ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਰਨਾ ਅਤੇ ਜੀ.ਕੇ. ਦੀ ਮੁਲਾਕਾਤ ਨੇ ਸਿੱਖ ਹਲਕਿਆਂ 'ਚ ਛੇੜੀ ਨਵੀਂ ਚਰਚਾ

    ਨਵੀਂ ਦਿੱਲੀ - ਦਿੱਲੀ ਦੀ ਸਿੱਖ ਸਿਆਸਤ 'ਚ ਲੰਮੇ ਸਮੇਂ ਤੋਂ ਇਕ-ਦੂਜੇ ਦੇ ਵਿਰੋਧੀ ਚੱਲੇ ਆ ਰਹੇ 2 ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਅੱਜ ਹੋਈ ਮੁਲਾਕਾਤ ਨੇ ਸਿੱਖ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਇਸ ਮੁਲਾਕਾਤ ਨੂੰ ਭਵਿੱਖ ਦੀ ਸਿੱਖ ਰਾਜਨੀਤੀ 'ਚ ਹੋਣ ਵਾਲੇ ਸੰਭਾਵੀ ਬਦਲਾਅ ਨਾਲ ਜੋੜ ਕੇ ਵੀ ਵੇਖਿਆ ਜਾਣ ਲੱਗ ਪਿਆ ਹੈ | ਦਰਅਸਲ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਆਪਣੀ ਪਾਰਟੀ ਦੇ ਹੋਰਨਾ ਆਗੂਆਂ ਸਮੇਤ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਰਿਹਾਇਸ਼ ਪੁੱਜੇ ਸਨ, ਜਿੱਥੇ ਜੀ.ਕੇ. ਵਲੋਂ ਸਰਨਾ ਸਮੇਤ ਹੋਰਨਾ ਆਗੂਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ | ਜੀ.ਕੇ. ਵਲੋਂ ਇਸ ਨਗਰ ਕੀਰਤਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ | ਹਾਲਾਂਕਿ ਸਰਨਾ ਭਰਾਵਾਂ ਵਲੋਂ ਨਗਰ ਕੀਰਤਨ ਸਬੰਧੀ ਪਿਛਲੇ ਕੁੱਝ ਦਿਨਾਂ ਤੋਂ ਵੱਖ-ਵੱਖ ਸੰਸਥਾਵਾਂ, ਸ਼ਖਸੀਅਤਾਂ ਸਮੇਤ ਹੋਰਨਾ ਨੂੰ ਦਿੱਤੇ ਜਾ ਰਹੇ ਸੱਦੇ ਵਾਂਗ ਹੀ ਜੀ.ਕੇ. ਨੂੰ ਵੀ ਰਸਮੀ ਤੌਰ 'ਤੇ ਸੱਦਾ ਦਿੱਤਾ ਗਿਆ ਹੈ ਪਰ ਕਿਉਂਕਿ ਬਾਦਲ ਦਲ ਤੋਂ ਅਲਹਿਦਾ ਹੋ ਚੁੱਕੇ ਜੀ.ਕੇ. ਸਾਹਮਣੇ ਹੁਣ ਸਿੱਖ ਸਿਆਸਤ 'ਚ ਆਪਣੀ ਨਵੀਂ ਭੂਮਿਕਾ ਤਲਾਸ਼ਣ ਦੇ ਸਾਰੇ ਰਸਤੇ ਖੁੱਲੇ ਹਨ | ਇਸ ਲਈ ਉਕਤ ਮੁਲਾਕਾਤ ਨੂੰ ਬਹੁਤ ਹੀ ਅਹਿਮ ਤੇ ਦਿਲਚਸਪ ਮੰਨਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਿੱਖ ਹਲਕਿਆਂ ਅਤੇ ਸੋਸ਼ਲ ਮੀਡੀਆ 'ਤੇ ਵੀ ਭਾਰੀ ਚਰਚਾ ਛਿੜ ਚੁੱਕੀ ਹੈ | ਦਿੱਲੀ ਦੀ ਸਿੱਖ ਸਿਆਸਤ ਦੇ ਨਜ਼ਰੀਏ ਨਾਲ ਇਹ ਮੁਲਾਕਾਤ ਭਵਿੱਖ 'ਚ ਕੀ ਰੂਪ ਅਖਤਿਆਰ ਲਵੇਗੀ, ਫਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ | ਦੱਸਣਯੋਗ ਹੈ ਕਿ ਦਿੱਲੀ ਕਮੇਟੀ 'ਚ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ ਤੋਂ ਬਾਅਦ ਬਾਦਲ ਦਲ ਨੇ ਜੀ.ਕੇ. ਤੋਂ ਦੂਰੀਆਂ ਬਣਾ ਲਈਆਂ ਸਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com