ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ’ਚ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਪੱਲਾ ਝਾੜ ਲਿਆ ਹੈ। ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਦੇ ਮੂਹਰੇ ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਸਾਹਮਣੇ ਦਾਅਵਾ ਕੀਤਾ ਕਿ ‘ਸਿੱਟ’ ਨੂੰ ਇਹੋ ਸਪੱਸ਼ਟ ਕੀਤਾ ਹੈ ਕਿ 8 ਅਕਤੂਬਰ ਤੋਂ ਲੈ ਕੇ ਘਟਨਾ ਵਾਲੇ ਦਿਨ (14 ਅਕਤੂਬਰ 2015) ਤੱਕ ਦੇ ਦਿਨਾਂ ਦੌਰਾਨ ਉਹ ਪੰਜਾਬ ਵਿੱਚੋਂ ਬਾਹਰ ਸਨ। ਸੂਤਰਾਂ ਮੁਤਾਬਕ ਸਿੱਟ ਨੇ ਬੇਅਦਬੀ, ਗੋਲੀ ਕਾਂਡ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਅਤੇ ਡੇਰਾ ਮੁਖੀ ਨਾਲ ਮੁੰਬਈ ’ਚ ਹੋਈ ਮੀਟਿੰਗ ਸਬੰਧੀ ਕਈ ਸਵਾਲ ਪੁੱਛੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ‘ਸਿੱਟ’ ਦੇ ਮੈਂਬਰਾਂ ਨੂੰ ਕੋਟਕਪੂਰਾ ਪੁਲੀਸ ਗੋਲੀ ਕਾਂਡ ਅਤੇ ਇਸੇ…
    ਮਾਨਸਾ - ਤਖ਼ਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੰਮ੍ਰਿਤਸਰ ਹਮਲੇ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਮਾਮਲੇ ਦੀ ਸਹੀ ਤੇ ਨਿਰਪੱਖ ਜਾਂਚ ਕਰਵਾਏ। ਇੱਥੋਂ ਦੀ ਅਦਾਲਤ ਵਿਚ ਪੇਸ਼ੀ ਭੁਗਤਣ ਤੋਂ ਬਾਅਦ ਗੱਲਬਾਤ ਕਰਦਿਆਂ ਭਾਈ ਦਾਦੂਵਾਲ ਨੇ ਦੋਸ਼ ਲਾਇਆ ਕਿ ਹਮਲੇ ਪਿੱਛੇ ਡੇਰਾ ਸੱਚਾ ਸੌਦਾ ਸਿਰਸਾ ਦੇ ਕਾਰਕੁਨਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਲੋਕਾਂ ਦਾ ਬਰਗਾੜੀ ਮੋਰਚੇ ਤੋਂ ਧਿਆਨ ਲਾਂਭੇ ਕਰਨ ਦੀ ਇਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮੌੜ ਬੰਬ ਕਾਂਡ ’ਚ ਸਿਰਸਾ ਡੇਰੇ ਦੀ ਭੂਮਿਕਾ ਸਾਹਮਣੇ ਆਈ ਸੀ। ਭਾਈ ਦਾਦੂਵਾਲ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਲਾਏ ਦੋਸ਼ਾਂ ਨੂੰ ਨਿੱਜੀ ਰੰਜਿਸ਼ ਦੱਸਦਿਆਂ ਕਿਹਾ ਕਿ ਉਨ੍ਹਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਇਕ ਸੰਪਰਦਾ ਵੱਲੋਂ ਸ਼ਹੀਦ ਕਰਾਰ ਦੇਣ ਦਾ ਤਿੱਖਾ ਵਿਰੋਧ ਕੀਤਾ ਸੀ। ਉਸ ਵੇਲੇ ਤੋਂ ਹੀ ਬਿੱਟੂ ਉਨ੍ਹਾਂ ਦੇ ਵਿਰੋਧੀ ਹਨ। ਅਕਾਲੀ ਦਲ ਵੱਲੋਂ ਉਨ੍ਹਾਂ (ਭਾਈ ਦਾਦੂਵਾਲ)…
