ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮੱਧ ਪ੍ਰਦੇਸ਼ ਸਰਕਾਰ ਦਾ ਫ਼ੈਸਲਾ ਸਿੱਖ ਕਿਸਾਨਾਂ ਨਾਲ ਧੱਕਾ ਕਰਨ ਵਾਲੇ 7 ਅਧਿਕਾਰੀ ਬਦਲੇ

    ਜਲੰਧਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਕਮਲ ਨਾਥ ਨੇ ਸਿਓਪੁਰ ਜ਼ਿਲ੍ਹੇ ਵਿਚ ਤਰਾਹਲ ਖ਼ੇਤਰ ਦੇ ਸਿੱਖ ਕਿਸਾਨਾਂ ਦੇ ਘਰ ਢਾਹੁਣ ਤੇ ਫਸਲਾਂ ਤਬਾਹ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਤਰਾਹਲ ਦੇ ਐਸ. ਡੀ. ਐਮ., ਤਹਿਸੀਲਦਾਰ, ਦੋ ਨਾਇਬ ਤਹਿਸੀਲਦਾਰ ਤੇ ਪਟਵਾਰੀਆਂ ਨੂੰ ਤੁਰੰਤ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਘਰ ਢਾਹੇ ਜਾਣ ਵਾਲੇ ਕਿਸਾਨਾਂ ਨੂੰ ਫੌਰੀ ਰਿਹਾਇਸ਼ ਲਈ ਸਰਕਾਰੀ ਨਿਵਾਸ ਅਲਾਟ ਕੀਤੇ ਗਏ ਹਨ | ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਨਰੇਂਦਰ ਸਲੂਜਾ ਦੀ ਅਗਵਾਈ ਵਿਚ ਤਿੰਨ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਦੀ ਟੀਮ ਤਰਾਹਲ ਖੇਤਰ ਦਾ ਦੌਰਾ ਕਰਕੇ ਗਈ ਸੀ | ਪਤਾ ਲੱਗਾ ਹੈ ਕਿ ਟੀਮ ਵਲੋਂ ਦਿੱਤੀ ਗਈ ਰਿਪੋਰਟ ਬਾਅਦ ਮੁੱਖ ਮੰਤਰੀ ਨੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀ ਬਦਲਣ ਤੇ ਉਨ੍ਹਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ 'ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਤਿਭਾ ਪਾਲ ਨੇ ਕਿਸਾਨਾਂ ਦੇ ਇਕ ਵਫ਼ਦ ਨੂੰ ਦੱਸਿਆ ਕਿ ਉਹ ਜਲਦੀ ਹੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਕਾਇਮ ਕਰਨਗੇ, ਜੋ ਸਿੱਖ ਕਿਸਾਨਾਂ ਨੂੰ ਮਿਲ ਕੇ ਜ਼ਮੀਨ ਮਾਲਕੀ ਸਬੰਧੀ ਕਾਗਜ਼ਾਤਾਂ ਤੇ ਰਿਕਾਰਡ ਦੀ ਘੋਖ ਕਰਨ ਉਪਰੰਤ ਕਿਸਾਨਾਂ ਦੀ ਮਾਲਕੀ ਬਾਰੇ ਫੈਸਲਾ ਲਵੇਗੀ | ਤਰਾਹਲ ਦੇ ਪਤਵੰਤੇ ਸਿੱਖ ਕਿਸਾਨ ਸ: ਗੁਲਜ਼ਾਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਚੁੱਕੇ ਕਦਮਾਂ ਬਾਅਦ ਇਸ ਖੇਤਰ ਦੇ ਸਿੱਖ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਉਨ੍ਹਾਂ ਸੁੱਖ ਦਾ ਸਾਹ ਲਿਆ ਹੈ | ਉਨ੍ਹਾਂ ਦੱਸਿਆ ਕਿ ਬੇਘਰ ਕੀਤੇ ਕਿਸਾਨ ਪਰਿਵਾਰਾਂ ਨੂੰ ਸਰਕਾਰੀ ਨਿਵਾਸ ਦੇ ਦਿੱਤੇ ਗਏ ਹਨ ਪਰ ਢਾਹੇ ਗਏ ਘਰਾਂ ਦੀ ਮੁੜ ਉਸਾਰੀ ਤੇ ਤਬਾਹ ਕੀਤੀਆਂ ਫਸਲਾਂ ਦੇ ਮੁਆਵਜ਼ੇ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ | ਸ਼੍ਰੋਮਣੀ ਕਮੇਟੀ ਦੇ ਵਫਦ ਦੇ ਇਥੇ ਗਏ ਮੁਖੀ ਸ: ਗੁਰਚਰਨ ਸਿੰਘ ਗਰੇਵਾਲ ਨੇ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਲਏ ਫੈਸਲੇ ਲਈ ਸਿੱਖ ਸੰਗਠਨਾਂ ਵਲੋਂ ਇਕ ਮੱਤ ਹੋ ਕੇ ਉਠਾਈ ਆਵਾਜ਼ ਦੇ ਸਿਰ ਸਿਹਰਾ ਬੰਨ੍ਹਦਿਆਂ ਕਿਹਾ ਕਿ ਸਮੂਹ ਸਿੱਖ ਸੰਗਤ ਨੂੰ ਇਸੇ ਤਰ੍ਹਾਂ ਏਕਤਾ ਬਣਾਈ ਰੱਖਣੀ ਚਾਹੀਦੀ ਹੈ |
    ਸਿੱਖ ਸੰਗਠਨਾਂ ਵਲੋਂ ਮਦਦ ਜਾਰੀ
    ਤਰਾਹਲ ਖੇਤਰ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਸਿੱਖ ਸੰਸਥਾਵਾਂ ਤੇ ਗੁਰੂ ਘਰਾਂ ਵਲੋਂ ਮਦਦ ਲਗਾਤਾਰ ਜਾਰੀ ਹੈ | ਸ਼੍ਰੋਮਣੀ ਕਮੇਟੀ ਨੇ ਢਾਹੇ ਗਏ ਘਰਾਂ ਵਾਲੇ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ | ਸ: ਗੁਲਜ਼ਾਰ ਸਿੰਘ ਬਾਜਵਾ ਨੇ ਦੱਸਿਆ ਕਿ ਸਿਰਸਾ ਵਿਖੇ ਕੂਕਾ ਸੰਪਰਦਾਇ ਦੇ ਮੁਖੀ ਠਾਕੁਰ ਦਲੀਪ ਸਿੰਘ ਵਲੋਂ ਸਾਰੇ ਪੀੜਤਾਂ ਨੂੰ 20-20 ਹਜ਼ਾਰ ਰੁਪਏ ਨਕਦ ਸਹਾਇਤਾ ਦਿੱਤੀ ਗਈ ਹੈ | ਇਸੇ ਤਰ੍ਹਾਂ ਬਾਬਾ ਲੱਖਾ ਸਿੰਘ ਕੋਟਾ (ਰਾਜਸਥਾਨ) ਵਲੋਂ ਅੱਜ ਇਥੇ ਗੁਰਦੁਆਰਾ ਤਰਾਹਲ ਵਿਖੇ ਸਾਰੇ ਪੀੜਤਾਂ ਨੂੰ ਵੱਡੀ ਮਾਤਰਾ 'ਚ ਰਸਦ-ਪਾਣੀ ਅਤੇ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com