ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਐਨੀਮੇਟਿਡ ਫਿਲਮ ਨੂੰ ਵਿਚਾਰੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ

    ਅੰਮ੍ਰਿਤਸਰ - ਐਨੀਮੇਟਿਡ ਫਿਲਮ ‘ਦਾਸਤਾਨ-ਏ-ਮੀਰੀ ਪੀਰੀ’ ਦਾ ਮਾਮਲਾ ਮੁੜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਕੋਲ ਪੁੱਜ ਗਿਆ ਹੈ ਅਤੇ ਹੁਣ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਮਗਰੋਂ ਹੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਫਿਲਮ ਰਿਲੀਜ਼ ਕਰਨ ਲਈ ਹਰੀ ਝੰਡੀ ਦਿੱਤੀ ਜਾਵੇਗੀ। ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸ਼ੁਰੂ ਕੀਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਦਰਸਾਉਂਦੀ ਇਸ ਫਿਲਮ ਨੂੰ ਪ੍ਰਬੰਧਕਾਂ ਵਲੋਂ ਪੰਜ ਜੂਨ ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਇਹ ਫਿਲਮ ਉਸ ਵੇਲੇ ਵਿਵਾਦਾਂ ਵਿਚ ਘਿਰ ਗਈ ਸੀ ਜਦੋਂ ਇਸ ਦਾ ਪ੍ਰੋਮੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ। ਫਿਲਮ ਵਿਚ ਗੁਰੂ ਸਾਹਿਬ ਨੂੰ ਐਨੀਮੇਟਿਡ ਰੂਪ ਵਿਚ ਦਿਖਾਇਆ ਗਿਆ ਸੀ ਜਿਸ ਦਾ ਵਿਰੋਧ ਹੋਇਆ ਅਤੇ ਇਸ ਸਬੰਧੀ ਸ਼ਿਕਾਇਤਾਂ ਅਕਾਲ ਤਖ਼ਤ ਪੁੱਜੀਆਂ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫਿਲਮ ਦੇ ਮਾਮਲੇ ਵਿਚ ਰਿਪੋਰਟ ਦੇਣ ਲਈ ਨਿਰਦੇਸ਼ ਦਿੱਤੇ ਸਨ। ਸ਼੍ਰੋਮਣੀ ਕਮੇਟੀ ਦੀ ਫਿਲਮਾਂ ਸਬੰਧੀ ਸਬ ਕਮੇਟੀ ਦੇ ਮੈਂਬਰਾਂ ਨੇ ਫਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਠੀਕ ਕਰਾਏ ਹਨ। ਲਗਪਗ ਦਰਜਨ ਇਤਰਾਜ਼ ਠੀਕ ਕਰਨ ਮਗਰੋਂ ਸਬ ਕਮੇਟੀ ਵਲੋਂ ਇਸ ਫਿਲਮ ਸਬੰਧੀ ਆਪਣੀ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਕੋਲ ਭੇਜੀ ਗਈ ਸੀ ਪਰ ਜਥੇਦਾਰ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜ ਕੇ ਆਖਿਆ ਕਿ ਇਸ ਫਿਲਮ ਦੀ ਪ੍ਰਵਾਨਗੀ ਅੰਤ੍ਰਿੰਗ ਕਮੇਟੀ ਵਿਚ ਵਿਚਾਰਨ ਮਗਰੋਂ ਦਿੱਤੀ ਜਾਵੇ ਅਤੇ ਫਿਲਮਾਂ ਸਬੰਧੀ ਪੱਕੇ ਨਿਯਮ ਵੀ ਬਣਾਏ ਜਾਣ।
    ਸਬ ਕਮੇਟੀ ਦੇ ਮੁਖੀ ਐਡਵੋਕੇਟ ਬੀ ਐਸ ਸਿਆਲਕਾ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਜਾਂਚ ਕਮੇਟੀ ਵਲੋਂ ਲਾਏ ਗਏ ਇਤਰਾਜ਼ ਪ੍ਰਬੰਧਕਾਂ ਨੇ ਫਿਲਮ ਵਿਚੋਂ ਹਟਾ ਦਿੱਤੇ ਹਨ। ਕਮੇਟੀ ਨੇ ਆਪਣੀ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਕੋਲ ਭੇਜ ਦਿੱਤੀ ਸੀ ਪਰ ਜਥੇਦਾਰ ਨੇ ਇਸ ਫਿਲਮ ਨੂੰ ਹਰੀ ਝੰਡੀ ਦੇਣ ਲਈ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਮੰਗੀ ਹੈ। ਦੱਸਣਯੋਗ ਹੈ ਕਿ 1934, 1940 ਅਤੇ ਇਸ ਤੋਂ ਬਾਅਦ ਵੀ ਹੋਏ ਫੈਸਲਿਆਂ ਤਹਿਤ ਇਹ ਫੈਸਲਾ ਕੀਤਾ ਗਿਆ ਸੀ ਕਿ ਫਿਲਮਾਂ, ਨਾਟਕਾਂ ਆਦਿ ਵਿਚ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰਕ ਜੀਅ ਨਹੀਂ ਦਿਖਾਏ ਜਾਣਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com