ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੋਮਣੀ ਕਮੇਟੀ ਨਾਲ ਮੀਟਿੰਗ

    ਅੰਮ੍ਰਿਤਸਰ, (ਨਰਿੰਦਰਪਾਲ ਸਿੰਘ )- ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਰਲ-ਮਿਲ ਕੇ ਮਨਾਉਣ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸੁਝਾਅ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀਆਂ ਦਾ ਸਮੂਹ, ਜਿਸ ਵਿਚ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਿਲ ਸਨ, ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਮਿਲ ਕੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਵਿਚਾਰ-ਚਰਚਾ ਕੀਤੀ।
    ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਾਂਝੇ ਮੰਚ ਬਨਾਉਣ ਲਈ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦਾ ਇਹ ਸਮੂਹ ਬਣਾਇਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ ਮੀਟਿੰਗ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਸਿੰਘ ਸਾਹਿਬ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬੜੇ ਵਧੀਆ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਮਹਾਨ ਪੁਰਬ ਨੂੰ ਇਕੱਠੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੱਦੇ ਨੂੰ ਪ੍ਰਵਾਨ ਕੀਤਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਦੇ ਸਿਧਾਂਤ ਅਤੇ ਫਲਸਫੇ ਉਤੇ ਚੱਲਦੇ ਅਸੀਂ ਸਾਰੇ ਇਕੱਠੇ ਹੋ ਕੇ ਇਹ ਮਹਾਨ ਪੁਰਬ ਮਨਾਵਾਗੇਂ ਅਤੇ ਇਸ ਵਾਸਤੇ ਵਿਸ਼ਵ ਭਰ ਦੇ ਧਰਮਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਅੱਜ ਦੀ ਮੁੱਢਲੀ ਗੱਲਬਾਤ ਵਿਚ ਇਹ ਫੈਸਲਾ ਹੋਇਆ ਹੈ ਕਿ ਗੁਰਦੁਆਰਿਆਂ ਦੇ ਅੰਦਰ ਦੇ ਸਾਰੇ ਪ੍ਰਬੰਧ ਸ੍ਰੋਮਣੀ ਕਮੇਟੀ ਕਰੇਗੀ ਅਤੇ ਇਨਾਂ ਦੇ ਚੌਗਿਰਦੇ ਤੋਂ ਬਾਹਰ ਹੋਣ ਵਾਲੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ। ਉਨਾਂ ਕਿਹਾ ਕਿ ਪ੍ਰੋਗਰਾਮ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜਨ ਲਈ ਸਰਕਾਰ ਨਾਲ ਮੀਟਿੰਗਾਂ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ।
    ਇਸ ਮੌਕੇ ਬੋਲਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਮਾਗਮਾਂ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਬਾਰੇ ਗੱਲ ਹੋਈ। ਮੀਟਿੰਗ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ ਦੇ ਪ੍ਰਬੰਧ, ਮੁੱਖ ਸਮਾਗਮਾਂ ਦੇ ਗੇਟ ਦੁਆਰ, ਪੰਡਾਲ ਤੇ ਸਟੇਜ, ਸਮਾਗਮ ਦੇ ਨਾਲ ਪ੍ਰਦਰਸ਼ਨੀਆਂ ਆਦਿ ਬਾਰੇ ਵਿਚਾਰ ਵਟਾਂਦਰਾ ਹੋਇਆ ਹੈ। ਸੰਗਤਾਂ ਦੇ ਰਹਿਣ ਤੇ ਆਉਣ-ਜਾਣ ਦੇ ਪ੍ਰਬੰਧਾਂ ਬਾਰੇ ਵੀ ਗੱਲਬਾਤ ਹੋਈ ਹੈ, ਤਾਂ ਜੋ ਸੰਗਤ ਨੂੰ ਕਿਸੇ ਤਰਾਂ ਦੀ ਦਿੱਕਤ ਨਾ ਆਵੇ। ਉਨਾਂ ਕਿਹਾ ਕਿ ਗੱਲਬਾਤ ਦਾ ਇਹ ਸਿਲਸਿਲਾ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜਰੂਰੀ ਹੈ, ਜੋ ਕਿ ਅੱਗੇ ਵੀ ਜਾਰੀ ਰਹੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ, ਜੋ ਕਿ ਖ਼ੁਦ ਸਮਾਗਮਾਂ ਦੀਆਂ ਤਿਆਰੀਆਂ ਜਾ ਜਾਇਜ਼ਾ ਲੈ ਰਹੇ ਹਨ, ਵੀ ਆਉਣ ਵਾਲੇ ਦਿਨਾਂ ਵਿਚ ਇਸ ਗੱਲਬਾਤ ਵਿਚ ਸ਼ਾਮਿਲ ਹੋਣਗੇ।
    ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੰਨਾਂ ਸਮਾਗਮਾਂ ਦੀ ਕੀਤੀ ਜਾ ਰਹੀ ਅਗਵਾਈ ਹੇਠ ਜੋ ਵੀ ਫੈਸਲਾ ਲਿਆ ਜਾਵੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ।
    ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਸ੍ਰੋਮਣੀ ਕਮੇਟੀ ਜਥੇਦਾਰ ਤੋਤਾ ਸਿੰਘ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਅਮਰਜੀਤ ਸਿੰਘ ਬੰਡਾਲਾ ਸਕੱਤਰ ਸ਼੍ਰੋਮਣੀ ਕਮੇਟੀ ਸ. ਬਲਵਿੰਦਰ ਸਿੰਘ ਜੌੜਾ ਤੇ ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜੀ ਸੁਖਮਿੰਦਰ ਸਿੰਘ, ਸੈਰ ਸਪਾਟਾ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਕਾਂਗਰਸ ਦੇ ਦਿਹਾਤੀ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਮੈਨਜਰ ਦਰਬਾਰ ਸਿੰਘ ਜਸਵਿੰਦਰ ਸਿੰਘ ਦੀਨਪੁਰ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

    Last modified on Sunday, 30 June 2019 02:28

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com