ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਾਂਘੇ ਬਾਰੇ ਪਾਕਿ ਮੰਤਰੀ ਦਾ ਬਿਆਨ ਮੰਦਭਾਗਾ: ਲੌਂਗੋਵਾਲ

    ਪਟਿਆਲਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਜਿੱਥੇ ਭਾਰਤ-ਪਾਕਿਸਤਾਨ ਬਿਹਤਰ ਸਬੰਧਾਂ ਦੀ ਆਸ ਬੱਝੀ ਹੈ, ਉੱਥੇ ਹੀ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤਾ ਗਿਆ ਬਿਆਨ ਮੰਦਭਾਗਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਜਦੋਂ ਸਿੱਖਾਂ ਦੀਆਂ ਅਰਦਾਸਾਂ ਨਾਲ ਕਰਤਾਰਪੁਰ ਲਾਂਘਾ ਖੁੱਲ੍ਹ ਗਿਆ ਹੈ ਤਾਂ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਵੱਲੋਂ ਇਹ ਬਿਆਨ ਦੇਣਾ ਕਿ ਲਾਂਘਾ ਖੋਲ੍ਹਣ ਪਿੱਛੇ ਫ਼ੌਜ ਮੁਖੀ ਬਾਜਵਾ ਦਾ ਹੱਥ ਸੀ, ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਜਿੱਥੇ ਭਾਰਤ- ਪਾਕਿ ਸਬੰਧ ਬਿਹਤਰ ਹੋਣ ਦੀ ਆਸ ਬੱਝੀ ਹੈ, ਉੱਥੇ ਹੀ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਦਿੱਤੇ ਬਿਆਨ ਨੇ ਕਾਫ਼ੀ ਠੇਸ ਪਹੁੰਚਾਈ ਹੈ, ਉਨ੍ਹਾਂ ਦਾ ਬਿਆਨ ਕੁੜੱਤਣ ਪੈਦਾ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਭਾਰਤ-ਪਾਕਿਸਤਾਨ ਸਰਕਾਰਾਂ ਦੇ ਯਤਨਾਂ ਨਾਲ ਖੁੱਲ੍ਹਿਆ ਹੈ। ਅੱਜ ਜਦੋਂ ਵੱਡੀ ਗਿਣਤੀ ਸੰਗਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਦੇ ਦਰਸ਼ਨ ਕਰ ਕੇ ਖ਼ੁਸ਼ੀ ਮਹਿਸੂਸ ਕਰ ਰਹੀ ਹੈ ਤਾਂ ਅਜਿਹੇ ’ਚ ਸ਼ੇਖ ਰਸ਼ੀਦ ਨੇ ਆਪਣੀ ਹੀ ਸਰਕਾਰ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਉਲਟ ਬਿਆਨ ਦਿੱਤਾ ਹੈ। ਦੂਜੇ ਪਾਸੇ ਭਾਰਤ ਸਰਕਾਰ ਨੂੰ ਵੀ ਇਹ ਬਿਆਨ ਚੁੱਭਦਾ ਰਹੇਗਾ, ਜਿਸ ਨਾਲ ਆਪਸੀ ਸਬੰਧਾਂ ’ਚ ਕੁੜੱਤਣ ਆਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕੇਟਿਵ ਮੈਂਬਰ ਕੁਲਦੀਪ ਕੌਰ ਟੌਹੜਾ ਤੇ ਸ਼ਵਿੰਦਰ ਸਿੰਘ ਸੱਭਰਵਾਲ ਹਾਜ਼ਰ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com