ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਟੋਰਾਂਟੋ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਬਰੈਂਪਟਨ ਈਸਟ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਜ ਗਰੇਵਾਲ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ | 33 ਸਾਲ ਦੇ ਨੌਜਵਾਨ ਸ. ਗਰੇਵਾਲ 2015 'ਚ ਹੋਈ ਚੋਣ 'ਚ ਲਿਬਰਲ ਪਾਰਟੀ ਦੇ ਉਮੀਦਵਾਰ ਵਜੋਂ ਜਿੱਤ ਕੇ ਪਹਿਲੀ ਵਾਰੀ ਕੈਨੇਡਾ ਦੀ ਪਾਰਲੀਮੈਂਟ 'ਚ ਮੈਂਬਰ ਵਜੋਂ ਪੁੱਜੇ ਸਨ ਅਤੇ ਲੋਕ ਮੁੱਦਿਆਂ ਉਪਰ ਸਖ਼ਤ ਮਿਹਨਤ ਨਾਲ਼ ਕੰਮ ਕਰਨ ਲਈ ਜਾਣੇ ਜਾਂਦੇ ਹਨ | ਉਨ੍ਹਾਂ ਨੇ ਆਪਣੇ ਅਸਤੀਫ਼ੇ ਦੇ ਨਿੱਜੀ ਅਤੇ ਮੈਡੀਕਲ ਕਾਰਨ ਦੱਸੇ ਹਨ ਪਰ ਬੀਤੇ ਕੱਲ੍ਹ ਫੇਸਬੁੱਕ ਰਾਹੀਂ ਕੀਤੇ ਗਏ ਹੈਰਾਨਕੁੰਨ ਐਲਾਨ 'ਚ ਆਪਣੀ ਸੀਟ ਛੱਡਣ ਦੀ ਤਰੀਕ ਨਹੀਂ ਦੱਸੀ ਜਦਕਿ ਲਿਬਰਲ ਪਾਰਟੀ ਵਲੋਂ ਉਨ੍ਹਾਂ ਨੂੰ 2019 ਦੀਆਂ ਆਮ ਚੋਣਾਂ 'ਚ ਬਰੈਂਪਟਨ ਈਸਟ ਤੋਂ ਉਮੀਦਵਾਰ ਵੀ ਐਲਾਨਿਆ ਹੋਇਆ ਹੈ | ਸ. ਗਰੇਵਾਲ ਮਾਰਚ 2018 'ਚ ਹਿੱਤਾਂ ਦੇ ਟਕਰਾਅ ਵਾਲ਼ੇ ਨਿਯਮਾਂ (ਕੰਫਲਿਕਟ ਆਫ ਇੰਟ੍ਰੱਸਟ ਕੋਡ) ਦੀ ਉਲੰਘਣਾ ਦੇ ਦੋਸ਼ਾਂ 'ਚ ਘਿਰ ਗਏ ਸਨ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਐਮ.ਪੀ. ਚਾਰਲੀ ਐਾਗਸ ਦੀ ਸ਼ਿਕਾਇਤ ਮਗਰੋਂ ਮਈ 2018 'ਚ…
    ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਸਿੱਖ ਕੌਮ ਦਾ ਛੇਵਾਂ ਤਖ਼ਤ ਐਲਾਨਣ ਦੀ ਮੰਗ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉਠਾਈ। ਸ੍ਰੀ ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਗੁਰਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਹੋਏ ਹਨ।ਉਥੋਂ ਭੇਜੀ ਜਾਣਕਾਰੀ ਵਿੱਚ ਹਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਸਮਾਗਮ ਵਿੱਚ ਪਾਕਿਸਤਾਨ ਸਮੇਤ ਭਾਰਤ ਅਤੇ ਹੋਰ ਮੁਲਕਾਂ ਦੀ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਉਪਰੰਤ ਦੇਸ਼ ਵਿਦੇਸ਼ ਤੋਂ ਆਏ ਸਿੱਖ ਬੁਲਾਰਿਆਂ ਨੇ ਜਿਥੇ ਗੁਰਪੁਰਬ ਸਬੰਧੀ ਵਧਾਈ ਦਿੱਤੀ, ਉਥੇ ਆਪੋ-ਆਪਣੇ ਵਿਚਾਰ ਵੀ ਰੱਖੇ ਹਨ। ਇਸ ਦੌਰਾਨ ਪਰਮਜੀਤ ਸਿੰਘ ਸਰਨਾ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਸ਼ਵ ਭਰ ਵਿੱਚ ਘਰ-ਘਰ ਪਹੁੰਚਾਉਣ ਦਾ ਸੁਨੇਹਾ ਦਿੰਦਿਆਂ ਮੰਗ ਕੀਤੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਸਿੱਖ…
