ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਾਬੇ ਨਾਨਕ ਨਾਲ ਸਬੰਧਤ ਦੁਰਲੱਭ ਹੱਥ ਲਿਖਤਾਂ ਤੇ ਸਿੱਕਿਆਂ ਦੀ ਪ੍ਰਦਰਸ਼ਨੀ ਲਾਈ

    ਸੁਲਤਾਨਪੁਰ ਲੋਧੀ - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਸਬੰਧੀ ਸੁਲਤਾਨਪੁਰ ਲੋਧੀ ਵਿੱਚ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਾਈ ਗਈ ਪ੍ਰਦਰਸ਼ਨੀ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 53 ਪੈਨਲ ਲਾਏ ਗਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ, ਖੇਤੀ ਕਰਨ ਤੇ ਅੰਤਿਮ ਸਮੇਂ ਨਾਲ ਸਬੰਧਿਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਿਲ ਹਨ। ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜ੍ਹੀ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂ ਹੋ ਸਕੇ।
    ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
    ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗਬਾਨੀ ਵਿਭਾਗ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਵੇਖਣ ਮਗਰੋਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਤਿਆਰ ਵਸਤਾਂ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੈਟਫਾਰਮ ਹਨ।
    ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਭੁੱਲਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨਿਭਾਏ ਜਾਣ ਵਾਲੇ ਆਪਣੇ ਫਰਜ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਸੇ ਦਿਸ਼ਾ ਵਿੱਚ ਹੀ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਕੀਤੇ ਗਏ ਹਨ।
    ਉਨ੍ਹਾਂ ਦੱਸਿਆ ਕਿ 235 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਤੇ ਚੌੜਾ ਕਰਨ ਤੋਂ ਇਲਾਵਾ ਨਵੇਂ ਪੁਲਾਂ ਦਾ ਨਿਰਮਾਣ ਕੀਤਾ ਗਿਆ ਅਤੇ ਹਸਪਤਾਲਾਂ ਦੀ ਹਾਲਤ ਸੁਧਾਰੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ 70 ਤੋਂ ਵੱਧ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਲਈ 100 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸੈਕਸ਼ਨ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ 11 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਵੇਈਂ ਦੇ ਸੱਜੇ ਕੰਢੇ ਨੂੰ ਸਾਫ਼ ਕਰਕੇ ਲਾਈਨਿੰਗ ਕੀਤੀ ਜਾ ਚੁੱਕੀ ਹੈ।
    ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 50-50 ਫੀਸਦੀ ਦੇ ਅਨੁਪਾਤ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਨਗਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਤੋਂ ਆਪਣਾ ਪ੍ਰਸਤਾਵ ਮਨਜ਼ੂਰ ਕਰਵਾ ਲਿਆ ਹੈ। ਇਸੇ ਤਰ੍ਹਾਂ 175 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੀ ਸਥਾਪਨਾ ਕੀਤੀ ਜਾਵੇਗੀ। 300 ਕਰੋੜ ਰੁਪਏ ਦੀ ਲਾਗਤ ਨਾਲ ‘ਪਿੰਡ ਬਾਬੇ ਨਾਨਕ ਦਾ’ ਦੀ ਸਥਾਪਨਾ ਦੀ ਵੀ ਤਜਵੀਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵਿਸ਼ੇਸ਼ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਸੁਲਤਾਨਪੁਰ ਲੋਧੀ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਪਟੇਲ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਨੇ ਵਿਸ਼ਵ ਸ਼ਾਂਤੀ ਤੇ ਰੱਬੀ ਏਕਤਾ ਦਾ ਸੰਦੇਸ਼ ਦਿੱਤਾ। ਇਸ ਤੋਂ ਬਾਅਦ ਸ੍ਰੀ ਪਟੇਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ’ਤੇ ਭਾਰਤ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ 10 ਮਿੰਟ ਦੀ ਦਸਤਾਵੇਜ਼ੀ ਵੀ ਵੇਖੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com