ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    72 ਸਾਲਾਂ ਸਾਲਾਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ

    ਡੇਰਾ ਬਾਬਾ ਨਾਨਕ - ਭਾਰਤ-ਪਾਕਿਸਤਾਨ ਸਮੇਤ ਪੂਰੀ ਦੁਨੀਆ ਦੀਆਂ ਸਮੁੱਚੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਲਈ ਅੱਜ ਉਹ ਇਤਿਹਾਸਕ ਤੇ ਯਾਦਗਰੀ ਪਲ ਸਨ ਜਦੋਂ 72 ਸਾਲਾਂ ਦੀਆਂ ਅਰਦਾਸਾਂ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਕੀਤੇ ਸਮਾਗਮ ਦੌਰਾਨ ਸਮੁੱਚੇ ਸਿੱਖ ਜਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਬਾਣੀ ਨੂੰ ਰਾਹ ਦਸੇਰਾ ਦਸਦਿਆਂ ਗੁਰੂ ਸਾਹਿਬ ਦੀਆਂ ਸਿਖਿਆਵਾਂ 'ਤੇ ਚੱਲਣ 'ਤੇ ਜ਼ੋਰ ਦਿੱਤਾ | ਇਸ ਮੌਕੇ ਪ੍ਰਧਾਨ ਮੰਤਰੀ ਵਲੋਂ 550 ਰੁਪਏ ਦਾ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਗਿਆ | ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਮਾਛੀਆਂ ਵਿਖੇ ਹੋਏ ਉਦਘਾਟਨੀ ਸਮਾਗਮ ਦੀ ਸ਼ੁਰੂਆਤ ਢਾਡੀ ਜਥੇ ਵਲੋਂ ਗੁਰੂ ਜਸ ਕਰਦਿਆਂ ਕੀਤੀ ਗਈ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਤੇ ਹਜ਼ੂਰੀ ਭਾਈ ਰਵਿੰਦਰ ਸਿੰਘ ਦੇ ਜਥਿਆਂ ਵਲੋਂ ਇਲਾਹੀ ਗੁਰਬਾਣੀ ਦਾ ਮਨੋਹਰ ਸ਼ਬਦ ਕੀਰਤਨ ਕੀਤਾ ਗਿਆ ਤੇ ਆਨੰਦ ਸਾਹਿਬ ਦੇ ਜਾਪ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਵਲੋਂ ਅਰਦਾਸ ਕੀਤੀ ਗਈ | ਉਪਰੰਤ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗੰ੍ਰਥੀ ਸੱਚਖੰਡ ਸੀ੍ਰ ਦਰਬਾਰ ਵਲੋਂ ਹੁਕਮਨਾਮਾ ਲਿਆ ਗਿਆ | ਪ੍ਰਧਾਨ ਮੰਤਰੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਅਹਿਮ ਸ਼ਖ਼ਸੀਅਤਾਂ ਨੇ ਹੇਠਾਂ ਪੰਡਾਲ 'ਚ ਬੈਠ ਕੇ ਕੀਰਤਨ ਸਰਵਣ ਕੀਤਾ, ਜਦੋਂਕਿ ਅਰਦਾਸ ਉਪਰੰਤ ਸਟੇਜ ਉਪਰ ਗਏ |
    ਵਡਭਾਗਾ ਮਹਿਸੂਸ ਕਰ ਰਿਹਾ ਹਾਂ-ਮੋਦੀ
    ਕੇਸਰੀ ਰੰਗ ਦੀ ਸ਼ਾਨਦਾਰ ਪਗੜੀ ਸਜਾਈ ਸਮਾਗਮ 'ਚ ਪਹੁੰਚੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਉਹ ਇਸ ਪਵਿੱਤਰ ਧਰਤੀ 'ਤੇ ਆ ਕੇ ਆਪਣੇ-ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ ਤੇ ਇਹ ਮੇਰਾ ਸੁਭਾਗ ਹੈ ਕਿ ਮੈਂ ਅੱਜ ਦੇਸ਼ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਮਰਪਿਤ ਕਰ ਰਿਹਾ ਹਾਂ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੰਗਤਾਂ ਨੂੰ ਕਾਰ ਸੇਵਾ ਕਰਕੇ ਆਪਣੇ ਅੰਦਰ ਖੁਸ਼ੀ ਦਾ ਅਹਿਸਾਸ ਹੁੰਦਾ ਹੈ, ਉਹੀ ਅਹਿਸਾਸ ਅੱਜ ਮੈਂ ਆਪਣੇ ਅੰਦਰ ਮਹਿਸੂਸ ਕਰ ਰਿਹਾ ਹਾਂ, ਮੈਂ ਆਪ ਨੂੰ ਪੂਰੇ ਦੇਸ਼ ਤੇ ਦੁਨੀਆ ਭਰ 'ਚ ਵਸੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੰਦਾ ਹਾਂ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖ ਜਗਤ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੂੰ ਜੋ ਕੌਮੀ ਸਨਮਾਨ ਨਾਲ ਨਿਵਾਜਿਆ ਗਿਆ ਹੈ, ਇਹ ਸਨਮਾਨ, ਗੌਰਵ ਸਾਡੀ ਮਹਾਨ ਸੰਤ ਪ੍ਰੰਪਰਾ ਦੇ ਤੇਜ਼, ਗਿਆਨ ਅਤੇ ਤਪੱਸਿਆ ਦਾ ਪ੍ਰਸਾਦਿ ਹੈ ਤੇ ਮੈਂ ਇਸ ਸਨਮਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ 'ਚ ਸਮਰਪਿਤ ਕਰਦਾ ਹਾਂ | ਪ੍ਰਧਾਨ ਮੰਤਰੀ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਚੈੱਕ ਪੋਸਟ ਅਤੇ ਕਰਤਾਰਪੁਰ ਸਾਹਿਬ ਲਾਂਘੇ ਦਾ ਆਰੰਭ ਹੋਣਾ ਸਾਰਿਆਂ ਲਈ ਦੋਹਰੀ ਖੁਸ਼ੀ ਲੈ ਕੇ ਆਇਆ ਹੈ ਤੇ ਇਹ ਲਾਂਘਾ ਅਮਲ 'ਚ ਆਉਣ ਨਾਲ ਸੰਗਤਾਂ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣਗੀਆਂ | ਉਨ੍ਹਾਂ ਪੰਜਾਬ ਸਰਕਾਰ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨਿਰਮਾਣ ਨਾਲ ਜੁੜੇ ਹਰੇਕ ਦਾ ਧੰਨਵਾਦ ਕੀਤਾ | ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਿਆਜ਼ੀ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਕਰਤਾਰਪੁਰ ਸਾਹਿਬ ਨਾਲ ਜੁੜੀਆਂ ਭਾਰਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪਾਕਿਸਤਾਨ ਵਾਲੇ ਪਾਸੇ ਸਮੇਂ ਅੰਦਰ ਲਾਂਘਾ ਮੁਕੰਮਲ ਕੀਤੇ ਜਾਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕੇਵਲ ਸਿੱਖ ਪੰਥ ਤੇ ਭਾਰਤ ਦੇ ਹੀ ਨਹੀਂ, ਬਲਕਿ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਪੁੰਜ ਹਨ | ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਕੇਵਲ ਗੁਰੂ ਸਾਹਿਬ ਦੀ ਕਰਮ ਭੂਮੀ ਨਹੀਂ, ਬਲਕਿ ਕਰਤਾਰਪੁਰ ਸਾਹਿਬ ਦੀ ਮਿੱਟੀ ਦੇ ਕਣ-ਕਣ 'ਚ ਗੁਰੂ ਸਾਹਿਬ ਦੀ ਖ਼ੁਸ਼ਬੂ ਸਮਾਈ ਹੋਈ ਹੈ ਤੇ ਉੱਥੋਂ ਦੀ ਹਵਾ 'ਚ ਗੁਰੂ ਸਾਹਿਬ ਦੀ ਬਾਣੀ ਘੁਲੀ ਹੋਈ ਹੈ | ਕਰਤਾਰਪੁਰ ਸਾਹਿਬ ਦੀ ਧਰਤੀ ਉਪਰ ਹਲ ਚਲਾ ਕੇ ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਆਪਣਾ ਪਹਿਲਾ ਨਿਯਮ ਕਿਰਤ ਕਰਨ ਦੀ ਉਦਾਹਰਨ ਦਿੱਤੀ ਤੇ ਇੱਥੇ ਹੀ ਉਨ੍ਹਾਂ ਨਾਮ ਜਪਣ ਦੀ ਵਿਧੀ ਦੱਸੀ ਤੇ ਇੱਥੇ ਹੀ ਉਨ੍ਹਾਂ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਤੇ ਮਿਲ ਕੇ ਛਕਣ ਦੀ ਰੀਤ ਪੈਦਾ ਕੀਤੀ, ਵੰਡ ਛਕੋ ਦਾ ਮੰਤਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਲਈ ਜਿੰਨਾਂ ਵੀ ਕੁਝ ਕਰ ਸਕਦੇ ਹਨ, ਉਹ ਘੱਟ ਹੈ | ਪ੍ਰਧਾਨ ਮੰਤਰੀ ਨੇ 'ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ' ਬੁਲਾ ਕੇ ਆਪਣਾ ਭਾਸ਼ਨ ਸ਼ੁਰੂ ਕੀਤਾ ਤੇ ਸਤਿਨਾਮ ਵਾਹਿਗੁਰੂ ਦਾ ਤਿੰਨ ਵਾਰ ਉਚਾਰਨ ਕਰ ਕੇ ਭਾਸ਼ਨ ਸਮਾਪਤ ਕੀਤਾ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com