    ਨਵੀਂ ਦਿੱਲੀ - ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਸਰਕਾਰੀ ਰਿਹਾਇਸ਼ ’ਤੇ ਬਾਦਲ ਪਰਿਵਾਰ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਸਮੇਤ ਕੇਂਦਰੀ ਵਿਤ ਮੰਤਰੀ ਅਰੁਣ ਜੇਤਲੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਹੋਈਆਂ।ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰਬਾਣੀ ਦੇਸ਼ ਦੀਆਂ ਮਹਾਨ ਸੰਸਕ੍ਰਿਤਕ ਪ੍ਰੰਪਰਾਵਾਂ ਦਾ ਸਰਲ ਤੇ ਬਹੁਤ ਚੰਗੇ ਤਰੀਕੇ ਨਾਲ ਨਿਚੋੜ ਪੇਸ਼ ਕਰਦੀ ਹੈ ਤੇ ਇਕ-ਇੱਕ ਸ਼ਬਦ ਪ੍ਰੇਰਣਾਮਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਰਲਿਨ ਦੀ ਕੰਧ ਟੁੱਟਣ ਬਾਰੇ ਕਿਸ ਨੇ ਸੋਚਿਆ ਸੀ, ਇਸੇ ਤਰ੍ਹਾਂ ਕਰਤਾਰਪੁਰ ਦਾ ਲਾਂਘਾ ਗੁਰੂ ਨਾਨਕ ਦੇ ਆਸ਼ੀਰਵਾਦ ਦੇ ਨਾਲ ਜਨ-ਜਨ ਨੂੰ ਜੋੜਨ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇਸ਼ ਦੀ ਭਾਈਚਾਰਕ ਅਖੰਡਤਾ ਦਾ ਸਮਰੱਥਵਾਨ ਸੰਦੇਸ਼ ਹੈ।ਇਸ ਮੌਕੇ ਦਿੱਲੀ ਕਮੇਟੀ ਦੇ ਅਹੁਦੇਦਾਰ, ਕੇਂਦਰੀ ਖੇਡ ਮੰਤਰੀ ਵਿਜੈ ਗੋਇਲ, ਬਿਕਰਮ ਸਿੰਘ…
    ਸੁਲਤਾਨਪੁਰ ਲੋਧੀ - ਸੁਲਤਾਨਪੁਰ ਲੋਧੀ ਵਿਖੇ ਸਾਬਕਾ ਕ੍ਰਿਕਟਰ ਕਪਿਲ ਦੇਵ ਦੀ ਕਿਤਾਬ ‘ਵੁਈ ਦਿ ਸਿੱਖਸ’ ਜਾਰੀ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। -ਫੋਟੋ: ਮਲਕੀਅਤ ਸਿੰਘਦੇਸ਼ ਨੂੰ ਪਹਿਲਾ ਵਿਸ਼ਵ ਕ੍ਰਿਕਟ ਕੱਪ ਜਿਤਾਉਣ ਵਾਲੀ ਟੀਮ ਦੇ ਕਪਤਾਨ ਰਹੇ ਕਪਿਲ ਦੇਵ ਵੱਲੋਂ 100 ਤੋਂ ਵੱਧ ਗੁਰਦੁਆਰਿਆਂ ਬਾਰੇ ਲਿਖੀ ਕਿਤਾਬ ‘ਵੁਈ ਦਿ ਸਿੱਖਸ’ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਿਲੀਜ਼ ਕੀਤੀ। ਲਾਲ ਜਿਲਦ ’ਚ ਬੰਨ੍ਹੀ ਹੋਈ ਇਸ ਕਿਤਾਬ ’ਤੇ ਸੁਨਹਿਰੀ ਅੱਖਰਾਂ ਨਾਲ ‘ਵੁਈ ਦਿ ਸਿੱਖਸ’ ਲਿਖਿਆ ਨਾਲ ਹੀ ੴ ਅਤੇ ਖੰਡਾ ਉੱਕਰਿਆ ਹੋਇਆ ਹੈ।ਕਿਤਾਬ ਦੀ ਘੁੰਡ ਚੁਕਾਈ ਮਗਰੋਂ ਕਪਿਲ ਦੇਵ ਨੇ ਦੱਸਿਆ ਕਿ ਇਹ ਕਿਤਾਬ ਨੂੰ ਲਿਖਣ ਦਾ ਖਿਆਲ ਉਨ੍ਹਾਂ ਨੂੰ ਉਦੋਂ ਆਇਆ ਜਦੋਂ ਉਹ ਚੰਡੀਗੜ੍ਹ ਤੋਂ ਦਿੱਲੀ ਜਾ ਰਹੇ ਸਨ। ਉਨ੍ਹਾਂ ਨੂੰ ਇੰਜ ਲੱਗਾ ਕਿ ਜਿਵੇਂ ਕਿਸੇ ਨੇ…
