ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਕਮੇਟੀ ਨੇ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

    ਅੰਮ੍ਰਿਤਸਰ - ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਉੱਤੇ ਫ਼ੌਜੀ ਹਮਲਾ ਕਰਾਉਣ ਦੇ ਦੋਸ਼ ਹੇਠ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਹਲਾਕ ਕਰਨ ਵਾਲੇ ਭਾਈ ਬੇਅੰਤ ਸਿੰਘ ਦੀ ਬਰਸੀ ਮੌਕੇ ਇੱਥੇ ਗੁਰਦੁਆਰਾ ਝੰਡਾ ਬੁੰਗਾ ਵਿਖੇ ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਦੂਜੇ ਪਾਸੇ ਸ਼ਹਿਰ ਵਿਚ ਕਾਂਗਰਸੀਆਂ ਨੇ ਇੰਦਰਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ।
    ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸ਼ਹੀਦੀ ਦਿਹਾੜੇ ਮੌਕੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਉਸ ਵੇਲੇ ਦੀ ਹਕੂਮਤ ਵੱਲੋਂ ਕੀਤੀ ਗਈ ਬੇਅਦਬੀ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਉਨ੍ਹਾਂ ਨੇ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਹਾਜ਼ਰ ਸ਼ਹੀਦ ਸਤਵੰਤ ਸਿੰਘ ਦੇ ਭਤੀਜੇ ਸੁਖਵਿੰਦਰ ਸਿੰਘ ਅਗਵਾਨ ਅਤੇ ਭਾਈ ਬੇਅੰਤ ਸਿੰਘ ਦੇ ਪਰਿਵਾਰ ਨੂੰ ਸਿਰੋਪੇ ਭੇਟ ਕੀਤੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ ਬਿੱਟੂ, ਬਲਦੇਵ ਸਿੰਘ ਸਿਰਸਾ ਹਾਜ਼ਰ ਸਨ। ਦੂਜੇ ਪਾਸੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਜ਼ਿਲ੍ਹਾ ਕਾਂਗਰਸ ਭਵਨ ਵਿਚ ਬਲੀਦਾਨ ਦਿਵਸ ਮਨਾਇਆ ਅਤੇ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ ਕਾਂਗਰਸ ਸੇਵਾ ਦਲ ਵੱਲੋਂ ਇਸ ਸਬੰਧੀ ਖੂਨਦਾਨ ਕੈਂਪ ਲਾਇਆ ਗਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com