ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਮਾਮਲਾ: ਸੀਬੀਆਈ ਵੱਲੋਂ ਸੀਲਬੰਦ ਲਿਫ਼ਾਫ਼ੇ ’ਚ ਰਿਪੋਰਟ ਪੇਸ਼

    ਐਸਏਐਸ ਨਗਰ (ਮੁਹਾਲੀ) - ਬੇਅਦਬੀ ਮਾਮਲਿਆਂ ਸਬੰਧੀ ਕੇਸ ਦੀ ਇਥੇ ਸੀਬੀਆਈ ਦੇ ਵਿਸ਼ੇਸ਼ ਜੱਜ ਜੀ ਐਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੀਬੀਆਈ ਨੇ ਬਿਨਾਂ ਅਦਾਲਤੀ ਹੁਕਮਾਂ ’ਤੇ ਆਪਣੇ ਪੱਧਰ ’ਤੇ ਨਵੇਂ ਸਿਰਿਓਂ ਕੀਤੀ ਜਾਂਚ ਬਾਰੇ ਸਟੇਟਸ ਰਿਪੋਰਟ ਪੇਸ਼ ਕੀਤੀ ਅਤੇ ਅਦਾਲਤ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਸੀਬੀਆਈ ਦੀ ਜਾਂਚ ਚੱਲ ਰਹੀ ਹੈ, ਇਸ ਰਿਪੋਰਟ ਨੂੰ ਨਾ ਖੋਲ੍ਹਿਆ ਜਾਵੇ। ਉਨ੍ਹਾਂ ਖਦਸ਼ਾ ਜਤਾਇਆ ਕਿ ਰਿਪੋਰਟ ਜਨਤਕ ਹੋਣ ਨਾਲ ਸੀਬੀਆਈ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਰਿਪੋਰਟ ਵਿੱਚ ਕਲੋਜ਼ਰ ਰਿਪੋਰਟ ਪੇਸ਼ ਹੋਣ ਤੋਂ ਬਾਅਦ ਹੁਣ ਤੱਕ ਦੀ ਸੀਬੀਆਈ ਦੀ ਕਾਰਵਾਈ ਦਾ ਬਿਉਰਾ ਦਰਜ ਹੈ। ਇਸ ਸਬੰਧੀ ਸ਼ਿਕਾਇਤਕਰਤਾਵਾਂ ਦੇ ਵਕੀਲਾਂ, ਸੀਬੀਆਈ ਅਤੇ ਸਰਕਾਰੀ ਵਕੀਲ ਵਿੱਚ ਭਖ਼ਵੀਂ ਬਹਿਸ ਵੀ ਹੋਈ। ਕੇਸ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। ਪੰਜਾਬ ਸਰਕਾਰ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਸੀਬੀਆਈ ਦੀ ਰਿਪੋਰਟ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਇਕ ਪਾਸੇ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਨਵੇਂ ਸਿਰਿਓਂ ਜਾਂਚ ਦੀ ਪ੍ਰਵਾਨਗੀ ਮੰਗ ਰਹੀ ਹੈ ਪ੍ਰੰਤੂ ਦੂਜੇ ਪਾਸੇ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਹੀ ਆਪਣੇ ਪੱਧਰ ’ਤੇ ਪੜਤਾਲ ਕਰਕੇ ਰਿਪੋਰਟ ਵੀ ਪੇਸ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਲਬੰਦ ਲਿਫ਼ਾਫ਼ੇ ਵਿੱਚ ਰਿਪੋਰਟ ਪੇਸ਼ ਕਰਨ ਦੀ ਕੋਈ ਤੁੱਕ ਨਹੀਂ ਬਣਦੀ ਹੈ। ਸਰਕਾਰੀ ਵਕੀਲ ਨੇ ਸੀਬੀਆਈ ਦੀ ਰਿਪੋਰਟ ਜਨਤਕ ਕਰਨ ਦੀ ਗੁਹਾਰ ਵੀ ਲਗਾਈ। ਸ਼ਿਕਾਇਤਕਰਤਾਵਾਂ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ ਵੀ ਰਿਪੋਰਟ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸੀਬੀਆਈ ਨੂੰ ਜਾਂਚ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੇ ਜਵਾਬ ਵਿੱਚ ਸੀਬੀਆਈ ਦੇ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਅਦਾਲਤ ਨੇ ਨਵੇਂ ਸਿਰਿਓਂ ਜਾਂਚ ਦੀ ਪ੍ਰਵਾਨਗੀ ਨਹੀਂ ਦਿੱਤੀ ਹੈ ਤਾਂ ਅਦਾਲਤ ਨੇ ਸੀਬੀਆਈ ਨੂੰ ਮਨ੍ਹਾ ਵੀ ਨਹੀਂ ਕੀਤਾ ਸੀ। ਪਿਛਲੀ ਤਰੀਕ ’ਤੇ ਅਦਾਲਤ ਨੇ ਸੀਬੀਆਈ ਨੂੰ ਸਟੇਟਸ ਰਿਪੋਰਟ ਦੇਣ ਦੇ ਆਦੇਸ਼ ਜਾਰੀ ਕੀਤੇ ਸਨ।ਸ਼ਿਕਾਇਤਕਰਤਾਵਾਂ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ ਅਰਜ਼ੀ ਦਾਇਰ ਕਰਕੇ ਕਿਹਾ ਕਿ ਸੀਬੀਆਈ ਜਾਣ-ਬੁੱਝ ਕੇ ਕੇਸ ਨੂੰ ਲਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਾ ਕਿਸੇ ਕੰਢੇ ਲੱਗਣ ਵਿੱਚ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ। ਲਿਹਾਜ਼ਾ ਕੇਸ ਦੀ ਨਿਰੰਤਰ ਸੁਣਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਮੁੜ ਜਾਂਚ ਦਾ ਕੋਈ ਅਧਿਕਾਰ ਨਹੀਂ ਹੈ। ਇਸ ਕੇਸ ਦੀ ਅਗਲੀ ਸੁਣਵਾਈ ਵੀ 26 ਫਰਵਰੀ ਨੂੰ ਹੋਵੇਗੀ।
    ਸੀਬੀਆਈ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਜਿਸ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸੀਬੀਆਈ ਤੋਂ ਜਾਂਚ ਵਾਪਸ ਲੈਣ ਸਬੰਧੀ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਉਪਰੰਤ ਜਾਰੀ ਡੀ-ਨੋਟੀਫਾਈਡ ਨੂੰ ਸਹੀ ਕਰਾਰ ਦਿੱਤਾ ਸੀ। ਸੀਬੀਆਈ ਨੇ ਸਾਲ ਬਾਅਦ ਮੰਗਲਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਜਾਂਚ ਲਈ ਹੋਰ ਸਮਾਂ ਮੰਗਿਆ ਹੈ।

     

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com