    ਨਵੀਂ ਦਿੱਲੀ - ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ ਦਰਿਆ ਰਾਵੀ ਕੰਢੇ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਲਾਂਘਾ ਤਿਆਰ ਕਰੇਗੀ ਅਤੇ ਇਸ ਨੂੰ ਵਿਕਸਤ ਕਰੇਗੀ। ਇਹ ਐਲਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਹੈ। ਲਾਂਘਾ ਤਿਆਰ ਕਰਨ ਸਬੰਧੀ ਇਤਿਹਾਸਕ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੇਂਦਰੀ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਇਸ ਦੌਰਾਨ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਸਰਹੱਦ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤੱਕ ਲਾਂਘਾ ਤਿਆਰ ਕਰੇ ਤਾਂ ਜੋ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।ਸ੍ਰੀ ਰਾਜਨਾਥ ਸਿੰਘ ਨੇ ਮੀਟਿੰਗ ਦੇ ਫੈਸਲਿਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਰਕਾਰ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰੇਗੀ। ਇੱਥੇ ਗੁਰੂ ਨਾਨਕ ਦੇਵ ਜੀ…
    ਇਸਲਾਮਾਬਾਦ/ਨਵੀਂ ਦਿੱਲੀ - ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ ਅਤੇ ਇਸ ਫ਼ੈਸਲੇ ਸਬੰਧੀ ਭਾਰਤ ਨੂੰ ਸੁਨੇਹਾ ਦੇ ਦਿੱਤਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਕੀਤੇ ਇਸ ਐਲਾਨ ਨਾਲ ਦੋਵੇਂ ਮੁਲਕਾਂ ਵਿਚਕਾਰ ਤਣਾਅ ਘਟਾਉਣ ’ਚ ਸਹਾਇਤਾ ਮਿਲ ਸਕਦੀ ਹੈ। ਕੁਰੈਸ਼ੀ ਨੇ ਟਵੀਟ ਕਰਕੇ ਦੱਸਿਆ,‘‘ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ’ਚ ਵਿਕਾਸ ਕਾਰਜਾਂ ਦਾ 28 ਨਵੰਬਰ ਨੂੰ ਨੀਂਹ ਪੱਥਰ ਰੱਖਣਗੇ। ਅਸੀਂ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਸਿੱਖ ਸੰਗਤ ਦਾ ਸਵਾਗਤ ਕਰਾਂਗੇ।’’ ਭਾਰਤ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਵਾਸਤੇ ਲਾਂਘਾ ਬਣਾਉਣ ਦੀ ਪਾਕਿਸਤਾਨ ਨੂੰ ਬੇਨਤੀ ਕਰਨ ਦੇ ਕੁਝ ਘੰਟਿਆਂ ਮਗਰੋਂ ਕੁਰੈਸ਼ੀ ਦਾ ਇਹ ਬਿਆਨ ਆਇਆ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਭਾਰਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸ਼ਾਂਤੀ ਦੀ ਜਿੱਤ ਕਰਾਰ ਦਿੱਤਾ। ਦਿੱਲੀ ’ਚ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਨੇ ਕਰਤਾਰਪੁਰ ਸਾਹਿਬ…
