ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਹਿੰਦੂਤਵ ਨੂੰ ਕਦੇ ਨਹੀਂ ਛੱਡਾਂਗਾ: ਠਾਕਰੇ

    ਮੁੰਬਈ: ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਵੱਲੋਂ ਮਿਲ ਕੇ ਤਿਆਰ ਕੀਤੇ ਗਏ ਪ੍ਰਸਤਾਵਿਤ ਸਾਂਝੇ ਘੱਟੋ-ਘੱਟ ਪ੍ਰੋਗਰਾਮ ਵਿੱਚ ‘ਧਰਮ ਨਿਰਪੱਖ’ ਸ਼ਬਦ ਦਾ ਜ਼ਿਕਰ ਹੋਣ ਦੇ ਬਾਵਜੂਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਕਦੇ ਵੀ ਹਿੰਦੂਤਵ ਦੀ ਵਿਚਾਰਧਾਰਾ ਨਹੀਂ ਛੱਡਣਗੇ। ਸ੍ਰੀ ਠਾਕਰੇ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਕਿ ਹਿੰਦੂਤਵ ਦੀ ਵਿਚਾਰਧਾਰਾ ਨੂੰ ਉਨ੍ਹਾਂ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਹੈ। ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਜੇ ਵੀ ਹਿੰਦੂਤਵ ਦੀ ਵਿਚਾਰਧਾਰਾ ਦੇ ਨਾਲ ਹਨ ਜਿਸ ਨੂੰ ਉਨ੍ਹਾਂ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, ‘‘ਵਾਅਦਾ ਨਿਭਾਉਣਾ ਹਿੰਦੂਤਵ ਦਾ ਇਕ ਹਿੱਸਾ ਹੈ। ਮੈਂ ਕੱਲ੍ਹ ਵੀ ਹਿੰਦੂਤਵ ਨਾਲ ਜੁੜਿਆ ਸੀ, ਅੱਜ ਵੀ ਹਾਂ ਅਤੇ ਭਵਿੱਖ ਵਿੱਚ ਵੀ ਜੁੜਿਆ ਰਹਾਂਗਾ। ਊਧਵ ਠਾਕਰੇ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ’ਤੇ ਟਿੱਪਣੀ ਕੀਤੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਫੜਨਵੀਸ ਨੇ ਬਿਆਨ ਦਿੱਤਾ ਸੀ ‘ਮੈਂ ਵਾਪਸ ਆਵਾਂਗਾ’ ਅਤੇ ਉਨ੍ਹਾਂ ਦੇ ਇਸ ਦਾਅਵੇ ਨਾਲ ਸੋਸ਼ਲ ਮੀਡੀਆ ’ਤੇ ਕਾਫੀ ਬਹਿਸ ਛਿੜੀ ਸੀ।
    ਸ੍ਰੀ ਠਾਕਰੇ ਵਿਧਾਨ ਸਭਾ ਸਪੀਕਰ ਨਾਨਾ ਪਟੋਲੇ ਵੱਲੋਂ ਸ੍ਰੀ ਫੜਨਵੀਸ ਨੂੰ ਸਦਨ ’ਚ ਵਿਰੋਧੀ ਧਿਰ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਬੋਲ ਰਹੇ ਸਨ। ਆਪਣੇ ਧੰਨਵਾਦੀ ਭਾਸ਼ਣ ਵਿੱਚ ਸ੍ਰੀ ਠਾਕਰੇ ਨੇ ਸ੍ਰੀ ਫੜਨਵੀਸ ਨੂੰ ਆਪਣਾ ਦੋਸਤ ਦੱਸਿਆ। ਉਨ੍ਹਾਂ ਕਿਹਾ ਕਿ ਉਹ ਸ੍ਰੀ ਫੜਨਵੀਸ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਨਹੀਂ ਦੇਖਦੇ ਹਨ। ਸ੍ਰੀ ਠਾਕਰੇ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਉਹ ਵਾਪਸ ਆਉਣਗੇ, ਪਰ ਫਿਰ ਵੀ ਅੱਜ ਉਹ ਇਸ ਸਦਨ ’ਚ ਆਏ। ਉਨ੍ਹਾਂ ਕਿਹਾ ਕਿ ਉਹ ਇਸ ਸਦਨ ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਭਰੋਸਾ ਦਿਵਾ ਸਕਦੇ ਹਨ ਕਿ ਉਹ ਕੁਝ ਵੀ ਅੱਧੀ ਰਾਤ ਨੂੰ ਨਹੀਂ ਕਰਨਗੇ। ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।
    ਇਸੇ ਦੌਰਾਨ ਸ਼ਿਵ ਸੈਨਾ ਦੇ ਸੀਨੀਅਰ ਆਗੂ ਨੇ ਪਾਰਟੀ ਦੇ ਰਸਾਲੇ ‘ਸਾਮਨਾ’ ’ਚ ਛਪਦੇ ਉਨ੍ਹਾਂ ਦੇ ਕਾਲਮ ‘ਰੋਕਟੋਕ’ ਵਿੱਚ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਸੱਤਾ ਪ੍ਰਾਪਤੀ ਲਈ ਜਲਦਬਾਜ਼ੀ ਅਤੇ ‘ਬਚਕਾਨਾ ਟਿੱਪਣੀਆਂ’ ਨੇ ਮਹਾਰਾਸ਼ਟਰ ਵਿੱਚ ਭਾਜਪਾ ਨੂੰ ਡੋਬਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com