ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਪਹਿਲੀ ਮੀਟਿੰਗ

    ਅੰਮ੍ਰਿਤਸਰ - ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਨੁਕਸਾਨੀ ਗਈ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਅਮੁੱਲੇ ਖ਼ਜ਼ਾਨੇ ਦੀ ਵਾਪਸੀ ਸਬੰਧੀ ਪੈਦਾ ਹੋਏ ਭੰਬਲਭੂਸੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਦੀ ਪਲੇਠੀ ਮੀਟਿੰਗ ਹੋਈ। ਇਸ ਮੌਕੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਅਮਲੇ ਨੂੰ ਲਾਇਬ੍ਰੇਰੀ ਵਿਚ ਅਮੁੱਲੇ ਖਜ਼ਾਨੇ ਬਾਰੇ ਸਾਕਾ ਨੀਲਾ ਤਾਰਾ ਤੋਂ ਪਹਿਲਾਂ, ਬਾਅਦ ਅਤੇ ਮੌਜੂਦਾ ਸਥਿਤੀ ਦੀ ਰਿਪੋਰਟ ਦੇਣ ਦੀ ਹਦਾਇਤ ਕੀਤੀ ਗਈ। ਇਸ ਸਬੰਧੀ ਅਗਲੀ ਮੀਟਿੰਗ 19 ਜੁਲਾਈ ਨੂੰ ਸੱਦੀ ਗਈ ਹੈ।
    ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ, ਜਾਂਚ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਸ਼ਾਮਲ ਹੋਏ। ਮੀਟਿੰਗ ਮਗਰੋਂ ਪ੍ਰੋ. ਬਡੂੰਗਰ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਤੈਅ ਕੀਤਾ ਗਿਆ ਹੈ ਕਿ ਇਹ ਜਾਂਚ ਕਮੇਟੀ ਕਿਹਡ਼ੇ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦੇ ਅਮਲੇ ਨੂੰ ਅਗਲੀ ਮੀਟਿੰਗ ਵਿਚ ਮੁਕੰਮਲ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਰਿਪੋਰਟ ਵਿਚ ਸਾਕਾ ਨੀਲਾ ਤਾਰਾ ਤੋਂ ਪਹਿਲਾਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚ ਮੌਜੂਦ ਪੁਸਤਕਾਂ, ਹੱਥ ਲਿਖਤ ਖਰੜਿਆਂ ਤੇ ਹੁਕਮਨਾਮਿਆਂ, ਸਾਕਾ ਨੀਲਾ ਤਾਰਾ ਤੋਂ ਬਾਅਦ ਰੈਫਰੈਂਸ ਲਾਇਬਰੇਰੀ ਵਿਚ ਜੋ ਕੁਝ ਬਚਿਆ ਅਤੇ ਹੁਣ ਤਕ ਕੀ ਕੁਝ ਵਾਪਸ ਆਇਆ ਹੈ, ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਦਾਅਵਿਆਂ ਵਿਚ ਵਖਰੇਵਾਂ ਹੈ। ਸਰਕਾਰ ਦਾ ਕਹਿਣਾ ਹੈ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਅਮੁੱਲਾ ਖਜ਼ਾਨਾ ਵਾਪਸ ਕਰ ਦਿੱਤਾ ਹੈ ਪਰ ਸ਼੍ਰੋਮਣੀ ਕਮੇਟੀ ਦਾ ਦਾਅਵਾ ਹੈ ਕਿ ਸਿਰਫ਼ ਕੁਝ ਪੁਸਤਕਾਂ ਅਤੇ ਕੁਝ ਹੱਥ ਲਿਖਤ ਖਰੜੇ ਹੀ ਵਾਪਸ ਕੀਤੇ ਗਏ ਹਨ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਤੇ ਮੌਜੂਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਮੀਟਿੰਗ ਵਿਚ ਮੁੱਖ ਸਕਤਰ ਡਾ. ਰੂਪ ਸਿੰਘ ਨੇ ਦਾਅਵਾ ਕੀਤਾ ਸੀ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਅਮੁੱਲੇ ਖ਼ਜ਼ਾਨੇ ਵਿਚ ਲਗਪਗ 13 ਹਜ਼ਾਰ ਦੁਰਲੱਭ ਪੁਸਤਕਾਂ, ਹੱਥ ਲਿਖਤ ਖਰੜੇ, ਹੁਕਮਨਾਮੇ ਤੇ ਹੋਰ ਸਾਮਾਨ ਸ਼ਾਮਲ ਸੀ। ਸਾਕਾ ਨੀਲਾ ਤਾਰਾ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਹੁਣ ਤਕ ਵਾਪਸ ਕੀਤੇ ਸਾਮਾਨ ਵਿਚ 205 ਹੱਥ ਲਿਖਤ ਖਰੜੇ ਅਤੇ 807 ਪੁਸਤਕਾਂ ਤੇ ਇਕ ਹੁਕਮਨਾਮਾ ਸ਼ਾਮਲ ਹੈ ਜਦੋਂਕਿ 11,107 ਪੁਸਤਕਾਂ, 300 ਤੋਂ ਵੱਧ ਹੱਥ ਲਿਖਤ ਖਰੜੇ, ਹੁਕਮਨਾਮੇ ਤੇ ਹੋਰ ਸਾਮਾਨ ਹੁਣ ਤਕ ਵਾਪਸ ਨਹੀਂ ਕੀਤਾ ਗਿਆ ਹੈ। ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਵਾਪਸ ਕੀਤੇ ਪਾਵਨ ਸਰੂਪਾਂ ਵਿਚੋਂ ਇਕ ਸਰੂਪ ਨੂੰ ਵਿਦੇਸ਼ ਵਿਚ ਵੇਚਣ ਦੇ ਦੋਸ਼ਾਂ ਬਾਰੇ ਪ੍ਰੋ. ਬਡੂੰਗਰ ਨੇ ਆਖਿਆ ਕਿ ਇਹ ਗੰਭੀਰ ਮਾਮਲਾ ਹੈ। ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ 19 ਜੁਲਾਈ ਦੀ ਮੀਟਿੰਗ ਵਿਚ ਇਸ ਮੁੱਦੇ ’ਤੇ ਨਵੇਂ ਖ਼ੁਲਾਸੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਇਸ ਮਾਮਲੇ ਦੀ ਹਰ ਪੱਖੋਂ ਜਾਂਚ ਕਰੇਗੀ ਅਤੇ ਸੱਚਾਈ ਸਾਹਮਣੇ ਲੈ ਕੇ ਆਵੇਗੀ। ਅੱਜ ਮੀਟਿੰਗ ਵਿਚ ਸਕੱਤਰ ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਲਾਇਬ੍ਰੇਰੀ ਦੇ ਕੁਝ ਅਧਿਕਾਰੀ ਹਾਜ਼ਰ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com