ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪਾਣੀ ਦੀ ਗੱਲ ਬਾਅਦ ਵਿੱਚ ਪਹਿਲਾਂ ਚੰਡੀਗੜ੍ਹ ਖਾਲੀ ਕਰਨ ਲਈ ਵਚਨਬੱਧ ਹੋਵੇ ਖੱਟੜ: ਸਿੱਖ ਯੂਥ ਆਫ ਪੰਜਾਬ: ਪਰਮਜੀਤ ਸਿੰਘ ਮੰਡ

    ਅੰਮ੍ਰਿਤਸਰ: ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ 'ਸਿੱਖ ਯੂਥ ਆਫ਼ ਪੰਜਾਬ' ਨੇ ਕਿਹਾ ਕਿ "ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈੱਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਤੁਹਾਨੂੰ ਯਾਦ ਹੋਣਾ ਚਾਹੀਦਾ ਹੈ ਕਿ ਜਿਸ ਸਮਝੋਤੇ ਦੇ ਬਲਬੁਤੇ ਤੁਸੀਂ ਪਾਣੀ ਲੈਣ ਦੀ ਗਲ ਕਰਦੇ ਹੋ ਉਸੇ ਰਾਹੀਂ ਤੁਸੀਂ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਤਿਹਾਸ ਬਣ ਚੁੱਕੀ ਸਤਲੁਜ-ਯਮੁਨਾ ਲਿੰਕ ਨਹਿਰ ਰਾਹੀਂ ਕਿਸੇ ਵੀ ਸੂਰਤ ਵਿੱਚ ਪਾਣੀ ਨਹੀਂ ਵਹਿਣ ਦੇਣਗੇ।
    ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪਹਿਲਾਂ ਹੀ ਗੈਰ-ਰਾਇਪੇਰੀਅਨ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ 25 ਐੱਮ.ਏ.ਐੱਫ. ਪਾਣੀ ਜ਼ਮੀਨ ਹੇਠੋਂ ਕੱਢ ਰਿਹਾ ਹੈ।
    ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਰਾਹੀਂ ਪਾਣੀ ਦਾ ਆਪਣਾ ਹਿੱਸਾ ਲੈਣ ਲਈ ਵਚਨਬੱਧ ਹੈ ਅਤੇ ਨਦੀ ਦੇ ਪਾਣੀ ਬਾਰੇ ਹਰਿਆਣਾ ਦਾ ਪੱਖ ਸਪੱਸ਼ਟ ਹੈ ਅਤੇ ਇਸ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ"।
    ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਭਾਰਤ ਦੀਆਂ ਕੇਂਦਰ ਸਰਕਾਰਾਂ ਦੀ ਤਾਂ ਫਿਤਰਤ ਹੀ ਪੰਜਾਬ-ਵਿਰੋਧੀ ਹੈ ਪਰ ਅਫਸੋਸ ਕਿ ਪੰਜਾਬ ਦੇ ਮੋਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਮਝੌਤਿਆਂ ਰੱਦ ਕਾਨੂੰਨ 2004 ਵਿੱਚ ਧਾਰਾ 5 ਸ਼ਾਮਿਲ ਕਰਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕੈਪਟਨ ਸਰਕਾਰ ਸੱਤਾ ਵਿੱਚ ਹੈ ਤੇ ਇਸ ਧਾਰਾ ਨੂੰ ਰੱਦ ਕਰਕੇ ਉਨ੍ਹਾਂ ਨੂੰ ਆਪਣੀ ਗਲਤੀ ਸੁਧਾਰਨੀ ਚਾਹੀਦੀ ਹੈ।
    ਉਨ੍ਹਾਂ ਕੈਪਟਨ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਵੀ ਖੱਟੜ ਵਾਂਗ ਪੰਜਾਬ ਦੇ ਪਾਣੀਆਂ 'ਤੇ ਆਪਣਾ ਨਜ਼ਰੀਆ ਸਪੱਸ਼ਟ ਕਰਨ ਕਿਉਂਜੋ ਸੁਪਰੀਮ ਕੋਰਟ ਵੱਲੋਂ ਫੈਸਲਾ ਪੰਜਾਬ ਦੇ ਹੱਕ ਵਿੱਚ ਸਨਾਉਣਾ ਨਾਮੁਨਕਿਨ ਪ੍ਰਤੀਤ ਹੁੰਦਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com