    ਚੰਡੀਗੜ੍ਹ - ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਹੋਦ ਚਿੱਲੜ ’ਚ ਮਾਰੇ ਗਏ 32 ਸਿੱਖਾਂ ਦੇ ਕੇਸ ਵਿੱਚ ਇਨਸਾਫ਼ ਦੇਣ ਲਈ ਹੋ ਰਹੀ ਦੇਰੀ ’ਤੇ ਸਵਾਲ ਉਠਾਉਂਦਿਆਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਨਵੰਬਰ 1984 ਵਿੱਚ ਦਿੱਲੀ ਦੇ ਮਹੀਪਾਲਪੁਰ ਘਟਨਾ ਦੇ ਇੱਕ ਦੋਸ਼ੀ ਫਾਂਸੀ ਅਤੇ ਦੂਜੇ ਨੂੰ ਉਮਰ ਕੈਦ ਦੀ ਸਜ਼ਾ ’ਤੇ ਸਿਆਸੀ ਲਾਹਾ ਲੈਣ ਦਾ ਦੋਸ਼ ਲਾਏ ਹਨ। ਗਿਆਸਪੁਰਾ ਨੇ ਕਿਹਾ ਮਹੀਪਾਲਪੁਰ ਦੀ ਘਟਨਾ ਦੇ ਇੱਕ ਦੋਸ਼ੀ ਨੂੰ ਫਾਂਸੀ ਅਤੇ ਇੱਕ ਦੋਸ਼ੀ ਨੂੰ ਉਮਰ ਕੈਦ ਹੋਣ ’ਤੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਵੱਲੋਂ ਆਪਣੀ ਪਿੱਠ ਥਾਪੜੀ ਜਾ ਰਹੀ ਹੈ ਕਿ ਇਹ ਸਜ਼ਾ ਭਾਜਪਾ ਦੀ ਸਰਕਾਰ ਕਾਰਨ ਸੰਭਵ ਹੋ ਸਕੀ ਹੈ ਜਦਕਿ ਹਰਿਆਣਾ ਵਿਚਲੀ ਭਾਜਪਾ ਦੀ ਸਰਕਾਰ ‘ਹੋਦ ਚਿੱਲੜ‘ ਵਿੱਚ ਕਤਲ ਕੀਤੇ 32 ਸਿੱਖਾਂ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਦ ਚਿੱਲੜ ਦੇ ਮਾਮਲੇ ਵਿੱਚ ਇਲਾਹਾਬਾਦ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਟੀਪੀ ਗਰਗ ਨੇ ਛੇ ਸਾਲ ਲੰਬੀ ਪੜਤਾਲ ਤੋਂ ਬਾਅਦ ਪੁਲੀਸ ਦੇ…
    ਅੰਮ੍ਰਿਤਸਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ-ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਸੰਗਤ ਨੇ ਸ਼ਬਦ ਕੀਰਤਨ ਕਰਦਿਆਂ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤ ਵੱਲੋਂ ਥਾਂ-ਥਾਂ ਚਾਹ, ਮਠਿਆਈਆਂ, ਫਲ ਆਦਿ ਦੇ ਲੰਗਰ ਲਾਏ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ, ਕਰਮਚਾਰੀ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ-ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਚੱਲ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਕ ਘੰਟਾ ਘਰ, ਬਾਜ਼ਾਰ ਮਾਈ ਸੇਵਾ,…
