ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਕਾਲ ਤਖਤ ਨੇ ਦਿੱਲੀ ਕਮੇਟੀ ਦੇ ਨਗਰ ਕੀਰਤਨ ਤੇ ਲਗਾਈ ਰੋਕ, ਸਰਨਾ ਦੇ ਨਗਰ ਕੀਰਤਨ ਨੂੰ ਸਹਿਯੋਗ ਕਰਨ ਦੇ ਦਿੱਤੇ ਆਦੇਸ਼

    ਅੰਮ੍ਰਿਤਸਰ , (ਜਸਬੀਰ ਸਿੰਘ ਪੱਟੀ) - ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਇੱਕ ਮਾਨਮੱਤੀ ਸੰਸਥਾ ਹੈ ਅਤੇ ਕੁਝ ਸਮਾਂ ਪਹਿਲਾਂ ਦਿੱਲੀ ਦੀ ਇਕ ਸਿਆਸੀ ਪਾਰਟੀ ਵੱਲੋਂ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਲੈ ਜਾਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਉਸ ਤੋਂ ਕੁਝ ਸਮੇਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਵਿਖੇ ਲੈ ਕੇ ਜਾਣ ਦਾ ਐਲਾਨ ਕਰ ਦਿੱਤਾ ਗਿਆ।ਜਿਸ ਨਾਲ ਦਿੱਲੀ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਦੁਬਿਧਾ ਪੈਦਾ ਹੋ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਗਤਾਂ ਨੇ ਲਿਖਤੀ ਅਤੇ ਫੋਨ ਰਾਹੀਂ ਮਨਸ਼ਾ ਜਾਹਰ ਕੀਤੀ ਹੈ ਕਿ ਦਿੱਲੀ ਤੋਂ ਕੇਵਲ ਇੱਕ ਹੀ ਨਗਰ ਕੀਰਤਨ ਪੂਰੇ ਖਾਲਸਾਈ ਜਾਹੋ-ਜਲਾਲ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇ।
    ਉਹਨਾਂ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਵੀ ਕੇਵਲ ਇਕ ਹੀ ਨਗਰ ਕੀਰਤਨ ਨੂੰ ਪ੍ਰਵਾਨਗੀ ਮਿਲੀ ਹੈ।ਭਾਵੇਂ ਕਿ ਪਾਕਿਸਤਾਨ ਸਰਕਾਰ ਵੱਲੋਂ ਇਕ ਜਾਂ ਦੋ ਨਹੀਂ ਸਗੋਂ ਕਈ ਸਿੱਖ ਸੰਸਥਾਵਾਂ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਲਿਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਸੀ ਕਿਉਂਕਿ ਸਿੱਖਾਂ ਦੀ ਹਰ ਸੰਸਥਾ ਇਤਿਹਾਸਕ ਅਸਥਾਨਾਂ ਅਤੇ ਤਖ਼ਤ ਸਾਹਿਬਾਨਾਂ ਤੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਦੇ ਰੂਪ ਵਿੱਚ ਜਾਣਾ ਲੋਚਦੀ ਹੈ।ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਅਤੇ ਸਿੱਖ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਪ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ 2019 ਨੂੰ ਆਰੰਭ ਕੀਤਾ ਜਾਣ ਵਾਲਾ ਨਗਰ ਕੀਰਤਨ ਫਿਲਹਾਲ ਮੁਲਤਵੀ ਕੀਤਾ ਜਾਵੇ ਅਤੇ ਪੂਰੀ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਨਗਰ ਕੀਰਤਨ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇ।ਦਿੱਲੀ ਵਿਖੇ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਧਾਰਮਿਕ ਪ੍ਰੋਗਰਾਮ ਉਲੀਕਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਰਜ਼ ਅਤੇ ਜਿੰਮੇਵਾਰੀ ਵੀ ਹੈ।ਫਿਲਹਾਲ ਗੁਰਦੁਆਰਾ ਸ੍ਰੀ ਨਾਨਕ ਪਿਆਓ ਸਾਹਿਬ ਤੋਂ 28 ਅਕਤੂਬਰ 2019 ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੰਜ ਪਿਆਰੇ ਸਾਹਿਬਾਨ ਅਤੇ ਸ਼ਾਮਿਲ ਸੰਗਤ ਦਾ ਵੱਧ ਤੋਂ ਵੱਧ ਸਨਮਾਨ ਤੇ ਸਵਾਗਤ ਕੀਤਾ ਜਾਵੇ।
