ਼ੈਰਜ਼ਰੂਰੀ ਤਰੀਕੇ ਨਾਲ ਉਭਾਰਿਆ ਜਾ ਰਿਹਾ ਹੈ ਅਤੇ ਜਿਹੜੇ ਇਸ ਨੂੰ ਉਭਾਰ ਰਹੇ ਹਨ ਉਹ ਸਪੱਸ਼ਟ ਤੌਰ ’ਤੇ ਆਈਐਸਆਈ ਦੀ…
    ਨਰਿੰਦਰ ਪਾਲ ਸਿੰਘਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਕੋਰ ਕਮੇਟੀ ਦੀ ਬੈਠਕ ਵਲੋਂ ਲਏ ਇੱਕ ਅਹਿਮ ਫੈਸਲੇ ਅਨੁਸਾਰ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਾਰਕੁੰਨ 8 ਦਸੰਬਰ ਤੋਂ 10 ਦਸੰਬਰ ਤੱਕ ਸ੍ਰੀ ਦਰਬਾਰ ਸਾਹਿਬ ਵਿਖੇ ਉਹ ਸਾਰੀਆਂ ਸੇਵਾਵਾਂ ਨਿਭਾਉਣਗੇ ਜੋ ਕਿ ਗੁਰਬਾਣੀ ਜਾਂ ਗੁਰ-ਸਿਧਾਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਸਿੱਖ ਨੂੰ ਅਕਾਲ ਤਖਤ ਸਾਹਿਬ ਵਲੋਂ ਧਾਰਮਿਕ ਤਨਖਾਹ ਵਜੋਂ ਨਿਭਾਉਣ ਲਈ ਹੁਕਮ ਕੀਤਾ ਜਾਂਦਾ ਹੈ। ਕੋਰ ਕਮੇਟੀ ਵਲੋਂ ਲਏ ਫੈਸਲੇ ਅਨੁਸਾਰ ਅਕਾਲੀ ਦਲ ਦੀ ਲੀਡਰਸ਼ਿਪ ਤੇ ਕਾਰਕੁੰਨਾਂ ਵਲੋਂ ਕੀਤੀ ਜਾ ਰਹੀ ਇਸ ਸੇਵਾ ਨੂੰ ਅਕਾਲੀ ਦਲ ਦੇ 10 ਸਾਲਾ ਕਾਰਜਕਾਲ ਦੌਰਾਨ ਜਾਣੇ ਅਨਜਾਣੇ ਵਿੱਚ ਹੋਈਆਂ ਭੁੱਲਾਂ ਜਾਂ ਗਲਤੀਆਂ ਦਾ ਪਸ਼ਚਾਤਾਪ ਦੱਸਿਆ ਜਾ ਰਿਹਾ ਹੈ।ਦਲ ਦੇ ਇਸ ਫੈਸਲੇ ਨੂੰ ਤਿੱਖੀ ਨਜਰੇ ਵਾਚ ਰਹੇ ਸਿਆਸੀ ਚਿੰਤਕਾਂ ਨੇ ਸਵਾਲ ਚੁੱਕਿਆ ਹੈ ਕਿ ਅਕਾਲੀ ਦਲ ਦੀ ਨਜਰ ਵਿੱਚ ਉਹ ਕਿਹੜਾ ਐਸਾ ਗੁਨਾਹ ਜਾਂ ਗਲਤੀ ਹੈ ਜੋ 10 ਸਾਲਾਂ ਦੌਰਾਨ ਅਕਾਲੀ ਦਲ ਜਾਂ ਇਸਦੀ ਲੀਡਰਸ਼ਿਪ ਪਾਸੋਂ ਹੋਈ ਤੇ ਖੁਦ ਉਹਨਾਂ…
    ਅੰਮ੍ਰਿਤਸਰ - ਆਪਣੇ ਦਸ ਸਾਲ ਦੇ ਰਾਜ ਦੌਰਾਨ ਹੋਈਆਂ ਭੁੱਲਾਂ-ਚੁੱਕਾਂ ਦੀ ਖ਼ਿਮਾ ਯਾਚਨਾ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਅਕਾਲ ਤਖ਼ਤ ਦੇ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਅਰੰਭ ਕਰਵਾਇਆ ਹੈ। ਇਸ ਮੌਕੇ ਬਾਦਲ ਪਰਿਵਾਰ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਜ਼ਿਲ੍ਹਾ ਪ੍ਰਧਾਨਾਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੇ ਜੋੜਾ ਘਰ ਵਿਚ ਸੰਗਤਾਂ ਦੇ ਜੋੜੇ ਸਾਫ ਕੀਤੇ, ਲੰਗਰ ਘਰ ਵਿਚ ਸੇਵਾ ਕੀਤੀ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ।ਅੱਜ ਪ੍ਰਕਾਸ਼ ਸਿੰਘ ਬਾਦਲ ਦੇ 91ਵੇਂ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਖ਼ਿਮਾ ਯਾਚਨਾ ਵਾਸਤੇ ਰੱਖੇ ਅਖੰਡ ਪਾਠ ਮੌਕੇ ਆਰੰਭਤਾ ਦੀ ਅਰਦਾਸ ਵਿਚ ਵੀ ਅਰਦਾਸੀਏ ਸਿੰਘ ਵੱਲੋਂ ਪਿਛਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਕੋਲੋਂ ਜਾਣੇ ਅਣਜਾਣੇ ਵਿਚ ਹੋਈਆਂ ਭੁੱਲਾਂ ਦੀ ਖ਼ਿਮਾ ਯਾਚਨਾ…
    ਚੰਡੀਗੜ੍ਹ - ਸਾਬਕਾ ਖ਼ਾਲਿਸਤਾਨੀ ਆਗੂ ਵੱਸਣ ਸਿੰਘ ਜ਼ੱਫਰਵਾਲ ਤੇ ਉਸ ਦੀ ਪਾਰਟੀ ਯੂਨਾਈਟਡ ਅਕਾਲੀ ਦਲ ਦੇ ਹੋਰਨਾਂ ਆਗੂਆਂ ਨਾਲ ‘ਆਪ’ ਦੇ ਬਾਗ਼ੀ ਆਗੂਆਂ ਤੇ ਹੋਰਨਾਂ ਧਿਰਾਂ ਵਲੋਂ ਤਲਵੰਡੀ ਸਾਬੋ ਤੋਂ ਸ਼ੁਰੂ ਕੀਤੇ ਗਏ ਇਨਸਾਫ਼ ਮਾਰਚ ਵਿਚ ਸ਼ਿਰਕਤ ਕਰਨ ਨਾਲ ਚਰਚਾ ਛਿੜ ਪਈ ਹੈ। ਜ਼ੱਫਰਵਾਲ ਨੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੇ ਧੜੇ ਦੀ ਹਮਾਇਤ ਦਾ ਐਲਾਨ ਕੀਤਾ ਸੀ ਜਿਸ ਨੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਅਤੇ ਲੋਕ ਇਨਸਾਫ਼ ਪਾਰਟੀ ਨਾਲ ਮਿਲ ਕੇ ਇਨਸਾਫ਼ ਮਾਰਚ ਸ਼ੁਰੂ ਕੀਤਾ ਹੈ। ਇਸ ਪੱਤਰਕਾਰ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਜ਼ੱਫਰਵਾਲ ਨੇ ਕਿਹਾ ਕਿ ਉਹ ਹੁਣ ਖ਼ਾਲਿਸਤਾਨ ਜਾਂ ਵੱਖਰੇ ਰਾਜ ਦੀ ਮੰਗ ਨਹੀਂ ਕਰਦੇ। ਉਨ੍ਹਾਂ ਕਿਹਾ, ‘‘ ਖ਼ਾਲਿਸਤਾਨ ਦੀ ਲਹਿਰ ਦੇ ਉਹ ਦਿਨ ਹੁਣ ਨਹੀਂ ਰਹੇ। ਅੱਜ ਦੇ ਪੰਜਾਬ ਦੀ ਇਹ ਮੰਗ ਨਹੀਂ ਹੈ। ਅੱਜ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ, ਬੇਰੁਜ਼ਗਾਰੀ, ਖੇਤੀ ਸੰਕਟ ਤੇ ਲੋਕਾਂ ਤੇ ਸੂਬੇ ਦੀ ਡਿਗਦੀ ਸਿਹਤ ਜਿਹੇ ਮੁੱਦਿਆਂ ਨੇ ਗ੍ਰਸਿਆ ਹੋਇਆ ਹੈ। ਮੈਂ ਇਨਸਾਫ਼ ਮਾਰਚ…
    ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਦਸ ਸਾਲ ਦੇ ਰਾਜ ਦੌਰਾਨ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਵਾਸਤੇ ਰਖਵਾਏ ਗਏ ਅਖੰਡ ਪਾਠ ਨੂੰ ਪਾਰਟੀ ਤੋਂ ਵੱਖ ਹੋਏ ਟਕਸਾਲੀ ਆਗੂਆਂ ਨੇ ਸਿੱਖ ਕੌਮ ਦੀਆਂ ਅੱਖਾਂ ’ਚ ਘੱਟਾ ਪਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ ਅਤੇ ਆਖਿਆ ਕਿ ਬਾਦਲ ਪਰਿਵਾਰ ਦਾ ਗੁਨਾਹ ਨਾ ਮੁਆਫ਼ੀ ਯੋਗ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਫਾਰਗ ਕੀਤੇ ਗਏ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਗੁਨਾਹ ਨਾ ਮੁਆਫ਼ੀਯੋਗ ਹਨ ਕਿਉਂਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਨੂੰ ਵੰਗਾਰ ਕੇ ਡੇਰਾ ਸਿਰਸਾ ਦੇ ਮੁਖੀ ਨਾਲ ਸਾਂਝ ਪਾਈ ਸੀ। ਉਨ੍ਹਾਂ ਆਖਿਆ ਕਿ ਅਰਦਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਲੋਂ ਭੁੱਲਾਂ ਹੋਣ ਦਾ ਜ਼ਿਕਰ ਕਰਨਾ ਉਚਿਤ ਨਹੀਂ ਹੈ ਕਿਉਂਕਿ ਗਲਤੀਆਂ ਪਾਰਟੀ ਕੋਲੋਂ ਨਹੀਂ ਸਗੋਂ ਇਕ ਪਰਿਵਾਰ ਕੋਲੋਂ ਹੋਈਆਂ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸੁਝਾਅ ਦਿੱਤਾ ਕਿ ਉਹ ਅਜਿਹੀ ਕਾਰਵਾਈ ਨਾਲ ਪਾਰਟੀ ਦੀ ਹੋਰ ਬਦਨਾਮੀ ਨਾ ਕਰਾਉਣ ਅਤੇ ਪ੍ਰਧਾਨਗੀ ਦਾ ਅਹੁਦਾ ਛੱਡ ਕੇ ਪਿੱਛੇ ਹਟ ਜਾਣ।ਇਸੇ ਤਰ੍ਹਾਂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com