    ਸਿੱਖਾਂ ਨੂੰ ਜਾਣ ਬੁੱਝ ਕੇ ਬਦਨਾਮ ਕਰਕੇ ਫਸਾ ਰਹੀ ਪੁਲੀਸ : ਭਾਈ ਮਾਝੀਭਦੌੜ/ਸ਼ਹਿਣਾ, (ਚੀਮਾ) : ਰਾਜਾਸਾਂਸੀ ਵਿਖੇ ਵਾਪਰੇ ਬੰਬ ਕਾਂਡ ’ਤੇ ਦੁੱਖ ਜ਼ਾਹਿਰ ਕਰਦਿਆਂ ਦਰਬਾਰ-ਏ-ਖਾਲਸਾ ਜਥੇਬੰਦੀ ਨੇ ਇਸ ਘਟਨਾ ਦੀ ਜਾਂਚ ਨਿਰਪੱਖਤਾ ਨਾਲ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ। ਇਸ ਸਮੇਂ ਉੱਘੇ ਸਿੱਖ ਪ੍ਰਚਾਰਕ ਤੇ ਸੰਸਥਾ ਮੁਖੀ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਬੇਗੁਨਾਹ ਲੋਕਾਂ ਦੀਆਂ ਜਾਨਾਂ ਲੈਣ ਵਾਲੇ ਮਨੁੱਖਤਾ ਵਿਰੋਧੀ ਫ਼ਿਰਕੂ ਅਨਸਰਾਂ ਦੀ ਚੰਗੀ ਤਰਾਂ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਬੇਗੁਨਾਹ ਵਿਅਕਤੀ ਦਾ ਨੁਕਸਾਨ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਲਈ ਦੋਸ਼ੀ ਦੱਸੇ ਜਾ ਰਹੇ ਬਿਕਰਮਜੀਤ ਸਿੰਘ ਦੇ ਹੱਕ ਵਿਚ ਪਿੰਡ ਵਾਸੀਆਂ ਵੱਲੋਂ ਮੀਡੀਆ ਸਾਹਮਣੇ ਬੇਬਾਕੀ ਨਾਲ ਰੱਖੇ ਜਾ ਰਹੇ ਪੱਖ ਨੂੰ ਕਿਸੇ ਵੀ ਹਾਲਤ ਵਿਚ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੰਨ 2015 ਵਿਚ ਬਾਦਲ ਸਰਕਾਰ ਅਤੇ ਪੁਲੀਸ ਨੇ ਬੇਅਦਬੀ ਘਟਨਾਕ੍ਰਮ ਦੇ ਦੋਸ਼ੀ ਵੀ ਦੋ ਸਿੱਖ ਨੌਜਵਾਨਾਂ ਨੂੰ ਸਾਬਤ ਕਰਨ ਦੀ ਕੋਸ਼ਿਸ਼…
    ਅੰਮ੍ਰਿਤਸਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰੰਕਾਰੀ ਭਵਨ ਵਿੱਚ ਹੋਏ ਗ੍ਰਨੇਡ ਹਮਲੇ ਨੂੰ ਦਹਿਸ਼ਤੀ ਕਾਰਵਾਈ ਕਰਾਰ ਦਿੰਦਿਆਂ ਹਮਲਾਵਰਾਂ ਦੀ ਸੂਹ ਦੇਣ ਵਾਲੇ ਨੂੰ 50 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਮੁੱਢਲੀ ਜਾਂਚ ਦੌਰਾਨ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਹੈ। ਮੁੱਖ ਮੰਤਰੀ ਅੱਜ ਇਥੇ ਘਟਨਾ ਸਥਾਨ ਦਾ ਦੌਰਾ ਕਰਨ ਅਤੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ। ਮੁੱਖ ਮੰਤਰੀ ਨੇ ਹਮਲੇ ਵਿੱਚ ਫ਼ੌਤ ਹੋਣ ਵਾਲਿਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਮਾਇਕ ਮਦਦ ਦੇਣ ਦਾ ਐਲਾਨ ਵੀ ਕੀਤਾ। ਇਥੇ ਗ੍ਰਨੇਡ ਹਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਮਹੀਨੇ ਇਕ ਅਤਿਵਾਦੀ ਗਰੋਹ, ਜਿਸ ਨੂੰ ਪੁਲੀਸ ਨੇ ਖ਼ਤਮ ਕੀਤਾ ਸੀ, ਕੋਲੋਂ ਵੀ ਇਸੇ ਤਰ੍ਹਾਂ ਦਾ ਐੱਚਈ-84 ਗ੍ਰਨੇਡ ਮਿਲਿਆ ਸੀ। ਲਿਹਾਜ਼ਾ, ਇਸ ਘਟਨਾ ਵਿੱਚ ਵਰਤਿਆ ਗਿਆ ਗ੍ਰਨੇਡ ਵੀ ਪਾਕਿਸਤਾਨ ਤੋਂ ਆਇਆ ਹੋ ਸਕਦਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com