    ਪਟਿਆਲਾ - ਮਾਲਵਾ ਰਿਸਰਚ ਸੈਂਟਰ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ‘ਅਖੌਤੀ ਮਾਰਕਸਵਾਦੀ, ਅਖੌਤੀ ਬੌਧਿਕਤਾਵਾਦ ਤੇ ਪੁਸਤਕ ਸੱਭਿਆਚਾਰ’ ਉਤੇ ਖੁੱਲ੍ਹੀ ਵਿਚਾਰ ਚਰਚਾ ਕਰਵਾਈ ਗਈ| ਇਸ ਸੈਮੀਨਾਰ ਦੀ ਪ੍ਰਧਾਨਗੀ ਚਿੰਤਕ ਡਾ. ਸਵਰਾਜ ਸਿੰਘ ਨੇ ਕੀਤੀ| ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਕੁਲਦੀਪ ਸਿੰਘ, ਦੇਸ਼ ਪੰਜਾਬ ਦੇ ਸੰਪਾਦਕ ਗੁਰਬਚਨ ਸਿੰਘ, ਡਾ. ਨਰਵਿੰਦਰ ਸਿੰਘ ਕੌਸ਼ਲ, ਗੁਰਦੀਪ ਸਿੰਘ, ਮਾਲਵਾ ਰਿਸਰਚ ਸੈਂਟਰ ਦੇ ਪ੍ਰਧਾਨ ਡਾ. ਭਗਵੰਤ ਸਿੰਘ ਤੇ ਡਾ. ਕੁਲਬੀਰ ਕੌਰ ਚੰਡੀਗੜ੍ਹ ਸ਼ਾਮਲ ਹੋਏ| ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਡਾ. ਸਵਰਾਜ ਸਿੰਘ ਨੇ ਕਿਹਾ ਕਿ ਮਾਰਕਸਵਾਦ ਗਿਆਨ ਦਾ ਨਿਰੰਤਰ ਵਿਕਾਸ ਹੈ, ਇਹ ਕੋਈ ਹੱਠ-ਧਰਮੀ, ਅੰਧ-ਵਿਸ਼ਵਾਸੀ ਨਿਰਪੇਖਕ ਅੰਤ ਨਹੀਂ| ਭਾਰਤੀ ਖ਼ਾਸਕਰ ਪੰਜਾਬੀ ਅਖੌਤੀ ਮਾਰਕਸਵਾਦੀਆਂ ਨੇ ਬਿਨਾਂ ਪੜ੍ਹਿਆਂ ਸਮਝਿਆਂ ਹੀ ਇਸ ਨੂੰ ਨਿਰਪੇਖ ਸਿੱਟਿਆਂ ਦੀ ਜੜ੍ਹਤਾ ਵੱਲ ਧਕੇਲ ਦਿੱਤਾ, ਜਿਸ ਕਾਰਨ ਇਨ੍ਹਾਂ ਨੇ ਇਤਿਹਾਸਕ ਦਵੰਦਵਾਦ ਦੇ ਮਹੱਤਵ ਨੂੰ ਅਣਗੌਲਿਆਂ ਕਰ ਕੇ ਆਪਣੀ ਧਰਤੀ ਦੇ ਵਿਰਾਸਤੀ ਲੋਕ ਸੰਘਰਸ਼ਾਂ ਤੋਂ ਪਾਸਾ ਵੱਟ ਲਿਆ| ਪ੍ਰੋ. ਕੁਲਬੀਰ…
    ਅੰਮ੍ਰਿਤਸਰ - ਇਥੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿਚ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ ਗ੍ਰਨੇਡ ਹਮਲੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ। ਗ੍ਰਨੇਡ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੀ ਸ਼ਨਾਖ਼ਤ ਸੰਦੀਪ ਸਿੰਘ ਵਾਸੀ ਰਾਜਾਸਾਂਸੀ, ਸੁਖਦੇਵ ਸਿੰਘ ਵਾਸੀ ਪਿੰਡ ਮੀਰਾਂਕੋਟ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਬੱਗਾ ਕਲਾਂ ਵਜੋਂ ਹੋਈ ਹੈ। ਜ਼ਖ਼ਮੀਆਂ ਵਿਚ 9 ਔਰਤਾਂ ਵੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਅਤੇ ਹੋਰ ਟੀਮਾਂ ਵੱਲੋਂ ਹਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਵੇਰਵਿਆਂ ਮੁਤਾਬਕ ਇਹ ਘਟਨਾ ਲਗਪਗ 12 ਵਜੇ ਵਾਪਰੀ। ਭਵਨ ਦੇ ਮੁੱਖ ਦਰਵਾਜ਼ੇ ’ਤੇ ਡਿਊਟੀ ਦੇ ਰਹੇ ਨੌਜਵਾਨ ਗਗਨ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਦੋ ਹਥਿਆਰਬੰਦ ਨੌਜਵਾਨ ਆਏ ਜਿਨ੍ਹਾਂ ਨੇ ਲੋਈਆਂ ਲਈਆਂ ਹੋਈਆਂ ਸਨ ਅਤੇ ਮੂੰਹ ਢੱਕੇ ਹੋਏ ਸਨ। ਉਨ੍ਹਾਂ ’ਚੋਂ ਇਕ ਨੌਜਵਾਨ ਨੇ ਪਿਸਤੌਲ ਕੱਢ ਲਈ ਅਤੇ ਉਸ ਨੂੰ ਇਕ ਪਾਸੇ ਲੈ ਗਿਆ ਅਤੇ ਉਸ ਕੋਲੋਂ ਅੰਦਰ…
    ਬਠਿੰਡਾ - ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀ ਦੇ ਦਲਿਤਾਂ ਵਿਰੋਧੀ ਵਤੀਰੇ ਕਾਰਨ ਦਲਿਤ ਸਿੱਖ ਸਿੱਖੀ ਤੋਂ ਦੂਰ ਹੁੰਦੇ ਜਾ ਰਹੇ ਹਨ | ਇਹ ਪ੍ਰਗਟਾਵਾ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਕੇਂਦਰੀ ਅਤੇ ਯੂ.ਪੀ. ਦੇ ਸਾਬਕਾ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕੀਤਾ | ਉਨ੍ਹਾਂ ਆਖਿਆ ਕਿ ਡੇਰਾ ਸਿਰਸਾ ਦੇ ਉਭਾਰ ਲਈ ਪਿੰਡਾਂ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਪ੍ਰਧਾਨ ਜ਼ਿੰਮੇਵਾਰ ਹਨ | ਸ: ਰਾਮੂਵਾਲੀਆ ਨੇ ਕਿਹਾ ਕਿ ਸਿਆਸੀ ਸਿੱਖ ਆਗੂਆਂ, ਪ੍ਰਚਾਰਕਾਂ ਤੇ ਸ਼ੋ੍ਰਮਣੀ ਕਮੇਟੀਆਂ ਵਲੋਂ ਦਲਿਤਾਂ ਨੂੰ ਹਰ ਫ਼ਰੰਟ 'ਤੇ ਅਣਗੋਲਿਆ ਕਰਕੇ ਉਨ੍ਹਾਂ ਨੂੰ ਸਮਾਜ ਦੇ ਗੌਣ ਪਾਤਰ ਦਾ ਦਰਜਾ ਦਿੱਤੇ ਜਾਣ ਕਾਰਨ ਦਲਿਤ ਸਿੱਖ ਹੌਲੀ-ਹੌਲੀ ਸਿੱਖੀ ਤੋਂ ਮੂੰਹ ਮੌੜ ਕੇ ਡੇਰਾਵਾਦ ਜਾਂ ਹੋਰ ਧਰਮਾਂ ਵੱਲ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸਤਦਾਨ ਸੂਬੇ ਦੀਆਂ 40 ਹਜ਼ਾਰ ਤੋਂ ਵੱਧ ਧੀਆਂ ਜਿਨ੍ਹਾਂ ਨੂੰ ਵਿਦੇਸ਼ੀ ਲਾੜੇ ਵਿਆਹ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਇੱਥੇ ਛੱਡ ਗਏ ਹਨ ਉਨ੍ਹਾਂ ਦੇ ਹੱਲ ਲਈ ਇਕ ਵੀ ਸਾਰਥਿਕ ਕਦਮ ਨਹੀਂ ਚੁੱਕ ਰਹੇ…
