ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਾਵਾਰਿਸ ਲਾਸ਼ਾਂ ਸਾੜਨ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ

    ਅੰਮ੍ਰਿਤਸਰ - ਪੰਜਾਬ ਵਿਚ ਅਤਿਵਾਦ ਦੇ ਦੌਰ ਦੌਰਾਨ (ਸੰਨ 1980-1994 ਤੱਕ) ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਦੇ ਝੂਠੇ ਪੁਲੀਸ ਮੁਕਾਬਲੇ ਬਣਾਉਣ ਤੇ ਮਗਰੋਂ ਲਾਸ਼ਾਂ ਨੂੰ ਲਾਵਾਰਿਸ ਕਰਾਰ ਦੇ ਕੇ ਵੱਖ-ਵੱਖ ਸ਼ਹਿਰਾਂ ਦੇ ਸ਼ਮਸ਼ਾਨਘਾਟਾਂ ਵਿਚ ਸਸਕਾਰ ਕਰ ਦਿੱਤੇ ਜਾਣ ਦੇ ਮਾਮਲੇ ਵਿਚ ਪਹਿਲੀ ਵਾਰ ਸੁਪਰੀਮ ਕੋਰਟ ਵਿਚ ਲੋਕਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੀ ਸੁਣਵਾਈ ਇਸੇ ਮਹੀਨੇ ਹੋਣ ਦੀ ਉਮੀਦ ਹੈ।
    ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਡਾਕੂਮੈਂਟਰੀ ਐਂਡ ਐਡਵੋਕੇਸੀ ਪ੍ਰਾਜੈਕਟ (ਪੀਡੀਏਪੀ) ਦੇ ਐਡਵੋਕੇਟ ਸਤਨਾਮ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਵਿਚ ਇਹ ਜਨਹਿਤ ਪਟੀਸ਼ਨ ਪੀਡੀਏਪੀ ਅਤੇ ਪ੍ਰਭਾਵਿਤ ਪਰਿਵਾਰਾਂ ਵਲੋਂ ਸਾਂਝੇ ਤੌਰ ’ਤੇ ਦਾਇਰ ਕੀਤੀ ਗਈ ਹੈ। ਉਹ ਅੱਜ ਇੱਥੇ ਪੀਡੀਏਪੀ ਵਲੋਂ ਅਜਿਹੇ ਲਾਪਤਾ ਵਿਅਕਤੀਆਂ ਸਬੰਧੀ ਬਣਾਈ ਗਈ ਇਕ ਦਸਤਾਵੇਜ਼ੀ ਫ਼ਿਲਮ ਦੇ ਪ੍ਰਦਰਸ਼ਨ ਲਈ ਆਏ ਸਨ। ਇਹ ਦਸਤਾਵੇਜ਼ੀ ਫਿਲਮ ਇੱਥੇ ਆਰਟ ਗੈਲਰੀ ਵਿਚ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਪ੍ਰਭਾਵਿਤ ਪਰਿਵਾਰ ਪੁੱਜੇ ਹੋਏ ਸਨ। ਵੱਖ ਵੱਖ ਜਥੇਬੰਦੀਆਂ ਦੇ ਆਗੂ ਵੀ ਇਸ ਮੌਕੇ ਹਾਜ਼ਰ ਸਨ। ਯੂਕੇ ਨਾਲ ਸਬੰਧਤ ਐਡਵੋਕੇਟ ਸਤਨਾਮ ਸਿੰਘ ਪਿਛਲੇ ਲਗਪਗ ਸੱਤ ਸਾਲਾਂ ਤੋਂ ਇਸ ਪ੍ਰਾਜੈਕਟ ’ਤੇ ਕੰਮ ਕਰ ਰਹੇ ਹਨ। ਫਿਲਮ ਦੇ ਪ੍ਰਦਰਸ਼ਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਨੇ ਦੱਸਿਆ ਕਿ ਲਾਪਤਾ ਲੋਕਾਂ ਦੇ ਮਾਮਲਿਆਂ ਨੂੰ ਉਭਾਰਨ ਲਈ ਪਹਿਲਾਂ ਜਸਵੰਤ ਸਿੰਘ ਖਾਲੜਾ ਨੇ ਕੰਮ ਕੀਤਾ ਸੀ। ਉਨ੍ਹਾਂ ਅੰਮ੍ਰਿਤਸਰ, ਮਜੀਠਾ ਅਤੇ ਤਰਨ ਤਾਰਨ ਦੇ ਸ਼ਮਸ਼ਾਨਘਾਟਾਂ ਵਿਚ ਸੈਂਕੜੇ ਲਾਵਾਰਿਸ ਲਾਸ਼ਾਂ ਸਾੜਨ ਦਾ ਮਾਮਲਾ ਜੱਗ ਜ਼ਾਹਿਰ ਕੀਤਾ ਸੀ ਅਤੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੀ ਮੌਤ ਮਗਰੋਂ ਉਸ ਮਾਮਲੇ ਨੂੰ ਪੀਡੀਏਪੀ ਵਲੋਂ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨ ਰਾਹੀਂ ਇਨ੍ਹਾਂ ਮਾਮਲਿਆਂ ਵਿਚ ‘ਟਰੁੱਥ ਕਮਿਸ਼ਨ’ ਸਥਾਪਤ ਕਰਨ, ਪੀੜਤਾਂ ਨੂੰ ਨਿਆਂ ਦੇਣ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਸੰਨ 1980 ਤੋਂ ਲੈ ਕੇ 1994 ਤੱਕ ਦੇ ਅਰਸੇ ਦੌਰਾਨ ਕਰੀਬ 8,527 ਵਿਅਕਤੀ ਲਾਪਤਾ ਹੋਏ ਜਾਂ ਮਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਸਾਂ ਦੀ ਪੀਡੀਏਪੀ ਨੇ ਪੜਤਾਲ ਕੀਤੀ ਹੈ। ਇਸ ਵਿਚ ਪੰਜਾਬ ਦੇ 14 ਜ਼ਿਲ੍ਹਿਆਂ ਦੇ 6,140 ਕੇਸ ਅਣਪਛਾਤੀਆਂ ਤੇ ਲਾਵਾਰਿਸ ਲਾਸ਼ਾਂ ਕਰਾਰ ਦੇਣ ਦੇ ਹਨ। ਪਟੀਸ਼ਨ ਵਿਚ ਲਗਭਗ 1,400 ਐਫਆਈਆਰਜ਼ ਸਬੂਤ ਵਜੋਂ ਪੇਸ਼ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪੁਲੀਸ ਨੇ ਦਾਅਵਾ ਕੀਤਾ ਕਿ ਇਹ ਅਣਪਛਾਤੇ ਅਤਿਵਾਦੀ ਹਨ ਪਰ ਪੀਡੀਏਪੀ ਦੀ ਜਾਂਚ ਸਪੱਸ਼ਟ ਕਰਦੀ ਹੈ ਕਿ ਪੁਲੀਸ ਇਨ੍ਹਾਂ ਨੂੰ ਜਾਣਦੀ ਸੀ ਤੇ ਇਨ੍ਹਾਂ ਵਿਅਕਤੀਆਂ ਦਾ ਪੁਲੀਸ ਹਿਰਾਸਤ ਵਿਚ ਕਤਲ ਕਰ ਦਿੱਤਾ ਗਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com