ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੀਬੀਆਈ ’ਤੇ ਡੇਰਾ ਪ੍ਰੇਮੀਆਂ ਨੂੰ ਬਚਾਉਣ ਦੇ ਦੋਸ਼

    ਫ਼ਰੀਦਕੋਟ - ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਵਾਪਰੀਆਂ ਤਿੰਨ ਘਟਨਾਵਾਂ ਦੀ ਮੁੜ ਪੜਤਾਲ ਕਰ ਰਹੀ ਸੀਬੀਆਈ ਨੇ ਆਪਣੀ ਪੜਤਾਲ ਜਾਰੀ ਰੱਖੀ। ਸੀਬੀਆਈ ਟੀਮ ਐੱਸਪੀ ਰਵਿੰਦਰ ਕੁਮਾਰ ਜੈਨ ਦੀ ਅਗਵਾਈ ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪੁੱਜੀ, ਜਿਥੇ ਉਨ੍ਹਾਂ ਨੂੰ ਘਟਨਾ ਦੇ ਚਸ਼ਮਦੀਦਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਗਵਾਹਾਂ ਨੇ ਸੀਬੀਆਈ ਦੇ ਅਧਿਕਾਰੀਆਂ ਕੋਲ ਗਿਲਾ ਜ਼ਾਹਿਰ ਕੀਤਾ ਕਿ ਉਨ੍ਹਾਂ ਨੇ ਕਲੋਜ਼ਰ ਰਿਪੋਰਟ ਦਾਇਰ ਕਰਕੇ ਕਥਿਤ ਤੌਰ ’ਤੇ ਡੇਰਾ ਪ੍ਰੇਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਗਵਾਹਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਸੀਬੀਆਈ ਦੀ ਮੌਜੂਦਾ ਪੜਤਾਲ ਵੀ ਡੇਰਾ ਪ੍ਰੇਮੀਆਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਹੈ, ਕਿਉਂਕਿ ਹਾਲ ਹੀ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਪ੍ਰੇਮੀ, ਭਾਜਪਾ ਦੇ ਹੱਕ ਵਿੱਚ ਭੁਗਤੇ ਹਨ। ਸੀਬੀਆਈ ਅਧਿਕਾਰੀਆਂ ਨੇ ਗਵਾਹਾਂ ਦੀ ਕਿਸੇ ਵੀ ਟਿੱਪਣੀ ਦਾ ਜਵਾਬ ਨਹੀਂ ਦਿੱਤਾ ਅਤੇ ਪੂਰਾ ਦਿਨ ਆਪਣੀ ਪੜਤਾਲ ਜਾਰੀ ਰੱਖੀ। ਸੀਬੀਆਈ ਨੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਦੇ ਪ੍ਰਧਾਨ ਰਣਜੀਤ ਸਿੰਘ ਸਮੇਤ ਇੱਕ ਦਰਜਨ ਗਵਾਹਾਂ ਨਾਲ ਲੰਬੀ ਗੱਲਬਾਤ ਕੀਤੀ। ਅਕਾਲੀ ਦਲ ਮਾਨ ਦੇ ਆਗੂ ਸੀਬੀਆਈ ਨੂੰ ਮਿਲਣ ਲਈ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋਏ ਸਨ ਪਰ ਸੀਬੀਆਈ ਦੀ ਟੀਮ ਬਰਗਾੜੀ ਨਹੀਂ ਗਈ ਅਤੇ ਉਹ ਆਪਣੇ ਕੈਂਪ ਦਫ਼ਤਰ ਫ਼ਰੀਦਕੋਟ ਵਿੱਚ ਆ ਗਈ। ਸੂਚਨਾ ਅਨੁਸਾਰ ਸੀਬੀਆਈ ਟੀਮ ਕਰੀਬ ਇੱਕ ਹਫ਼ਤਾ ਇੱਥੇ ਠਹਿਰੇਗੀ। ਸੀਬੀਆਈ ਦੇ ਐੱਸਪੀ ਰਵਿੰਦਰ ਕੁਮਾਰ ਜੈਨ ਨੇ ਮੁੜ ਸ਼ੁਰੂ ਹੋਈ ਪੜਤਾਲ ਬਾਰੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ। ਜਾਣਕਾਰੀ ਅਨੁਸਾਰ ਸੀਬੀਆਈ ਨੇ ਪਹਿਲਾਂ ਇਨ੍ਹਾਂ ਮਾਮਲਿਆਂ ਦੀ ਜਾਂਚ ਬੰਦ ਕਰ ਦਿੱਤੀ ਸੀ ਪਰ ਫਿਰ ਆਪਣਾ ਫ਼ੈਸਲਾ ਬਦਲਦਿਆਂ ਅਦਾਲਤ ਤੋਂ ਪ੍ਰਵਾਨਗੀ ਲੈ ਕੇ ਬੀਤੇ ਦਿਨ ਮੁੜ ਜਾਂਚ ਸ਼ੁਰੂ ਕੀਤੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com