    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਖ਼ਤਰੇ ਵਿਚ ਹੈ, ਕਿਉਂਕਿ ਕਾਂਗਰਸ ਸਰਕਾਰ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨੂੰ ਸ਼ਹਿ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮਕਸੂਦਾਂ ਬੰਬ ਧਮਾਕਾ ਅਤੇ ਉੱਤਰ ਪ੍ਰਦੇਸ਼ ਦੀ ਪੁਲੀਸ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦਾ ਕਤਲ ਕਰਨ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀਆਂ ਘਟਨਾਵਾਂ ਨੇ ਪੰਜਾਬ ਦੀ ਸ਼ਾਂਤੀ ਉੱਤੇ ਮੰਡਰਾ ਰਹੇ ਖ਼ਤਰੇ ਤੋਂ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇੱਥੋਂ ਤਕ ਕਿ ਉਨ੍ਹਾਂ (ਮੇਰੇ) ਕਾਫ਼ਲੇ ਉੱਤੇ ਵੀ ਸੰਗਰੂਰ ਵਿਚ ਹਮਲਾ ਕੀਤਾ ਗਿਆ ਸੀ, ਪਰ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਦੀ ਥਾਂ, ਮੁਲਜ਼ਮਾਂ ਵਿਰੁੱਧ ਕੇਸ ਵਾਪਸ ਲੈ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਕਾਂਗਰਸ ਸਰਕਾਰ ਆਪਣੇ ਅਤੀਤ ਦੇ ਹਾਕਮਾਂ ਵਾਂਗ ਸਿਆਸਤ ਨੂੰ ਸ਼ਾਂਤੀ ਤੋਂ ਉੱਪਰ ਰੱਖਦੀ ਹੈ। ਕਾਂਗਰਸ ਦੀ ਇਹੀ ਸੋਚ ਪੰਜਾਬ ਨੂੰ ਕਾਲੇ ਦਿਨਾਂ ਵੱਲ ਲੈ ਕੇ ਗਈ ਸੀ ਤੇ…
    ਪਟਿਆਲਾ - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕੈਦੀਆਂ ਨੂੰ ਇੱਕ ਮਹੀਨੇ ਤੋਂ ਸਾਲ ਤੱਕ ਦੀ ਸਜ਼ਾ ਮੁਆਫ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਗੁਰਪੁਰਬ ਮੌਕੇ 31 ਕੈਦੀ ਰਿਹਾਅ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਗੁਰਪੁਰਬ ਮੌਕੇ ਸਜ਼ਾ ਮੁਆਫ਼ ਕਰਨ ਦੇ ਕੀਤੇ ਗਏ ਇਸ ਫ਼ੈਸਲੇ ਮੁਤਾਬਿਕ ਤਿੰਨ ਸਾਲ ਤੱਕ ਦੀ ਸਜ਼ਾ ਵਾਲੇ ਕੈਦੀਆਂ ਦੀ ਮਹੀਨੇ ਦੀ ਸਜ਼ਾ ਮੁਆਫ਼ ਹੋਵੇਗੀ। ਜੇਕਰ ਕੋਈ ਕੈਦੀ 35 ਮਹੀਨਿਆਂ ਦੀ ਸਜ਼ਾ ਕੱਟ ਚੁੱਕਿਆ ਹੈ ਤਾਂ ਇੱਕ ਮਹੀਨੇ ਦੀ ਮੁਆਫ਼ੀ ਤਹਿਤ ਉਹ 23 ਨਵੰਬਰ ਨੂੰ ਰਿਹਾਅ ਵੀ ਹੋ ਸਕੇਗਾ। ਇਸੇ ਤਰਜ਼ ’ਤੇ ਤਿੰਨ ਤੋਂ ਪੰਜ ਸਾਲ ਤੱਕ ਦੀ ਸਜ਼ਾ ਵਾਲਿਆਂ ਨੂੰ ਤਿੰਨ ਮਹੀਨਿਆਂ ਅਤੇ ਪੰਜ ਤੋਂ ਸੱਤ ਸਾਲ ਵਾਲੇ ਕੈਦੀਆਂ ਨੂੰ ਛੇ ਮਹੀਨਿਆਂ ਦੀ ਮੁਆਫ਼ੀ ਮਿਲੇਗੀ। ਸੱਤ ਤੋਂ ਦਸ ਸਾਲ ਤੱਕ ਦੀ ਸਜ਼ਾ ਵਾਲਿਆਂ ਦੀ ਨੌਂ ਮਹੀਨੇ ਅਤੇ ਦਸ ਸਾਲਾਂ ਤੋਂ ਉਮਰ ਕੈਦ ਵਾਲੇ ਕੈਦੀਆਂ ਨੂੰ ਇੱਕ ਸਾਲ ਦੀ ਸਜ਼ਾ ਮੁਆਫ਼ੀ ਮਿਲੇਗੀ। ਨਿਯਮਾਂ ਅਨੁਸਾਰ ਅਜਿਹੀ ਮੁਆਫ਼ੀ ਦਾ ਫ਼ੈਸਲਾ ਬਲਾਤਕਾਰ,…
