ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਵਿਦੇਸ਼ਾਂ 'ਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਸਿੱਖ ਵਿਦਿਆਰਥੀ ਸਿੱਖੀ 'ਚ ਪਰਪੱਕ ਰਹਿਣ : ਗਿਆਨੀ ਹਰਪ੍ਰੀਤ ਸਿੰਘ

    ਅੰਮਿ੍ਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਦੇਸ਼ਾਂ 'ਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਸਿੱਖ ਵਿਦਿਆਰਥੀਆਂ ਨੂੰ ਸਿੱਖੀ 'ਚ ਪਰਪੱਕ ਰਹਿਣ ਤੇ ਵਿਦੇਸ਼ਾਂ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਲੋੜਵੰਦ ਸਿੱਖ ਵਿਦਿਆਰਥੀਆਂ ਲਈ ਲੰਗਰ, ਰਿਹਾਇਸ਼ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ | ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰੰਘ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਸਿੱਖ ਵਿਦਿਆਰਥੀ ਅਮਰੀਕਾ, ਕੈਨੇਡਾ, ਯੂ.ਕੇ. ਤੇ ਹੋਰ ਮੁਲਕਾਂ 'ਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਹਨ | ਉਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿੱਖੀ ਸਰੂਪ ਕਾਇਮ ਰੱਖਣ, ਉਥੋਂ ਦੇ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ | ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਵਿਦੇਸ਼ਾਂ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਮੁਲਕਾਂ 'ਚ ਪੁੱਜਦੇ ਲੋੜਵੰਦ ਸਿੱਖ ਵਿਦਿਆਰਥੀਆਂ ਲਈ ਸਿੱਖੀ ਰਵਾਇਤਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਵਿਖੇ ਲੰਗਰ ਅਤੇ ਰਿਹਾਇਸ਼ ਦੇ ਪ੍ਰਬੰਧ ਕਰਨ ਅਤੇ ਉਨ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਤਾਂ ਕਿ ਸਾਡੇ ਸਿੱਖ ਬੱਚੇ ਬੱਚੀਆਂ ਗਲਤ ਰਸਤੇ 'ਤੇ ਜਾਣ ਤੋਂ ਬਚ ਸਕਣ | ਇਸੇ ਦੌਰਾਨ ਅੱਜ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੈਨਕੂਵਰ ਤੇ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਸਮੇਤ ਵਿਦੇਸ਼ਾਂ ਤੋਂ ਪੁੱਜੇ ਵੱਖ ਵੱਖ ਸਿੱਖ ਆਗੂਆਂ ਤੇ ਪੰਜਾਬੀ ਭਾਸ਼ਾ ਨੂੰ ੂ ਪਿਆਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਸਬੰਧੀ ਜਥੇਦਾਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਲਈ ਯਤਨਸ਼ੀਲ ਅਤੇ ਪੰਜਾਬੀ ਨਾਲ ਪਿਆਰ ਕਰਨ ਵਾਲੀਆਂ ਕਈ ਵਿਦੇਸ਼ੀ ਤੇ ਸਥਾਨਕ ਜਥੇਬੰਦੀਆਂ ਦੇ ਪ੍ਰਤੀਨਿਧ ਵੀ ਉਨ੍ਹਾਂ ਨੂੰ ਅੱਜ ਮਿਲੇ ਹਨ | ਉਨ੍ਹਾਂ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੀ ਪੰਜਾਬੀ ਭਾਸ਼ਾ ਦਾ ਦਮਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਇਸ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਇਸ ਨੂੰ ਸਰਕਾਰ, ਰੁਜ਼ਗਾਰ ਤੇ ਪਰਿਵਾਰ ਦੀ ਭਾਸ਼ਾ ਬਣਾਉਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਭਾਈ ਰਵੀ ਸਿੰਘ ਖ਼ਾਲਸਾ ਏਡ ਨੇ ਉਨ੍ਹਾਂ ਨਾਲ ਪੰਥਕ ਵਿਚਾਰਾਂ ਕਰਦਿਆਂ ਸਿਰੋਪਾਓ ਦੀ ਹੋ ਰਹੀ ਗਲਤ ਵਰਤੋਂ ਰੋਕਣ ਦਾ ਸੁਝਾਉ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੁਝਾਉ ਵਧੀਆ ਹੈ ਤੇ ਸਾਡੀਆਂ ਸੰਸਥਾਵਾਂ ਨੂੰ ਸਿਰੋਪਾਓ ਦੀ ਅਹਿਮੀਅਤ ਨੂੰ ਸਮਝਣਾ ਚਾਹੀਦਾ ਹੈ ਤੇ ਹਰ ਕਿਸੇ ਨੂੰ ਸਿਰੋਪਾਓ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com