    ਉਹਨਾਂ ਕਿਹਾ ਕਿ ਦਿੱਲੀ ਕਮੇਟੀ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਵੱਲੋਂ ਦਿੱਤੀ ਮਾਇਆ ਅਤੇ (ਸੋਨੇ) ਆਦਿ ਦੀ ਸੇਵਾ ਨਾਲ ਪਾਕਿਸਤਾਨ ਵਿਖੇ ਸੋਨੇ ਦੀ ਪਾਲਕੀ ਤਿਆਰ ਕਰਵਾ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਸ਼ੋਭਿਤ ਕਰਨ ਦਾ ਐਲਾਨ ਕੀਤਾ ਸੀ।ਉਸ ਵਿੱਚ ਸਿੱਖ ਸੰਗਤਾਂ ਨੇ ਆਪਣੀ ਸ਼ਰਧਾ ਮੁਤਾਬਕ ਇਸ ਕਾਰਜ ਲਈ ਮਾਇਆ ਤੇ ਸੋਨਾ ਭੇਟ ਕੀਤਾ, ਪਰ ਪਤਾ ਲੱਗਾ ਹੈ ਕਿ ਸੋਨੇ ਦੀ ਪਾਲਕੀ ਵੀ ਸਰਕਾਰਾਂ ਦੀ ਮਨਜ਼ੂਰੀ ਤੋਂ ਬਿਨ•ਾਂ ਨਹੀਂ ਲਿਜਾਈ ਜਾ ਸਕਦੀ।ਕੁਝ ਸਾਲ ਪਹਿਲਾਂ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸੋਨੇ ਦੀ ਪਾਲਕੀ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੀ ਗਈ ਸੀ ਜੋ ਅਜੇ ਤੱਕ ਵੀ ਵਰਤੋਂ ਵਿਚ ਨਹੀਂ ਆਈ ਤੇ ਕੰਪਲੈਕਸ ਵਿੱਚ ਪਈ ਹੈ।ਜਿਸ ਨੂੰ ਕਈ ਭੋਲੇ-ਭਾਲੇ ਸਿੱਖ ਮੱਥਾ ਟੇਕ ਕੇ ਮਨਮੱਤ ਕਰਦੇ ਹਨ।ਚਾਹੀਦਾ ਤਾਂ ਇਹ ਹੈ ਕਿ ਇਨ•ਾਂ ਪਾਲਕੀਆਂ ਦੀ ਬਜਾਏ ਵੱਧ ਤੋਂ ਵੱਧ ਮਾਇਆ ਪਾਕਿਸਤਾਨ ਵਿੱਚ ਰਹਿਣ ਵਾਲੇ ਗੁਰੂ ਨਾਨਕ ਨਾਮ ਲੇਵਾ ਲੋੜਵੰਦ ਸਿੱਖ ਬੱਚਿਆਂ ਦੀ ਪੜਾਈ ਲਈ ਖਰਚ ਕਰਦੇ ਜਿਸ ਨਾਲ ਕੌਮੀ ਲਾਭ ਹੁੰਦਾ।ਇਸ ਲਈ ਸੋਨੇ ਦੀ ਪਾਲਕੀ ਬਣਾਉਣ ਦਾ ਕਾਰਜ ਤੁਰੰਤ ਰੋਕਿਆ ਜਾਵੇ ਅਤੇ ਇਸ ਸੇਵਾ ਲਈ ਗੁਰਦੁਆਰਾ ਸਾਹਿਬ ਵਿਚ ਰੱਖੀਆਂ ਹੋਈਆਂ ਗੋਲਕਾਂ ਤੁਰੰਤ ਚੁਕਾਈਆਂ ਜਾਣ ਅਤੇ ਹੁਣ ਤੱਕ ਪਾਲਕੀ ਉੱਪਰ ਕਿੰਨਾ ਪੈਸਾ, ਕਿੰਨਾ ਸੋਨਾ ਸੰਗਤ ਵੱਲੋਂ ਆਇਆ ਹੈ ਅਤੇ ਕਿੰਨਾ ਖਰਚ ਹੋਇਆ ਹੈ, ਉਸ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ ਅਤੇ ਸਿੱਖ ਸੰਗਤ ਨੂੰ ਜਾਣਕਾਰੀ ਦੇਣ ਲਈ ਫਲੈਕਸ ਬੋਰਡ ਥਾਂ ਥਾਂ 'ਤੇ ਲਗਾ ਕੇ ਵੇਰਵਾ ਦਿੱਤਾ ਜਾਵੇ।ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਪਾਲਕੀ ਸਾਹਿਬ ਸਸ਼ੋਭਿਤ ਕਰਨ ਦਾ ਫੈਸਲਾ ਸਿੱਖ ਚਿੰਤਕਾਂ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੀ ਰਾਏ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਵਾਲੇ ਸਮੇਂ ਅੰਦਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਲਿਆ ਜਾਵੇਗਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com