    ਚੰਡੀਗੜ੍ਹ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਇੱਥੇ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅਕਾਲੀ-ਭਾਜਪਾ ਸਰਕਾਰ ਸਮੇਂ 2015 ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਨਾਲ ਸਬੰਧਤ ਮਾਮਲਿਆਂ ਵਿੱਚ ਤਕਰੀਬਨ ਪੌਣਾ ਘੰਟਾ ਪੁੱਛ-ਗਿੱਛ ਕੀਤੀ। ਸੂਤਰਾਂ ਮੁਤਾਬਕ ਸ੍ਰੀ ਬਾਦਲ ਨੇ ‘ਸਿੱਟ’ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਦੀ ਸਰਕਾਰ ਸਮੇਂ ਕੀਤੀ ਕਾਰਵਾਈ ਖਾਸ ਕਰ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਕੇ ਪੜਤਾਲ ਕਰਨ ਸਬੰਧੀ ਜਵਾਬ ਦਿੱਤੇ। ਉਨ੍ਹਾਂ ਦੱਸਿਆ ਕਿ ਸ੍ਰੀ ਬਾਦਲ ਤੋਂ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਦੀ ਘਟਨਾ ਸਬੰਧੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਪੜਤਾਲੀਆ ਰਿਪੋਰਟ ਵਿੱਚ ਸਾਹਮਣੇ ਲਿਆਂਦੇ ਕੁਝ ਤੱਥਾਂ ਸਬੰਧੀ ਵੀ ਸਵਾਲ ਪੁੱਛੇ ਗਏ। ‘ਸਿੱਟ’ ਵੱਲੋਂ ਤਤਕਾਲੀ ਡੀਜੀਪੀ ਨਾਲ ਹੋਈ ਗੱਲਬਾਤ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ। ਸਾਬਕਾ ਮੁੱਖ ਮੰਤਰੀ ਨੇ ‘ਸਿੱਟ’ ਦੇ ਮੈਂਬਰਾਂ ਨੂੰ ਸਪੱਸ਼ਟ ਕਿਹਾ ਕਿ ਪੁਲੀਸ ਨੂੰ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ ਗਏ ਸਨ।ਧਾਰਮਿਕ ਤੇ ਸੰਵੇਦਨਸ਼ੀਲ ਮਾਮਲੇ ਵਿੱਚ…
    ਨਵੀਂ ਦਿੱਲੀ - 1984 ਦੇ ਸਿੱਖ ਕਤਲੇਆਮ ਦੇ ਮੁਕੱਦਮੇ ਵਿੱਚ ਨਾਮਜ਼ਦ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਅਹਿਮ ਗਵਾਹ ਚਾਮ ਕੌਰ ਨੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਸੱਜਣ ਕੁਮਾਰ ਦੀ ਅੱਜ ਸ਼ਨਾਖ਼ਤ ਕੀਤੀ ਤੇ ਕਿਹਾ ਕਿ ਸੱਜਣ ਕੁਮਾਰ ਹੀ ਉਹ ਵਿਅਕਤੀ ਹੈ ਜੋ ਸਿੱਖਾਂ ਨੂੰ ਕਤਲ ਕਰਨ ਲਈ ਭੀੜ ਨੂੰ ਉਕਸਾ ਰਿਹਾ ਸੀ।