ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੋਟਕਪੂਰਾ ਗੋਲੀ ਕਾਂਡ: ਚਲਾਨ ਦਾ ਹਿੱਸਾ ਬਣੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ

    ਫਰੀਦਕੋਟ - ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਥੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਹੋਈ। ਅੱਜ ਇਸ ਮਾਮਲੇ ਵਿੱਚ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਹੋਣੀ ਸੀ ਪਰ ਵਿਸ਼ੇਸ਼ ਜਾਂਚ ਟੀਮ ਨੇ ਚਾਰਜਸ਼ੀਟ ਨਾਲ ਕੁਝ ਹੋਰ ਦਸਤਾਵੇਜ਼ ਪੇਸ਼ ਕੀਤੇ ਹਨ। ਇਨ੍ਹਾਂ ਵਿੱਚ ਜਸਟਿਸ ਰਣਜੀਤ ਸਿੰਘ ਦੀ ਬਹੁ-ਚਰਚਿਤ ਜਾਂਚ ਰਿਪੋਰਟ ਵੀ ਸ਼ਾਮਲ ਹੈ। ਜਾਂਚ ਟੀਮ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚਲਾਨ ਦੇ ਦੂਸਰੇ ਹਿੱਸੇ ਵਜੋਂ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀਆਂ ਨਕਲਾਂ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਦਿੱਤੀਆਂ ਹਨ। ਜਾਂਚ ਟੀਮ ਨੇ 14 ਅਕਤੂਬਰ 2015 ਨੂੰ ਪੁਲੀਸ ਫਾਇਰਿੰਗ ਦੌਰਾਨ ਜ਼ਖ਼ਮੀ ਹੋਏ ਕੁਝ ਵਿਅਕਤੀਆਂ ਦੀ ਮੈਡੀਕਲ ਰਿਪੋਰਟਾਂ ਵੀ ਪੇਸ਼ ਕੀਤੀਆਂ। ਅਦਾਲਤ ਨੇ ਇਹ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਮਾਮਲੇ ਦੀ ਸੁਣਵਾਈ 13 ਦਸੰਬਰ ਤੱਕ ਟਾਲ਼ ਦਿੱਤੀ ਹੈ। 13 ਦਸੰਬਰ ਨੂੰ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਹੋਣ ਦੀ ਸੰਭਾਵਨਾ ਹੈ। ਇਸ ਕੇਸ ਵਿੱਚ ਅਦਾਲਤ ਪੁਲੀਸ ਅਧਿਕਾਰੀਆਂ ਦੀਆਂ ਕੁਝ ਅਰਜ਼ੀਆਂ ਨੂੰ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਸਾਹਮਣੇ 26 ਅਪਰੈਲ ਦੋਸ਼ ਪੱਤਰ ਦਾਇਰ ਕੀਤੇ ਸਨ। ਦੋਸ਼ ਪੱਤਰ ਪੇਸ਼ ਕਰਨ ਤੋਂ ਬਾਅਦ ਜਾਂਚ ਟੀਮ ਨੇ ਪੜਤਾਲ ਦੌਰਾਨ ਕੁਝ ਹੋਰ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਆਪਣੇ ਕਬਜ਼ੇ ਵਿੱਚ ਲਿਆ ਸੀ। ਜਾਂਚ ਟੀਮ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਚਲਾਨ ਦਾ ਹਿੱਸਾ ਬਣਾਉਣ ਲਈ ਇਹ ਦਸਤਾਵੇਜ਼ ਅਦਾਲਤ ਸਾਹਮਣੇ ਪੇਸ਼ ਕੀਤੇ ਸਨ। ਅਦਾਲਤ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਚਲਾਨ ਨਾਲ ਨੱਥੀ ਕਰਨ ਦੀ ਹਦਾਇਤ ਕੀਤੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com