ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ

    ਸੁਲਤਾਨਪੁਰ ਲੋਧੀ - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ ਹੈ। ਗੁਰੂ ਨਾਨਕ ਸਟੇਡੀਅਮ ਵਿਖੇ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਸਿੱਖ ਪੰਥ ਦੇ ਅਜੋਕੇ ਹਾਲਾਤ, ਵਿਸ਼ਵ ਸਰੋਕਾਰਾਂ ਤੇ ਵਿਸ਼ਵ ਪ੍ਰਸੰਗ ਵਿੱਚ ਸਿੱਖ ਫਲਸਫੇ ਦੀ ਅਹਿਮੀਅਤ ਨੂੰ ਉਭਾਰਿਆ। ਉਨ੍ਹਾਂ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ 550 ਸਾਲਾ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲ਼ਾਂਘਾ ਖੁੱਲ੍ਹਣ 'ਤੇ ਖੁਸ਼ੀ ਦੇ ਪ੍ਰਗਟਾਵੇ ਨਾਲ ਕਰਦਿਆਂ ਪਿਛਲੇ ਸਾਢੇ ਪੰਜ ਸੌ ਸਾਲਾਂ ਦੌਰਾਨ ਸਿੱਖ ਪੰਥ ਦੇ ਇਤਿਹਾਸਕ ਸਫ਼ਰ ਤੇ ਮੌਜੂਦਾ ਦਸ਼ਾ ਦੇ ਮੱਦੇਨਜ਼ਰ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਦੀ ਲੋੜ 'ਤੇ ਜ਼ੋਰ ਦਿੱਤਾ।
    ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਭਵਿੱਖ ਬਾਰੇ ਸੇਧ ਲੈਣ ਲਈ ਅਰਧ ਸ਼ਤਾਬਦੀ ਪੁਰਬ ਨੂੰ ਪ੍ਰੇਰਣਾ ਵਜੋਂ ਲੈਣਾ ਚਾਹੀਦਾ ਹੈ। ਸਿੰਘ ਸਾਹਿਬ ਨੇ ਆਪਣੇ ਸੰਦੇਸ਼ 'ਚ ਅਜੋਕੇ ਸੰਸਾਰ ਹਾਲਾਤ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮਨੁੱਖੀ ਜੀਵਨ ਵਿੱਚ ਵਿਗਾਸ ਦੀ ਥਾਂ ਵਿਨਾਸ਼ ਭਾਰੂ ਹੁੰਦਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਕੁਦਰਤ ਦਾ ਵਿਗੜਦਾ ਸੰਤੁਲਨ, ਹਉਮੈਵਾਦੀ ਨਿਜ਼ਾਮ, ਵਪਾਰਕ ਜੰਗ, ਪਦਾਰਥਕ ਪਸਾਰਾ, ਸੱਭਿਆਚਾਰਾਂ ਦਾ ਦਮਨ, ਵਿਸ਼ਵ ਆਰਥਿਕ ਮੰਦੀ ਤੇ ਆਲਮੀ ਪ੍ਰਮਾਣੂ ਜੰਗ ਵਰਗੇ ਹਾਲਾਤ ਮਨੁੱਖਤਾ ਨੂੰ ਦਰਪੇਸ਼ ਹਨ।
    ਉਨ੍ਹਾਂ ਨੇ ਵਿਆਪਕ ਪ੍ਰਸੰਗ ਵਿਚ ਗੱਲ ਕਰਦਿਆਂ ਕਿਹਾ ਕਿ ਸਿਰਫ ਸਿੱਖ ਕੌਮ ਹੀ ਨਹੀਂ ਅੱਜ ਸਮੁੱਚੇ ਸੰਸਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਜੀਵਨ ਮਾਰਗ ਦੀ ਤਾਂਘ ਹੈ। ਸਿੰਘ ਸਾਹਿਬ ਨੇ ਜਾਤ-ਪਾਤ, ਊਚ-ਨੀਚ, ਇਸਤਰੀ ਨਾਲ ਵਿਤਕਰਾ ਤੇ ਆਲਮੀ ਤਪਸ਼ ਵਰਗੇ ਮਨੁੱਖਤਾ ਨੂੰ ਦਰਪੇਸ਼ ਸੰਕਟਾਂ ਦੇ ਹੱਲ ਲਈ ਗੁਰਮਤਿ ਦੇ ਫਲਸਫੇ ਨੂੰ ਨਵੀਆਂ ਅੰਤਰਦ੍ਰਿਸ਼ਟੀਆਂ ਤੋਂ ਖੋਲ੍ਹਣ ਦੀ ਲੋੜ ਦੱਸੀ। ਉਨ੍ਹਾਂ ਪੰਜਾਬੀਆਂ ਵਿੱਚ ਮਾਂ ਬੋਲੀ ਪ੍ਰਤੀ ਬੇਮੁਖਤਾਈ ਦੇ ਰੁਝਾਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਆਪਣੇ ਘਰ ਨੂੰ ਪੰਜਾਬੀ ਬੋਲੀ ਦੀ ਟਕਸਾਲ ਬਣਾਵੇ।
    ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਤਰ ਹੋ ਕੇ ਸਾਂਝੀਵਾਲਤਾ 'ਤੇ ਅਧਾਰਤਿ ਪਵਿੱਤਰ ਨਿਯਮਾਂ ਵਾਲਾ ਇੱਕ ਅਜਿਹਾ ਰਾਜਨੀਤਕ ਤੇ ਸਮਾਜਿਕ ਪ੍ਰਬੰਧ ਸਾਹਮਣੇ ਲਿਆਉਣ ਦੀ ਲੋੜ ਵੀ ਦੱਸੀ, ਜਿਸ ਤੋਂ ਸਮੁੱਚਾ ਵਿਸ਼ਵ ਭਾਈਚਾਰਾ ਤੇ ਦੇਸ਼ ਅਗਵਾਈ ਹਾਸਲ ਕਰ ਸਕਣ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com