ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮਨਮੋਹਨ ਸਿੰਘ ਪਾਕਿ ਸਰਕਾਰ ਦੇ ਸਮਾਗਮਾਂ ’ਚ ਸ਼ਿਰਕਤ ਨਹੀਂ ਕਰਨਗੇ

    ਨਵੀਂ ਦਿੱਲੀ - ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪਾਕਿਸਤਾਨ ਸਰਕਾਰ ਵੱਲੋਂ ਰੱਖੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮਾਂ ਵਿਚ ਸ਼ਿਰਕਤ ਨਹੀਂ ਕਰਨਗੇ ਬਲਕਿ ‘ਇਕ ਆਮ ਸ਼ਰਧਾਲੂ’ ਵਜੋਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੇ। ਮਨਮੋਹਨ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਕਰਤਾਰਪੁਰ ਜਾਣ ਵਾਲੇ ਜਥੇ ਦੇ ਮੈਂਬਰ ਹੋਣਗੇ। ਉਹ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਤੋਂ ਬਾਅਦ ਉਸੇ ਦਿਨ ਪਰਤ ਆਉਣਗੇ। ਦੱਸਣਯੋਗ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ਨਿਚਰਵਾਰ ਨੂੰ ਮੁਲਤਾਨ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਪਾਕਿ ਸਰਕਾਰ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਲਿਆ ਹੈ। ਡਾਅਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਕੁਰੈਸ਼ੀ ਨੇ ਕਿਹਾ ਸੀ ਕਿ ਉਹ ‘ਆਮ ਸ਼ਰਧਾਲੂ’ ਵਜੋਂ ਸ਼ਿਰਕਤ ਕਰਨਗੇ ਨਾ ਕਿ ਵਿਸ਼ੇਸ਼ ਮਹਿਮਾਨ ਵਜੋਂ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਅਕਤੂਬਰ ਨੂੰ ਕਿਹਾ ਸੀ ਕਿ ਮਨਮੋਹਨ ਸਿੰਘ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਬਣਨ ਲਈ ਰਾਜ਼ੀ ਹੋ ਗਏ ਹਨ। ਜਦਕਿ ਨਵੀਂ ਦਿੱਲੀ ਵਿਚ ਮਨਮੋਹਨ ਸਿੰਘ ਦੇ ਨੇੜਲੇ ਸੂਤਰਾਂ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਸਮੀ ਉਦਘਾਟਨੀ ਸਮਾਗਮ ਵਿਚ ਸ਼ਿਰਕਤ ਨਹੀਂ ਕਰਨਗੇ। ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਦਘਾਟਨੀ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਭੇਜਿਆ ਸੀ। ਸੱਦੇ ਦੇ ਜਵਾਬ ਵਿਚ ਪਾਕਿਸਤਾਨ ਸਰਕਾਰ ਨੂੰ ਲਿਖੇ ਪੱਤਰ ਵਿਚ ਮਨਮੋਹਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਸਮੀ ਉਦਘਾਟਨੀ ਸਮਾਗਮ ਵਿਚ ਸ਼ਿਰਕਤ ਨਹੀਂ ਕਰਨਗੇ ਪਰ ‘ਆਮ ਸ਼ਰਧਾਲੂ’ ਵਜੋਂ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com