ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੋਟਕਪੂਰਾ ਗੋਲੀ ਕਾਂਡ: 14 ਨੂੰ ‘ਲਾਹਨਤ ਦਿਹਾੜੇ’ ਵਜੋਂ ਮਨਾਉਣ ਦਾ ਫ਼ੈਸਲਾ

    ਫ਼ਰੀਦਕੋਟ - ਬੇਅਦਬੀ ਕਾਂਡ ਤੋਂ ਬਾਅਦ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤ ਉੱਪਰ ਸਰਕਾਰ ਵੱਲੋਂ ਢਾਹੇ ਗਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ ’ਚ ‘ਦਰਬਾਰ-ਏ-ਖਾਲਸਾ’ ਜਥੇਬੰਦੀ ਨੇ 14 ਅਕਤੂਬਰ ਨੂੰ ਇਸ ਵਾਰ ਵੀ ਲਾਹਨਤ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ।
    ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ 14 ਅਕਤੂਬਰ ਨੂੰ ਸਵੇਰੇ 5 ਤੋਂ 8 ਵਜੇ ਤੱਕ ਬੱਤੀਆਂ ਵਾਲਾ ਚੌਕ ਕੋਟਕਪੂਰਾ ’ਚ ਨਿਤਨੇਮ ਕਰਨ ਮਗਰੋਂ 4 ਸਾਲ ਪਹਿਲਾਂ ਵਾਪਰੇ ਹਕੂਮਤੀ ਕਹਿਰ ਲਈ ਜ਼ਿੰਮੇਵਾਰ ਸਰਕਾਰ ਨੂੰ ਲਾਹਣਤਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇੱਕ ‘ਲਾਹਣਤ ਪੱਤਰ’ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਪੜ੍ਹਿਆ ਗਿਆ ਸੀ ਤੇ ਇਸ ਵਾਰ ਉਸੇ ਲਾਹਣਤ ਪੱਤਰ ਦਾ ਦੂਜਾ ਐਡੀਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਸਾਰੀਆਂ ਧਿਰਾਂ ਨੂੰ ਇਸ ਲਾਹਣਤ ਦਿਹਾੜੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਜਥੇਦਾਰ ਮੱਖਣ ਸਿੰਘ ਨੰਗਲ, ਚਮਕੌਰ ਸਿੰਘ ਬੱਲਰਾਂ, ਸੁਖਵਿੰਦਰ ਸਿੰਘ ਬੱਬੂ, ਹਰਪਿੰਦਰ ਸਿੰਘ ਕੋਟਕਪੂਰਾ, ਹਰਦੇਵ ਸਿੰਘ ਘਣੀਏਵਾਲਾ, ਪਰਮਿੰਦਰ ਸਿੰਘ ਬਾਜਵਾ, ਜਰਨੈਲ ਸਿੰਘ ਚਹਿਲ, ਦਰਸ਼ਨ ਸਿੰਘ, ਬਲਕਰਨ ਸਿੰਘ ਮੋਰਾਂਵਾਲੀ, ਜਗਦੀਸ਼ ਸਿੰਘ ਮੋਰਾਂਵਾਲੀ, ਗੁਰਕੀਰਤਨ ਸਿੰਘ ਹਰੀਕੇ ਕਲਾਂ ਆਦਿ ਵੀ ਹਾਜ਼ਰ ਸਨ।
    ਭਾਈ ਮਾਝੀ ਨੇ ਕਿਹਾ ਕਿ 4 ਸਾਲ ਪਹਿਲਾਂ ਇਸੇ ਦਿਨ ‘ਗੁਰੂ ਗ੍ਰੰਥ ਸਾਹਿਬ’ ਦੀ ਬੇਅਦਬੀ ਦੇ ਮਾਮਲੇ ’ਚ ਦੋਸ਼ੀਆਂ ਦੀ ਭਾਲ ਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀ ਸੰਗਤ ’ਤੇ ਪੰਜਾਬ ਪੁਲੀਸ ਨੇ ਅਣਮਨੁੱਖੀ ਤਸ਼ੱਦਦ ਕੀਤਾ ਸੀ। ਬਹਿਬਲ ਕਲਾਂ ਗੋਲੀ ਕਾਂਡ ’ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਦੇ ਨਾਲ ਸਾਂਝੇ ਤੌਰ ’ਤੇ ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ 14 ਅਕਤੂਬਰ ਨੂੰ ਕਾਲਾ ਦਿਨ ਮਨਾਉਣ ਲਈ ਬਰਗਾੜੀ ਇਕੱਠੇ ਹੋਣ। ਉਨ੍ਹਾਂ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਗਾੜੀ ਮਾਮਲੇ ਵਿਚ ਸਰਕਾਰਾਂ ਤੋਂ ਇਨਸਾਫ਼ ਦੀ ਉਮੀਦ ਨਹੀਂ ਰਹੀ, ਇਸ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ 14 ਅਕਤੂਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਘੜੀ ਵਿਚ ਅਗਵਾਈ ਕਰਨ ਲਈ ਅੱਗੇ ਆਉਣ ਕਿਉਂਕਿ ਬਾਦਲਾਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਚੁੱਕੇ ਹਨ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com