ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਰਤ ਨੇ 'ਸਿਖਸ ਫਾਰ ਜਸਟਿਸ' 'ਤੇ ਪਾਬੰਦੀ ਲਾਈ

    ਨਵੀਂ ਦਿੱਲੀ - ਕੈਨੇਡਾ, ਅਮਰੀਕਾ, ਬਰਤਾਨੀਆ ਆਦਿ 'ਚ ਸਰਗਰਮ ਖ਼ਾਲਿਸਤਾਨ ਹਮਾਇਤੀ ਸੰਗਠਨ ਸਿਖਸ ਫਾਰ ਜਸਟਿਸ 'ਤੇ ਦੇਸ਼-ਵਿਰੋਧੀ ਸਰਗਰਮੀਆਂ ਦਾ ਦੋਸ਼ ਲਾ ਕੇ ਭਾਰਤ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪਾਬੰਦੀ ਤੇ ਖ਼ੁਸ਼ੀ ਜ਼ਾਹਿਰ ਕੀਤੀ ਹੈ। ਖ਼ਾਲਿਸਤਾਨ ਹਮਾਇਤੀ ਸੰਗਠਨ 'ਤੇ ਪਾਬੰਦੀ ਦਾ ਫ਼ੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਲਿਆ ਗਿਆ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਗਠਨ ਦੇ ਵੱਖਵਾਦੀ ਰਵੱਈਏ ਜਿਸ ਤਹਿਤ ਸੰਗਠਨ 'ਰੈਫਰੈਂਡਮ 2020' ਲਈ ਤਿਆਰੀ ਕਰ ਰਿਹਾ ਹੈ ਦੇ ਕਾਰਨ ਇਸ 'ਤੇ ਪਾਬੰਦੀ ਲਗਾਈ ਹੈ।
    ਕੇਂਦਰ ਸਰਕਾਰ ਨੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਆਦਿ ਦੇਸ਼ਾਂ ਦੇ ਸਿੱਖਾਂ ਵੱਲੋਂ ਚਲਾਏ ਜਾ ਰਹੇ ਇਸ ਸੰਗਠਨ ਨੂੰ ਵੱਖਵਾਦੀ ਸਰਗਰਮੀਆਂ ਦੇ ਕਾਰਨ ਯੂਏਪੀਏ ਐਕਟ 1967 ਦੀ ਧਾਰਾ 1 ਤਹਿਤ ਇਹ ਕਾਰਵਾਈ ਕੀਤੀ ਹੈ। ਸਰਕਾਰ ਨੇ ਕਾਰਵਾਈ ਦੇ ਤਹਿਤ ਸੰਗਠਨ 'ਤੇ 12 ਐੱਫਆਈਆਰ ਦਰਜ ਕੀਤੀਆਂ ਹਨ, ਸੰਗਠਨ ਦੇ 39 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਸ ਦੀ ਹਮਾਇਤ ਵਿਚ ਚੱਲ ਰਹੇ ਕਈ ਸੋਸ਼ਲ ਮੀਡੀਆ ਅਕਾਊਂਟਸ ਵੀ ਬਲਾਕ ਕਰ ਦਿੱਤੇ ਹਨ। ਇਸ ਸਮੂਹ ਦਾ ਪਹਿਲਾ ਮਕਸਦ ਪੰਜਾਬ 'ਚ ਖ਼ਾਲਿਸਤਾਨ ਨਾਂ ਨਾਲ ਸੁਤੰਤਰ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਦੀ ਸਥਾਪਨਾ ਕਰਨਾ ਹੈ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਇਹ ਸੰਸਥਾ ਖੁੱਲ੍ਹੇ ਤੌਰ 'ਤੇ ਖ਼ਾਲਿਸਤਾਨ ਲਈ ਹਮਾਇਤ ਕਰਦੀ ਹੈ ਅਤੇ ਇਸ ਪੜਾਅ 'ਚ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਚੁਣੌਤੀ ਦਿੰਦੀ ਹੈ। ਵਿਦੇਸ਼ਾਂ, ਖ਼ਾਸ ਤੌਰ 'ਤੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ 'ਚ ਬੈਠੇ ਸਿੱਖ ਇਸ ਨਾਲ ਜੁੜੇ ਹੋਏ ਹਨ। ਕੇਂਦਰ ਸਰਕਾਰ ਨੇ ਇਸ 'ਤੇ ਪਾਬੰਦੀ ਦਾ ਫ਼ੈਸਲਾ ਪੰਜਾਬ ਅਤੇ ਕਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਲੰਬੀ ਚਰਚਾ ਦੇ ਬਾਅਦ ਕੀਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com