ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੈਪਟਨ ਨੇ ਉੱਗਲਿਆ ਜ਼ਹਿਰ: "ਅਸੀਂ ਚੂੜੀਆਂ ਨਹੀਂ ਪਾਈਆਂ, ਮੂਧੇ ਮਾਰ ਕੇ ਛੱਡਾਂਗੇ"

    ਡੇਰਾ ਬਾਬਾ ਨਾਨਕ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਉਦਘਾਟਨੀ ਸਮਾਗਮ 'ਚ ਜਿੱਥੇ 70 ਸਾਲ ਬਾਅਦ ਲਾਂਘਾ ਖੁੱਲ੍ਹਣ 'ਤੇ ਖ਼ੁਸ਼ੀ ਪ੍ਰਗਟਾਈ ਉੱਥੇ ਉਨ੍ਹਾਂ ਇਸ ਦਿਨ ਵੀ ਪਾਕਿਸਤਾਨ ਨੂੰ ਚਿਤਾਵਨੀ ਦੇਣ ਤੋਂ ਗੁਰੇਜ਼ ਨਹੀਂ ਕੀਤਾ ਅਤੇ ਇੱਥੋਂ ਤਕ ਕਹਿ ਦਿੱਤਾ ਕਿ ਜੇਕਰ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਅਸੀਂ ਵੀ ਚੂੜੀਆਂ ਨਹੀਂ ਪਾਈਆਂ ਹੋਈਆਂ, ਮੂਧਾ ਮਾਰ ਕੇ ਛੱਡਾਂਗੇ। ਦੱਸਣਯੋਗ ਹੈ ਕਿ ਪਾਕਿਸਤਾਨ ਪ੍ਰਤੀ ਅਜਿਹੀ ਹੀ ਸਖ਼ਤ ਸ਼ਬਦਾਵਲੀ ਮੁੱਖ ਮੰਤਰੀ ਨੇ 26 ਨਵੰਬਰ 2018 ਨੂੰ ਲਾਂਘੇ ਦੇ ਨੀਂਹ -ਪੱਥਰ ਸਮਾਗਮ ਵੇਲੇ ਵੀ ਵਰਤੀ ਸੀ।
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ 'ਚ ਆਪਣੇ ਸੰਬੋਧਨ ਦੌਰਾਨ ਕੈਪਟਨ ਨੇ ਕਿਹਾ ਕਿ 1947 ਵਿਚ ਹਾਲਾਤ ਅਜਿਹੇ ਬਣ ਗਏ ਸਨ ਕਿ ਪੰਜਾਬ ਦੋ ਹਿੱਸਿਆਂ ਵਿਚ ਵੰਡਿਆ ਗਿਆ। ਪੰਜਾਬ ਦੇ ਕਈ ਗੁਰਦੁਆਰੇ ਪਾਕਿਸਤਾਨ ਚਲੇ ਗਏ। ਉਨ੍ਹਾਂ ਕਿਹਾ ਕਿ ਉਹ ਪੰਜਾ ਸਾਹਿਬ, ਨਾਨਕਾਣਾ ਸਾਹਿਬ ਤਾਂ ਜਾ ਚੁੱਕੇ ਹਨ ਪਰ ਕਰਤਰਾਪੁਰ ਸਾਹਿਬ ਨਹੀਂ ਗਏ ਸਨ ਅਤੇ ਇਹ ਇੱਛਾ ਵੀ ਹੁਣ ਪੂਰੀ ਹੋਣ ਜਾ ਰਹੀ ਹੈ। ਕੈਪਟਨ ਨੇ ਕਿਹਾ ਕਿ ਇਹ ਇੱਛਾ ਪ੍ਰਧਾਨ ਮੰਤਰੀ ਨੇ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰਦੁਆਰਾ ਕਰਤਾਪੁਰ ਸਾਹਿਬ ਜਾ ਕੇ ਅਰਦਾਸ ਕਰਨਗੇ ਕਿ ਪੰਜਾਬ ਚੜ੍ਹਦੀ ਕਲਾ 'ਚ ਰਹੇ।
    ਕੈਪਟਨ ਨੇ ਅੱਗੇ ਕਿਹਾ ਕਿ ਉਹ ਆਸ ਕਰਦੇ ਨੇ ਕਿ ਗੁਆਂਢੀ ਮੁਲਕ ਹੁਣ ਸਮਝੇਗਾ ਕਿ ਇਹ ਸਾਡਾ ਮੁਲਕ ਹੈ। ਮੁੱਦਤਾਂ ਤੋਂ ਅਸੀਂ ਇਕੱਠੇ ਰਹੇ ਹਾਂ। ਉਨ੍ਹਾਂ ਸਾਰਾ ਮੁਲਕ ਡੁੱਬਿਆ ਪਿਆ ਹੈ। ਨਾ ਪਾਣੀ ਹੈ, ਨਾ ਬਿਜਲੀ ਨਾ ਲਿੰਕ ਰੋਡ ਜਦੋਂ ਕਿ ਮੇਰੇ ਪੰਜਾਬ 'ਚ ਬਿਜਲੀ ਹੈ, ਸਨਅੱਤ ਹੈ, ਨੌਕਰੀ ਹੈ, ਸਭ ਕੁੱਝ ਹੈ। ਪਾਕਿਸਤਾਨ ਨੂੰ ਚਾਹੀਦਾ ਹੈ ਕਿ ਉਹ ਨੌਕਰੀ ਦੇਵੇ, ਸਨਅੱਤ ਲਾਵੇ, ਵਿਕਾਸ ਕਰੇ। ਅੱਜ ਉਹ ਕਈ ਮੁਲਕਾਂ ਨਾਲ ਖਹਿ ਰਿਹਾ ਹੈ। ਕਸ਼ਮੀਰ ਅਤੇ ਪੰਜਾਬ ਵਿਚ ਵੀ ਦਖਲ ਦੇ ਰਿਹਾ ਹੈ। ਕੈਪਟਨ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਅਸ਼ਾਂਤੀ ਫੈਲਾਉਣ ਦਾ ਕੰਮ ਨਾ ਕਰੇ ਕਿਉਂਕਿ ਨਾ ਕਸ਼ਮੀਰ 'ਚ ਉਸ ਦੀ ਗੱਲ ਬਨਣੀ ਹੈ ਨਾ ਪੰਜਾਬ 'ਚ। ਪਾਕਿਸਤਾਨ ਨੇ ਪੰਜਾਬ ਪ੍ਰਤੀ ਮਾੜੀ ਨਜ਼ਰ ਰੱਖੀ ਤਾਂ ਅਸੀਂ ਚੂੜੀਆਂ ਨਹੀਂ ਪਾਈਆਂ, ਮੂਧੇ ਮਾਰ ਕੇ ਛੱਡਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਪੰਜਾਬ ਦੇ ਅਗਲੇ 25 ਸਾਲ 'ਚ ਰੇਗਿਸਤਾਨ ਬਣ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਅਸੀਂ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਦਾ ਬੀੜਾ ਚੁੱਕਿਆ। ਇਕ ਸਾਲ 'ਚ ਅਸੀਂ 77 ਲੱਖ ਬੂਟੇ ਲਾ ਚੁੱਕੇ ਹਾਂ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com