ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ’ਚ ਬਣੀ ਸਹਿਮਤੀ

    ਅੰਮ੍ਰਿਤਸਰ - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਅੱਜ ਮੁੜ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਈ ਜਿਸ ਵਿੱਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਹ ਸਮਾਗਮ ਕਿਸ ਮੰਚ ’ਤੇ ਹੋਵੇਗਾ ਅਤੇ ਇਸ ਦੇ ਪ੍ਰਬੰਧ ਕੌਣ ਕਰੇਗਾ, ਫਿਲਹਾਲ ਇਸ ਬਾਰੇ ਕੁੱਝ ਵੀ ਤੈਅ ਨਹੀਂ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਦੇ ਨੁਮਾਇੰਦੇ ਵਜੋਂ ਸਿਰਫ ਇੱਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਜਦੋਂ ਕਿ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ। ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦੇ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਅਤੇ ਬਾਬਾ ਨਾਰੰਗ ਸਿੰਘ ਸ਼ਾਮਲ ਹੋਏ। ਲਗਪਗ ਇੱਕ ਘੰਟਾ ਚੱਲੀ ਮੀਟਿੰਗ ਮਗਰੋਂ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿੱਚ ਅਤੇ ਸੁਹਿਰਦ ਭਾਵਨਾ ਨਾਲ ਕੀਤੀ ਗਈ ਹੈ।ਦੋਵਾਂ ਧਿਰਾਂ 550 ਸਾਲਾ ਪ੍ਰਕਾਸ਼ ਪੁਰਬ ਇੱਕ ਦੂਜੇ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਦੇਸ਼ ਦਿੱਤਾ ਗਿਆ ਹੈ ਕਿ ਮੁੱਖ ਸਮਾਗਮ ਸਾਰੀਆਂ ਧਿਰਾਂ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ,ਇਸ ਲਈ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਦੋਵੇਂ ਇਸ ਆਦੇਸ਼ ਮੁਤਾਬਕ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਨੂੰ ਰਲ-ਮਿਲਕੇ ਮਨਾਉਣ ਲਈ ਯਤਨਸ਼ੀਲ ਹਨ। ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਮੀਟਿੰਗ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਇਕੱਠੇ ਹੋ ਕੇ ਆਪਸੀ ਸਹਿਯੋਗ ਨਾਲ ਮਨਾਉਣ ਦਾ ਫੈਸਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇੱਕ ਨਿਮਾਣੇ ਸਿੱਖ ਵਜੋਂ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੇ ਹੱਕ ਵਿੱਚ ਹਨ। ਸ਼੍ਰੋਮਣੀ ਕਮੇਟੀ ਨੇ ਵੀ ਪ੍ਰੋਗਰਾਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤੀ ਦਿੱਤੀ ਹੈ। ਸਰਕਾਰ ਦੇ ਦੂਜੇ ਨੁਮਾਇੰਦੇ ਵਜੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਸ੍ਰੀ ਰੰਧਾਵਾ ਨੇ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇੱਕ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ’ਤੇ ਸਹਿਯੋਗ ਨਾ ਕਰਨ ਦਾ ਦੋਸ਼ ਲਾਇਆ ਸੀ। ਪੱਤਰ ਵਿੱਚ ਉਨ੍ਹਾਂ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਸੱਦਾ ਪੱਤਰ ਦੇ ਰਹੀ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਨੂੰ ਅਣਦੇਖਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਸਪੱਸ਼ਟੀਕਰਨ ਲੈਣ ਦੀ ਅਪੀਲ ਕੀਤੀ ਸੀ। ਪਿਛਲੀ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਚਾਲੇ ਮੀਟਿੰਗ ਹੋਵੇਗੀ, ਜਿਸ ਵਿੱਚ ਆਪਸੀ ਸਹਿਮਤੀ ਨਾਲ ਸਾਰੇ ਪ੍ਰੋਗਰਾਮ ਤੈਅ ਕਰ ਲਏ ਜਾਣਗੇ ਪਰ ਇਹ ਮੀਟਿੰਗ ਹੁਣ ਤਕ ਨਹੀਂ ਹੋ ਸਕੀ ਹੈ। ਹੁਣ ਮੁੜ ਉਮੀਦ ਪ੍ਰਗਟਾਈ ਗਈ ਹੈ ਕਿ ਜਲਦੀ ਹੀ ਇਹ ਮੀਟਿੰਗ ਹੋਵੇਗੀ।ਇਥੇ ਦੱਸਣਯੋਗ ਹੈ ਕਿ ਹੁਣ ਤਕ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿੱਚ ਆਪੋ ਆਪਣੇ ਮੰਚ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਮੁੱਖ ਸਮਾਗਮ ਪਹਿਲਾਂ ਹੋਏ ਸ਼ਤਾਬਦੀ ਸਮਾਗਮਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਮੰਚ ਤੋਂ ਹੀ ਮਨਾਇਆ ਜਾਵੇ। ਅੱਜ ਦੀ ਇਸ ਮੀਟਿੰਗ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਸ਼ਾਮਲ ਸਨ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਕੈਬਨਿਟ ਮੰਤਰੀ ਚੰਨੀ ਨੂੰ ਸਿਰੋਪਾਓ ਦਿੱਤਾ ਗਿਆ ਅਤੇ ਧਾਰਮਿਕ ਪੁਸਤਕਾਂ ਦੇ ਸੈੱਟ ਨਾਲ ਸਨਮਾਨਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com