ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ

    ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਅੱਜ ਅੰਮ੍ਰਿਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ। ਦੱਸਿਆ ਤਾਂ ਇਹੋ ਜਾ ਰਿਹਾ ਹੈ ਕਿ ਮੌਜੂਦਾ ਪ੍ਰਧਾਨ ਸ੍ਰੀ ਗੋਬਿੰਦ ਸਿੰਘ ਲੌਂਗੋਵਾਲ ਨੂੰ ਹੀ ਮੁੜ ਪ੍ਰਧਾਨ ਚੁਣਿਆ ਜਾ ਸਕਦਾ ਹੈ ਪਰ ਇਸ ਵੇਲੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ ਅਤੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੀ ਇਸ ਅਹੁਦੇ ਦੀ ਦੌੜ ’ਚ ਦੱਸੇ ਜਾ ਰਹੇ ਹਨ। ਉਂਝ ਭਾਵੇਂ ਇਸ ਚੋਣ ਲਈ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਸ੍ਰੀ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦਾ ਥਾਪੜਾ ਹਾਸਲ ਹੈ। ਉਹ ਸਾਲ 2017 ਦੌਰਾਨ ਪਹਿਲੀ ਵਾਰ SGPC ਦੇ ਪ੍ਰਧਾਨ ਬਣੇ ਸਨ ਉਨ੍ਹਾਂ ਤੋਂ ਪਹਿਲਾਂ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਪ੍ਰਧਾਨ ਸਨ। ਸਾਲ 2018 ’ਚ ਸ੍ਰੀ ਲੌਂਗੋਵਾਲ ਨੂੰ ਦੋਬਾਰਾ ਪ੍ਰਧਾਨ ਚੁਣ ਲਿਆ ਗਿਆ ਸੀ। ਸ੍ਰੀ ਗੋਬਿੰਦ ਸਿੰਘ ਲੌਂਗੋਵਾਲ ਬਹੁਤ ਹੀ ਸਨਿਮਰ ਸੁਭਾਅ ਦੇ ਮਾਲਕ ਹਨ ਤੇ ਉਨ੍ਹਾਂ ਤੋਂ ਬਾਦਲ ਪਰਿਵਾਰ ਦੀ ਅਥਾਰਟੀ ਨੂੰ ਕਦੇ ਕੋਈ ਖ਼ਤਰਾ ਨਹੀਂ ਹੋ ਸਕਦਾ। ਸ੍ਰੀ ਲੌਂਗੋਵਾਲ ਨੂੰ ਸ਼ੁਰੂ ਤੋਂ ਹੀ ਬਾਦਲਾਂ ਦਾ ਵਫ਼ਾਦਾਰ ਮੰਨਿਆ ਜਾਂਦਾ ਹੈ। ਸ੍ਰੀ ਲੌਂਗੋਵਾਲ ਕਦੇ ਵੀ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਤੈਅ ਕੀਤੇ ਘੇਰੇ ਤੋਂ ਬਾਹਰ ਨਹੀਂ ਗਏ। ਦਰਅਸਲ, ਸਾਲ 2015 ’ਚ ਜਦੋਂ ਇੱਕ ਤੋਂ ਬਾਅਦ ਇੱਕ ਕਰ ਕੇ ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕੁਝ ਘਟਨਾਵਾਂ ਵਾਪਰੀਆਂ, ਤਾਂ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਮਿਲਣ ਲੱਗ ਪਈਆਂ ਸਨ। ਅਕਾਲੀ ਦਲ ’ਚ ਬਾਗ਼ੀ ਸੁਰਾਂ ਉੱਭਰਨ ਲੱਗੀਆਂ ਸਨ ਤੇ ਖਡੂਰ ਸਾਹਿਬ ਹਲਕੇ ਤੋਂ ਐੱਮਪੀ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਤਦ ਹੀ ਬਗ਼ਾਵਤ ਕਰਦਿਆਂ ਆਪਣੀ ਵੱਖਰੀ ‘ਸ਼੍ਰੋਮਣੀ ਅਕਾਲੀ ਦਲ–ਟਕਸਾਲੀ’ ਬਣਾ ਲਈ ਸੀ।

     ਸ੍ਰੀ ਗੋਬਿੰਦ ਸਿੰਘ ਲੌਂਗੋਵਾਲ ਨੇ ਕਦੇ ਟੌਹੜਾ ਧੜੇ ਨਾਲ ਆਪਣੀ ਨੇੜਤਾ ਕਾਇਮ ਨਹੀਂ ਕੀਤੀ ਤੇ ਨਾ ਹੀ ਪਾਰਟੀ ਦੇ ਕਿਸੇ ਹੋਰ ਅੰਦਰੂਨੀ ਧੜੇ ਨਾਲ ਉਹ ਜੁੜੇ ਅਤੇ ਪੂਰੀ ਤਰ੍ਹਾਂ ਬਾਦਲਾਂ ਦੇ ਨੇੜੇ ਬਣੇ ਰਹੇ। ਸ੍ਰੀ ਲੌਂਗੋਵਾਲ ਨਾਲ ਕਦੇ ਕੋਈ ਵੱਡਾ ਵਿਵਾਦ ਵੀ ਨਹੀਂ ਜੁੜਿਆ।

     ਉਂਝ ਬਾਦਲ–ਵਿਰੋਧੀ ਕੁਝ ਜੱਥੇਬੰਦੀਆਂ ਨੇ ਜ਼ਰੂਰ ਸ੍ਰੀ ਲੌਂਗੋਵਾਲ ਦਾ ਵਿਰੋਧ ਕੀਤਾ ਹੈ। ਸ੍ਰੀ ਲੌਂਗੋਵਾਲ ਨੇ ਕਦੇ ਕਿਸੇ ਨਾਲ ਬਹਿਸਬਾਜ਼ੀ ਵੀ ਨਹੀਂ ਕੀਤੀ। ਉਨ੍ਹਾਂ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਦਾ ‘ਧਰਮ ਪ੍ਰਚਾਰ’ ’ਤੇ ਹੀ ਆਪਣਾ ਧਿਆਨ ਕੇਂਦ੍ਰਿਤ ਕੀਤਾ।

     ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਲਈ ਕੁੱਲ 191 ਮੈਂਬਰਾਂ ਦੀ ਚੋਣ ਹੁੰਦੀ ਹੈ; ਜਿਨ੍ਹਾਂ ਵਿੱਚੋਂ 170 ਮੈਂਬਰਾਂ ਦੀ ਚੋਣ ਸਿੱਖ ਵੋਟਰਾਂ ਵੱਲੋਂ ਕੀਤੀ ਜਾਂਦੀ ਹੈ, 15 ਮੈਂਬਰ ਨਾਮਜ਼ਦ ਹੁੰਦੇ ਹਨ ਤੇ ਪੰਜ ਤਖ਼ਤ ਸਾਹਿਬਾਨ ਦੇ ਜੱਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ–ਗ੍ਰੰਥੀ ਵੀ ਇਸ ਦੇ ਮੈਂਬਰ ਹੁੰਦੇ ਹਨ।

     ਅੱਜ ਪ੍ਰਧਾਨ ਦੇ ਨਾਲ–ਨਾਲ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਅਤੇ 11 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਚੋਣ ਵੀ ਹੋਵੇਗੀ।

    Last modified on Wednesday, 27 November 2019 04:05

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com