ਚਾਮ ਕੌਰ ਨੇ ਅਦਾਲਤ ਵਿੱਚ ਗਵਾਹੀ ਦਿੱਤੀ ਕਿ ਉਸ ਨੇ ਸੱਜਣ ਕੁਮਾਰ ਨੂੂੰ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਵਿਚ ਨਵੰਬਰ 1984 ਨੂੰ ਇਹ ਕਹਿੰਦੇ ਹੋਏ ਸੁਣਿਆ ਸੀ, ‘ਸਾਡੀ ਮਾਂ ਮਾਰ ਦਿੱਤੀ, ਸਿੱਖਾਂ ਨੂੰ ਮਾਰੋ’ ਚਾਮ ਕੌਰ ਨੇ ਜੱਜ ਪੂਨਮ ਬਾਮਰਾ ਦੀ ਅਦਾਲਤ ਅੰਦਰ ਸੱਜਣ ਕੁਮਾਰ ਦੀ ਹਾਜ਼ਰੀ ਵਿੱਚ ਬਿਆਨ ਦਿੱਤੇ ਕਿ ਉਸ ਦਾ ਪਰਿਵਾਰ 31 ਅਕਤੂਬਰ ਨੂੰ ਇੰਦਰਾ ਗਾਂਧੀ ਬਾਰੇ ਟੀਵੀ ‘ਤੇ ਪ੍ਰੋਗਰਾਮ ਦੇਖ ਰਿਹਾ ਸੀ। 1 ਨਵੰਬਰ ਨੂੰ ਆਪਣੀ ਬੱਕਰੀ ਦੇਖਣ ਗਈ ਤਾਂ ਦੇਖਿਆ ਕਿ ਸੱਜਣ ਕੁਮਾਰ ਦੰਗਾਈਆਂ ਦੀ ਭੀੜ ਦੀ ਅਗਵਾਈ ਦੌਰਾਨ ਬੋਲ ਰਿਹਾ ਸੀ, ‘ਸਾਡੀ ਮਾਂ ਮਾਰ ਦਿੱਤੀ, ਸਰਦਾਰਾਂ ਨੂੰ ਮਾਰ ਦਿਓ’। ਉਸ ਨੇ ਦੱਸਿਆ ਕਿ…
    ਪੱਤਰਕਾਰ ਛਤਰਪਤੀ ਕਤਲ ਕੇਸ ਦੀਆਂ ਗਵਾਹੀਆਂ ਹੋਈਆਂ ਪੂਰੀਆਂ ਆਖ਼ਰੀ ਬਹਿਸਾਂ ਜਾਰੀ, ਕਿਸੇ ਸਮੇਂ ਵੀ ਆ ਸਕਦੈ ਫ਼ੈਸਲਾਬਲਾਤਕਾਰ ਕੇਸ ਵਿਚ ਸਜ਼ਾ ਸੁਣਾਉਣ ਵਾਲੇ ਜੱਜ ਜਗਦੀਪ ਸਿੰਘ ਕਰ ਰਹੇ ਹਨ ਕੇਸ ਦੀ ਸੁਣਵਾਈਪੰਚਕੂਲਾ, (ਲੱਖਾ ਸਿੰਘ/ਅਵਤਾਰ ਸਿੰਘ ਚੀਮਾ)- ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਉਪਰ ਚੱਲ ਰਹੇ ਪੱਤਰਕਾਰ ਛਤਰਪਤੀ ਕਤਲ ਕੇਸ ਦਾ ਫ਼ੈਸਲਾ ਕਿਸੇ ਸਮੇਂ ਵੀ ਆ ਸਕਦਾ ਹੈ ਅਤੇ ਇਸ ਕੇਸ ਵਿਚ ਸਾਧ ਦੇ ਦੋਸ਼ੀ ਪਾਏ ਜਾਣ ਦੀ ਪੂਰੀ ਸੰਭਾਵਨਾ ਹੈ। ਪੰਚਕੂਲਾ ਦੀ ਸਪੈਸ਼ਲ ਸੀਬੀਆਈ ਅਦਾਲਤ ਵਿਚ ਚੱਲ ਰਹੇ ਇਸ ਕੇਸ ਵਿਚ ਸਾਰੀਆਂ ਗਵਾਹੀਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਆਖ਼ਰੀ ਬਹਿਸ ਚੱਲ ਰਹੀ ਹੈ, ਜਿਸ ਕਰਕੇ ਇਸ ਕੇਸ ਦੀਆਂ ਤਾਰੀਕਾਂ ਨੇੜੇ ਨੇੜੇ ਪੈ ਰਹੀਆਂ ਹਨ ਅਤੇ ਇਸੇ ਮਹੀਨੇ ਇਸ ਕੇਸ ਵਿਚ 3 ਤਾਰੀਕਾਂ ਪੈ ਚੁੱਕੀਆਂ ਹਨ। ਅੱਜ ਤੀਜੀ ਤਾਰੀਕ ਮੌਕੇ ਜੱਜ ਜਗਦੀਪ ਸਿੰਘ ਨੇ ਅਗਲੀ ਤਾਰੀਕ 21 ਨਵੰਬਰ ਪਾ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੌਦਾ ਸਾਧ ਖ਼ਿਲਾਫ਼ ਕਾਨੂੰਨੀ ਲੜਾਈ ਲੜਨ ਵਾਲੇ ਭਾਈ ਗੁਰਦਾਸ ਸਿੰਘ ਤੂਰ ਨੇ ਦੱਸਿਆ ਕਿ 2002 ਵਿਚ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com